ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਤਿਆਰੀ ਖਿੱਚੀ

ਚੰਡੀਗੜ੍ਹ, 5 ਸਤੰਬਰ (ਪੰਜਾਬ ਮੇਲ)- ਪੰਜਾਬ ਦੀ ਸਿਆਸਤ ਵਿੱਚ ਲੰਬਾ ਸਮਾਂ ਰਾਜ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਮੌਜੂਦਾ ਸਮੇਂ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੌਰਾਨ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀ ਜ਼ਿਮਨੀ ਚੋਣ ਵਿਚ ਜ਼ੋਰ-ਸ਼ੋਰ ਨਾਲ ਚੋਣ ਮੈਦਾਨ ਵਿਚ ਨਿਤਰਣ ਦੀਆਂ ਤਿਆਰੀਆਂ ਖਿੱਚ ਲਈਆਂ ਹਨ। […]

ਸ਼ਿਵਾਜੀ ਬੁੱਤ ਮਾਮਲਾ: ਠੇਕੇਦਾਰ ਅਤੇ ਸਲਾਹਕਾਰ ਨੂੰ 10 ਸਤੰਬਰ ਤੱਕ ਪੁਲਿਸ ਹਿਰਾਸਤ ‘ਚ ਭੇਜਿਆ

-ਪ੍ਰਧਾਨ ਮੰਤਰੀ ਵੱਲੋਂ 9 ਮਹੀਨੇ ਪਹਿਲਾਂ ਕੀਤਾ ਗਿਆ ਸੀ ਬੁੱਤ ਦਾ ਉਦਘਾਟਨ ਮੁੰਬਈ, 5 ਸਤੰਬਰ (ਪੰਜਾਬ ਮੇਲ)- ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲ੍ਹੇ ਦੀ ਇੱਕ ਸਥਾਨਕ ਅਦਾਲਤ ਨੇ ਛੱਤਰਪਤੀ ਸ਼ਿਵਾਜੀ ਮਹਾਰਾਜ ਦਾ ਬੁੱਤ ਡਿੱਗਣ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਮੂਰਤੀਕਾਰ-ਠੇਕੇਦਾਰ ਜੈਦੀਪ ਆਪਟੇ ਅਤੇ ਢਾਂਚਾ ਸਲਾਹਕਾਰ ਚੇਤਨ ਪਾਟਿਲ ਨੂੰ ਵੀਰਵਾਰ ਨੂੰ 10 ਸਤੰਬਰ ਤੱਕ ਪੁਲਿਸ ਹਿਰਾਸਤ ਵਿਚ ਭੇਜ […]

ਜਰਮਨੀ ‘ਚ ਮਹਿਤ ਸੰਧੂ ਨੇ 50 ਮੀਟਰ ਰਾਈਫਲ ਪਰੋਨ ਵਿਚ ਸੋਨ ਤਗ਼ਮਾ ਜਿੱਤਿਆ

ਨਵੀਂ ਦਿੱਲੀ, 5 ਸਤੰਬਰ (ਪੰਜਾਬ ਮੇਲ)- ਜਰਮਨੀ ਦੇ ਹੈਨੋਵਰ ਵਿਚ ਦੂਜੀ ਵਿਸ਼ਵ ਡੈੱਫ (ਬੋਲਿਆਂ ਲਈ) ਸ਼ੂਟਿੰਗ ਚੈਂਪੀਅਨਸ਼ਿਪ ਦੇ ਪੰਜਵੇਂ ਦਿਨ ਭਾਰਤ ਦੀ ਮਹਿਤ ਸੰਧੂ ਨੇ ਔਰਤਾਂ ਦੇ 50 ਮੀਟਰ ਰਾਈਫਲ ਪਰੋਨ ਮੁਕਾਬਲੇ ਵਿਚ ਸੋਨ ਤਗ਼ਮਾ ਜਿੱਤਿਆ, ਜਦੋਂਕਿ ਅਭਿਨਵ ਦੇਸਵਾਲ ਨੇ ਪੁਰਸ਼ਾਂ ਦੀ 25 ਮੀਟਰ ਪਿਸਟਲ ਵਿਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਇਨ੍ਹਾਂ ਦੋ ਤਗ਼ਮਿਆਂ ਨਾਲ […]

