ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ

ਸੰਗਰੂਰ, 23 ਫਰਵਰੀ (ਦਲਜੀਤ ਕੌਰ/ਪੰਜਾਬ ਮੇਲ)- ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਨ੍ਹ ਲੈਕੇ ਸੰਘਰਸ਼ ਕਰਦੇ ਵੱਖ-ਵੱਖ ਬੇਰੁਜ਼ਗਾਰ ਜਥੇਬੰਦੀਆਂ ਉੱਤੇ ਆਧਾਰਿਤ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋ 21 ਫਰਵਰੀ ਨੂੰ ਮੁੱਖ ਮੰਤਰੀ ਦੇ ਸਕੱਤਰ ਨਾਲ ਮੀਟਿੰਗ ਦੇ ਬੇਸਿੱਟਾ ਰਹਿਣ ਕਾਰਨ ਪਹਿਲਾਂ ਹੀ ਕੀਤੇ ਐਲਾਨ ਅਨੁਸਾਰ 25 ਫਰਵਰੀ ਨੂੰ ਮੁੜ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ […]

ਅਮਰੀਕਾ ‘ਚ 6 ਦਿਨਾਂ ਤੋਂ ਲਾਪਤਾ 11 ਸਾਲਾ ਸਕੂਲੀ Student ਦੀ ਦਰਿਆ ‘ਚੋਂ ਮਿਲੀ ਲਾਸ਼

-ਪੁਲਿਸ ਨੂੰ ਹੱਤਿਆ ਦਾ ਸ਼ੱਕ ਸੈਕਰਾਮੈਂਟੋ, 23 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ  ਟੈਕਸਾਸ ਰਾਜ ਦੇ ਇਕ ਛੋਟੇ ਜਿਹੇ ਕਸਬੇ ਵਿਚ ਪਿਛਲੇ 6 ਦਿਨਾਂ ਤੋਂ ਲਾਪਤਾ ਇਕ 11 ਸਾਲ ਸਕੂਲੀ ਵਿਦਿਆਰਥਣ ਔਡਰੀ ਕਨਿੰਘਮ ਦੀ ਕਸਬੇ ਨੇੜਿਉਂ ਲੰਘਦੇ ਇਕ ਦਰਿਆ ਵਿਚੋਂ ਲਾਸ਼ ਮਿਲਣ ਦੀ ਖਬਰ ਹੈ। ਪੁਲਿਸ ਨੂੰ ਵਿਦਿਆਰਥਣ ਦੀ ਹੱਤਿਆ ਹੋਣ ਦਾ ਸ਼ੱਕ ਹੈ […]

ਏਆਈਜੀ ਮਾਲਵਿੰਦਰ ਸਿੰਘ ਸਿੱਧੂ ਕੇਸ ਵਿਚ ਮੁਲਜ਼ਮ ਕੁਲਦੀਪ ਸਿੰਘ ਵੱਲੋਂ ਅਹਿਮ ਖੁਲਾਸੇ

ਚੰਡੀਗੜ੍ਹ, 23 ਫਰਵਰੀ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ-1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐੱਫ.ਆਈ.ਆਰ. ਨੰਬਰ 28, ਮਿਤੀ 30.10.2023 ਅਧੀਨ ਕੇਸ ਦੀ ਤਫਤੀਸ਼ ਦੌਰਾਨ ਕੁਝ ਅਹਿਮ ਖੁਲਾਸੇ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

British Columbia ‘ਚ ਪਤਨੀ ਦੀ ਹੱਤਿਆ ਦੇ ਦੋਸ਼ੀ ਪੰਜਾਬੀ ਨੂੰ ਉਮਰ ਕੈਦ ਦੀ ਸਜ਼ਾ

ਟੋਰਾਂਟੋ, 23 ਫਰਵਰੀ (ਪੰਜਾਬ ਮੇਲ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਸਾਲ 2022 ਵਿੱਚ ਆਪਣੀ ਪਤਨੀ ਦੀ ਘਰ ‘ਚ ਚਾਕੂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ‘ਚ ਭਾਰਤੀ ਮੂਲ ਦੇ 40 ਸਾਲਾ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਨਵਿੰਦਰ ਗਿੱਲ ਨੇ ਪਿਛਲੇ ਸਾਲ ਜੂਨ ‘ਚ ਆਪਣਾ ਦੋਸ਼ ਕਬੂਲ ਕੀਤਾ ਸੀ। ਉਸ ਨੇ […]

