ਜੰਮੂ ‘ਚ ਅੱਤਵਾਦੀ ਹਮਲੇ ਕਾਰਨ ਸੀ.ਆਰੀ.ਪੀ.ਐੱਫ. ਦਾ ਇੰਸਪੈਕਟਰ ਸ਼ਹੀਦ

ਜੰਮੂ, 19 ਅਗਸਤ (ਪੰਜਾਬ ਮੇਲ)- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਅੱਤਵਾਦੀਆਂ ਵੱਲੋਂ ਗਸ਼ਤ ਕਰਨ ਵਾਲੀ ਪਾਰਟੀ ‘ਤੇ ਗੋਲੀਬਾਰੀ ਕਰਨ ‘ਤੇ ਸੀ.ਆਰ.ਪੀ.ਐੱਫ. ਦਾ ਇੰਸਪੈਕਟਰ ਸ਼ਹੀਦ ਹੋ ਗਿਆ। ਬਾਅਦ ਦੁਪਹਿਰ ਕਰੀਬ 3.30 ਵਜੇ ਬਸੰਤਗੜ੍ਹ ਦੇ ਡੁਡੂ ਇਲਾਕੇ ‘ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਪੈਸ਼ਲ ਅਪਰੇਸ਼ਨ ਗਰੁੱਪ (ਐੱਸ.ਓ.ਜੀ.) ‘ਤੇ ਗੋਲੀਬਾਰੀ ਕੀਤੀ। ਹਮਲੇ ਵਿਚ ਸੀ.ਆਰ.ਪੀ.ਐੱਫ. ਦੀ […]

ਟਰੰਪ ਨੇ ਹੈਰਿਸ ਨੂੰ ਹਰਾਉਣ ਲਈ ਹਿੰਦੂ-ਅਮਰੀਕੀ ਨੇਤਾ ਤੁਲਸੀ ਗਬਾਰਡ ਤੋਂ ਮੰਗੀ ਮਦਦ

ਵਾਸ਼ਿੰਗਟਨ, 19 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਰਾਸ਼ਟਰਪਤੀ ਚੋਣ ਨੂੰ ਲੈ ਕੇ ਬਹਿਸ ਹੋਣ ਜਾ ਰਹੀ ਹੈ। ਜਿਸ ਲਈ ਟਰੰਪ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਮੁਤਾਬਕ ਟਰੰਪ ਨੇ ਬਹਿਸ ਭਾਸ਼ਨ ਵਿਚ ਆਪਣੀ ਪਾਰਟੀ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਾਬਕਾ ਡੈਮੋਕ੍ਰੇਟਿਕ ਕਾਂਗਰਸ ਵੂਮੈਨ ਅਤੇ ਹਿੰਦੂ-ਅਮਰੀਕੀ […]

ਲੇਟਰਲ ਐਂਟਰੀ ਰਾਹੀਂ ਭਰਤੀ ਦਾ ਮਾਮਲਾ: ਭਾਜਪਾ ਸੰਵਿਧਾਨ ਤਬਾਹ ਕਰਨ ਤੇ ਰਾਖਵਾਂਕਰਨ ਖਤਮ ਕਰਨ ‘ਤੇ ਤੁਲੀ ਹੋਈ ਹੈ: ਰਾਹੁਲ

ਨਵੀਂ ਦਿੱਲੀ, 19 ਅਗਸਤ (ਪੰਜਾਬ ਮੇਲ)- ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਲੇਟਰਲ ਐਂਟਰੀ ਰਾਹੀਂ ਲੋਕ ਸੇਵਕਾਂ ਦੀ ਭਰਤੀ ਕਾਰਨ ਭਾਜਪਾ ‘ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਭਾਜਪਾ ਦਾ ਰਾਮ ਰਾਜ ਦਾ ਵਿਗੜਿਆ ਰੂਪ ਸੰਵਿਧਾਨ ਨੂੰ ਤਬਾਹ ਕਰਨਾ ਚਾਹੁੰਦਾ ਹੈ ਤੇ ਉਹ ਬਹੁਜਨਾਂ ਦਾ ਰਾਖਵਾਂਕਰਨ ਖੋਹਣਾ ਚਾਹੁੰਦੀ ਹੈ। ਸਾਬਕਾ […]

