ਕੈਨੇਡਾ ਸਰਕਾਰ ਵੱਲੋਂ ਅਮਿਤ ਸ਼ਾਹ ‘ਤੇ ਸਿੱਖ ਵੱਖਵਾਦੀਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜਿਸ਼ ਦਾ ਦੋਸ਼

ਵਾਸ਼ਿੰਗਟਨ, 30 ਅਕਤੂਬਰ (ਪੰਜਾਬ ਮੇਲ)- ਕੈਨੇਡਾ ਦੀ ਸਰਕਾਰ ਨੇ ਮੰਗਲਵਾਰ ਨੂੰ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਰੀਬੀ ਸਹਿਯੋਗੀ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੈਨੇਡਾ ਦੀ ਧਰਤੀ ‘ਤੇ ਸਿੱਖ ਵੱਖਵਾਦੀਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਸਾਜ਼ਿਸ਼ਾਂ ਪਿੱਛੇ ਸਨ। ਹਾਲਾਂਕਿ ਭਾਰਤ ਸਰਕਾਰ ਨੇ ਕੈਨੇਡਾ ਦੇ ਪਿਛਲੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਦਿਆਂ ਕਿਸੇ ਵੀ ਤਰ੍ਹਾਂ […]

ਹਾਈ ਕੋਰਟ ਵੱਲੋਂ ਚੰਡੀਗੜ੍ਹ ਤੋਂ ਕੌਮਾਂਤਰੀ ਉਡਾਣਾਂ ਨਾ ਵਧਣ ‘ਤੇ ਕੇਂਦਰ ਦੀ ਜਵਾਬ-ਤਲਬੀ

ਚੰਡੀਗੜ੍ਹ, 30 ਅਕਤੂਬਰ (ਪੰਜਾਬ ਮੇਲ)- ਇੱਥੋਂ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਅਪਗਰੇਡ ਲੈਂਡਿੰਗ ਸਿਸਟਮ ਲੱਗਣ ਦੇ ਬਾਵਜੂਦ ਕੌਮਾਂਤਰੀ ਉਡਾਣਾਂ ਦੀ ਗਿਣਤੀ ਨਾ ਵਧਣ ‘ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਦੀ ਜਵਾਬਤਲਬੀ ਕੀਤੀ ਹੈ। ਅਦਾਲਤ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਦੇ ਸਕੱਤਰ ਨੂੰ ਪੁੱਛਿਆ ਹੈ ਕਿ ਚੰਡੀਗੜ੍ਹ ਦਾ ਹਵਾਈ ਅੱਡਾ ਕੌਮਾਂਤਰੀ ਹੈ ਤੇ ਇੱਥੋਂ ਰੋਜ਼ਾਨਾ […]

ਅਮਰੀਕੀ ਚੋਣਾਂ ਦਾ ਅਸਰ; ਮੈਕਸੀਕੋ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕੱਸਿਆ ਸਭ ਤੋਂ ਵੱਡਾ ਸ਼ਿਕੰਜਾ

ਸੈਕਰਾਮੈਂਟੋ, 29 ਅਕਤੂਬਰ (ਪੰਜਾਬ ਮੇਲ)- ਅਮਰੀਕਾ ‘ਚ ਰਾਸ਼ਟਰਪਤੀ ਚੋਣਾਂ ‘ਚ ਕੁਝ ਹੀ ਦਿਨ ਬਾਕੀ ਹਨ। ਰਿਪਬਲਿਕਨ ਅਤੇ ਡੈਮੋਕਰੇਟ ਦੋਵਾਂ ਉਮੀਦਵਾਰਾਂ ਨੇ ਪੂਰੀ ਤਾਕਤ ਲਗਾ ਦਿੱਤੀ ਹੈ। ਮੈਕਸੀਕੋ ਨੇ ਵੀ ਵ੍ਹਾਈਟ ਹਾਊਸ ਵਿਚ ਨਵੇਂ ਪ੍ਰਸ਼ਾਸਨ ਨਾਲ ਚੰਗੇ ਸਬੰਧਾਂ ਦੀ ਉਮੀਦ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਸ਼ਿਕੰਜਾ ਕੱਸਣ ਲਈ ਆਪਣੀ ਸਭ ਤੋਂ ਵੱਡੀ ਮੁਹਿੰਮ ਤੇਜ਼ ਕਰ ਦਿੱਤੀ ਹੈ। […]