ਅਮਰੀਕਾ ਦੀ ਨਿੱਜੀ ਕੰਪਨੀ ਦਾ ਲੈਂਡਰ Moon ‘ਤੇ ਉਤਰਿਆ

-ਸਿਰਫ਼ ਇਕ ਵਾਰ ਭੇਜਿਆ ਕਮਜ਼ੋਰ ਸਿਗਨਲ ਕੇਨਵਰਲ (ਅਮਰੀਕਾ), 23 ਫਰਵਰੀ (ਪੰਜਾਬ ਮੇਲ)- ਅਮਰੀਕਾ ਦੀ ਨਿੱਜੀ ਕੰਪਨੀ ਦਾ ਲੈਂਡਰ ਅੱਜ ਚੰਦ ‘ਤੇ ਉਤਰਨ ਵਿਚ ਕਾਮਯਾਬ ਰਿਹਾ ਪਰ ਇਸ ਨੇ ਸਿਰਫ ਇਕ ਵਾਰ ਹੀ ਤੇ ਉਹ ਵੀ ਬਹੁਤ ਕਮਜ਼ੋਰ ਸਿਗਨਲ ਭੇਜਿਆ। ਲੈਂਡਰ ਨੂੰ ਲੈ ਕੇ ਜਾਣ ਵਾਲੇ ਪੁਲਾੜ ਯਾਨ ਨੂੰ ਬਣਾਉਣ ਵਾਲੀ ਨੇ ਇਸ ਗੱਲ ਦੀ ਪੁਸ਼ਟੀ […]

MP ਕਿਰਨ ਖੇਰ ਵੱਲੋਂ ਲੋਕ ਸਭਾ ਚੋਣਾਂ ਨਾ ਲੜਨ ਦੇ ਸੰਕੇਤ

ਚੰਡੀਗੜ੍ਹ, 23 ਫਰਵਰੀ (ਪੰਜਾਬ ਮੇਲ)- ਇੱਥੇ ਗੁਲਾਬ ਮੇਲੇ ਦੌਰਾਨ ਸਥਾਨਕ ਸੰਸਦ ਮੈਂਬਰ ਕਿਰਨ ਖੇਰ ਨੇ ਆਪਣੇ ਭਾਸ਼ਣ ਦੌਰਾਨ ਗੁਲਾਬ ਮੇਲੇ ਨਾਲ ਆਪਣੇ ਖ਼ਾਸ ਲਗਾਅ ਤੇ ਇਸ ਦੀ ਸੁੰਦਰਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਆਪਣੇ ਭਾਸ਼ਣ ਦੌਰਾਨ ਚੰਡੀਗੜ੍ਹ ਦੀ ਲੋਕ ਸਭਾ ਸੀਟ ਬਾਰੇ ਅਸਿੱਧੇ ਤੌਰ ‘ਤੇ ਆਪਣਾ ਦਰਦ ਵੀ ਬਿਆਨ ਕੀਤਾ। ਇਹ ਵੀ ਚਰਚਾ ਹੈ ਕਿ ਅੱਜ […]

ਸਾਬਕਾ ਲੋਕ ਸਭਾ Speaker ਮਨੋਹਰ ਜੋਸ਼ੀ ਦਾ ਦੇਹਾਂਤ

ਮੁੰਬਈ, 23 ਫਰਵਰੀ (ਪੰਜਾਬ ਮੇਲ)- ਲੋਕ ਸਭਾ ਦੇ ਸਾਬਕਾ ਸਪੀਕਰ ਮਨੋਹਰ ਜੋਸ਼ੀ ਦਾ ਅੱਜ ਮੁੰਬਈ ਦੇ ਪੀਡੀ ਹਿੰਦੂਜਾ ਹਸਪਤਾਲ ਵਿਚ ਦੇਹਾਂਤ ਹੋ ਗਿਆ। ਹਸਪਤਾਲ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਜੋਸ਼ੀ (86) ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ 21 ਫਰਵਰੀ ਨੂੰ ਹਸਪਤਾਲ ਦੇ ਆਈ.ਸੀ.ਯੂ. ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਅੱਜ ਤੜਕੇ […]