ਕਮਲਾ ਹੈਰਿਸ ਵੱਲੋਂ ਐਲਾਨ; ਜੇ ਮੈਂ ਜਿੱਤੀ ਤਾਂ ਗਰੀਬਾਂ ਦੇ ਆਉਣਗੇ ‘ਅੱਛੇ ਦਿਨ’

-ਕਿਹਾ: ਜੇ ਟਰੰਪ ਜਿੱਤਿਆ, ਤਾਂ ਕਰੇਗਾ ਵੱਡਾ ਨੁਕਸਾਨ ਵਾਸ਼ਿੰਗਟਨ, 19 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ‘ਚ 5 ਨਵੰਬਰ ਨੂੰ ਰਾਸ਼ਟਰਪਤੀ ਦੀ ਚੋਣ ਹੋਣ ਜਾ ਰਹੀ ਹੈ। ਹੁਣ ਇਸ ਚੋਣ ਵਿਚ ਲੋਭੀ ਵਾਅਦਿਆਂ ਦਾ ਪ੍ਰਵੇਸ਼ ਹੋ ਗਿਆ ਹੈ। ਉਪ-ਰਾਸ਼ਟਰਪਤੀ ਅਤੇ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਨੇ ਉੱਤਰੀ ਕੈਰੋਲੀਨਾ ਵਿਚ ਇੱਕ ਰੈਲੀ ਵਿਚ ਐਲਾਨ ਕੀਤਾ ਹੈ […]

ਮੁੱਖ ਮੰਤਰੀ ਵੱਲੋਂ 19 ਓਲੰਪਿਕ ਖਿਡਾਰੀਆਂ ਦਾ ਸਨਮਾਨ

-ਭਗਵੰਤ ਮਾਨ ਵੱਲੋਂ ਹਾਕੀ ਟੂਰਨਾਮੈਂਟ ਕਰਾਉਣ ਦਾ ਐਲਾਨ ਚੰਡੀਗੜ੍ਹ, 19 ਅਗਸਤ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਪੈਰਿਸ ਓਲੰਪਿਕ ਖੇਡਾਂ ਵਿਚ ਹਿੱਸਾ ਲੈਣ ਵਾਲੇ ਪੰਜਾਬ ਦੇ 19 ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਮੁੱਖ ਮੰਤਰੀ ਵੱਲੋਂ ਓਲੰਪਿਕ ਖੇਡਾਂ ਵਿਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਪੰਜਾਬ ਨਾਲ […]

ਟੈਕਸਾਸ ‘ਚ ਸੜਕ ਹਾਦਸੇ ਦੌਰਾਨ ਭਾਰਤੀ ਮੂਲ ਦੇ ਪਰਿਵਾਰ ਦੇ 3 ਜੀਆਂ ਦੀ ਮੌਤ

ਹਿਊਸਟਨ, 19 ਅਗਸਤ (ਪੰਜਾਬ ਮੇਲ)- ਅਮਰੀਕਾ ਦੇ ਟੈਕਸਾਸ ਸੂਬੇ ਵਿਚ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਭਾਰਤੀ ਮੂਲ ਦੇ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਹਾਦਸਾ ਟੈਕਸਾਸ ਦੇ ਲੈਂਪਾਸਾਸ ਕਾਊਂਟੀ ਨੇੜੇ ਵਾਪਰਿਆ। ਆਸਟਿਨ ਅਮੈਰੀਕਨ ਸਟੇਟਸਮੈਨ ਦੀ ਰਿਪੋਰਟ ਅਨੁਸਾਰ ਕਾਰ ਹਾਦਸੇ ਦੌਰਾਨ ਅਰਵਿੰਦ ਮਨੀ (45), ਉਸ ਦੀ ਪਤਨੀ ਪ੍ਰਦੀਪਾ ਅਰਵਿੰਦ (40) […]

