ਕੈਨੇਡਾ ਪ੍ਰਵਾਸੀਆਂ ਦੀ ਗਿਣਤੀ ਵਿੱਚ ਕਟੌਤੀ ਕਰਨ ਜਾ ਰਿਹਾ ਹੈ ਟਰੂਡੋ 

25 ਅਕਤੂਬਰ (ਪੰਜਾਬ ਮੇਲ)-  ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਪ੍ਰਵਾਸੀਆਂ ਨੇ ਕਰੋਨਾ ਦੇ ਦੌਰ ਦੌਰਾਨ ਲਾਈਆਂ ਪਾਬੰਦੀਆਂ ਕਾਰਨ ਸਾਡੀ ਆਰਥਿਕਤਾ ਨੂੰ ਹੋਏ ਨੁਕਸਾਨ ਅਤੇ ਨਿਘਾਰ ਤੋਂ ਉਭਰਨ ਵਿੱਚ ਵੱਡਾ ਯੋਗਦਾਨ ਪਾਇਆ ਹੈ, ਪਰ ਹੁਣ ਸਮਾਂ ਆ ਗਿਆ ਹੈ ਕਿ ਇਸ ਵਿੱਚ ਸੁਧਾਰ ਕੀਤਾ ਜਾਵੇ। ਕੈਨੇਡਾ ਦੀ ਟਰੂਡੋ ਸਰਕਾਰ ਨੇ ਇਕ ਵਾਰ ਫਿਰ […]

ਅਮਰੀਕੀ ਵੋਟਰਾਂ ਨੂੰ 8 ਕਰੋੜ ਕਿਉਂ ਵੰਡ ਰਹੀ ਹੈ ਮਸਕ : ਟਰੰਪ ਨੂੰ ਇਸ ਦਾ ਫਾਇਦਾ, ਕਮਲਾ ਨੂੰ ਨੁਕਸਾਨ; ਚੋਣਾਂ ਤੋਂ ਪਹਿਲਾਂ ਵੋਟ ਦੀ ਰਾਜਨੀਤੀ ਕੀ ਹੈ?

ਵਾਸ਼ਿੰਗਟਨ, 25 ਅਕਤੂਬਰ (ਪੰਜਾਬ ਮੇਲ)-  ਐਲਨ ਮਸਕ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰ ਰਹੇ ਹਨ। ਇਸ ਦੇ ਲਈ ਉਹ ਪੈਸੇ ਵੰਡ ਰਹੇ ਹਨ। ਡੈਮੋਕਰੇਟਿਕ ਆਗੂ ਇਸ ਦਾ ਵਿਰੋਧ ਕਰ ਰਹੇ ਹਨ।   ਅਮਰੀਕੀ ਸਰਕਾਰ ਨੇ ਐਲਨ ਮਸਕ ਦੀ ਮੁਹਿੰਮ ਅਮਰੀਕਾ ਪੀਏਸੀ ਨੂੰ ਚੇਤਾਵਨੀ ਦਿੱਤੀ ਹੈ। ਇਸ ਤਹਿਤ ਮਸਕ ਨੇ ਅਮਰੀਕਾ ‘ਚ ਚੋਣਾਂ […]

ਸਿੱਧੂ ਮੂਸੇਵਾਲਾ ਮਾਮਲੇ ਦੇ ਮਾਸਟਰਮਾਈਂਡ ਬਾਰੇ ਕੈਨੇਡਾ ਤੋਂ ਪਰਤੇ ਹਾਈ ਕਮਿਸ਼ਨਰ ਦਾ ਵੱਡਾ ਖ਼ੁਲਾਸਾ

ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਮੇਲ)- ਭਾਰਤ ਵੱਲੋਂ ਵਾਪਸ ਬੁਲਾਏ ਗਏ ਹਾਈ ਕਮਿਸ਼ਨਰ ਸੰਜੇ ਵਰਮਾ ਨੇ ਕਿਹਾ ਹੈ ਕਿ ਕੈਨੇਡਾ ਨੇ ਅਚਾਨਕ ਸਰਗਰਮ ਗੈਂਗਸਟਰ ਗੋਲਡੀ ਬਰਾੜ ਦਾ ਨਾਂ Wanted ਮੁਲਜ਼ਮਾਂ ਦੀ ਲਿਸਟ ਵਿਚੋਂ ਹਟਾ ਦਿੱਤਾ।  ਇੰਟਰਵਿਊ ਦੌਰਾਨ ਵਰਮਾ ਨੇ ਕਿਹਾ ਕਿ ਭਾਰਤ ਨੇ ਕੈਨੇਡੀਅਨ ਅਧਿਕਾਰੀਆਂ ਦੇ ਨਾਲ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਬਰਾੜ ਦੇ ਨਾਂ ਸਾਂਝੇ […]

