ਕੈਨੇਡਾ ਦੀ ਸੰਸਦ ਵੱਲੋਂ ਨਿੱਝਰ ਨੂੰ ਪਹਿਲੀ ਬਰਸੀ ‘ਤੇ ਸ਼ਰਧਾਂਜਲੀ; ਇਕ ਮਿੰਟ ਦਾ ਮੌਨ ਰੱਖਿਆ

-ਕਨਿਸ਼ਕ ਕਾਂਡ ਯਾਦ ਕਰਾਉਣ ਲਈ ਭਾਰਤੀ ਕੌਂਸਲਖਾਨਾ 23 ਨੂੰ ਕਰਵਾਏਗਾ ਸਮਾਗਮ ਨਵੀਂ ਦਿੱਲੀ, 20 ਜੂਨ (ਪੰਜਾਬ ਮੇਲ)-ਕੈਨੇਡਾ ਦੀ ਸੰਸਦ ਦੇ ਹਾਊਸ ਆਫ ਕਾਮਨਜ਼ ‘ਚ ਹਰਦੀਪ ਸਿੰਘ ਨਿੱਝਰ ਨੂੰ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਦਿੱਤੀ ਗਈ ਅਤੇ ਇਕ ਮਿੰਟ ਦਾ ਮੌਨ ਰੱਖਿਆ ਗਿਆ, ਜਦੋਂ ਕੈਨੇਡੀਅਨ ਪਾਰਲੀਮੈਂਟ ਵਿਚ ਭਾਰਤ ਵੱਲੋਂ ਨਿੱਝਰ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਸੀ, ਐਨ […]

ਸਰੀ ਪੁਲਿਸ ਵੱਲੋਂ ਪੰਜਾਬੀ ਨੌਜਵਾਨ ਚੋਰੀ ਦੀ ਕਾਰ ਸਮੇਤ ਗ੍ਰਿਫ਼ਤਾਰ

ਵੈਨਕੂਵਰ, 20 ਜੂਨ (ਪੰਜਾਬ ਮੇਲ)- ਸਰੀ ਪੁਲਿਸ ਨੇ ਚੋਰੀ ਦੀ ਕਾਰ ਸਮੇਤ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਜੋਤ ਸਿੰਘ ਭੱਟੀ (20) ਵਜੋਂ ਹੋਈ ਹੈ। ਪੁਲਿਸ ਦੇ ਬੁਲਾਰੇ ਜੇਮਜ਼ ਮੈਸਨ ਨੇ ਦੱਸਿਆ ਕਿ ਬੀਤੇ ਹਫਤੇ ਕਾਰ ਮਾਲਕ ਨੇ ਕਾਰ ਚੋਰੀ ਹੋਣ ਬਾਰੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਮਗਰੋਂ ਪੁਲਿਸ ਕਾਰ ਦੀ ਭਾਲ ਵਿਚ […]

‘ਤਿੱਬਤ ਪਾਲਿਸੀ ਬਿੱਲ ਬਾਰੇ ਅਮਰੀਕੀਆਂ ਦੇ ਹਿੱਤ ‘ਚ ਫੈਸਲਾ ਲੈਣਗੇ ਬਾਈਡਨ’

-ਚੀਨ ਨੇ ਪ੍ਰਭੂਸੱਤਾ ਦੀ ਰਾਖੀ ਲਈ ਠੋਸ ਉਪਰਾਲਿਆਂ ਦਾ ਅਹਿਦ ਦੁਹਰਾਇਆ ਵਾਸ਼ਿੰਗਟਨ, 20 ਜੂਨ (ਪੰਜਾਬ ਮੇਲ)-ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਰਾਸ਼ਟਰਪਤੀ ਜੋਅ ਬਾਈਡਨ ਤਿੱਬਤ ਪਾਲਿਸੀ ਬਿੱਲ ਬਾਰੇ ਜੋ ਵੀ ਫੈਸਲਾ ਲੈਣਗੇ, ਉਹ ਅਮਰੀਕਾ ਦੇ ਵਡੇਰੇ ਹਿੱਤਾਂ ਵਿਚ ਹੋਵੇਗਾ। ਵ੍ਹਾਈਟ ਹਾਊਸ ਨੇ ਇਹ ਟਿੱਪਣੀ ਚੀਨ ਦੇ ਉਸ ਬਿਆਨ ਮਗਰੋਂ ਕੀਤੀ ਹੈ, ਜਿਸ ਵਿਚ ਉਸ ਨੇ […]

