ਸਿਸੋਦੀਆਂ ਦੀਆਂ ਅੰਤਰਿਮ ਜ਼ਮਾਨਤ ਅਰਜ਼ੀਆਂ ’ਤੇ ਸੁਣਵਾਈ 4 ਸਤੰਬਰ ਨੂੰ

ਨਵੀਂ ਦਿੱਲੀ, 5 ਅਗਸਤ (ਪੰਜਾਬ ਮੇਲ)-  ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਦੀਆਂ ਦਿੱਲੀ ਆਬਕਾਰੀ ਨੀਤੀ ਸਬੰਧੀ ਦੋ ਕੇਸਾਂ ਵਿੱਚ ਜ਼ਮਾਨਤ ਅਰਜ਼ੀਆਂ ’ਤੇ ਸੁਣਵਾਈ 4 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਇਨ੍ਹਾਂ ਕੇਸਾਂ ਦੀ ਜਾਂਚ ਸੀਬੀਆਈ ਅਤੇ ਈਡੀ ਵੱਲੋਂ ਕੀਤੀ ਜਾ ਰਹੀ ਹੈ। ਜਸਟਿਸ ਸੰਜੀਵ ਖੰਨਾ ਅਤੇ ਐੱਸਵੀਐੱਨ ਭੱਟੀ ਦੇ […]

ਟਰੰਪ ਨੇ ਆਪਣੇ ’ਤੇ ਲੱਗੇ ਦੋਸ਼ ਨਕਾਰੇ

ਵਾਸ਼ਿੰਗਟਨ, 5 ਅਗਸਤ (ਪੰਜਾਬ ਮੇਲ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਬਦਲਣ ਦੀ ਕੋਸ਼ਿਸ਼ ਕਰਨ ਸਬੰਧੀ ਦੋਸ਼ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਟਰੰਪ ਇੱਥੋਂ ਦੀ ਇੱਕ ਸੰਘੀ ਅਦਾਲਤ ’ਚ ਪੇਸ਼ ਹੋਏ। ਪਿਛਲੇ ਚਾਰ ਮਹੀਨਿਆਂ ਅੰਦਰ ਟਰੰਪ ਦੀ ਇਹ ਤੀਜੀ ਪੇਸ਼ੀ ਹੈ। ਉਨ੍ਹਾਂ ਭਾਰਤੀ ਮੂਲ ਦੀ ਅਮਰੀਕੀ ਜੱਜ […]

ਕਿਸਾਨਾਂ ਤੇ ਮਨੁੱਖੀ ਅਧਿਕਾਰਾਂ ਦੇ ਸਮਰਥਨ ਦਾ ‘ਇਨਾਮ’ ਮਿਲਿਆ: ਢੇਸੀ

ਅੰਮ੍ਰਿਤਸਰ,  5 ਅਗਸਤ (ਪੰਜਾਬ ਮੇਲ)- ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਰੋਕੇ ਜਾਣ ’ਤੇ ਟਵੀਟ ਕਰਦਿਆਂ ਅਸਿੱਧੇ ਢੰਗ ਨਾਲ ਕੇਂਦਰ ’ਤੇ ਹੱਲਾ ਬੋਲਿਆ ਹੈ। ਢੇਸੀ ਨੇ ਟਵੀਟ ਕਰਦਿਆਂ ਕਿਹਾ, ‘‘ਜਦੋਂ ਮੈਂ ਪਿਛਲੇ ਸਾਲ ਭਾਰਤ ਆਇਆ ਸੀ ਤਾਂ ਉਦੋਂ ਮੈਨੂੰ ਬਹੁਤ ਪਿਆਰ ਤੇ ਸਤਿਕਾਰ ਮਿਲਿਆ ਸੀ, ਕਿਉਂਕਿ ਮੈਂ […]

ਕੋਟਕਪੂਰਾ ਗੋਲੀ ਕਾਂਡ ਕੇਸ ’ਚ ਸੁਖਬੀਰ ਨੇ ਪੇਸ਼ੀ ਭੁਗਤੀ

ਫਰੀਦਕੋਟ,  5 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਅੱਜ ਇੱਥੇ ਪੇਸ਼ੀ ਭੁਗਤੀ। ਕੇਸ ਦੀ ਅਗਲੀ ਸੁਣਵਾਈ ਹੁਣ 19 ਅਗਸਤ ਨੂੰ ਹੋਵੇਗੀ। ਅੱਜ ਸੁਣਵਾਈ ਦੌਰਾਨ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਪੇਸ਼ ਨਹੀਂ ਹੋਏ। ਕੇਸ ਵਿੱਚ ਨਾਮਜ਼ਦ ਪੁਲੀਸ ਅਧਿਕਾਰੀ ਚਰਨਜੀਤ […]