Trudeau ਨੇ PM ਅਹੁਦਾ ਛੱਡਣ ਤੋਂ ਕੀਤਾ ਇਨਕਾਰ, ਲੜਨਗੇ ਚੋਣਾਂ

ਟੋਰਾਂਟੋ, 25 ਅਕਤੂਬਰ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਪਾਰਟੀ ਦੇ ਸੰਸਦ ਮੈਂਬਰਾਂ ਦੀ ਨਾਰਾਜ਼ਗੀ ਦੇ ਬਾਵਜੂਦ ਆਉਣ ਵਾਲੀਆਂ ਚੋਣਾਂ ਵਿੱਚ ਲਿਬਰਲ ਪਾਰਟੀ ਦੀ ਅਗਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਦਰਅਸਲ, ਲਿਬਰਲ ਪਾਰਟੀ ਦੇ ਕਈ ਸੰਸਦ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਜਸਟਿਨ ਟਰੂਡੋ ਨੂੰ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਅਹੁਦਾ […]

84 ਦੰਗੇ: ਸੱਜਣ ਕੁਮਾਰ ਖਿਲਾਫ਼ ਕੇਸ ’ਚ ਸੁਣਵਾਈ ਮੁਕੰਮਲ

ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਮੇਲ)-  ਦਿੱਲੀ ਕੋਰਟ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ਼ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕਥਿਤ ਕਤਲ ਕੇਸ ਵਿਚ ਸੁਣਵਾਈ ਮੁਕੰਮਲ ਕਰ ਲਈ ਹੈ। ਕੋਰਟ ਨੇ  ਦੋਵਾਂ ਧਿਰਾਂ ਦੀਆਂ ਆਖਰੀ ਦਲੀਲਾਂ ਸੁਣਨ ਦਾ ਅਮਲ ਪੂਰਾ ਕਰ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਇਸਤਗਾਸਾ ਧਿਰ ਤੇ ਕੁਮਾਰ […]

ਪੰਜਾਬ ਵਿੱਚ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐੱਨਓਸੀ ਦੀ ਸ਼ਰਤ ਖ਼ਤਮ

ਚੰਡੀਗੜ੍ਹ, 25 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਵਿਧਾਨ ਸਭਾ ਵੱਲੋਂ ਮੌਨਸੂਨ ਸੈਸ਼ਨ ਦੌਰਾਨ ਤਿੰਨ ਸਤੰਬਰ ਨੂੰ ਇਹ ਬਿੱਲ ਪਾਸ ਕੀਤਾ ਗਿਆ ਸੀ। ਪੰਜਾਬ ਸਰਕਾਰ ਦਾ ਇਸ ਬਿੱਲ ’ਚ ਸੋਧ ਦਾ ਮਕਸਦ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਦੇਣ […]

1984 ਦੰਗੇ: ਮੁਲਜ਼ਮਾਂ ਦੀ ਰਿਹਾਈ ਖਿਲਾਫ਼ 27 ਸਾਲਾਂ ਬਾਅਦ ਦਾਇਰ ਪਟੀਸ਼ਨਾਂ ਹਾਈ ਕੋਰਟ ਵੱਲੋਂ ਖਾਰਜ

ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਦੰਗਿਆਂ ਨਾਲ ਸਬੰਧਤ ਕੇਸ ਵਿਚ ਤਿੰਨ ਮੁਲਜ਼ਮਾਂ ਦੀ ਰਿਹਾਈ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਹਨ। ਹਾਈ ਕੋਰਟ ਨੇ ਕਿਹਾ ਕਿ ਇਹ ਪਟੀਸ਼ਨਾਂ ਮੁਲਜ਼ਮਾਂ ਨੂੰ ਰਿਹਾਅ ਕੀਤੇ ਜਾਣ ਤੋਂ 27 ਤੋਂ 36 ਸਾਲ ਬਾਅਦ ਦਾਇਰ ਕੀਤੀਆਂ ਗਈਆਂ ਹਨ। ਹਾਈ ਕੋਰਟ ਨੇ […]

