ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਟਰਾਲੀਆਂ ‘ਤੇ ਲਗਾਏ ਰਿਫਲੈਕਟਰ

ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਟਰਾਲੀਆਂ ‘ਤੇ ਰਿਫਲੈਕਟਰ ਲਗਾਏ ਗਏ। ਅਰਵਿੰਦਰ ਪਾਲ […]

ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ

ਚੰਡੀਗੜ੍ਹ, 24 ਅਕਤੂਬਰ (ਪੰਜਾਬ ਮੇਲ)- ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਇਸ ਵਾਰ ਕੋਈ ਵੀ ਜ਼ਿਮਨੀ ਚੋਣਾਂ ਨਹੀਂ ਲੜੇਗਾ। ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ। ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ‘ਚ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ […]

ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ; ਜਲੰਧਰ ਦਫ਼ਤਰ ‘ਚ ‘ਪਾਸਪੋਰਟ ਮੇਲਾ’ ਹੋਵੇਗਾ ਆਯੋਜਿਤ

ਜਲੰਧਰ, 24 ਅਕਤੂਬਰ (ਪੰਜਾਬ ਮੇਲ)- ਜੇਕਰ ਤੁਸੀਂ ਵੀ ਆਪਣਾ ਪਾਸਪੋਰਟ ਬਣਵਾਉਣਾ ਚਾਹੁੰਦੇ ਹੋ, ਤਾਂ ਤੁਹਾਡੇ ਲਈ ਅਹਿਮ ਖ਼ਬਰ ਹੈ। ਦਰਅਸਲ ਜਲੰਧਰ ਖੇਤਰੀ ਪਾਸਪੋਰਟ ਦਫ਼ਤਰ 29 ਅਕਤੂਬਰ ਮੰਗਲਵਾਰ ਨੂੰ ਆਪਣੇ ਦਫ਼ਤਰ ਵਿਚ ‘ਪਾਸਪੋਰਟ ਮੇਲਾ’ ਆਯੋਜਿਤ ਕਰ ਰਿਹਾ ਹੈ।  ਪਾਸਪੋਰਟ ਦਫ਼ਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮੇਲਾ ਉਨ੍ਹਾਂ ਬਿਨੈਕਾਰਾਂ ਲਈ ਲਗਾਇਆ ਜਾ ਰਿਹਾ […]

ਐੱਸ.ਜੀ.ਪੀ.ਸੀ. ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਮੇਲ)- ਐੱਸ.ਜੀ.ਪੀ.ਸੀ. ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨਿਆ ਹੈ। ਹਰਜਿੰਦਰ ਸਿੰਘ ਧਾਮੀ ਦਾ ਮੁਕਾਬਲਾ ਪਿਛਲੀ ਵਾਰ ਵਾਂਗ ਬੀਬੀ ਜਗੀਰ ਕੌਰ ਨਾਲ ਹੋਵੇਗਾ। ਇਸ ਦੀ ਜਾਣਕਾਰੀ ਅਕਾਲੀ ਆਗੂ ਡਾ. ਦਲਜੀਤ ਚੀਮਾ ਨੇ ਆਪਣੇ ਐਕਸ ਅਕਾਊਂਟ ਰਾਹੀਂ ਸਾਂਝੀ ਕੀਤੀ ਹੈ। ਡਾ. ਦਲਜੀਤ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ […]

ਅਕਾਲੀ ਦਲ ਛੱਡਣ ਵਾਲੇ ਸੋਹਣ ਸਿੰਘ ਠੰਡਲ ਨੂੰ ਭਾਜਪਾ ਨੇ ਐਲਾਨਿਆ ਉਮੀਦਵਾਰ

ਹੁਸ਼ਿਆਰਪੁਰ, 24 ਅਕਤੂਬਰ (ਪੰਜਾਬ ਮੇਲ)- ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕੁਝ ਦੇਰ ਪਹਿਲਾਂ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਸੋਹਣ ਸਿੰਘ ਠੰਡਲ ਨੂੰ ਭਾਜਪਾ ਨੇ ਜ਼ਿਮਨੀ ਚੋਣ ਲਈ ਚੱਬੇਵਾਲ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਦੇ 4 ਹਲਕਿਆਂ ਦੀਆਂ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਹੁਣ ਤੱਕ ਹੁਸ਼ਿਆਰਪੁਰ […]

ਮਹਾਰਾਸ਼ਟਰ ਚੋਣਾਂ : ਕਾਂਗਰਸ ਵੱਲੋਂ ਜਾਰੀ ਪਹਿਲੀ ਸੂਚੀ ‘ਚ 48 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਮਹਾਰਾਸ਼ਟਰ, 24 ਅਕਤੂਬਰ (ਪੰਜਾਬ ਮੇਲ)- ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ 48 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲੀ ਸੂਚੀ ਵਿਚ ਸੀਨੀਅਰ ਨੇਤਾਵਾਂ ਨਾਨਾ ਪਟੋਲੇ ਅਤੇ ਪ੍ਰਿਥਵੀਰਾਜ ਚਵਾਨ ਦੇ ਨਾਂ ਸ਼ਾਮਲ ਹਨ। ਪਾਰਟੀ ਨੇ ਕਰਾਡ ਦੱਖਣੀ ਸੀਟ ਤੋਂ ਸਾਬਕਾ ਮੁੱਖ ਮੰਤਰੀ ਪ੍ਰਿਥਵੀਰਾਜ […]

