ਹਲਕਾ ਗਿੱਦੜਬਾਹਾ ਦੇ 20 ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ਕਮਿਸ਼ਨ ਵੱਲੋਂ ਰੱਦ

ਦੋਦਾ, 12 ਅਕਤੂਬਰ (ਪੰਜਾਬ ਮੇਲ)- ਚੋਣ ਕਮਿਸ਼ਨ ਨੇ ਸ਼ਿਕਾਇਤਾਂ ਮਿਲਣ ਤੋਂ ਬਾਅਦ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ 20 ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ਰੱਦ ਕਰ ਦਿੱਤੀ ਹੈ। ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ਲਈ ਬਾਅਦ ਵਿੱਚ ਨਵੀਆਂ ਤਰੀਕਾਂ ਜਾਰੀ ਕੀਤੀਆਂ ਜਾਣਗੀਆਂ।। ਗ਼ੌਰਤਲਬ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਸ ਹਲਕੇ ਦੇ ਪਿੰਡ ਖਿੜਕੀਆਂ […]

ਪੰਚਾਇਤ ਚੋਣਾਂ: ਹਾਈ ਕੋਰਟ ਵੱਲੋਂ ਪਟੀਸ਼ਨਾਂ ‘ਤੇ ਸੁਣਵਾਈ ਸੋਮਵਾਰ ਨੂੰ

ਚੰਡੀਗੜ੍ਹ, 12 ਅਕਤੂਬਰ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ‘ਚ ਹੋਈਆਂ ਕਥਿਤ ਬੇਨਿਯਮੀਆਂ ਖ਼ਿਲਾਫ਼ ਦਾਇਰ ਪਟੀਸ਼ਨਾਂ ‘ਤੇ ਹੁਣ ਸੁਣਵਾਈ ਸੋਮਵਾਰ ਨੂੰ ਕੀਤੀ ਜਾਵੇਗੀ। ਅਦਾਲਤ ਵਿਚ ਨਵੀਆਂ ਪਟੀਸ਼ਨਾਂ ਵੀ ਦਾਇਰ ਹੋਈਆਂ ਹਨ ਅਤੇ ਅਦਾਲਤ ਨੇ ਸਮੁੱਚੀਆਂ ਪਟੀਸ਼ਨਾਂ ‘ਤੇ ਸੁਣਵਾਈ ਸੋਮਵਾਰ ਨੂੰ ਹੀ ਕਰਨ ਦਾ ਫ਼ੈਸਲਾ ਕੀਤਾ ਹੈ। ਅਦਾਲਤ ਵੱਲੋਂ ਪਹਿਲਾਂ ਹੀ ਨੌਂ […]

ਪਰਾਲੀ ਮਾਮਲਾ: ਲਾਪ੍ਰਵਾਹ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨਗੇ ਜ਼ਿਲ੍ਹਾ ਮੈਜਿਸਟਰੇਟ

-ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਕਾਰਵਾਈ ਕਰਨ ਦੇ ਅਧਿਕਾਰ ਦਿੱਤੇ ਨਵੀਂ ਦਿੱਲੀ, 12 ਅਕਤੂਬਰ (ਪੰਜਾਬ ਮੇਲ)- ਕੇਂਦਰ ਦੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐੱਮ.) ਨੇ ਦਿੱਲੀ, ਪੰਜਾਬ, ਹਰਿਆਣਾ ਤੇ ਕੌਮੀ ਰਾਜਧਾਨੀ ਖੇਤਰ ਵਿਚ ਪਰਾਲੀ ਸਾੜਨ ‘ਤੇ ਪਾਬੰਦੀਆਂ ਨੂੰ ਲਾਗੂ ਕਰਨ ਵਿਚ ਅਸਫਲ ਰਹਿਣ ਵਾਲੇ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਸ਼ਕਤੀਆਂ ਦਿੱਤੀਆਂ ਹਨ। […]

