ਕੈਨੇਡਾ ਦੇ ਮੰਦਵਾੜੇ ਨੇ ਪੰਜਾਬ ਦੇ ਤਕਨੀਕੀ ਕਾਲਜ ਤਾਰੇ…!

ਤਾਲੇ ਲੱਗਣ ਦੀ ਸੰਭਾਵਨਾ ਵਾਲੇ ਤਕਨੀਕੀ ਕਾਲਜਾਂ ‘ਚ ਐਤਕੀਂ ਵਧੇ 10 ਤੋਂ 15 ਫ਼ੀਸਦੀ ਦਾਖ਼ਲੇ ਚੰਡੀਗੜ੍ਹ, 24 ਅਕਤੂਬਰ (ਪੰਜਾਬ ਮੇਲ)-ਕੈਨੇਡਾ ਦੇ ਮੰਦਵਾੜੇ ਨੇ ਪੰਜਾਬ ਦੇ ਤਕਨੀਕੀ ਕਾਲਜ ਤਾਰ ਦਿੱਤੇ ਹਨ, ਜਿਨ੍ਹਾਂ ਕਾਲਜਾਂ ਨੂੰ ਤਾਲੇ ਲੱਗਣ ਦੀ ਨੌਬਤ ਬਣ ਗਈ ਸੀ, ਉਨ੍ਹਾਂ ਦੇ ਦਰਵਾਜ਼ੇ ਮੁੜ ਖੁੱਲ੍ਹੇ ਹਨ। ਪਿਛਲੇ ਵਰ੍ਹੇ ਪਿਆ ਮੋੜਾ ਐਤਕੀਂ ਦਾਖ਼ਲਿਆਂ ‘ਚ ਰੰਗ ਦਿਖਾਉਣ […]

ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ

ਚੰਡੀਗੜ੍ਹ/ਪਟਿਆਲਾ, 24 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਤੇ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪਾਰਟੀ ਦੀ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਲਿਆ। ਇਸ ਗੱਲ ਦੀ ਪੁਸ਼ਟੀ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ […]

ਮਨਪ੍ਰੀਤ ਬਾਦਲ ਨੇ ਗਿੱਦੜਬਾਹਾ ਹਲਕੇ ਤੋਂ ਕਾਗਜ਼ ਭਰੇ

ਚੰਡੀਗੜ੍ਹ, 24 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਵੀਰਵਾਰ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਵਾਰ ਵਜੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਗਿੱਦੜਬਾਹਾ ਚੋਣ ਲਈ ਭਾਜਪਾ ਇੰਚਾਰਜ ਅਵਿਨਾਸ਼ ਰਾਏ ਖੰਨਾ, ਪੰਜਾਬ ਭਾਜਪਾ ਦੇ ਜਨਰਲ ਸਕੱਤਰ […]

ਦਿੱਲੀ ਦੰਗੇ: ਸੱਜਣ ਕੁਮਾਰ ਖ਼ਿਲਾਫ਼ ਕੇਸ ਵਿੱਚ ਬਹਿਸ ਮੁਕੰਮਲ

ਚੰਡੀਗੜ੍ਹ, 24 ਅਕਤੂਬਰ (ਪੰਜਾਬ ਮੇਲ)-  ਦਿੱਲੀ ਦੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊੁਜ਼ ਐਵੇਨਿਊ ਅਦਾਲਤ ਨੇ ਵੀਰਵਾਰ ਨੂੰ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ ਚੱਲ ਰਹੇ ਕੇਸ ਵਿੱਚ ਅੰਤਿਮ ਬਹਿਸ ਉਤੇ ਸੁਣਵਾਈ ਮੁਕੰਮਲ ਕਰ ਲਈ। ਅਦਾਲਤ ਨੇ ਸਫ਼ਾਈ ਧਿਰ ਦੇ ਵਕੀਲ ਨੂੰ ਉਸ ਫੈਸਲੇ ਦੀ ਕਾਪੀ ਦਾਖ਼ਲ ਕਰਨ ਲਈ […]

ਭਾਜਪਾ ਨੇ ਸਤਿਕਾਰ ਕੌਰ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾਇਆ

ਚੰਡੀਗੜ੍ਹ,  24 ਅਕਤੂਬਰ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੇ ਵੀਰਵਾਰ ਨੂੰ ਪਾਰਟੀ ਆਗੂ ਅਤੇ ਸਾਬਕਾ ਵਿਧਾਇਕ ਸਤਿਕਾਰ ਕੌਰ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਦੱਸਣਯੋਗ ਹੈ ਕਿ ਇਕ ਦਿਨ ਪਹਿਲਾਂ ਸਤਿਕਾਰ ਕੌਰ ਨੂੰ ਨਸ਼ੀਲੇ ਪਦਾਰਥ ਸਬੰਧੀ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ […]

ਪੰਜਾਬ ‘ਚ ਚੋਣਾਂ ਦਾ ਬਿਗੁਲ ਵੱਜਿਆ

-13 ਨਵੰਬਰ ਨੂੰ ਪੈਣਗੀਆਂ ਵੋਟਾਂ ਚੰਡੀਗੜ੍ਹ, 23 ਅਕਤੂਬਰ (ਪੰਜਾਬ ਮੇਲ)- ਪੰਜਾਬ ‘ਚ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸਿਆਸੀ ਮੈਦਾਨ ਭੱਖਣਾ ਸ਼ੁਰੂ ਹੋ ਗਿਆ ਹੈ। ਵੱਖ-ਵੱਖ ਪਾਰਟੀਆਂ ਨੇ ਆਪੋ-ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਵੱਲੋਂ ਉਮੀਦਵਾਰ ਬਣਾਇਆ ਗਿਆ ਹੈ। […]

ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ 2 ਹਫ਼ਤੇ ਪਹਿਲਾਂ 2.1 ਕਰੋੜ ਅਮਰੀਕੀ ਵੋਟਰਾਂ ਨੇ ਪਾਈ ਵੋਟ

-78 ਲੱਖ ਵੋਟਾਂ ਸ਼ੁਰੂਆਤੀ ਵਿਅਕਤੀਗਤ ਵੋਟਿੰਗ ਰਾਹੀਂ, ਜਦਕਿ 1.3 ਕਰੋੜ ਵੋਟਾਂ ਪੋਸਟਲ ਬੈਲਟ ਰਾਹੀਂ ਪਾਈਆਂ ਵਾਸ਼ਿੰਗਟਨ, 23 ਅਕਤੂਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ 2 ਹਫਤੇ ਪਹਿਲਾਂ ਹੀ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਅਤੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਜ਼ੋਰਦਾਰ ਚੋਣ ਮੁਹਿੰਮ ਦੌਰਾਨ ਘੱਟੋ-ਘੱਟ 2.1 ਕਰੋੜ ਅਮਰੀਕੀ ਵੋਟਰ ਆਪਣੀ ਵੋਟ […]

ਬੀ.ਸੀ. ਸੁਪਰੀਮ ਕੋਰਟ ‘ਚ ਰਿਪੁਦਮਨ ਮਲਿਕ ਦੇ ਕਾਤਲਾਂ ਨੇ ਦੋਸ਼ ਕਬੂਲੇ

– ਸਾਜ਼ਿਸ਼ਘਾੜੇ ਦਾ ਨਾਂ ਨਾ ਦੱਸਿਆ; 31 ਅਕਤੂਬਰ ਨੂੰ ਸਜ਼ਾ ਸੁਣਾਏਗੀ ਅਦਾਲਤ – ਗਵਾਹ ਮੁੱਕਰਨ ਕਾਰਨ ਮਲਿਕ ਹੋਇਆ ਸੀ ਬਰੀ ਵੈਨਕੂਵਰ, 23 ਅਕਤੂਬਰ (ਪੰਜਾਬ ਮੇਲ)- ਸਰੀ ਵਿਚਲੀਆਂ ਖਾਲਸਾ ਵਿੱਦਿਅਕ ਸੰਸਥਾਵਾਂ ਦੇ ਬਾਨੀ ਅਤੇ ਖਾਲਸਾ ਕਰੈਡਿਟ ਯੂਨੀਅਨ (ਸਹਿਕਾਰੀ ਬੈਂਕ) ਦੇ ਵੱਡੇ ਹਿੱਸੇਦਾਰ ਰਿਪੁਦਮਨ ਸਿੰਘ ਮਲਿਕ ਦੇ ਜੁਲਾਈ 2022 ‘ਚ ਕੀਤੇ ਕਤਲ ਦੇ ਮਾਮਲੇ ਵਿਚ ਬ੍ਰਿਟਿਸ਼ ਕੋਲੰਬੀਆ […]

ਭਾਰਤ ਤੇ ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤਾ ਨਵਿਆਇਆ

ਨਵੀਂ ਦਿੱਲੀ, 23 ਅਕਤੂਬਰ (ਪੰਜਾਬ ਮੇਲ)- ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਨੇ ਅਗਲੇ ਪੰਜ ਸਾਲਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤਾ ਨਵਿਆ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਪ੍ਰਤੀ ਸ਼ਰਧਾਲੂ 20 ਅਮਰੀਕੀ ਡਾਲਰ ਸਰਵਿਸ ਚਾਰਜ ਲਿਆ ਜਾਂਦਾ ਹੈ ਤੇ ਭਾਰਤ ਨੇ ਗੁਆਂਢੀ ਮੁਲਕ ਨੂੰ ਇਹ ਫੀਸ ਮੁਆਫ਼ […]

ਅਮਰੀਕਾ ‘ਚ ਪੜ੍ਹਨ ਤੋਂ ਬਾਅਦ ਆਸਾਨੀ ਨਾਲ ਮਿਲਦਾ ਹੈ ਐੱਚ-1ਬੀ ਵੀਜ਼ਾ

– ਵਿਦੇਸ਼ੀਆਂ ਦੀ ਗਿਣਤੀ ਦਾ 39 ਫੀਸਦੀ ਹਿੱਸਾ ਕੈਲੀਫੋਰਨੀਆ, ਟੈਕਸਾਸ ਤੇ ਨਿਊਯਾਰਕ ਦੀਆਂ ਕੰਪਨੀਆਂ ਦਾ – ਨਿਊ ਮੈਕਸੀਕੋ, ਨੇਵਾਡਾ, ਕੋਲੋਰਾਡੋ, ਟੈਨੇਸੀ ਅਤੇ ਮੋਂਟਾਨਾ ਦੀਆਂ ਯੂਨੀਵਰਸਿਟੀਆਂ ‘ਚ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀਆਂ ਕੋਲ ਐੱਚ-1ਬੀ ਵੀਜ਼ਾ ਦਾ ਅਨੁਪਾਤ ਸਭ ਤੋਂ ਵੱਧ ਵਾਸ਼ਿੰਗਟਨ, 23 ਅਕਤੂਬਰ (ਪੰਜਾਬ ਮੇਲ)- ‘ਹਾਉ ਇੰਟਰਨੈਸ਼ਨਲ ਸਟੂਡੈਂਟਸ ਆਰ ਫਾਈਡਿੰਗ ਯੂ.ਐੱਸ. ਜੌਬਜ਼’ ਦੀ ਰਿਪੋਰਟ ਵਿਚ ਪਾਇਆ ਗਿਆ […]