ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਇਕੱਲੇ ਮੈਦਾਨ ‘ਚ ਉਤਰੇਗੀ ਆਮ ਆਦਮੀ ਪਾਰਟੀ

ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਮੇਲ)-ਆਮ ਆਦਮੀ ਪਾਰਟੀ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਇਕੱਲਿਆਂ ਮੈਦਾਨ ਵਿਚ ਉੱਤਰੇਗੀ। ਆਮ ਆਦਮੀ ਪਾਰਟੀ ਦੀ ਬੁਲਾਰਾ ਪ੍ਰਿਯੰਕਾ ਕੱਕੜ ਨੇ ਕਿਹਾ ਕਿ ਦਿੱਲੀ ‘ਚ ‘ਆਪ’ ਇਕੱਲੇ ਹੀ ਚੋਣ ਲੜੇਗੀ, ਅਸੀਂ ਇਕੱਲੇ ਹੀ ਜ਼ਿਆਦਾ ਆਤਮਵਿਸ਼ਵਾਸ ਵਾਲੀ ਕਾਂਗਰਸ ਅਤੇ ਹੰਕਾਰੀ ਭਾਜਪਾ ਨਾਲ ਲੜਨ ਦੇ ਸਮਰੱਥ ਹਾਂ। ਉਸਨੇ ਕਾਂਗਰਸ ‘ਤੇ ਦੋਸ਼ […]

ਕਾਂਗਰਸ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਈ.ਵੀ.ਐੱਮਜ਼ ‘ਗੜਬੜੀਆਂ’ ਦੀ ਮੁਕੰਮਲ ਜਾਂਚ ਦੀ ਮੰਗ

ਚੋਣ ਕਮਿਸ਼ਨ ਨੂੰ ਮਿਲਿਆ ਕਾਂਗਰਸੀ ਵਫ਼ਦ; ਮੰਗ ਪੱਤਰ ਸੌਂਪਿਆ ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਮੇਲ)-ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਵੋਟਾਂ ਦੀ ਗਿਣਤੀ ਦੌਰਾਨ ਕੁਝ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮਜ਼) ‘ਚ ‘ਗੜਬੜੀਆਂ’ ਦੀ ਮੁਕੰਮਲ ਜਾਂਚ ਦੀ ਮੰਗ ਕੀਤੀ ਹੈ। ਪਾਰਟੀ ਨੇ ਮੰਗ ਕੀਤੀ ਹੈ ਕਿ ਜਾਂਚ ਹੋਣ ਤੱਕ ਅਜਿਹੀਆਂ ਈ.ਵੀ.ਐੱਮਜ਼ ਨੂੰ ਸੀਲ ਅਤੇ ਸੁਰੱਖਿਅਤ ਰੱਖਿਆ […]

ਰਾਹੁਲ ਦੀ ਨਾਗਰਿਕਤਾ ਦੇ ਮੁੱਦੇ ‘ਤੇ ਸਵਾਮੀ ਨੂੰ ਦਸਤਾਵੇਜ਼ ਜਮ੍ਹਾਂ ਕਰਨ ਲਈ ਮਿਲਿਆ ਸਮਾਂ

ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਮੇਲ)-ਦਿੱਲੀ ਹਾਈ ਕੋਰਟ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਨਾਗਰਿਕਤਾ ਦੇ ਮੁੱਦੇ ‘ਤੇ ਅਲਾਹਾਬਾਦ ਹਾਈ ਕੋਰਟ ‘ਚ ਬਕਾਇਆ ਪਈ ਪਟੀਸ਼ਨ ਦੀ ਕਾਪੀ ਜਮ੍ਹਾ ਕਰਵਾਉਣ ਲਈ ਭਾਜਪਾ ਆਗੂ ਸੁਬਰਾਮਣੀਅਨ ਸਵਾਮੀ ਨੂੰ ਹੋਰ ਸਮਾਂ ਦੇ ਦਿੱਤਾ ਹੈ। ਸਵਾਮੀ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਪਟੀਸ਼ਨ ਦੀ ਕਾਪੀ ਹਾਸਲ ਕਰ ਲਈ ਹੈ ਅਤੇ […]