ਸਾਈਬਰ ਅਪਰਾਧ ਨੂੰ ਰੋਕਣ ਲਈ ਇਕਜੁੱਟ ਹੋ ਰਹੇ ਦੁਨੀਆਂ ਭਰ ਦੇ ਦੇਸ਼

ਵਾਸ਼ਿੰਗਟਨ, 19 ਅਗਸਤ (ਪੰਜਾਬ ਮੇਲ)- ਵਧਦੇ ਸਾਈਬਰ ਅਪਰਾਧਾਂ ਨੂੰ ਰੋਕਣ ਲਈ ਹੁਣ ਦੁਨੀਆਂ ਦੇ ਕਈ ਦੇਸ਼ ਇਕਜੁੱਟ ਹੋ ਗਏ ਹਨ। ਸੰਯੁਕਤ ਰਾਸ਼ਟਰ ਦੀ ਪਹਿਲਕਦਮੀ ‘ਤੇ ਇਕ ਸਾਈਬਰ ਕ੍ਰਾਈਮ ਕਨਵੈਨਸ਼ਨ ਦਾ ਖਰੜਾ ਤਿਆਰ ਕੀਤਾ ਗਿਆ ਹੈ, ਜਿਸ ਨੂੰ ਹਾਲ ਹੀ ਵਿਚ ਮਨਜ਼ੂਰੀ ਦਿੱਤੀ ਗਈ ਹੈ। ਇਸ ਸੰਧੀ ਦੇ ਖਰੜੇ ਵਿਚ ਜਾਂਚ ਏਜੰਸੀਆਂ ਨੂੰ ਨਵੀਆਂ ਸ਼ਕਤੀਆਂ ਦੇਣ […]

ਹਲਵਾਰਾ ਅੱਡੇ ਤੋਂ ਨਵੰਬਰ ਤੱਕ ਉਡਾਣਾਂ ਸ਼ੁਰੂ ਹੋਣ ਦੇ ਆਸਾਰ

ਗੁਰੂਸਰ ਸੁਧਾਰ, 19 ਅਗਸਤ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਤੋਂ ਇਸੇ ਸਾਲ ਨਵੰਬਰ ਤੱਕ ਹਵਾਈ ਉਡਾਣਾਂ ਸ਼ੁਰੂ ਕਰਨ ਦਾ ਦਾਅਵਾ ਕੀਤਾ ਹੈ। ਟਾਟਾ ਸਮੂਹ ਹਵਾਈ ਕੰਪਨੀਆਂ ਦੇ ਅਧਿਕਾਰੀਆਂ ਨਾਲ ਦਿੱਲੀ ਵਿਚ ਵਿਚਾਰ-ਚਰਚਾ ਤੋਂ ਬਾਅਦ ਸ਼੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਟਾਟਾ ਸਮੂਹ ਦੇ […]

ਅਮਰੀਕਾ ‘ਚ ਆਂਧਰਾ ਪ੍ਰਦੇਸ਼ ਦੇ ਸਾਫਟਵੇਅਰ ਇੰਜੀਨੀਅਰ ਦੀ ਦਰਦਨਾਕ ਮੌਤ

ਨਿਊਯਾਰਕ,  19 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਤੋਂ ਇਕ ਵਾਰ ਫਿਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਬੀਤੇ ਦਿਨ ਇੱਥੇ ਕੈਲੀਫੋਰਨੀਆ ਵਿੱਚ ਆਂਧਰਾ ਪ੍ਰਦੇਸ਼ ਦੇ ਇੱਕ ਸਾਫਟਵੇਅਰ ਇੰਜੀਨੀਅਰ ਬੁਚੀ ਬਾਬੂ ਨਾਮ ਦੇ ਵਿਅਕਤੀ ਦੀ ਮੌਤ ਹੋ ਗਈ । ਦੁਖਦਾਈ ਤੌਰ ‘ਤੇ ਬੁਚੀ ਬਾਬੂ ਨੇ ਸੰਯੁਕਤ ਰਾਜ ਅਮਰੀਕਾ ਵਿੱਚ ਆਪਣੀ ਜਾਨ ਗੁਆ ​​ਦਿੱਤੀ ਜਦੋਂ ਉਹ ਆਪਣੇ ਪਰਿਵਾਰ […]

ਮੋਦੀ ਕਰਨਗੇ ਯੂਕਰੇਨ ਦਾ ਦੌਰਾ

ਨਵੀਂ ਦਿੱਲੀ, 19 ਅਗਸਤ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕਰੇਨ ਦਾ ਦੌਰਾ ਕਰਨਗੇ। ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਉਹ ਬਾਅਦ ਵਿੱਚ ਇਸ ਯਾਤਰਾ ਦੇ ਵੇਰਵੇ ਸਾਂਝੇ ਕਰੇਗਾ। ਮੀਡੀਆ ਨੇ ਖ਼ਬਰ ਦਿੱਤੀ ਹੈ ਕਿ ਸ੍ਰੀ ਮੋਦੀ ਇਸ ਮਹੀਨੇ ਕੀਵ ਜਾ ਸਕਦੇ ਹਨ।