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜ਼ਨੋ ਵਲੋਂ ਸਜਾਏ ਨਗਰ ਕੀਰਤਨ ਦੌਰਾਨ ਚਮਕਿਆ ਖਾਲਸਾਈ ਰੰਗ

ਫਰਿਜ਼ਨੋ, 29 ਅਕਤੂਬਰ (ਪੰਜਾਬ ਮੇਲ)- ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜ਼ਨੋ, ਕੈਲੀਫੋਰਨੀਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਤ 15ਵਾਂ ਸਾਲਾਨਾ ਨਗਰ ਕੀਰਤਨ ਕਰਵਾਇਆ ਗਿਆ, ਜਿਸ ਦੌਰਾਨ ਗੁਰੂਘਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਦੀਵਾਨਾਂ ਵਿਚ ਹਜ਼ੂਰੀ ਰਾਗੀ ਭਾਈ ਰਣਜੀਤ ਸਿੰਘ ਦੇ ਜੱਥੇ ਨੇ ਹਾਜ਼ਰੀ ਭਰੀ। ਇਸ ਉਪਰੰਤ ਕਥਾ ਬਾਬਾ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦੀਵਾਲੀ ਦੇ ਮੱਦੇਨਜ਼ਰ 37 ਅੰਗਹੀਣ ਵਿਅਕਤੀਆਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ‘ਚ ਦੀਵਾਲੀ ਦੇ ਤਿਉਹਾਰ ਨੂੰ ਮੁੱਖ […]

ਅਮਰੀਕੀ ਰਾਸ਼ਟਰਪਤੀ ਚੋਣਾਂ; ਨਵੇਂ ਸਰਵੇਖਣਾਂ ‘ਚ ਵੀ ਨਹੀਂ ਬਦਲਿਆ ਅੰਕੜਾ, ਹੈਰਿਸ ਤੇ ਟਰੰਪ ਵਿਚਾਲੇ ਕਾਂਟੇ ਦੀ ਟੱਕਰ

-ਹੈਰਿਸ ਨੂੰ ਮਾਮੂਲੀ ਬੜਤ; ਕੋਈ ਵੀ ਉਮੀਦਵਾਰ ਮਾਰ ਸਕਦਾ ਹੈ ਬਾਜ਼ੀ ਸੈਕਰਾਮੈਂਟੋ, 29 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ‘ਚ ਕੇਵਲ ਕੁਝ ਦਿਨ ਬਾਕੀ ਹਨ ਤੇ 5 ਨਵੰਬਰ ਨੂੰ ਵੋਟਾਂ ਪਾਉਣ ਦਾ ਆਖਰੀ ਦਿਨ ਹੈ ਪਰੰਤੂ ਅਜੇ ਤੱਕ ਵੀ ਕਿਸੇ ਇਕ ਉਮੀਦਵਾਰ ਦੇ ਹੱਕ ਵਿਚ ਹਵਾ ਦਾ ਰੁਖ ਨਹੀਂ ਹੈ। 2 ਤਾਜ਼ਾ […]

ਕੈਨੇਡਾ ਪੁਲਿਸ ਵੱਲੋਂ ਪੰਜਾਬੀ ਪਰਿਵਾਰ ਹਥਿਆਰਾਂ ਅਤੇ ਡਰੱਗ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ

-ਗ੍ਰਿਫ਼ਤਾਰ ਹੋਣ ਵਾਲਿਆਂ ਵਿਚ ਪੰਜਾਬਣ ਮਾਂ ਅਤੇ ਉਸ ਦੇ ਦੋ ਮੁੰਡਿਆਂ ਸਮੇਤ 5 ਲੋਕ ਸ਼ਾਮਲ ਟੋਰਾਂਟੋ, 29 ਅਕਤੂਬਰ (ਪੰਜਾਬ ਮੇਲ)- ਕੈਨੇਡਾ ਪੁਲਿਸ ਨੇ ਬਰੈਂਪਟਨ ‘ਚ ਰਹਿੰਦੇ ਇੱਕ ਪੰਜਾਬੀ ਪਰਿਵਾਰ ਨੂੰ ਹਥਿਆਰਾਂ ਅਤੇ ਡਰੱਗ ਤਸਕਰੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ। ਪੀਲ ਖੇਤਰੀ ਪੁਲਿਸ ਨੇ ਪੰਜਾਬਣ ਮਾਂ ਨੂੰ ਉਸ ਦੇ ਦੋ ਪੁੱਤਾਂ ਅਤੇ ਅੱਗੇ ਉਨ੍ਹਾਂ ਦੇ […]