ਚੀਨ ਵੱਲੋਂ ਬਾਇਡਨ ਨੂੰ ਤਿੱਬਤ ਬਿੱਲ ‘ਤੇ ਦਸਤਖ਼ਤ ਨਾ ਕਰਨ ਦੀ ਅਪੀਲ

ਪੇਈਚਿੰਗ, 20 ਜੂਨ (ਪੰਜਾਬ ਮੇਲ)-ਚੀਨ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਤਿੱਬਤ ਨੀਤੀ ਸਬੰਧੀ ਬਿੱਲ ‘ਤੇ ਦਸਤਖ਼ਤ ਨਾ ਕਰਨ ਦੀ ਅਪੀਲ ਕਰਦਿਆਂ ਚਿਤਾਵਨੀ ਦਿੱਤੀ ਕਿ ਉਹ ਵੀ ਮੋੜਵਾਂ ਜਵਾਬ ਦੇਵੇਗਾ। ਚੀਨ ਨੇ ਦਲਾਈ ਲਾਮਾ ਨਾਲ ਮੁਲਾਕਾਤ ਲਈ ਧਰਮਸ਼ਾਲਾ ਗਏ ਅਮਰੀਕੀ ਕਾਂਗਰਸ ਦੇ ਵਫ਼ਦ ਦੇ ਦੌਰੇ ‘ਤੇ ਵੀ ਚਿੰਤਾ ਜਤਾਈ ਹੈ। ਅਮਰੀਕੀ ਪ੍ਰਤੀਨਿਧ ਸਭਾ ਨੇ ਪਿਛਲੇ […]

ਮੀਤ ਹੇਅਰ ਵੱਲੋਂ ਵਿਧਾਇਕ ਵਜੋਂ ਅਸਤੀਫ਼ਾ

ਚੰਡੀਗੜ੍ਹ, 20 ਜੂਨ (ਪੰਜਾਬ ਮੇਲ)- ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਜਿੱਤਣ ਤੋਂ ਬਾਅਦ ਬੁੱਧਵਾਰ ਵਿਧਾਇਕ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਮੀਤ ਹੇਅਰ ਨੇ ਇਹ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਾਮ ਭੇਜਿਆ ਹੈ, ਹਾਲਾਂਕਿ ਸਪੀਕਰ ਨੇ ਹੇਅਰ ਦਾ ਅਸਤੀਫ਼ਾ ਪ੍ਰਵਾਨ ਨਹੀਂ […]

ਕੌਮੀ ਮਹਿਲਾ ਕਮਿਸ਼ਨ ਨੂੰ ਚਾਲੁ ਵਰ੍ਹੇ ‘ਚ 12,600 ਸ਼ਿਕਾਇਤਾਂ ਮਿਲੀਆਂ

ਨਵੀਂ ਦਿੱਲੀ, 20 ਜੂਨ (ਪੰਜਾਬ ਮੇਲ)- ਕੌਮੀ ਮਹਿਲਾ ਕਮਿਸ਼ਨ (ਐੱਨ.ਸੀ.ਡਬਲਯੂ.) ਨੂੰ ਔਰਤਾਂ ਖ਼ਿਲਾਫ਼ ਅਪਰਾਧਾਂ ਸਬੰਧੀ ਇਸ ਸਾਲ ਹੁਣ ਤੱਕ 12,600 ਸ਼ਿਕਾਇਤਾਂ ਮਿਲੀਆਂ ਹਨ, ਜਿਸ ਵਿਚੋਂ ਸਭ ਤੋਂ ਵੱਧ ਸ਼ਿਕਾਇਤਾਂ ਉੱਤਰ ਪ੍ਰਦੇਸ਼ ਤੋਂ ਦਰਜ ਕਰਵਾਈਆਂ ਗਈਆਂ ਹਨ। ਕਮਿਸ਼ਨ ਵੱਲੋਂ ਅਧਿਕਾਰਤ ਅੰਕੜਿਆਂ ਵਿਚ ਇਹ ਜਾਣਕਾਰੀ ਦਿੱਤੀ ਗਈ। ਐੱਨ.ਸੀ.ਡਬਲਯੂ. ਦੇ ਅੰਕੜਿਆਂ ਮੁਤਾਬਕ ਸਭ ਤੋਂ ਵੱਧ ਸ਼ਿਕਾਇਤਾਂ ‘ਮਰਿਆਦਾ ਦੇ […]

ਪ੍ਰਸਿੱਧ ਗਾਇਕਾ ਅਲਕਾ ਯਾਗਨਿਕ ਦੀ ਸੁਣਨ ਸ਼ਕਤੀ ਖ਼ਤਮ

ਮੁੰਬਈ, 20 ਜੂਨ (ਪੰਜਾਬ ਮੇਲ)-ਕਈ ਹਿੱਟ ਗੀਤ ਗਾਉਣ ਵਾਲੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ ਅਲਕਾ ਯਾਗਨਿਕ ਦੁਰਲੱਭ ਬਿਮਾਰੀ ਦਾ ਸ਼ਿਕਾਰ ਹੋ ਗਈ ਹੈ ਅਤੇ ਉਸ ਦੀ ਸੁਣਨ ਸ਼ਕਤੀ ਖਤਮ ਹੋ ਗਈ ਹੈ। ਇਸ ਗੱਲ ਦੀ ਜਾਣਕਾਰੀ ਖੁਦ ਅਲਕਾ ਨੇ ਇੰਸਟਾਗ੍ਰਾਮ ‘ਤੇ ਪੋਸਟ ਪਾ ਕੇ ਦਿੱਤੀ ਹੈ। ਹੁਣ ਗਾਇਕਾ ਦੇ ਚਾਹੁਣ ਵਾਲੇ ਉਸ ਦੇ ਜਲਦੀ ਠੀਕ ਹੋਣ […]