ਬੰਗਲਾਦੇਸ਼ ‘ਚ ‘ਸ਼ਕਤੀਪੀਠ’ ਵਿਚੋਂ ਮਾਤਾ ਕਾਲੀ ਦਾ ਸੋਨੇ ਦਾ ਮੁਕਟ ਚੋਰੀ

-ਮੋਦੀ ਵੱਲੋਂ ਕੀਤਾ ਗਿਆ ਸੀ ਭੇਟ -ਢਾਕਾ ਸਥਿਤ ਭਾਰਤੀ ਹਾਈ ਕਮਿਸ਼ਨ ਵੱਲੋਂ ‘ਡੂੰਘੀ ਚਿੰਤਾ’ ਦਾ ਇਜ਼ਹਾਰ ਕਰਦਿਆਂ ਬੰਗਲਾਦੇਸ਼ ਸਰਕਾਰ ਨੂੰ ਕਾਰਵਾਈ ਦੀ ਅਪੀਲ ਨਵੀਂ ਦਿੱਲੀ, 12 ਅਕਤੂਬਰ (ਪੰਜਾਬ ਮੇਲ)- ਬੰਗਲਾਦੇਸ਼ ਦੇ ਜੇਸ਼ੋਰੇਸ਼ਵਰੀ ਕਾਲੀ ਮੰਦਰ (ਸਤਖੀਰਾ) ਵਿਚੋਂ ਮਾਤਾ ਕਾਲੀ ਦਾ ਉਹ ਸੋਨੇ ਦਾ ਮੁਕਟ ਚੋਰੀ ਹੋ ਗਿਆ, ਜਿਹੜਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2021 ਵਿਚ ਮੰਦਰ […]

ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਸਕੈਮ: ਐਪਲੀਕੇਸ਼ਨ ਦੇ ਮਾਲਕ ਸੌਰਭ ਚੰਦਰਾਕਰ ਦੁਬਈ ‘ਚ ਗ੍ਰਿਫ਼ਤਾਰ

ਨਵੀਂ ਦਿੱਲੀ, 12 ਅਕਤੂਬਰ (ਪੰਜਾਬ ਮੇਲ)- ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਦੇ ਪ੍ਰਮੋਟਰਾਂ ਵਿਚੋਂ ਇੱਕ ਸੌਰਭ ਚੰਦਰਾਕਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਬੇਨਤੀ ‘ਤੇ ਇੰਟਰਪੋਲ ਦੇ ਰੈੱਡ ਕਾਰਨਰ ਨੋਟਿਸ ਦੇ ਬਾਅਦ ਦੁਬਈ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਈ.ਡੀ. ਅਧਿਕਾਰੀਆਂ ਦੇ ਅਨੁਸਾਰ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੇ ਅਧਿਕਾਰੀਆਂ ਨੇ ਵਿਦੇਸ਼ ਮੰਤਰਾਲੇ ਵਿਚ ਆਪਣੇ ਹਮਰੁਤਬਾ ਨਾਲ ਅਧਿਕਾਰਤ ਤੌਰ ‘ਤੇ […]

ਕੈਨੇਡਾ ‘ਚ ਪੰਜਾਬੀ ਇਮੀਗ੍ਰੇਸ਼ਨ ਸਲਾਹਕਾਰ ਜਾਅਲਸਾਜ਼ੀ ਦੇ ਦੋਸ਼ ਹੇਠ ਦੋ ਸਾਲ ਲਈ ਨਜ਼ਰਬੰਦ

ਵਿਨੀਪੈਗ, 12 ਅਕਤੂਬਰ (ਪੰਜਾਬ ਮੇਲ)- ਵਿਨੀਪੈਗ ਦੀ ਅਦਾਲਤ ਨੇ 45 ਸਾਲਾ ਇਮੀਗ੍ਰੇਸ਼ਨ ਸਲਾਹਕਾਰ ਬਲਕਰਨ ਸਿੰਘ ਨੂੰ ਇਮੀਗ੍ਰੇਸ਼ਨ ਅਤੇ ਰਫਿਊਜ਼ੀ ਪ੍ਰੋਟੈਕਸ਼ਨ ਐਕਟ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਵਿਚ ਦੱਸਿਆ ਗਿਆ ਕਿ ਬਲਕਰਨ ਸਿੰਘ ਨੇ ਵਿਦੇਸ਼ੀ ਧਾਰਮਿਕ ਮਿਸ਼ਨਰੀਆਂ ਨੂੰ ਐੱਲ.ਐੱਮ.ਆਈ. ਤੋਂ ਛੋਟ ਦੇਣ ਵਾਲੇ ਸੰਘੀ ਸਰਕਾਰ ਦੇ ਪ੍ਰਬੰਧ ਦਾ ਨਾਜਾਇਜ਼ ਫ਼ਾਇਦਾ […]