ਔਰਤ ਵੱਲੋਂ ਦੋਸਤ ਨੂੰ ਸੂਟਕੇਸ ‘ਚ ਬੰਦ ਕਰਨ ‘ਤੇ ਹੋਈ ਮੌਤ ਦਾ ਮਾਮਲਾ

ਅਦਾਲਤ ਵੱਲੋਂ ਫਲੋਰਿਡਾ ਵਾਸੀ ਔਰਤ ਦੋਸ਼ੀ ਕਰਾਰ; ਦਸੰਬਰ ਵਿਚ ਸੁਣਾਈ ਜਾਵੇਗੀ ਸਜ਼ਾ ਸੈਕਰਾਮੈਂਟੋ, 29 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਇਕ ਅਦਾਲਤ ਵੱਲੋਂ ਫਲੋਰਿਡਾ ਵਾਸੀ ਇਕ ਔਰਤ ਨੂੰ ਆਪਣੇ ਦੋਸਤ ਲੜਕੇ ਦੀ ਹੋਈ ਮੌਤ ਦੇ ਮਾਮਲੇ ਵਿਚ ਦੋਸ਼ੀ ਕਰਾਰ ਦੇ ਦੇਣ ਦੀ ਖਬਰ ਹੈ। ਦੂਸਰਾ ਦਰਜਾ ਹੱਤਿਆ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੀ ਔਰਤ ਨੂੰ 2 ਦਸੰਬਰ […]

ਅਮਰੀਕਾ ‘ਚ ਸਭ ਤੋਂ ਲੰਮੀ ਉਮਰ ਵਾਲੀ 115 ਸਾਲਾ ਔਰਤ ਦੀ ਹੋਈ ਮੌਤ

ਸੈਕਰਾਮੈਂਟੋ, 29 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਹਿਊਸਟਨ ਵਾਸੀ ਐਲਿਜ਼ਾਬੈਥ ਫਰਾਂਸਿਸ ਦੀ 115 ਸਾਲ ਦੀ ਉਮਰ ਵਿਚ ਮੌਤ ਹੋ ਜਾਣ ਦੀ ਖਬਰ ਹੈ। ਫਰਾਂਸਿਸ ਜਿਸ ਨੂੰ ”ਕੁਈਨ ਐਲਿਜ਼ਾਬੈਥ ਆਫ ਹਿਊਸਟਨ” ਦੇ ਨਾਂ ਨਾਲ ਜਾਣਿਆ ਜਾਂਦਾ ਸੀ, ਅਮਰੀਕਾ ਵਿਚ ਸਭ ਤੋਂ ਵਧ ਲੰਮੀ ਉਮਰ ਜੀਣ ਵਾਲੀ ਔਰਤ ਬਣ ਗਈ ਹੈ ਤੇ ਵਿਸ਼ਵ ਉਹ ਤੀਸਰੀ ਔਰਤ ਹੈ, […]

ਹੱਤਿਆ ਮਾਮਲੇ ‘ਚ ਪੈਰੋਲ ‘ਤੇ ਆਇਆ ਵਿਅਕਤੀ ਆਪਣੀ ਗਰਭਵਤੀ ਪਤਨੀ ਦਾ ਕਤਲ ਕਰਕੇ ਹੋਇਆ ਫਰਾਰ

ਸੈਕਰਾਮੈਂਟੋ, 29 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਆਪਣੀ ਗਰਭਵਤੀ ਪਤਨੀ ਦੀ ਕਥਿਤ ਤੌਰ ‘ਤੇ ਹੱਤਿਆ ਕਰਨ ਦੇ ਮਾਮਲੇ ਵਿਚ ਪੁਲਿਸ ਵੱਡੀ ਪੱਧਰ ‘ਤੇ ਮਿਨੀਸੋਟਾ ਦੇ ਇਕ ਵਿਅਕਤੀ ਦੀ ਭਾਲ ਕਰ ਰਹੀ ਹੈ। ਮਾਈਕਲ ਸਟਾਵਰਜ (36) ਨੂੰ ਹਾਲ ਹੀ ਵਿਚ ਹੱਤਿਆ ਦੇ ਇਕ ਮਾਮਲੇ ਵਿਚ ਪੈਰੋਲ ਉਪਰ ਰਿਹਾਅ ਕੀਤਾ ਗਿਆ ਸੀ। ਉਸ ਵਿਰੁੱਧ ਆਪਣੀ ਪਤਨੀ ਡਮਾਰਾ […]