ਪੰਜਾਬ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨੇ ਉਮੀਦਵਾਰਾਂ

ਚੰਡੀਗੜ੍ਹ, 22 ਅਕਤੂਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ […]

ਸੁੱਚਾ ਸਿੰਘ ਲੰਗਾਹ ਨੇ ਅਕਾਲੀ ਦਲ ਵੱਲੋਂ ਆਪਣੇ ਪੁੱਤਰ ਨੂੰ ਐਲਾਨਿਆ ਉਮੀਦਵਾਰ

ਡੇਰਾ ਬਾਬਾ ਨਾਨਕ, 22 ਅਕਤੂਬਰ (ਪੰਜਾਬ ਮੇਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਗੁਰਦੀਪ ਸਿੰਘ ਰੰਧਾਵਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਆਪਣੇ ਪੁੱਤਰ ਸੁਖਜਿੰਦਰ ਸਿੰਘ ਲੰਗਾਹ ਉਰਫ ਸੋਨੂੰ ਲੰਗਾਹ ਨੂੰ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ ਹੈ। […]

ਸ਼੍ਰੋਮਣੀ ਕਮੇਟੀ ਇਜਲਾਸ: ਅਕਾਲੀ ਦਲ ਨੂੰ ਕਰਨਾ ਪੈ ਸਕਦੈ ਵੱਡੀ ਚੁਣੌਤੀ ਦਾ ਸਾਹਮਣਾ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਮੇਲ)- ਮੌਜੂਦਾ ਬਦਲੇ ਸਿਆਸੀ ਹਾਲਾਤ ਅਤੇ ਵਾਪਰੇ ਘਟਨਾਕ੍ਰਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 28 ਅਕਤੂਬਰ ਨੂੰ ਹੋਣ ਵਾਲੇ ਆਮ ਇਜਲਾਸ ਵਿਚ ਮੌਜੂਦਾ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਊਸ ਵਿਚ ਹਾਕਮ ਧਿਰ ਸ਼੍ਰੋਮਣੀ […]

ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਤੇ ਬੰਬੀਹਾ ਗਰੋਹਾਂ ਨਾਲ ਜੁੜੇ ਗੈਂਗਸਟਰ ਕਾਬੂ

ਫ਼ਿਰੌਤੀ ਲਈ ਕਾਰੋਬਾਰੀ ਨੂੰ ਨਿਸ਼ਾਨਾ ਬਣਾਉਣ ਦੀ ਤਾਕ ‘ਚ ਸਨ ਗੈਂਗਸਟਰ ਚੰਡੀਗੜ੍ਹ, 22 ਅਕਤੂਬਰ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਇਕ ਅਹਿਮ ਕਾਰਵਾਈ ਕਰਦਿਆਂ ਬੰਬੀਹਾ ਗਰੋਹ ਨਾਲ ਜੁੜੇ ਹੋਏ ਲੱਕੀ ਪਟਿਆਲ ਅਤੇ ਲਾਰੈਂਸ ਬਿਸ਼ਨੋਈ ਗਰੋਹ ਨਾਲ ਜੁੜੇ ਹੋਏ ਮਨੀ ਭਿੰਡਰ ਦੇ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਨੇ […]

ਭਾਰਤ-ਕੈਨੇਡਾ ਤਣਾਅ: ਭਾਰਤੀ ਹਾਈ ਕਮਿਸ਼ਨਰ ਵੱਲੋਂ ਨਿੱਝਰ ਮਾਮਲੇ ‘ਚ ਸ਼ਮੂਲੀਅਤ ਤੋਂ ਇਨਕਾਰ

ਵੈਨਕੂਵਰ, 22 ਅਕਤੂਬਰ (ਪੰਜਾਬ ਮੇਲ)- ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਪਿਛਲੇ ਸਾਲ ਬ੍ਰਿਟਿਸ਼ ਕੋਲੰਬੀਆ ਵਿਚ ਕੈਨੇਡੀਅਨ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ। ਹਾਲਾਂਕਿ ਕੈਨੇਡੀਅਨ ਸਰਕਾਰ ਨੇ ਉਨ੍ਹਾਂ ‘ਤੇ ਕਤਲ ‘ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। ਕੈਨੇਡਾ ਨੇ ਪਿਛਲੇ […]

ਬਰਨਾਲਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫ਼ਾ ਦੇ ਕੇ ਆਜ਼ਾਦ ਚੋਣ ਲੜਨ ਦੇ ਸੰਕੇਤ

ਬਰਨਾਲਾ, 22 ਅਕਤੂਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨੇ ਯੋਜਨਾ ਬੋਰਡ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਕੇ ਆਜ਼ਾਦ ਚੋਣ ਲੜਨ ਦੇ ਸੰਕੇਤ ਦੇ ਦਿੱਤੇ ਹਨ। ਗੌਰਤਲਬ ਹੈ ਕਿ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਜ਼ਿਮਨੀ ਚੋਣ ਬਰਨਾਲਾ ਤੋਂ ਆਮ […]