ਹਰਿਆਣਾ: ਨਾਇਬ ਸੈਣੀ 15 ਨੂੰ ਲੈ ਸਕਦੇ ਹਨ ਮੁੱਖ ਮੰਤਰੀ ਵਜੋਂ ਹਲਫ਼

ਚੰਡੀਗੜ੍ਹ, 12 ਅਕਤੂਬਰ (ਪੰਜਾਬ ਮੇਲ)- ਭਾਜਪਾ ਆਗੂ ਨਾਇਬ ਸਿੰਘ ਸੈਣੀ 15 ਅਕਤੂਬਰ ਨੂੰ ਪੰਚਕੂਲਾ ਦੇ ਪਰੇਡ ਗਰਾਊਂਡ ’ਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਇਸ ਸਮਾਗਮ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਈ ਕੇਂਦਰੀ ਮੰਤਰੀਆਂ, ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਤੇ ਪਾਰਟੀ ਦੇ ਸਿਖ਼ਰਲੇ ਅਹੁਦੇਦਾਰਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮੁੱਖ […]

ਨੋਇਲ ਨੂੰ ਰਤਨ ਟਾਟਾ ਦਾ ਜਾਨਸ਼ੀਨ ਚੁਣਿਆ

ਮੁੰਬਈ,  12 ਅਕਤੂਬਰ (ਪੰਜਾਬ ਮੇਲ)-ਉੱਘੇ ਉਦਯੋਗਪਤੀ ਮਰਹੂਮ ਰਤਨ ਟਾਟਾ ਦੇ ਮਤਰੇਏ ਭਰਾ ਨੋਇਲ ਟਾਟਾ (67) ਟਾਟਾ ਟਰੱਸਟਸ ਦੇ ਅਗਲੇ ਚੇਅਰਮੈਨ ਹੋਣਗੇ। ਸੂਤਰਾਂ ਮੁਤਾਬਕ ਉਨ੍ਹਾਂ ਦੀ ਚੋਣ ਅੱਜ ਬੋਰਡ ਵੱਲੋਂ ਕੀਤੀ ਗਈ ਜੋ ਟਾਟਾ ਟਰੱਸਟਸ ਦੀਆਂ ਕੰਪਨੀਆਂ ਸਰ ਰਤਨ ਟਾਟਾ ਟਰੱਸਟ ਐਂਡ ਐਲਾਈਡ ਟਰੱਸਟਸ, ਸਰ ਦੋਰਾਬਜੀ ਟਾਟਾ ਟਰੱਸਟ ਐਂਡ ਐਲਾਈਡ ਟਰੱਸਟਸ ਦੀ ਅਗਵਾਈ ਕਰਨਗੇ, ਜਿਸ ਦੇ […]

ਦਿਲਜੀਤ ਦੀ ਫ਼ਿਲਮ ‘ਪੰਜਾਬ 95’ ਨੂੰ ਲੈ ਕੇ ਭਖਿਆ ਵਿਵਾਦ, SGPC ਨੇ ਜਥੇਦਾਰ ਕੋਲ ਚੁੱਕਿਆ ਮਾਮਲਾ

ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਮਸ਼ਹੂਰ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਦੀ ਫ਼ਿਲਮ ‘ਪੰਜਾਬ 95’ ‘ਤੇ ਕੱਟ ਲਾਉਣ ਦਾ ਮਾਮਲਾ ਹੋਰ ਵੀ ਭੱਖਦਾ ਜਾ ਰਿਹਾ ਹੈ। ਇਸ ਸਬੰਧੀ SGPC ਮੈਂਬਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਗੁਰਚਰਨ ਸਿੰਘ ਗਰੇਵਾਲ ਨੇ ਜਥੇਦਾਰ ਨੂੰ ਮੰਗ ਪੱਤਰ […]

ਦੁਸਹਿਰੇ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਰੈੱਡ ਅਲਰਟ ਜਾਰੀ

– ਸਪੈਸ਼ਲ ਡੀਜੀਪੀ ਨੇ ਸਟਰੀਟ ਕ੍ਰਾਈਮ ਅਤੇ ਨਸ਼ਿਆਂ ਵਿਰੁੱਧ ਸ਼ਿਕੰਜਾ ਕੱਸਣ ਲਈ ਸੀਪੀਜ਼/ਐਸਐਸਪੀਜ਼ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ, 12 ਅਕਤੂਬਰ (ਪੰਜਾਬ ਮੇਲ)- ਸੂਬੇ ’ਚ ਦੁਸਹਿਰਾ ਦੇ ਜਸ਼ਨਾਂ ਅਤੇ ਆਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਨੂੰ ਸੂਬੇ ਭਰ ’ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਨਾਗਰਿਕਾਂ ਦੀ ਸੁਰੱਖਿਆ ਤੇ ਸਲਾਮਤੀ ਨੂੰ ਯਕੀਨੀ ਬਣਾਉਣ ਲਈ ਡਾਇਰੈਕਟਰ […]