ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ, ਬਠਿੰਡਾ ਦੇ ਹਸਪਤਾਲ ’ਚ ਦਾਖ਼ਲ

ਬਠਿੰਡਾ, 10 ਮਾਰਚ (ਪੰਜਾਬ ਮੇਲ)-  ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਬਠਿੰਡਾ ਦੇ ਜਿੰਦਲ ਹਾਰਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹੋਰ ਤਫਸੀਲ ਦੀ ਅਜੇ ਉਡੀਕ ਹੈ।

ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ: ਸੁਖਬੀਰ ਬਾਦਲ ਵੱਲੋਂ ਸਾਰੇ ਅਕਾਲੀ ਧੜਿਆਂ ਨੂੰ ਮੁੜ ਇਕਜੁੱਟ ਹੋਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 10 ਮਾਰਚ (ਪੰਜਾਬ ਮੇਲ)-  ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿਤਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ’ਤੇ ਸਾਰੇ ਅਕਾਲੀ ਧੜਿਆਂ ਨੂੰ ਮੁੜ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਬਰਸੀ ਸਮਾਗਮ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੇ ਅਰਵਿੰਦ ਖੰਨਾ ਵੀ ਮੌਜੂਦ ਸਨ। ਜਾਖੜ […]

ਕੈਲੀਫੋਰਨੀਆ ਵਿਚ ਸਮੁੰਦਰ ਦੇ ਪਾਣੀ ਵਿਚ ਤੇਲ ਰਲਿਆ, ਮਾਮਲਾ ਜਾਂਚ ਅਧੀਨ

ਸੈਕਰਾਮੈਂਟੋ,ਕੈਲੀਫੋਰਨੀਆ, 10 ਮਾਰਚ  (ਹੁਸਨ ਲੜੋਆ ਬੰਗਾ/ ਪੰਜਾਬ ਮੇਲ)- ਯੂ ਐਸ ਕੋਸਟ ਗਾਰਡ ਤੇ ਸਥਾਨਕ ਅਧਿਕਾਰੀਆਂ ਨੇ ਦੱਖਣੀ ਕੈਲੀਫੋਰਨੀਆ ਵਿਚ ਹੰਟਿਗਟਨ ਬੀਚ ‘ਤੇ ਸਮੁੰਦਰ ਵਿਚ ਆਈ ਤੇਲ ਦੀ ਪਰਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੋਸਟ ਗਾਰਡ ਵੱਲੋਂ ਜਾਰੀ ਬਿਆਨ ਅਨੁਸਾਰ ਤੇਲ ਦੀ ਇਹ ਪਰਤ ਬੀਤੇ ਵੀਰਵਾਰ ਸ਼ਾਮ ਨੂੰ ਵੇਖੀ ਗਈ ਜੋ ਅੰਦਾਜਨ ਢਾਈ ਮੀਲ ਵਿਚ […]

ਅਮਰੀਕਾ ਦੇ ਹਡਸਨ ਦਰਿਆ ਵਿਚ ਕਿਸ਼ਤੀ ਹਾਦਸੇ ਵਿੱਚ ਹੋਈਆਂ 2 ਮੌਤਾਂ ਦੇ ਮਾਮਲੇ ਵਿਚ 2 ਵਿਅਕਤੀ ਗ੍ਰਿਫਤਾਰ

ਸੈਕਰਾਮੈਂਟੋ,ਕੈਲੀਫੋਰਨੀਆ, 10 ਮਾਰਚ  (ਹੁਸਨ ਲੜੋਆ ਬੰਗਾ/ ਪੰਜਾਬ ਮੇਲ)- ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਵਗਦੇ ਹਡਸਨ ਦਰਿਆ ਵਿਚ ਜੁਲਾਈ 2022 ਵਿਚ ਕਿਸ਼ਤੀ ਉਲਟ ਜਾਣ ਕਾਰਨ ਹੋਈਆਂ 2 ਮੌਤਾਂ ਦੇ ਮਾਮਲੇ ਵਿਚ ਆਖਰਕਾਰ ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲੈਣ ਦੀ ਖਬਰ ਹੈ। ਨਿਊਯਾਰਕ ਦੇ ਦੱਖਣੀ ਜਿਲੇ ਦੇ ਯੂ ਐਸ ਅਟਾਰਨੀ ਦਫਤਰ ਅਨੁਸਾਰ ਗ੍ਰਿਫਤਾਰ ਕੀਤੇ ਵਿਅਕਤੀਆਂ […]