1984 ਸਿੱਖ ਵਿਰੋਧੀ ਦੰਗਾ: ਕਾਂਗਰਸੀ ਨੇਤਾ ਟਾਈਟਲਰ ਨੂੰ ਅਗਾਊਂ ਜ਼ਮਾਨਤ ਮਿਲੀ

ਨਵੀਂ ਦਿੱਲੀ, 4 ਅਗਸਤ (ਪੰਜਾਬ ਮੇਲ)- ਇਥੋਂ ਦੀ ਆਦਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਟਾਈਟਲਰ ਨੂੰ ਕਿਹਾ ਕਿ ਸਬੂਤਾਂ ਜਾਂ ਗਵਾਹਾਂ ਨੂੰ ਪ੍ਰਭਾਵਿਤ ਨਾ ਕਰੀਂ ਤੇ ਨਾ ਹੀ ਅਦਾਲਤ ਦੀ ਇਜਾਜ਼ਤ ਬਗ਼ੈਰ ਦੇਸ਼ ਛੱਡੀਂ।

2024 ਦੀਆਂ ਅਮਰੀਕੀ ਚੋਣਾਂ ‘ਚ ਬਾਇਡਨ ਨੂੰ ਟਰੰਪ ਦੇਣਗੇ ਜ਼ਬਰਦਸਤ ਟੱਕਰ : ਸਰਵੇ

ਨਿਊਯਾਰਕ, 4 ਅਗਸਤ (ਪੰਜਾਬ ਮੇਲ)-ਇਕ ਸਰਵੇਖਣ ਅਨੁਸਾਰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਇਕ ਸਾਲ ਪਹਿਲਾਂ ਦੇ ਮੁਕਾਬਲੇ 2024 ਦੇ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਮਜ਼ਬੂਤੀ ਨਾਲ ਅੱਗੇ ਵਧ ਰਹੇ ਹਨ। ਉਨ੍ਹਾਂ ਦੀ ਪ੍ਰਵਾਨਗੀ ਰੇਟਿੰਗ ਉੱਪਰ ਵੱਲ ਵਧ ਰਹੀ ਹੈ। ਅਜਿਹਾ ਲੱਗਦਾ ਹੈ ਕਿ ਬਾਇਡਨ ਉਸ ਰਾਜਨੀਤਿਕ ਖ਼ਤਰੇ ‘ਚੋਂ ਨਿਕਲ ਆਏ ਹਨ, ਜਿਸ ਦਾ ਪਰਛਾਵਾਂ ਪਿਛਲੇ ਸਾਲ […]

ਸੁਪਰੀਮ ਕੋਰਟ ਵੱਲੋਂ ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਦੀ ਸਜ਼ਾ ‘ਤੇ ਰੋਕ; ਲੋਕ ਸਭਾ ਮੈਂਬਰਸ਼ਿਪ ਬਹਾਲ

-ਇਹ ਸੱਚਾਈ ਦੀ ਜਿੱਤ ਹੈ: ਕਾਂਗਰਸ ਨਵੀਂ ਦਿੱਲੀ, 4 ਅਗਸਤ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ। ਸਰਵਉੱਚ ਅਦਾਲਤ ਨੇ ਮੋਦੀ ਗੋਤ ਬਾਰੇ ਉਨ੍ਹਾਂ ਦੀ ਕਥਿਤ ਵਿਵਾਦਪੂਰਨ ਟਿੱਪਣੀ ਦੇ ਸਬੰਧ ਵਿਚ 2019 ਵਿਚ ਦਰਜ ਕੀਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਉਨ੍ਹਾਂ ਦੀ ਸਜ਼ਾ ‘ਤੇ […]

ਕਾਂਗਰਸ ਵੱਲੋਂ ਰਾਹੁਲ ਨੂੰ ਲੋਕ ਸਭਾ ਦੀ ਕਾਰਵਾਈ ‘ਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਦੀ ਮੰਗ