ਕਿਸਾਨ ਅੰਦੋਲਨ: ਖਨੌਰੀ ਬਾਰਡਰ ‘ਤੇ ਇੱਕ ਹੋਰ ਕਿਸਾਨ ਨੇ ਤੋੜਿਆ ਦਮ

ਪਟਿਆਲਾ, 23 ਫਰਵਰੀ (ਪੰਜਾਬ ਮੇਲ)- ਖਨੌਰੀ ਬਾਰਡਰ ‘ਤੇ ਜਾਰੀ ਕਿਸਾਨ ਧਰਨੇ ਦੌਰਾਨ ਅੱਜ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਸ ਦੀ ਪਛਾਣ ਦਰਸ਼ਨ ਸਿੰਘ ਵਾਸੀ ਪਿੰਡ ਅਮਰਗੜ੍ਹ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਉਸ ਦੀ ਦੇਹ ਰਜਿੰਦਰਾ ਹਸਪਤਾਲ ਪਟਿਆਲਾ ਵਿਚ ਪਈ ਹੈ। ਦਰਸ਼ਨ ਸਿੰਘ ਬਰਾੜ ਬਠਿੰਡਾ ਦੇ ਪਿੰਡ ਅਮਰਗੜ੍ਹ ਦਾ […]

ਖਨੌਰੀ ਵੱਲ ਪ੍ਰਦਰਸ਼ਨ ਕਰ ਰਹੇ ਹਰਿਆਣਾ ਦੇ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ: ਕਈ ਜ਼ਖ਼ਮੀ

ਹਿਸਾਰ, 23 ਫਰਵਰੀ (ਪੰਜਾਬ ਮੇਲ)- ਹਿਸਾਰ ਜ਼ਿਲ੍ਹੇ ਦੇ ਨਾਰਨੌਂਦ ਸਬ-ਡਿਵੀਜ਼ਨ ਦੇ ਖੇੜੀ ਚੋਪਟਾ ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਿੰਡਾਉਣ ਲਈ ਪੁਲਿਸ ਵੱਲੋਂ ਲਾਠੀਚਾਰਜ ਕਰਨ ਕਰਕੇ ਕਈ ਕਿਸਾਨ ਅਤੇ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਏ। ਖਾਪ ਪੰਚਾਇਤਾਂ ਅਤੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਅੱਜ ਖਨੌਰੀ ਮਾਰਚ ਦਾ ਸੱਦਾ ਦਿੱਤਾ ਗਿਆ ਸੀ। ਮਾਰਚ ਦੌਰਾਨ ਕੁਝ ਪੁਲਿਸ ਮੁਲਾਜ਼ਮਾਂ […]

ਹਿਮਾਚਲ ਪ੍ਰਦੇਸ਼ ‘ਚ Congress ਦੇ ਸਾਬਕਾ ਵਿਧਾਇਕ ਬੰਬਰ ਠਾਕੁਰ ਹਮਲੇ ‘ਚ ਜ਼ਖਮੀ, 6 ਗ੍ਰਿਫਤਾਰ

ਬਿਲਾਸਪੁਰ/ਸ਼ਿਮਲਾ (ਹਿਮਾਚਲ ਪ੍ਰਦੇਸ਼), 23 ਫਰਵਰੀ (ਪੰਜਾਬ ਮੇਲ)- ਕਾਂਗਰਸ ਆਗੂ ਅਤੇ ਸਾਬਕਾ ਵਿਧਾਇਕ ਬੰਬਰ ਠਾਕੁਰ ‘ਤੇ ਝਬਾਲੀ ‘ਚ ਕੁਝ ਲੋਕਾਂ ਨੇ ਬਹਿਸ ਤੋਂ ਬਾਅਦ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਪੁਲਿਸ ਨੇ ਛੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਸਾਬਕਾ ਵਿਧਾਇਕ ਠਾਕੁਰ ਰੇਲਵੇ ਦੇ ਕੰਮ ‘ਚ ਲੱਗੇ ਦਿਲੀਪ ਬਿਲਡਕਾਨ ਲਿਮਟਿਡ (ਡੀ.ਬੀ.ਐੱਲ.) ਦੇ ਜਨਰਲ ਮੈਨੇਜਰ […]