ਜਰਖੜ ਹਾਕੀ ਅਕੈਡਮੀ ਦੇ ਜੇਤੂ ਬੱਚਿਆਂ ਨੂੰ ਸਾਈਕਲ ਵੰਡੇ 

 ਲੁਧਿਆਣਾ, 10 ਮਾਰਚ (ਪੰਜਾਬ ਮੇਲ)-  ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰਸਟ ਵੱਲੋਂ ਚਲਾਈ ਜਾ ਰਹੀ ਜਰਖੜ ਹਾਕੀ ਅਕੈਡਮੀ ਦੇ  ਅੰਡਰ 15 ਸਾਲ  ਦੇ ਬੱਚੇ ਜਿਨਾਂ ਨੇ ਜਰਖੜ ਖੇਡਾਂ ਵਿੱਚ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ ਸੀ।  ਉਹਨਾਂ ਸਾਰਿਆਂ ਨੂੰ  ਏਵਨ ਸਾਈਕਲ ਕੰਪਨੀ ਵੱਲੋਂ ਦਿੱਤੇ ਸਾਈਕਲ  ਤਕਸੀਮ ਕੀਤੇ ।   ਜਰਖੜ ਸਟੇਡੀਅਮ ਵਿੱਚ   ਹੋਏ  ਇੱਕ ਸਾਦੇ ਅਤੇ  […]

ਨਵਜੋਤ ਸਿੱਧੂ ਵੱਲੋਂ ਪਟਿਆਲਾ ਤੋਂ ਲੋਕ ਸਭਾ ਚੋਣ ਲੜਨ ਦੇ ਚਰਚੇ

ਅੰਮ੍ਰਿਤਸਰ, 9 ਮਾਰਚ (ਪੰਜਾਬ ਮੇਲ)- ਤਿੰਨ ਵਾਰ ਸੰਸਦ ਮੈਂਬਰ ਰਹੇ ਨਵਜੋਤ ਸਿੰਘ ਸਿੱਧੂ ਦਾ ਆਪਣੀ ਕਰਮ ਭੂਮੀ ਅੰਮ੍ਰਿਤਸਰ ਤੋਂ ਜਨਮ ਭੂਮੀ ਪਟਿਆਲਾ ਵੱਲ ਧਿਆਨ ਕੇਂਦਰਿਤ ਕਰਨ ਦਾ ਮਾਮਲਾ ਇਸ ਵੇਲੇ ਕਾਂਗਰਸੀਆਂ ਵਿਚ ਚਰਚਾ ਦਾ ਵਿਸ਼ਾ ਹੈ। ਕਾਂਗਰਸੀ ਆਗੂਆਂ ਦਾ ਮੰਨਣਾ ਹੈ ਕਿ ਉਹ ਹੁਣ ਅੰਮ੍ਰਿਤਸਰ ਦੀ ਥਾਂ ਪਟਿਆਲਾ ਤੋਂ ਚੋਣ ਲੜ ਸਕਦੇ ਹਨ। 2022 ਦੀਆਂ […]

ਧਰਮਸ਼ਾਲਾ ਟੈਸਟ ਮੈਚ: ਇੰਗਲੈਂਡ ਦੇ ਐਂਡਰਸਨ 700 ਟੈਸਟ ਵਿਕਟਾਂ ਲੈਣ ਵਾਲੇ ਪਹਿਲੇ ਤੇਜ਼ ਗੇਂਦਬਾਜ਼ ਬਣੇ

ਧਰਮਸ਼ਾਲਾ, 9 ਮਾਰਚ (ਪੰਜਾਬ ਮੇਲ)- ਇੰਗਲੈਂਡ ਦੇ ਜੇਮਸ ਐਂਡਰਸਨ ਟੈਸਟ ਕ੍ਰਿਕਟ ਵਿਚ 700 ਵਿਕਟਾਂ ਲੈਣ ਵਾਲੇ ਪਹਿਲੇ ਤੇਜ਼ ਗੇਂਦਬਾਜ਼ ਅਤੇ ਕੁੱਲ ਮਿਲਾ ਕੇ ਤੀਜੇ ਗੇਂਦਬਾਜ਼ ਬਣ ਗਏ ਹਨ। ਆਪਣਾ 187ਵਾਂ ਟੈਸਟ ਮੈਚ ਖੇਡ ਰਹੇ 41 ਸਾਲਾ ਐਂਡਰਸਨ ਨੇ ਅੱਜ ਇੱਥੇ ਭਾਰਤ ਖ਼ਿਲਾਫ਼ ਪੰਜਵੇਂ ਅਤੇ ਆਖਰੀ ਟੈਸਟ ਮੈਚ ਦੇ ਤੀਜੇ ਦਿਨ ਕੁਲਦੀਪ ਯਾਦਵ ਨੂੰ ਵਿਕਟ ਦੇ […]