ਪੰਚਾਇਤੀ ਚੋਣਾਂ : ਹਾਈ ਕੋਰਟ ਵੱਲੋਂ 250 ਪਿੰਡਾਂ ਦੀ ਚੋਣ ‘ਤੇ ਰੋਕ

ਅਦਾਲਤ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ; ਅਗਲੀ ਸੁਣਵਾਈ 14 ਨੂੰ ਚੰਡੀਗੜ੍ਹ, 10 ਅਕਤੂਬਰ (ਪੰਜਾਬ ਮੇਲ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਸੈਂਕੜੇ ਪਟੀਸ਼ਨਰਾਂ ਵੱਲੋਂ ਪੰਚਾਇਤੀ ਚੋਣਾਂ ਨੂੰ ਦਿੱਤੀ ਚੁਣੌਤੀ ਦੇ ਮਾਮਲੇ ‘ਚ ਸੂਬੇ ਦੀਆਂ ਕਰੀਬ ਢਾਈ ਸੌ ਪੰਚਾਇਤਾਂ ਦੀ ਚੋਣ ‘ਤੇ ਟੁੱਟਵੇਂ ਰੂਪ ਵਿਚ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਦੇ ਫ਼ੈਸਲੇ ਮਗਰੋਂ ਇਨ੍ਹਾਂ 250 […]

ਹਾਈ ਕੋਰਟ ਨੇ ਬੀਬੀ ਰਜਿੰਦਰ ਕੌਰ ਭੱਠਲ ਦੀ ਸੁਰੱਖਿਆ ਘਟਾਈ

ਚੰਡੀਗੜ੍ਹ, 10 ਅਕਤੂਬਰ (ਪੰਜਾਬ ਮੇਲ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੀ ਸੁਰੱਖਿਆ ਨੂੰ ‘ਜ਼ੈੱਡ’ ਸ਼੍ਰੇਣੀ ਤੋਂ ਘਟਾ ਕੇ ‘ਵਾਈ’ ਸ਼੍ਰੇਣੀ ਕਰਨ ਦੇ ਪੰਜਾਬ ਪੁਲਿਸ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਕਿਹਾ ਕਿ ਪਟੀਸ਼ਨਕਰਤਾ ਨਾਲ ਪਹਿਲਾਂ ਹੀ 12 ਸੁਰੱਖਿਆ ਕਰਮਚਾਰੀ ਤਾਇਨਾਤ […]

ਬ੍ਰਿਟਿਸ਼ ਕੋਲੰਬੀਆ ਦੀਆਂ ਵਿਧਾਨ ਸਭਾ ਚੋਣਾਂ ‘ਚ 6 ਸੀਟਾਂ ‘ਤੇ ਪੰਜਾਬੀ ਉਮੀਦਵਾਰਾਂ ਦਰਮਿਆਨ ਹੋਵੇਗਾ ਮੁਕਾਬਲਾ

ਐਬਟਸਫੋਰਡ, 10 ਅਕਤੂਬਰ (ਪੰਜਾਬ ਮੇਲ)- ਕੈਨੇਡਾ ਦੇ ਸਾਢੇ 56 ਲੱਖ ਦੀ ਆਬਾਦੀ ਤੇ 9,44,735 ਵਰਗ ਕਿਲੋਮੀਟਰ ਵਾਲੇ ਸੂਬੇ ਬ੍ਰਿਟਿਸ਼ ਕੋਲੰਬੀਆ ਦੀਆਂ 19 ਅਕਤੂਬਰ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਐੱਨ.ਡੀ.ਪੀ. ਆਗੂ ਡੇਵਿਡ ਈਬੀ, ਕੰਜ਼ਰਵੇਟਿਵ ਆਗੂ ਜੌਹਨ ਰਸਟਡ ਤੇ ਗਰੀਨ ਪਾਰਟੀ ਦੀ ਆਗੂ ਸੋਨੀਆ ਫਰਸਤਨੂੰ ਵੱਲੋਂ ਤੂਫਾਨੀ ਦੌਰੇ ਕੀਤੇ ਜਾ ਰਹੇ ਹਨ ਤੇ ਵਾਅਦਿਆਂ […]