ਨਵੀਂ ਦਿੱਲੀ, 4 ਅਗਸਤ (ਪੰਜਾਬ ਮੇਲ)- ਕਾਂਗਰਸ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀ ਨੇਤਾ ਰਾਹੁਲ ਗਾਂਧੀ ਨੂੰ ‘ਮੋਦੀ ਗੋਤ’ ਵਾਲੀ ਟਿੱਪਣੀ ਨਾਲ ਸਬੰਧਤ ਮਾਣਹਾਨੀ ਦੇ ਕੇਸ ਵਿਚ ਸੁਪਰੀਮ ਕੋਰਟ ਵੱਲੋਂ ਰਾਹਤ ਦੇਣ ਤੋਂ ਬਾਅਦ ਉਨ੍ਹਾਂ ਨੂੰ ਸਦਨ ਦੀ ਮੀਟਿੰਗ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਲੋਕ ਸਭਾ […]

‘ਇੰਡੀਆ’ ਖ਼ਿਲਾਫ਼ ਪਟੀਸ਼ਨ ‘ਤੇ ਦਿੱਲੀ ਹਾਈ ਕੋਰਟ ਨੇ ਕੇਂਦਰ, ਚੋਣ ਕਮਿਸ਼ਨ ਤੇ 26 ਸਿਆਸੀ ਪਾਰਟੀਆਂ ਨੂੰ ਨੋਟਿਸ ਕੱਢੇ

ਨਵੀਂ ਦਿੱਲੀ, 4 ਅਗਸਤ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਵਿਰੋਧੀ ਪਾਰਟੀਆਂ ਨੂੰ ਗੱਠਜੋੜ ਲਈ ‘ਇੰਡੀਆ’ ਸ਼ਬਦ ਦੀ ਵਰਤੋਂ ਕਰਨ ਤੋਂ ਰੋਕਣ ਦੀ ਮੰਗ ਵਾਲੀ ਪਟੀਸ਼ਨ ‘ਤੇ ਅੱਜ ਕੇਂਦਰ ਸਰਕਾਰ, ਭਾਰਤੀ ਚੋਣ ਕਮਿਸ਼ਨ ਅਤੇ 26 ਸਿਆਸੀ ਪਾਰਟੀਆਂ ਤੋਂ ਜਵਾਬ ਮੰਗਿਆ ਹੈ। ਆਗਾਮੀ ਲੋਕ ਸਭਾ ਚੋਣਾਂ ਵਿਚ ਭਾਜਪਾ ਦਾ ਮੁਕਾਬਲਾ ਕਰਨ ਲਈ 26 ਵਿਰੋਧੀ ਪਾਰਟੀਆਂ ਨੇ […]

ਦਿੱਲੀ ਜਾ ਰਹੇ ਇੰਡੀਗੋ ਜਹਾਜ਼ ਦਾ ਇੰਜਣ ਫੇਲ੍ਹ ਹੋਣ ਕਾਰਨ ਪਟਨਾ ਹਵਾਈ ਅੱਡੇ ‘ਤੇ ਐਮਰਜੰਸੀ ਲੈਂਡਿੰਗ

ਪਟਨਾ, 4 ਅਗਸਤ (ਪੰਜਾਬ ਮੇਲ)- ਦਿੱਲੀ ਜਾ ਰਹੇ ਇੰਡੀਗੋ ਦੀ ਹਵਾਈ ਜਹਾਜ਼ ਦਾ ਇੰਜਣ ਫੇਲ੍ਹ ਹੋਣ ਕਾਰਨ ਉਸ ਦੀ ਅੱਜ ਸਵੇਰੇ ਪਟਨਾ ਹਵਾਈ ਅੱਡੇ ‘ਤੇ ਐਮਰਜੰਸੀ ਲੈਂਡਿੰਗ ਕੀਤੀ ਗਈ। ਹਵਾਈ ਅੱਡੇ ਦੇ ਅਧਿਕਾਰੀ ਨੇ ਕਿਹਾ ਕਿ ਜੈ ਪ੍ਰਕਾਸ਼ ਨਰਾਇਣ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਤੁਰੰਤ ਬਾਅਦ ਜਹਾਜ਼ ਦੀ ਐਮਰਜੰਸੀ ਲੈਂਡਿੰਗ ਕਰਨੀ ਪਈ।