ਗੁਜਰਾਤ ‘ਚ ਪੰਜ ਹਜ਼ਾਰ ਕਰੋੜ ਰੁਪਏ ਮੁੱਲ ਦੀ ਕੋਕੀਨ ਬਰਾਮਦ

ਨਵੀਂ ਦਿੱਲੀ, 14 ਅਕਤੂਬਰ (ਪੰਜਾਬ ਮੇਲ)- ਗੁਜਰਾਤ ਦੇ ਅੰਕਲੇਸ਼ਵਰ ‘ਚ ਦਿੱਲੀ ਪੁਲਿਸ ਅਤੇ ਗੁਜਰਾਤ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਪੰਜ ਹਜ਼ਾਰ ਕਰੋੜ ਰੁਪਏ ਮੁੱਲ ਦੀ 518 ਕਿਲੋ ਕੋਕੀਨ ਜ਼ਬਤ ਕੀਤੀ ਹੈ। ਦਿੱਲੀ ਅਤੇ ਗੁਜਰਾਤ ‘ਚ ਪਿਛਲੇ 15 ਦਿਨਾਂ ਦੇ ਅੰਦਰ 13 ਹਜ਼ਾਰ ਕਰੋੜ ਰੁਪਏ ਮੁੱਲ ਦੀ 1,289 ਕਿਲੋ ਕੋਕੀਨ ਅਤੇ 40 ਕਿਲੋ ਹਾਈਡਰੋਪੋਨਿਕ ਥਾਈਲੈਂਡ ਮਾਰੀਜੁਆਨਾ […]

ਅਮਰੀਕਾ ਵੱਲੋਂ ਭਾਰਤੀ ਕੰਪਨੀ ਸਮੇਤ ਦਰਜਨਾਂ ਕੰਪਨੀਆਂ ‘ਤੇ ਇਰਾਨੀ ਤੇਲ ਵੇਚਣ ਦੇ ਦੋਸ਼ ਹੇਠ ਪਾਬੰਦੀ

ਵਾਸ਼ਿੰਗਟਨ, 14 ਅਕਤੂਬਰ  (ਪੰਜਾਬ ਮੇਲ)- ਅਮਰੀਕਾ ਨੇ ਭਾਰਤੀ ਜਹਾਜ਼ਰਾਨੀ ਕੰਪਨੀ ਸਣੇ ਦਰਜਨ ਹੋਰ ਕੰਪਨੀਆਂ ‘ਤੇ ਗੈਰਕਾਨੂੰਨੀ ਢੰਗ ਨਾਲ ਇਰਾਨੀ ਤੇਲ ਏਸ਼ੀਆ ਦੀਆਂ ਮੰਡੀਆਂ ਵਿਚ ਵੇਚਣ ਦੇ ਦੋਸ਼ ਹੇਠ ਪਾਬੰਦੀ ਲਾ ਦਿੱਤੀ ਹੈ। ਇਹ ਕਾਰਵਾਈ ਇਰਾਨ ਵੱਲੋਂ ਇਜ਼ਰਾਈਲ ‘ਤੇ ਪਹਿਲੀ ਅਕਤੂਬਰ ਨੂੰ ਮਿਜ਼ਾਈਲੀ ਹਮਲਾ ਕਰਨ ਤੋਂ ਬਾਅਦ ਕੀਤੀ ਗਈ ਹੈ। ਅਮਰੀਕੀ ਵਿਭਾਗ ਨੇ ਦੋਸ਼ ਲਾਇਆ ਕਿ […]

ਕਾਂਗਰਸ ਵਲੋਂ ਤਿੰਨ ਹਫਤਿਆਂ ਲਈ ਪੰਜਾਬ ਵਿਚ ਪੰਚਾਇਤੀ ਚੋਣਾਂ ਟਾਲਣ ਦੀ ਮੰਗ

ਚੰਡੀਗੜ੍ਹ, 14 ਅਕਤੂਬਰ (ਪੰਜਾਬ ਮੇਲ)-  ਪੰਜਾਬ ਕਾਂਗਰਸ ਵਲੋਂ ਤਿੰਨ ਹਫਤਿਆਂ ਲਈ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਕਾਂਗਰਸੀ ਆਗੂਆਂ ਦੇ ਵਫਦ ਵਲੋਂ ਅੱਜ ਸੂਬਾ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਕੇ ਇਹ ਮੰਗ ਕੀਤੀ ਗਈ ਹੈ ਕਿ ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ‘ਤੇ ਤਿੰਨ ਹਫਤਿਆਂ ਤਕ ਰੋਕ ਲਗਾਈ ਜਾਵੇ। ਕਾਂਗਰਸੀ ਆਗੂਆਂ ਦਾ ਦੋਸ਼ ਹੈ […]