ਪੰਜਾਬ ਵਿਚ ਪੈਟਰੋਲ-ਡੀਜ਼ਲ ਮਹਿੰਗੇ, ਬਿਜਲੀ ਸਬਸਿਡੀ ‘ਚ ਅੰਸ਼ਕ ਕਟੌਤੀ

ਮੰਤਰੀ ਮੰਡਲ ਨੇ ਪੈਟਰੋਲ ਅਤੇ ਡੀਜ਼ਲ ਦੇ ਵੈਟ ਵਿਚ ਵਾਧਾ ਕੀਤਾ ਚੰਡੀਗੜ੍ਹ, 5 ਸਤੰਬਰ (ਪੰਜਾਬ ਮੇਲ)- ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਪੈਟਰੋਲ ਅਤੇ ਡੀਜ਼ਲ ਦੀ ਵੈਟ ‘ਚ ਵਾਧਾ ਕਰ ਦਿੱਤਾ ਗਿਆ […]

ਹੰਸ ਰਾਜ ਦਾ ਵਿਰੋਧ ਕਰਨ ਵਾਲੇ ਆਗੂਆਂ ਖ਼ਿਲਾਫ਼ ਜਾਰੀ ਵਾਰੰਟ ਰੱਦ

ਫਰੀਦਕੋਟ, 5 ਸਤੰਬਰ (ਪੰਜਾਬ ਮੇਲ)- ਇੱਥੋਂ ਦੇ ਐੱਸ.ਡੀ.ਐੱਮ. ਵੱਲੋਂ ਕੁਝ ਦਿਨ ਪਹਿਲਾਂ ਕਿਰਤੀ ਕਿਸਾਨ ਦੇ ਸੂਬਾ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਖਿਲਾਫ ਧਾਰਾ 107/151 ਤਹਿਤ ਜਾਰੀ ਕੀਤੇ ਗਏ ਗ੍ਰਿਫਤਾਰੀ ਵਾਰੰਟ ਐੱਸ.ਡੀ.ਐੱਮ. ਦੀ ਅਦਾਲਤ ਨੇ ਚੁੱਪ ਚੁਪੀਤੇ ਤੇ ਬਿਨਾਂ ਸ਼ਰਤ ਵਾਪਸ ਲੈ ਲਏ ਹਨ। ਦੱਸਣਯੋਗ ਹੈ ਕਿ […]

ਤੀਹਰਾ ਕਤਲ ਕਾਂਡ: ਪੁਲਿਸ ਵੱਲੋਂ 11 ਖ਼ਿਲਾਫ਼ ਕੇਸ ਦਰਜ

ਫ਼ਿਰੋਜ਼ਪੁਰ, 5 ਸਤੰਬਰ (ਪੰਜਾਬ ਮੇਲ)- ਇੱਥੋਂ ਦੇ ਕੰਬੋਜ ਨਗਰ ਵਿਚ ਬੀਤੇ ਦਿਨੀਂ ਵਾਪਰੇ ਤੀਹਰੇ ਕਤਲ ਕਾਂਡ ਦੇ ਮਾਮਲੇ ਵਿਚ ਪੁਲਿਸ ਨੇ ਮ੍ਰਿਤਕ ਦਿਲਦੀਪ ਉਰਫ਼ ਲੱਲ੍ਹੀ ਦੀ ਮਾਂ ਚਰਨਜੀਤ ਕੌਰ ਦੇ ਬਿਆਨਾਂ ‘ਤੇ ਗਿਆਰਾਂ ਜਣਿਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ। ਇਨ੍ਹਾਂ ਵਿਚੋਂ ਅੱਠ ਦੀ ਪਛਾਣ ਕਰ ਲਈ ਗਈ ਹੈ, ਜਦਕਿ ਤਿੰਨ ਜਣੇ ਅਣਪਛਾਤੇ ਦੱਸੇ […]

