ਪੰਨੂ ਮਾਮਲਾ: ਭਾਰਤੀ ਜਾਂਚ ਦੇ ਨਤੀਜਿਆਂ ‘ਤੇ ‘ਸਾਰਥਿਕ ਜਵਾਬਦੇਹੀ’ ਤੋਂ ਬਿਨਾਂ ਸੰਤੁਸ਼ਟ ਨਹੀਂ ਹੋਵੇਗਾ ਅਮਰੀਕਾ

ਵਾਸ਼ਿੰਗਟਨ, 23 ਅਕਤੂਬਰ (ਪੰਜਾਬ ਮੇਲ)- ਅਮਰੀਕਾ ਨੇ ਕਿਹਾ ਕਿ ਉਹ ਆਪਣੀ ਧਰਤੀ ‘ਤੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕਥਿਤ ਨਾਕਾਮ ਸਾਜ਼ਿਸ਼ ਦੀ ਭਾਰਤ ਵੱਲੋਂ ਕੀਤੀ ਜਾ ਰਹੀ ਜਾਂਚ ਦੇ ਨਤੀਜਿਆਂ ‘ਤੇ ”ਸਾਰਥਕ ਜਵਾਬਦੇਹੀ” ਤੋਂ ਬਿਨਾਂ ਪੂਰੀ ਤਰ੍ਹਾਂ ਸੰਤੁਸ਼ਟ ਨਹੀਂ ਹੋਵੇਗਾ। ਭਾਰਤ ਸਰਕਾਰ ਨੇ ਅਮਰੀਕੀ ਧਰਤੀ ‘ਤੇ ਕਿਸੇ ਵੀ ਅਮਰੀਕੀ ਨਾਗਰਿਕ ਨੂੰ ਮਾਰਨ […]

ਚੰਡੀਗੜ੍ਹ ਗ੍ਰਨੇਡ ਧਮਾਕਾ : ਐੱਨ.ਆਈ.ਏ. ਕਰੇਗੀ ਹੈਂਡ ਗ੍ਰਨੇਡ ਸੁੱਟਣ ਵਾਲੇ ਮੁਲਜ਼ਮਾਂ ਤੋਂ ਪੁੱਛਗਿੱਛ

ਚੰਡੀਗੜ੍ਹ, 23 ਅਕਤੂਬਰ (ਪੰਜਾਬ ਮੇਲ)- ਇੱਥੇ ਸੈਕਟਰ-10 ਦੀ ਕੋਠੀ ‘ਚ ਹੈਂਡ ਗ੍ਰਨੇਡ ਸੁੱਟਣ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਹੈਪੀ ਪਸ਼ੀਆ ਗੈਂਗ ਦੇ 4 ਮੈਂਬਰਾਂ ਤੋਂ ਹੁਣ ਐੱਨ.ਆਈ.ਏ. ਪੁੱਛਗਿੱਛ ਕਰੇਗੀ। ਹੈਂਡ ਗ੍ਰਨੇਡ ਸੁੱਟਣ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਤੋਂ ਐੱਨ.ਆਈ.ਏ. ਕੋਲ ਟਰਾਂਸਫਰ ਹੋ ਚੁੱਕੀ ਹੈ। ਫਾਈਲ ਐੱਨ.ਆਈ.ਏ. ਕੋਲ ਪਹੁੰਚ ਚੁੱਕੀ ਹੈ ਅਤੇ ਉਸ ਨੇ ਮਾਮਲੇ […]

ਰਾਹੁਲ ਗਾਂਧੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਨਵੀਂ ਦਿੱਲੀ, 23 ਅਕਤੂਬਰ (ਪੰਜਾਬ ਮੇਲ)- ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਗੈਂਗਸਟਰ ਲਾਰੇਂਸ ਬਿਸ਼ਨੋਈ ਇੱਕ ਵਾਰ ਫਿਰ ਸੁਰਖੀਆਂ ਵਿਚ ਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਨੇਤਾ ਅਤੇ ਰਾਏਬਰੇਲੀ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਸੋਸ਼ਲ ਮੀਡੀਆ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਬਿਸ਼ਨੋਈ ਦੀ ਤਸਵੀਰ ਨਾਲ ਧਮਕੀ ਭਰੇ ਪੋਸਟ ‘ਚ ਰਾਹੁਲ ਗਾਂਧੀ […]

ਸ਼੍ਰੋਮਣੀ ਅਕਾਲੀ ਦਲ ਵਲੋਂ ਕਾਰਜਕਾਰੀ ਪ੍ਰਧਾਨ ਦੀ ਅਗਵਾਈ ‘ਚ ਜਥੇਦਾਰ ਅਕਾਲ ਤਖਤ ਸਾਹਿਬ ਨਾਲ ਮੁਲਾਕਾਤ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਮੇਲ)- ਅਕਾਲੀ ਦਲ ਦੇ ਵਫਦ ਵਲੋਂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ‘ਚ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਸਿੰਘ ਸਾਹਿਬ ਗਿਆਨੀ ਰਘਬੀਰ […]

ਡਾ. ਗੁਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਹੀਦ ਕਰਮ ਸਿੰਘ ਬਬਰ ਅਕਾਲੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ

ਸਰੀ, 22 ਅਕਤੂਬਰ (ਹਰਦਮ ਮਾਨ/ਪੰਜਾਬ ਮੇਲ)-ਬੀਤੇ ਦਿਨ ਦਸ਼ਮੇਸ਼ ਪੰਜਾਬੀ ਸਕੂਲ ਐਬਸਫੋਰਡ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਸਿੱਧ ਵਿਦਵਾਨ, ਲੇਖਕ ਅਤੇ ਬੁਲਾਰੇ ਡਾ. ਗੁਰਵਿੰਦਰ ਸਿੰਘ ਨੇ ਕੈਨੇਡਾ ਤੋਂ ਪੰਜਾਬ ਜਾ ਕੇ ਸ਼ਹੀਦ ਹੋਣ ਵਾਲੇ ਬਬਰ ਅਕਾਲੀ ਸ਼ਹੀਦ ਭਾਈ ਕਰਮ ਸਿੰਘ ਦੌਲਤਪੁਰ ਦੇ ਜੀਵਨ ਬਾਰੇ ਵਿਸ਼ੇਸ਼ ਚਾਨਣਾ ਪਾਇਆ। ਉਹਨਾਂ ਨੇ ਗੁਰੂ ਨਾਨਕ ਜਹਾਜ਼ ਦੇ ਸਫਰ ਅਤੇ ਉਸ ਦੇ ਅਸਲ ਇਤਿਹਾਸ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 220 ਲੋੜਵੰਦ ਪਰਿਵਾਰਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ 220 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿਚ ਤਕਸੀਮ […]

ਪੰਜਾਬ ਜ਼ਿਮਨੀ ਚੋਣਾਂ: ਭਾਜਪਾ ਵਲੋਂ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 22 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ 4 ਸੀਟਾਂ ਵਿਚੋਂ ਤਿੰਨ ‘ਤੇ ਭਾਜਪਾ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਕਿਆਸ ਲਗਾਏ ਰਹੇ ਸਨ ਕਿ ਭਾਰਤੀ ਜਨਤਾ ਪਾਰਟੀ ਮਨਪ੍ਰੀਤ ਸਿੰਘ ਬਾਦਲ ਨੂੰ ਗਿੱਦੜਬਾਹਾ ਦੇ ਮੈਦਾਨ ਵਿਚ ਉਤਾਰ ਸਕਦੀ […]

ਪੰਜਾਬ ਸਰਕਾਰ ਵੱਲੋਂ ਡੇਰਾ ਸੱਚਾ ਸੌਦਾ ਮੁਖੀ ਸਮੇਤ 7 ਹੋਰਨਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ

ਚੰਡੀਗੜ੍ਹ, 22 ਅਕਤੂਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ‘ਚ ਬੇਅਦਬੀ ਮਾਮਲੇ ਤੇ ਇਸ ਤੋਂ ਬਾਅਦ ਉਪਜੇ ਘਟਨਾਕ੍ਰਮ ਦੇ ਮਾਮਲੇ ‘ਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਸਮੇਤ 7 ਡੇਰਾ ਸ਼ਰਧਾਲੂਆਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਗ੍ਰਹਿ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਮੁਤਾਬਕ […]

ਅਮਰੀਕੀ ਚੋਣਾਂ; ਟਰੰਪ ਪਹਿਲੀ ਵਾਰ ਚੋਣ ਸਰਵੇਖਣ ‘ਚ ਹੈਰਿਸ ਤੋਂ ਅੱਗੇ

ਵਾਸ਼ਿੰਗਟਨ, 22 ਅਕਤੂਬਰ (ਪੰਜਾਬ ਮੇਲ)- ਅਮਰੀਕਾ ‘ਚ ਅਗਲੇ ਮਹੀਨੇ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਚੋਣਾਂ ਨੇੜੇ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਨੂੰ ਵੱਡਾ ਝਟਕਾ ਲੱਗਾ ਹੈ। ਤਾਜ਼ਾ ਚੋਣ ਸਰਵੇਖਣ ਵਿਚ ਪਹਿਲੀ ਵਾਰ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਨੇ ਸਾਬਕਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਪਿੱਛੇ ਛੱਡ ਦਿੱਤਾ ਹੈ। ਅਮਰੀਕਾ ‘ਚ 5 […]

ਕੈਨੇਡਾ ‘ਚ 1.3 ਲੱਖ ਭਾਰਤੀ ਵਿਦਿਆਰਥੀਆਂ ‘ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ

ਬਰੈਂਪਟਨ, 22 ਅਕਤੂਬਰ (ਪੰਜਾਬ ਮੇਲ)- ਕੈਨੇਡਾ ਵਿਚ 1.3 ਲੱਖ ਭਾਰਤੀ ਵਿਦਿਆਰਥੀਆਂ ਦੇ ਪਰਮਿਟ 31ਦਸੰਬਰ ਨੂੰ ਖ਼ਤਮ ਹੋਣ ਵਾਲੇ ਹਨ। ਇਸ ਸਥਿਤੀ ਦੇ ਖਿਲਾਫ ਬਰੈਂਪਟਨ ਵਿਚ ਵਿਦਿਆਰਥੀ ਪ੍ਰਦਰਸ਼ਨ ਕਰਕੇ ਪੋਸਟ ਗ੍ਰੈਜੂਏਟ ਵਰਕ ਪਰਮਿਟ (ਪੀ.ਜੀ.ਡਬਲਯੂ.ਪੀ.) ਦੇ ਵਿਸਥਾਰ ਦੀ ਮੰਗ ਕਰ ਰਹੇ ਹਨ। ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਹਨ। ਉਹ ਦੇਸ਼ ਨਿਕਾਲੇ ਦੇ ਡਰੋਂ 29 ਅਗਸਤ ਤੋਂ ਰੋਸ ਪ੍ਰਦਰਸ਼ਨ […]