ਹਿਜ਼ਬੁੱਲਾ ਦਾ ਇਜ਼ਰਾਈਲ ’ਤੇ ਡਰੋਨ ਹਮਲਾ; 4 ਫ਼ੌਜੀਆਂ ਦੀ ਮੌਤ

ਦੀਰ ਅਲ-ਬਲਾਹ, 14 ਅਕਤੂਬਰ (ਪੰਜਾਬ ਮੇਲ)-  ਹਿਜ਼ਬੁੱਲਾ ਦਹਿਸ਼ਤਗਰਦਾਂ ਵੱਲੋਂ ਇਜ਼ਰਾਈਲ ਦੇ ਕੇਂਦਰੀ ਖੇਤਰ ’ਚ ਇਕ ਫ਼ੌਜੀ ਟਿਕਾਣੇ ਉਤੇ ਕੀਤੇ ਗਏ ਡਰੋਨ ਹਮਲੇ ਵਿਚ ਇਜ਼ਰਾਈਲ ਦੇ ਚਾਰ ਫ਼ੌਜੀ ਜਵਾਨਾਂ ਦੀ ਮੌਤ ਹੋ ਗਈ ਹੈ। ਇਹ ਪੁਸ਼ਟੀ ਇਜ਼ਰਾਈਲ ਵੱਲੋਂ ਕੀਤੀ ਗਈ ਹੈ। ਹਮਲੇ ਵਿਚ ਸੱਤ ਜਵਾਨਾਂ ਸਣੇ 61 ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ। ਇਜ਼ਰਾਈਲ ਨੇ […]

ਕਿਸਾਨ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ ’ਤੇ ਲਾਉਣਗੇ ਪੱਕਾ ਧਰਨਾ

ਚੰਡੀਗੜ੍ਹ, 14 ਅਕਤੂਬਰ (ਪੰਜਾਬ ਮੇਲ)- ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਖ਼ਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ, ਆੜ੍ਹਤੀ ਐਸੋਸੀਏਸ਼ਨ ਤੇ ਸ਼ੈਲਰ ਮਾਲਕਾਂ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਗਿਆ। ਇਸ ਦੇ ਨਾਲ ਹੀ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ […]

ਅਸਾਮ ਵਿੱਚ ਭੂਚਾਲ ਦੇ ਝਟਕੇ

ਗੁਹਾਟੀ, 13 ਅਕਤੂਬਰ (ਪੰਜਾਬ ਮੇਲ)- ਇੱਥੇ ਅੱਜ ਸਵੇਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.2 ਮਾਪੀ ਗਈ। ਇਹ ਜਾਣਕਾਰੀ ਮਿਲੀ ਹੈ ਕਿ ਭੂਚਾਲ ਦਾ ਕੇਂਦਰ ਜ਼ਮੀਨ ਦੇ ਅੰਦਰ 15 ਕਿਲੋਮੀਟਰ ਸੀ ਤੇ ਇਹ ਗੁਹਾਟੀ ਤੋਂ 150 ਕਿਲੋਮੀਟਰ ਉਤਰ ਵੱਲ ਆਇਆ ਜੋ ਬ੍ਰਹਮਪੁੱਤਰ ਦੇ ਉਤਰੀ ਖੇਤਰ ਉਦਲਗੁੜੀ ਜ਼ਿਲ੍ਹੇ ਵਿਚ ਪੈਂਦਾ […]

ਸੋਹਣ ਸਿੰਘ ਪੂੰਨੀ ਦੀ ਪੁਸਤਕ ‘ਭਾਈ ਮੇਵਾ ਸਿੰਘ ਦੀ ਸ਼ਹੀਦੀ ਅਤੇ ਹਾਪਕਿਨਸਨ ਦਾ ਕਤਲ’ ਦਾ ਰਿਲੀਜ਼ ਸਮਾਗਮ

ਸਰੀ, 13 ਅਕਤੂਬਰ (ਹਰਦਮ ਮਾਨ/ਪੰਜਾਬ ਮੇਲ)-ਈਸਟ ਇੰਡੀਅਨ ਡਿਫੈਂਸ ਕਮੇਟੀ ਵੱਲੋਂ ਬੀਤੇ ਦਿਨੀ ਸੋਹਣ ਸਿੰਘ ਪੂੰਨੀ ਦੀ ਪੁਸਤਕ ‘ਭਾਈ ਮੇਵਾ ਸਿੰਘ ਦੀ ਸ਼ਹੀਦੀ ਅਤੇ ਹਾਪਕਿਨਸਨ ਦਾ ਕਤਲ’ ਰਿਲੀਜ਼ ਕਰਨ ਲਈ ਪ੍ਰੋਗਰੈਸਿਵ ਕਲਚਰਲ ਸੈਂਟਰ ਸਰੀ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾਕਟਰ ਸਾਧੂ ਸਿੰਘ, ਸੋਹਣ ਸਿੰਘ ਪੂੰਨੀ, ਡਾਕਟਰ ਰਘਬੀਰ ਸਿੰਘ ਸਿਰਜਣਾ, ਕਿਰਪਾਲ ਬੈਂਸ, […]