ਇਮਰਾਨ ਤੇ ਖੈਬਰ ਪਖ਼ਤੂਨਖਵਾ ਦੇ ਮੁੱਖ ਮੰਤਰੀ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਕੇਸ

ਇਸਲਾਮਾਬਾਦ, 10 ਅਕਤੂਬਰ (ਪੰਜਾਬ ਮੇਲ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਆਗੂ ਤੇ ਖੈਬਰ ਪਖ਼ਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਖ਼ਿਲਾਫ਼ ਬੁੱਧਵਾਰ ਨੂੰ ‘ਕਤਲ ਦੀ ਕੋਸ਼ਿਸ਼’ ਦਾ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਪਿਛਲੇ ਹਫ਼ਤੇ ਇਥੇ ਉਨ੍ਹਾਂ ਦੀ ਪਾਰਟੀ ਵੱਲੋਂ ਦਿੱਤੇ ਧਰਨੇ ਦੌਰਾਨ ਪੁਲਿਸ […]

ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਲਈ ਦਿਲਜੀਤ ਨੇ ਅੱਧ-ਵਿਚਾਲੇ ਰੋਕਿਆ ਸ਼ੋਅ

ਚੰਡੀਗੜ੍ਹ, 10 ਅਕਤੂਬਰ (ਪੰਜਾਬ ਮੇਲ)-  ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਜਦੋਂ ਬੁੱਧਵਾਰ ਨੂੰ ਰਤਨ ਟਾਟਾ ਦੇ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ ਤਾਂ ਉਹ ਜਰਮਨੀ ਦੇ ਡੂਸੇਲਡੌਫ਼  ਵਿਚ ਆਪਣਾ ਸੰਗੀਤਕ ਸ਼ੋਅ ਕਰ ਰਹੇ ਸਨ ਅਤੇ ਉਨ੍ਹਾਂ ਇਹ ਖ਼ਬਰ ਸੁਣਦਿਆਂ ਹੀ ਟਾਟਾ ਨੂੰ ਸ਼ਰਧਾਂਜਲੀ ਦੇਣ ਲਈ ਆਪਣਾ ਕਨਸਰਟ (ਸ਼ੋਅ) ਰੋਕ ਦਿੱਤਾ। ਉਨ੍ਹਾਂ ਨੇ ਟਾਟਾ ਨੂੰ ਸ਼ਰਧਾਂਜਲੀ ਭੇਟ […]

ਕੇਏਪੀ ਸਿਨਹਾ ਨੇ ਪੰਜਾਬ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 10 ਅਕਤੂਬਰ (ਪੰਜਾਬ ਮੇਲ)- ​ ਪੰਜਾਬ ਕਾਡਰ ਦੇ 1992 ਬੈਚ ਦੇ ਆਈਏਐਸ ਅਧਿਕਾਰੀ ਕੇਏਪੀ ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲ ਲਿਆ ਹੈ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ। ਸ੍ਰੀ ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ […]

ਸਿੱਖ ਮਰਿਆਦਾ ਅਨੁਸਾਰ ਰਤਨ ਟਾਟਾ ਦੀ ਵਿਦਾਇਗੀ, ਕੀਤੀ ਗਈ ਅਰਦਾਸ

ਮੁੰਬਈ, 10 ਅਕਤੂਬਰ (ਪੰਜਾਬ ਮੇਲ)- ਟਾਟਾ ਗਰੁੱਪ ਦੇ ਚੇਅਰਮੈਨ ਅਤੇ ਸੀਨੀਅਰ ਉਦਯੋਗਪਤੀ ਰਤਨ ਟਾਟਾ ਬੁੱਧਵਾਰ ਰਾਤ ਨੂੰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। 86 ਸਾਲ ਦੀ ਉਮਰ ‘ਚ ਦੇਸ਼ ਅਤੇ ਦੁਨੀਆ ਨੂੰ ਅਲਵਿਦਾ ਕਹਿਣ ਵਾਲੇ ਰਤਨ ਟਾਟਾ ਨੂੰ ਸਿਹਤ ਖਰਾਬ ਹੋਣ ਕਾਰਨ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਦੋ ਦਿਨ ਪਹਿਲਾਂ […]