ਸੀਨੀਅਰ ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ਈ.ਡੀ. ਦੇ ਛਾਪੇ

ਖੰਨਾ, 5 ਸਤੰਬਰ (ਪੰਜਾਬ ਮੇਲ)- ਇਲਾਕੇ ਦੇ ਉੱਘੇ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਅਤੇ ਉਨ੍ਹਾਂ ਦੇ ਹੋਰ ਵਪਾਰਕ ਅਦਾਰਿਆਂ ‘ਤੇ ਈ.ਡੀ. ਵੱਲੋਂ ਛਾਪਾ ਮਾਰਿਆ ਗਿਆ। ਜ਼ਿਕਰਯੋਗ ਹੈ ਕਿ ਰਾਜਦੀਪ ਸਿੰਘ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਹਲਕਾ ਸਮਰਾਲਾ ਕਾਂਗਰਸ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾਗਿੱਲ ਦੇ ਅਤਿ ਕਰੀਬੀ ਸਾਥੀ ਹਨ। ਜਲੰਧਰ ਤੋਂ ਆਏ ਈ.ਡੀ. […]

ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਹੋਇਆ ਮਹਿੰਗਾ

ਚੰਡੀਗੜ੍ਹ,  5 ਸਤੰਬਰ (ਪੰਜਾਬ ਮੇਲ)- ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵੈਟ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਮੰਤਰੀ ਮੰਡਲ ਨੇ ਪੈਟਰੋਲ ਉੱਤੇ 61 ਪੈਸੇ ਅਤੇ ਡੀਜ਼ਲ ਉੱਤੇ […]

ਜਗਮੀਤ ਸਿੰਘ ਦੀ ਐੱਨਡੀਪੀ ਨੇ ਟਰੂਡੋ ਸਰਕਾਰ ਤੋਂ ਹਮਾਇਤ ਵਾਪਸ ਲਈ

ਓਟਵਾ, 5 ਸਤੰਬਰ (ਪੰਜਾਬ ਮੇਲ)-  ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਸਰਕਾਰ ਨੂੰ ਉਦੋਂ ਜ਼ੋਰਦਾਰ ਝਟਕਾ ਲੱਗਾ ਜਦੋਂ ਇਸ ਘੱਟਗਿਣਤੀ ਸਰਕਾਰ ਦੀ ਹਮਾਇਤ ਕਰ ਰਹੀ ਜਗਮੀਤ ਸਿੰਘ ਦੀ ਅਗਵਾਈ ਵਾਲੀ ਨਿਊ ਡੈਮੋਕ੍ਰੈਟਿਕ ਪਾਰਟੀ (ਐੱਨਡੀਪੀ) ਨੇ ਸਰਕਾਰ ਤੋਂ ਹਮਾਇਤ ਵਾਪਸ ਲੈ ਲਈ। ਇਸ ਘਟਨਾ ਨਾਲ ਟਰੂਡੋ ਸਰਕਾਰ ਦੀ ਸਥਿਤੀ ਡਾਵਾਂਡੋਲ ਹੋ ਗਈ ਹੈ ਅਤੇ […]

ਅਮਰੀਕਾ ‘ਚ ਦਾਖਲ ਹੋਣ ਲਈ ‘ਨਰਕ’ ਵਰਗੇ ਰਾਹਾਂ ਤੋਂ ਲੰਘਦੇ ਹਨ ਭਾਰਤੀ

ਅਮਰੀਕਾ , 5 ਸਤੰਬਰ (ਪੰਜਾਬ ਮੇਲ)-  ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਵਾਲੇ 10-12 ਫੀਸਦੀ ਲੋਕ ਜਾਂ ਤਾਂ ਮਰ ਜਾਂਦੇ ਹਨ ਜਾਂ ਰਸਤੇ ਵਿਚ ਹੀ ਮਾਰੇ ਜਾਂਦੇ ਹਨ। ‘ਡੰਕੀ ਰੂਟ’ ਇੱਕ ਮੁਨਾਫ਼ੇ ਵਾਲਾ ਕਾਰੋਬਾਰ ਬਣ ਗਿਆ ਹੈ। ਮਨੁੱਖੀ ਤਸਕਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਲਿਜਾਣ ਲਈ ਪ੍ਰਤੀ ਵਿਅਕਤੀ 50 ਹਜ਼ਾਰ ਤੋਂ 1 ਲੱਖ ਡਾਲਰ (ਕਰੀਬ 40 […]