ਸਿਆਸੀ ਪਾਰਟੀਆਂ ਲਈ ਪੰਜਾਬ ਜ਼ਿਮਨੀ ਚੋਣ ਬਣੀ ਵਕਾਰ ਦਾ ਸਵਾਲ

-ਜ਼ਿਮਨੀ ਚੋਣ ਅਕਾਲੀ ਦਲ ਲਈ ਹੋਂਦ ਦੀ ਲੜਾਈ , ਚੰਡੀਗੜ੍ਹ, 22 ਅਕਤੂਬਰ (ਪੰਜਾਬ ਮੇਲ)- ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਚੱਬੇਵਾਲ (ਰਾਖਵਾਂ ਹਲਕਾ) ਅਤੇ ਬਰਨਾਲਾ ਦੀ ਜ਼ਿਮਨੀ ਚੋਣ ਲਈ ਵੋਟਾਂ 13 ਨਵੰਬਰ ਨੂੰ ਪੈਣਗੀਆਂ। ਆਮ ਆਦਮੀ ਪਾਰਟੀ ਨੇ ਆਪਣੇ ਚਾਰੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਜਦਕਿ ਭਾਜਪਾ, ਅਕਾਲੀ ਦਲ ਅਤੇ […]

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਕੁਲਵਿੰਦਰ ਕੌਰ ਥਰਾਜ ਅਤੇ ਜਿਲੇ ਸਿੰਘ ਦੀਆਂ ਪੁਸਤਕਾਂ ਰਿਲੀਜ਼

ਸਰੀ, 22 ਅਕਤੂਬਰ (ਹਰਦਮ ਮਾਨ/ਪੰਜਾਬ ਮੇਲ)- ਸਰੀ, 21 ਅਕਤੂਬਰ 2024-ਬੀਤੇ ਦਿਨੀਂ ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮਾਸਿਕ ਬੈਠਕ ਵਿਚ ਕੁਲਵਿੰਦਰ ਕੌਰ ਥਰਾਜ ਅਤੇ ਜਿਲੇ ਸਿੰਘ ਦੀਆਂ ਪੁਸਤਕਾਂ ਰਿਲੀਜ਼ ਕੀਤੀਆਂ ਗਈਆਂ। ਸੀਨੀਅਰ ਸਿਟੀਜ਼ਨ ਸੈਂਟਰ ਸਰੀ ਵਿਖੇ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਪ੍ਰਿਤਪਾਲ ਗਿੱਲ, ਦਰਸ਼ਨ ਸੰਘਾ, ਕੁਲਵਿੰਦਰ ਕੌਰ ਥਰਾਜ, ਜਿਲੇ ਸਿੰਘ ਅਤੇ […]

ਪੰਜਾਬੀ ਟਰੱਕ ਡਰਾਈਵਰ ਨੂੰ ਮਾਰਨ ਦੇ ਦੋਸ਼ ‘ਚ ਦੂਜਾ ਪੰਜਾਬੀ ਗ੍ਰਿਫ਼ਤਾਰ; ਦੋਸ਼ ਆਇਦ

ਵਾਸ਼ਿੰਗਟਨ, 21 ਅਕਤੂਬਰ (ਰਾਜ ਗੋਗਨਾ/ਪੰਜਾਬ ਮੇਲ)- ਬੀਤੀ 26 ਸਤੰਬਰ ਨੂੰ ਅਮਰੀਕਾ ਦੇ ਰਾਜ ਉਟਾਹ ਵਿਚ ਇਕ ਟਰੱਕ ਡਰਾਈਵਰ ਜਸਪਿੰਦਰ ਸਿੰਘ ਦੇ ਸਹਿਕਰਮੀ ਨੇ ਪੁਲਿਸ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਸੀ। ਮ੍ਰਿਤਕ ਦੇ ਸਹਿਕਰਮੀ ਨੇ ਦੱਸਿਆ ਸੀ ਕਿ ਸਾਡੇ ਟਰੱਕ ਦਾ ਡਰਾਈਵਰ ਜਸਪਿੰਦਰ ਸਿੰਘ ਗਰਦਨ ਅਤੇ ਲੱਤਾਂ ‘ਤੇ ਸੱਟਾਂ ਨਾਲ ਟਰੱਕ ਦੀ ਕੈਬ ਦੇ […]

ਕੈਨੇਡਾ ਦੇ ਵਾਲਮਾਰਟ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਤ ‘ਚ ਮੌਤ

ਜਲੰਧਰ, 21 ਅਕਤੂਬਰ (ਪੰਜਾਬ ਮੇਲ)- ਪੰਜਾਬ ਤੋਂ ਸੁਨਹਿਰੀ ਭਵਿੱਖ ਦੇ ਸੁਫ਼ਨੇ ਲੈ ਕੇ ਕੈਨੇਡਾ ਗਏ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਗਿਆ, ਜਦੋਂ ਉਨ੍ਹਾਂ ਦੀ ਜਵਾਨ ਦੀ ਵਾਲਮਾਰਟ ਵਿਚ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਗੁਰਸਿਮਰਨ ਕੌਰ ਵਜੋਂ ਹੋਈ ਹੈ, ਜੋ ਮੂਲ ਰੂਪ ਨਾਲ ਜਲੰਧਰ ਦੇ ਸੁਰਾਨੁੱਸੀ ਵਿਚ ਪੈਂਦੇ ਗੁਰੂ […]