ਟਰੂਡੋ ‘ਤੇ ਅਹੁਦਾ ਛੱਡਣ ਲਈ ਪਾਰਟੀ ਅੰਦਰ ਵਧਣ ਲੱਗਾ ਦਬਾਅ

ਲਿਬਰਲ ਕੌਕਸ ਦੀ ਬੰਦ ਕਮਰਾ ਮੀਟਿੰਗ ‘ਚ 28 ਅਕਤੂਬਰ ਤੱਕ ਦਿੱਤਾ ਅਲਟੀਮੇਟਮ ਵੈਨਕੂਵਰ, 24 ਅਕਤੂਬਰ (ਪੰਜਾਬ ਮੇਲ)-ਪ੍ਰਧਾਨ ਮੰਤਰੀ ਜਸਟਿਨ ਟਰੂਡੋ ਉੱਤੇ ਅਹੁਦਾ ਛੱਡਣ ਲਈ ਪਾਰਟੀ ਅੰਦਰ ਦਬਾਅ ਵਧਣ ਲੱਗਿਆ ਹੈ। ਸੰਸਦ ਮੈਂਬਰਾਂ ਨੇ ਲਿਬਰਲ ਕੌਕਸ ਦੀ ਮੀਟਿੰਗ ਵਿਚ ਅਲਟੀਮੇਟਮ ਦਿੱਤਾ ਹੈ ਕਿ ਟਰੂਡੋ ਜਾਂ ਤਾਂ 28 ਅਕਤੂਬਰ ਤੋਂ ਪਹਿਲਾਂ ਆਪਣੇ ਭਵਿੱਖ ਬਾਰੇ ਫ਼ੈਸਲਾ ਕਰਨ ਜਾਂ […]

ਲਹਿੰਦੇ ਪੰਜਾਬ ‘ਚ ਹਿੰਦੂ ਤੇ ਸਿੱਖ ਪਰਿਵਾਰਾਂ ਨੂੰ 10,000 ਪਾਕਿਸਤਾਨੀ ਰੁਪਏ ਦੇਵੇਗੀ ਸਰਕਾਰ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਦੀਵਾਲੀ ਮੌਕੇ ਦਿੱਤੀ ਜਾਵੇਗੀ ਇਹ ਰਕਮ ਲਾਹੌਰ, 24 ਅਕਤੂਬਰ (ਪੰਜਾਬ ਮੇਲ)-ਲਹਿੰਦੇ ਪੰਜਾਬ ਦੀ ਸਰਕਾਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਦੀਵਾਲੀ ਮੌਕੇ ਸੂਬੇ ਦੇ ਹਰੇਕ ਸਿੱਖ ਤੇ ਹਿੰਦੂ ਪਰਿਵਾਰ ਨੂੰ 10,000 ਪਾਕਿਸਤਾਨੀ ਰੁਪਏ ਦੇਵੇਗੀ। ਕੁੱਲ 2200 ਪਰਿਵਾਰਾਂ ਨੂੰ ਇਹ ਰਾਸ਼ੀ ਦਿੱਤੀ ਜਾਵੇਗੀ। ਪਾਕਿਸਤਾਨ ਦੀ ਪੰਜਾਬ […]

ਜ਼ਿਮਨੀ ਚੋਣ : ਭਾਜਪਾ ਵੱਲੋਂ ਜਾਖੜ ਤੇ ਕੈਪਟਨ ਸਣੇ 40 ਸਟਾਰ ਪ੍ਰਚਾਰਕਾਂ ਦਾ ਐਲਾਨ

ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਲੜ ਚੁੱਕੇ ਆਗੂ ਵੀ ਸੂਚੀ ‘ਚ ਸ਼ਾਮਲ ਚੰਡੀਗੜ੍ਹ, 24 ਅਕਤੂਬਰ (ਪੰਜਾਬ ਮੇਲ)-ਭਾਜਪਾ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਤਿਆਰੀਆਂ ਖਿੱਚ ਦਿੱਤੀਆਂ ਹਨ। ਉਂਝ ਪਾਰਟੀ ਨੇ ਤਿੰਨ ਸੀਟਾਂ ਉੱਤੇ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਜ਼ਿਮਨੀ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ […]

ਕੈਨੇਡਾ ਦੇ ਮੰਦਵਾੜੇ ਨੇ ਪੰਜਾਬ ਦੇ ਤਕਨੀਕੀ ਕਾਲਜ ਤਾਰੇ…!

ਤਾਲੇ ਲੱਗਣ ਦੀ ਸੰਭਾਵਨਾ ਵਾਲੇ ਤਕਨੀਕੀ ਕਾਲਜਾਂ ‘ਚ ਐਤਕੀਂ ਵਧੇ 10 ਤੋਂ 15 ਫ਼ੀਸਦੀ ਦਾਖ਼ਲੇ ਚੰਡੀਗੜ੍ਹ, 24 ਅਕਤੂਬਰ (ਪੰਜਾਬ ਮੇਲ)-ਕੈਨੇਡਾ ਦੇ ਮੰਦਵਾੜੇ ਨੇ ਪੰਜਾਬ ਦੇ ਤਕਨੀਕੀ ਕਾਲਜ ਤਾਰ ਦਿੱਤੇ ਹਨ, ਜਿਨ੍ਹਾਂ ਕਾਲਜਾਂ ਨੂੰ ਤਾਲੇ ਲੱਗਣ ਦੀ ਨੌਬਤ ਬਣ ਗਈ ਸੀ, ਉਨ੍ਹਾਂ ਦੇ ਦਰਵਾਜ਼ੇ ਮੁੜ ਖੁੱਲ੍ਹੇ ਹਨ। ਪਿਛਲੇ ਵਰ੍ਹੇ ਪਿਆ ਮੋੜਾ ਐਤਕੀਂ ਦਾਖ਼ਲਿਆਂ ‘ਚ ਰੰਗ ਦਿਖਾਉਣ […]