ਸ਼੍ਰੋਮਣੀ ਕਮੇਟੀ ਚੋਣਾਂ: ਹਰਜਿੰਦਰ ਸਿੰਘ ਧਾਮੀ ਤੇ ਬੀਬੀ ਜਗੀਰ ਕੌਰ ਵਿਚਾਲੇ ਹੋਵੇਗਾ ਮੁਕਾਬਲਾ

ਅੰਮ੍ਰਿਤਸਰ,  25 ਅਕਤੂਬਰ (ਪੰਜਾਬ ਮੇਲ)-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਵਾਸਤੇ ਇਸ ਵਾਰ ਮੁੱਖ ਮੁਕਾਬਲਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਵਿਚਾਲੇ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ। ਇਸ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ […]

ਬੀਸੀ ਅਸੈਂਬਲੀ ਚੋਣਾਂ 2024- ਲੱਗਭੱਗ 65,000 ਬੈਲਟ ਪੇਪਰ ਗਿਣਤੀ ਦੇ ਅੰਤਿਮ ਗੇੜ ਵਿਚ ਗਿਣੇ ਜਾਣਗੇ

ਸਰੀ, 25 ਅਕਤੂਬਰ (ਹਰਦਮ ਮਾਨ/ਪੰਜਾਬ ਮੇਲ)-ਇਲੈਕਸ਼ਨਜ਼ ਬੀ ਸੀ ਨੇ ਅੱਜ ਕਿਹਾ ਹੈ ਕਿ ਵੋਟਾਂ ਵਾਲੇ ਦਿਨ ਗ਼ੈਰ-ਹਾਜਰ ਅਤੇ ਡਾਕ ਰਾਹੀਂ ਪ੍ਰਾਪਤ ਹੋਏ ਬੈਲਟ ਪੇਪਰਾਂ ਦੀ  ਚੱਲ ਰਹੀ ਸਕ੍ਰੀਨਿੰਗ ਤੋਂ ਪਤਾ ਲੱਗਦਾ ਹੈ ਕਿ ਲੱਗਭੱਗ 65,000 ਬੈਲਟ ਪੇਪਰ ਗਿਣਤੀ ਦੇ ਅੰਤਿਮ ਗੇੜ ਵਿਚ ਗਿਣੇ ਜਾਣਗੇ। ਜ਼ਿਕਰਯੋਗ ਹੈ ਕਿ ਪਹਿਲਾਂ 20  ਅਕਤੂਬਰ ਨੂੰ ਇਲੈਕਸ਼ਨਜ਼ ਬੀ ਸੀ ਨੇ ਅੰਦਾਜ਼ਾ ਲਾਇਆ […]

ਇੰਟਰਨੈਸ਼ਨਲ ਪੰਜਾਬੀ ਫੋਕ ਆਰਟਸ ਸੁਸਾਇਟੀ ਦੇ ਫੋਕ ਮੇਲੇ ਵਿਚ ਤਿੰਨ ਦਿਨ ਲੱਗੀਆਂ ਖੂਬ ਰੌਣਕਾਂ

ਵੱਖ ਵੱਖ ਮੁਕਾਬਲਿਆਂ ਵਿਚ 60 ਟੀਮਾਂ ਦੇ 800 ਕਲਾਕਾਰਾਂ ਨੇ ਲੋਕ ਕਲਾਵਾਂ ਦੇ ਜੌਹਰ ਦਿਖਾਏ ਸਰੀ, 25 ਅਕਤੂਬਰ (ਹਰਦਮ ਮਾਨ/ਪੰਜਾਬ ਮੇਲ)-ਇੰਟਰਨੈਸ਼ਨਲ ਪੰਜਾਬੀ ਫੋਕ ਆਰਟਸ ਸੁਸਾਇਟੀ ਵੱਲੋਂ ਸਰੀ ਦੇ ਬੈੱਲ ਪ੍ਰਫਾਰਮਿੰਗ ਆਰਟਸ ਸੈਂਟਰ ਵਿਖੇ ਆਪਣਾ ਦੂਜਾ ਵਰਲਡ ਫੋਕ ਫੈਸਟੀਵਲ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਖੇਤਰੀ ਲੋਕ ਨਾਚ ਭੰਗੜਾ, ਗਿੱਧਾ, ਲੁੱਡੀ, ਸੰਮੀ, ਮਲਵਈ ਗਿੱਧਾ ਅਤੇ ਝੁੰਮਰ ਤੋਂ ਇਲਾਵਾ ਲੋਕ ਸਾਜ਼ਾਂ ਅਤੇ ਲੋਕ ਗੀਤਾਂ ਦੇ ਮੁਕਾਬਲੇ […]