ਆਸਿਫ਼ ਅਲੀ ਜ਼ਰਦਾਰੀ ਪਾਕਿਸਤਾਨ ਦੇ ਨਵੇਂ ਰਾਸ਼ਟਰਪਤੀ ਚੁਣੇ

ਇਸਲਾਮਾਬਾਦ, 9 ਮਾਰਚ (ਪੰਜਾਬ ਮੇਲ)- ਪਾਕਿਸਤਾਨ ਪੀਪਲਜ਼ ਪਾਰਟੀ ਦੇ ਨੇਤਾ ਆਸਿਫ਼ ਅਲੀ ਜ਼ਰਦਾਰੀ ਅੱਜ ਪਾਕਿਸਤਾਨ ਦੇ 14ਵੇਂ ਰਾਸ਼ਟਰਪਤੀ ਵਜੋਂ ਚੁਣੇ ਗਏ। ਉਹ ਦੂਜੀ ਵਾਰ ਦੇਸ਼ ਦੇ ਮੁਖੀ ਬਣੇ ਹਨ। ਜ਼ਰਦਾਰੀ (68) ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਸਾਂਝੇ ਉਮੀਦਵਾਰ ਸਨ, ਜਦੋਂਕਿ ਉਨ੍ਹਾਂ ਦੇ ਵਿਰੋਧੀ ਮਹਿਮੂਦ ਖਾਨ ਅਚਕਜ਼ਈ (75) ਸੁੰਨੀ ਇਤੇਹਾਦ ਕੌਂਸਲ […]

ਸਾਬਕਾ ਅਮਰੀਕੀ ਰਾਸ਼ਟਰਪਤੀ ਟਰੰਪ ਜਮਹੂਰੀਅਤ ਲਈ ਖ਼ਤਰਾ: ਬਾਇਡਨ

ਵਾਸ਼ਿੰਗਟਨ, 9 ਮਾਰਚ (ਪੰਜਾਬ ਮੇਲ)- ਦੂਜੀ ਵਾਰ ਰਾਸ਼ਟਰਪਤੀ ਬਣਨ ਦੀ ਦੌੜ ‘ਚ ਸ਼ਾਮਲ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਰਵਾਇਤੀ ਵਿਰੋਧੀ ਡੋਨਲਡ ਟਰੰਪ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਸਾਬਕਾ ਅਮਰੀਕੀ ਰਾਸ਼ਟਰਪਤੀ ਦੇਸ਼ ਦੀ ਜਮਹੂਰੀਅਤ ਲਈ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਟਰੰਪ ਦੇ ਕਾਰਜਕਾਲ ‘ਚ ਜਮਹੂਰੀਅਤ ਤੇ ਦੇਸ਼ ਦੀ ਆਜ਼ਾਦੀ ਖ਼ਤਰੇ ਵਿਚ ਸੀ। ਬਾਇਡਨ ਦੇ ਦੋਸ਼ […]

ਪੰਜਾਬ ਮੰਤਰੀ ਮੰਡਲ ਨੇ 2024-25 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ, 10350 ਕਰੋੜ ਰੁਪਏ ਦੇ ਮਾਲੀਏ ਦਾ ਟੀਚਾ

ਚੰਡੀਗੜ੍ਹ, 9 ਮਾਰਚ (ਪੰਜਾਬ ਮੇਲ)- ਪੰਜਾਬ ਮੰਤਰੀ ਮੰਡਲ ਨੇ ਅੱਜ 2024-25 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਨੇ ਆਉਣ ਵਾਲੇ ਵਿੱਤੀ ਸਾਲ ਵਿਚ ਰਾਜ ‘ਚ ਸ਼ਰਾਬ ਦੀ ਵਿਕਰੀ ਰਾਹੀਂ 10,350 ਕਰੋੜ ਰੁਪਏ ਦੀ ਸਾਲਾਨਾ ਆਮਦਨ ਦਾ ਟੀਚਾ ਰੱਖਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਮੰਤਰੀ ਮੰਡਲ ਦੀ ਮੀਟਿੰਗ ਹੋਈ, […]