ਹਵਾ ਪ੍ਰਦੂਸ਼ਣ ਕਾਰਨ ਸਾਲ 2021 ‘ਚ ਪੂਰੀ ਦੁਨੀਆਂ ਵਿਚ ਹੋਈਆਂ 81 ਲੱਖ ਮੌਤਾਂ

ਭਾਰਤ ‘ਚ 21 ਲੱਖ ਤੇ ਚੀਨ ‘ਚ 23 ਲੱਖ ਲੋਕਾਂ ਦੀ ਗਈ ਸੀ ਜਾਨ -ਹੈਲਥ ਇਫੈਕਟਸ ਇੰਸਟੀਚਿਊਟ ਦੀ ਰਿਪੋਰਟ ‘ਚ ਖੁਲਾਸਾ ਨਵੀਂ ਦਿੱਲੀ, 20 ਜੂਨ (ਪੰਜਾਬ ਮੇਲ)- ਹਵਾ ਪ੍ਰਦੂਸ਼ਣ ਕਾਰਨ ਸਾਲ 2021 ‘ਚ ਪੂਰੀ ਦੁਨੀਆਂ ‘ਚ 81 ਲੱਖ ਲੋਕਾਂ ਦੀ ਮੌਤ ਹੋਈ ਸੀ। ਇਹ ਦਾਅਵਾ ਬੁੱਧਵਾਰ ਨੂੰ ਜਾਰੀ ਇਕ ਰਿਪੋਰਟ ‘ਚ ਕੀਤਾ ਗਿਆ, ਜਿਸ ਵਿਚ […]

ਥਾਈਲੈਂਡ ਸੰਸਦ ਵੱਲੋਂ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਵਾਲੇ ਬਿੱਲ ਨੂੰ ਮਨਜ਼ੂਰੀ

ਬੈਂਕਾਕ, 20 ਜੂਨ (ਪੰਜਾਬ ਮੇਲ)- ਥਾਈਲੈਂਡ ਦੀ ਸੰਸਦ ਦੇ ਉਪਰਲੇ ਸਦਨ ਸੈਨੇਟ ਨੇ ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਵਾਲੇ ਇਕ ਬਿੱਲ ਨੂੰ ਬੀਤੇ ਦਿਨੀਂ ਭਾਰੀ ਬਹੁਮਤ ਨਾਲ ਮਨਜ਼ੂਰੀ ਦੇ ਦਿੱਤੀ। ਇਸ ਨਾਲ ਥਾਈਲੈਂਡ ਦੱਖਣ-ਪੂਰਬੀ ਏਸ਼ੀਆ ‘ਚ ਅਜਿਹਾ ਕਾਨੂੰਨ ਲਾਗੂ ਕਰਨ ਵਾਲਾ ਦਾ ਪਹਿਲਾ ਮੁਲਕ ਬਣ ਗਿਆ ਹੈ। ਸੈਨੇਟ ‘ਚ ਬਿੱਲ ‘ਤੇ ਹੋਈ ਵੋਟਿੰਗ ਦੌਰਾਨ 152 […]

ਪੰਜਾਬ ‘ਚ ਗਰਮੀ ਕਾਰਨ ਬਜ਼ੁਰਗ ਔਰਤ ਨੇ ਤੋੜਿਆ ਦਮ

ਲੁਧਿਆਣਾ, 20 ਜੂਨ (ਪੰਜਾਬ ਮੇਲ)-  ਲੁਧਿਆਣਾ ਬੱਸ ਅੱਡਾ ਕੰਪਲੈਕਸ ’ਚ ਇਕ ਅਣਜਾਣ ਮਹਿਲਾ ਦੀ ਗਰਮੀ ਕਾਰਨ ਮੌਤ ਹੋ ਗਈ। ਉਹ ਪਿਛਲੇ 15 ਦਿਨਾਂ ਤੋਂ ਭੀਖ ਮੰਗ ਕੇ ਗੁਜ਼ਾਰਾ ਕਰ ਰਹੀ ਸੀ। ਪੁਲਸ ਅਧਿਕਾਰੀਆਂ ਨੇ ਔਰਤ ਦੀ ਲਾਸ਼ ਨੂੰ ਸਿਵਲ ਹਸਪਤਾਲ ਜਾਂਚ-ਪੜਤਾਲ ਲਈ ਭੇਜ ਦਿੱਤਾ ਪਰ ਅਜੇ ਤੱਕ ਇਸ ਔਰਤ ਦਾ ਕੋਈ ਵੀ ਜਾਣ-ਪਛਾਣ ਵਾਲਾ ਸਾਹਮਣੇ […]