ਗਲੋਬਲ ਹੰਗਰ ਇੰਡੈਕਸ 2024 ਦੀ ਰਿਪੋਰਟ ‘ਚ ਭਾਰਤ 127 ਦੇਸ਼ਾਂ ਵਿਚੋਂ 105ਵੇਂ ਸਥਾਨ ‘ਤੇ

-ਭੁੱਖਮਰੀ ਦੇ ਮਾਮਲੇ ‘ਚ ਸ੍ਰੀਲੰਕਾ, ਨੇਪਾਲ ਤੇ ਬੰਗਲਾਦੇਸ਼ ਦੀ ਸਥਿਤੀ ਭਾਰਤ ਨਾਲੋਂ ਬਿਹਤਰ ਲੰਡਨ, 12 ਅਕਤੂਬਰ (ਪੰਜਾਬ ਮੇਲ)- ਗਲੋਬਲ ਹੰਗਰ ਇੰਡੈਕਸ (ਜੀ.ਐੱਚ.ਆਈ.) 2024 ਦੀ ਰਿਪੋਰਟ ਅਨੁਸਾਰ ਭਾਰਤ ਨੇ 127 ਦੇਸ਼ਾਂ ਵਿਚੋਂ 105ਵਾਂ ਰੈਂਕ ਹਾਸਲ ਕੀਤਾ ਹੈ। ਇਸ ਰਿਪੋਰਟ ਅਨੁਸਾਰ ਭਾਰਤ ਉਨ੍ਹਾਂ ਦੇਸ਼ਾਂ ਵਿਚ ਸ਼ਾਮਲ ਹੈ, ਜਿੱਥੇ ਭੁੱਖਮਰੀ ਗੰਭੀਰ ਸਮੱਸਿਆ ਹੈ। ਭਾਰਤ ਨੂੰ ਭੁੱਖਮਰੀ ਦੀ ਗੰਭੀਰ […]

ਅਮਰੀਕੀ ਚੋਣਾਂ: ਸਾਬਕਾ ਰਾਸ਼ਟਰਪਤੀ ‘ਤੇ ਵਰ੍ਹੀ ਕਮਲਾ ਹੈਰਿਸ

ਕਿਹਾ; ਅਮਰੀਕੀਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਟਰੰਪ ਕੋਲ ਕੋਈ ਯੋਜਨਾ ਨਹੀਂ ਵਾਸ਼ਿੰਗਟਨ, 12 ਅਕਤੂਬਰ (ਪੰਜਾਬ ਮੇਲ)- ਅਮਰੀਕਾ ‘ਚ ਨਵੰਬਰ ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਨੇ ਆਪਣੇ ਵਿਰੋਧੀ ਅਤੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ (ਟਰੰਪ) ਸਿਰਫ ਆਪਣੇ ਬਾਰੇ ਹੀ ਸੋਚਦੇ […]

ਟਰੰਪ ਵੱਲੋਂ ਰਾਸ਼ਟਰਪਤੀ ਚੁਣੇ ਜਾਣ ‘ਤੇ ਬਿਜਲੀ ਦੀਆਂ ਦਰਾਂ ਘਟਾਉਣ ਦਾ ਵਾਅਦਾ

ਕੇਜਰੀਵਾਲ ਨੇ ਦਿੱਤਾ ਰਿਐਕਸ਼ਨ, ਕਿਹਾ; ‘ਮੁਫ਼ਤ ਰਿਓੜੀ’ ਅਮਰੀਕਾ ਪਹੁੰਚੀ ਨਵੀਂ ਦਿੱਲੀ, 12 ਅਕਤੂਬਰ (ਪੰਜਾਬ ਮੇਲ)- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ ‘ਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਵੱਲੋਂ ਬਿਜਲੀ ਦਰਾਂ ਨੂੰ ਅੱਧਾ ਕਰਨ ਦੇ ਕੀਤੇ ਵਾਅਦੇ ਦਾ ਹਵਾਲਾ ਦਿੰਦੇ ਹੋਏ ਆਪਣੇ ਸਿਆਸੀ ਵਿਰੋਧੀਆਂ ‘ਤੇ ਨਿਸ਼ਾਨਾ ਵਿੰਨ੍ਹਿਆ ਤੇ […]