ਪੰਜਾਬ ਸਰਕਾਰ ਨੇ 4 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਬਦਲੇ

ਚੰਡੀਗੜ੍ਹ, 16 ਅਗਸਤ (ਪੰਜਾਬ ਮੇਲ)-  ਪੰਜਾਬ ਸਰਕਾਰ ਵਲੋਂ 4 ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਤਬਾਦਲਿਆਂ ਵਿਚ ਆਈ. ਏ. ਐੱਸ. ਕੁਲਵੰਤ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, ਆਈ. ਏ. ਐੱਸ. ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, ਆਈ. ਏ. ਐੱਸ. ਓਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਆਈ.ਏ.ਐੱਸ. ਰਾਜੇਸ਼ ਤ੍ਰਿਪਾਠੀ ਨੂੰ ਡਿਪਟੀ […]

ਸੁਨਾਮ: ਸੈਂਕੜੇ ਏਕੜ ਫ਼ਸਲ ਨਹਿਰ ’ਚ ਪਾੜ ਕਾਰਨ ਡੁੱਬੀ

ਸੁਨਾਮ ਊਧਮ ਸਿੰਘ ਵਾਲਾ, 16 ਅਗਸਤ (ਪੰਜਾਬ ਮੇਲ)- ਅੱਜ ਸਵੇਰੇ ਪਿੰਡ ਖਡਿਆਲ ਅਤੇ ਚੱਠੇ ਨਨਹੇੜਾ ਵਿਚਕਾਰ ਨਹਿਰ ਟੁੱਟਣ ਕਾਰਨ ਸੈਂਕੜੇ ਏਕੜ ਫਸਲ ਪਾਣੀ ਦੀ ਮਾਰ ਹੇਠ ਆ ਗਈ ਹੈ। ਸਵੇਰੇ ਕਰੀਬ ਛੇ ਵਜੇ ਸੁਨਾਮ ਬਰਾਂਚ (ਨੀਲੋਵਾਲ ਨਹਿਰ) ਵਿਚ ਪਾੜ ਪੈ ਗਿਆ, ਜਿਸ ਕਾਰਨ ਖਡਿਆਲ ਅਤੇ ਚੱਠੇ ਨਨਹੇੜਾ ਦਿਆਂ ਪਿੰਡਾਂ ਦੀ ਜ਼ਮੀਨ ਪਾਣੀ ਦੀ ਮਾਰ ਹੇਠ […]

ਅਰਕੰਸਾਸ ਵਿਚ ਇਕ ਗਸ਼ਤੀ ਗੱਡੀ ਵਿੱਚ ਇਕ ਵਿਅਕਤੀ ਦੀ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਅਫਸਰ ਬਰਖਾਸਤ

ਸੈਕਰਾਮੈਂਟੋ,ਕੈਲੀਫੋਰਨੀਆ, 16 ਅਗਸਤ  (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਅਰਕੰਸਾਸ ਰਾਜ ਵਿਚ ਪੁਲਿਸ ਦੀ ਗਸ਼ਤੀ ਗੱਡੀ ਦੇ ਪਿੱਛੇ ਡਿੱਗੀ ਵਿਚ ਇਕ ਪੁਲਿਸ ਅਫਸਰ ਵੱਲੋਂ ਇਕ ਗ੍ਰਿਫਤਾਰ ਵਿਅਕਤੀ ਦੀ ਕੀਤੀ ਜਾ ਰਹੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਉਪਰੰਤ ਸਬੰਧਤ ਪੁਲਿਸ ਅਫਸਰ ਨੂੰ ਬਰਖਾਸਤ ਕਰ ਦੇਣ ਦੀ ਖਬਰ ਹੈ। ਜੋਨਸਬੋਰੋ ਪੁਲਿਸ ਵਿਭਾਗ ਨੇ ਜਾਰੀ ਇਕ ਬਿਆਨ ਵਿਚ […]

ਵਿਰਜੀਨੀਆ ਵਿਚ ਡੋਨਲਡ ਟਰੰਪ ਦੇ ਚੋਣ ਮੁਹਿੰਮ ਦਫਤਰ ਵਿੱਚ ਲਾਈ ਸਨ, ਪੁਲਿਸ ਵੱਲੋਂ ਮਾਮਲੇ ਦੀ ਜਾਂਚ, ਪੁਲਿਸ ਵੱਲੋਂ ਸ਼ੱਕੀ ਚੋਰ ਦਾ ਹੁਲੀਆ ਜਾਰੀ

ਸੈਕਰਾਮੈਂਟੋ,ਕੈਲੀਫੋਰਨੀਆ, 16 ਅਗਸਤ  (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਰਾਸ਼ਟਰਪਤੀ ਅਹੁੱਦੇ ਲਈ ਰਿਪਬਲੀਕਨ ਉਮੀਦਵਾਰ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਐਸ਼ਬਰਨ, ਵਿਰਜੀਨੀਆ ਸਥਿੱਤੀ ਚੋਣ ਮੁਹਿੰਮ ਦਫਤਰ ਵਿਚ ਚੋਰ ਵੱਲੋਂ ਸਨ ਲਾਉਣ ਦੀ ਖਬਰ ਹੈ। ਮਾਮਲੇ ਦੀ ਲਾਅ ਇਨਫੋਰਸਮੈਂਟ ਅਫਸਰ ਜਾਂਚ ਕਰ ਰਹੇ ਹਨ। ਲੌਡਾਊਨ ਕਾਊਂਟੀ ਸ਼ੈਰਿਫ ਦੇ ਦਫਤਰ ਅਨੁਸਾਰ ਰਾਤ 9 ਵਜੇ ਦੇ ਆਸਪਾਸ ਦਫਤਰ ਵਿਚ ਚੋਰੀ ਹੋਣ ਦੀ […]

ਪੰਜਾਬ ‘ਚ ਪੰਚਾਇਤ ਚੋਣਾਂ ਨਵੰਬਰ ਦੇ ਪਹਿਲੇ ਹਫ਼ਤੇ

* ਨਿਗਮ ਚੋਣਾਂ ਵੀ ਨਵੰਬਰ ਮਹੀਨੇ ਹੋਣਗੀਆਂ ਚੰਡੀਗੜ੍ਹ, 15 ਅਗਸਤ (ਪੰਜਾਬ ਮੇਲ)- ਪੰਜਾਬ ‘ਚ ਪੰਚਾਇਤੀ ਚੋਣਾਂ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਹੋ ਸਕਦੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੈਰ-ਰਸਮੀ ਤੌਰ ‘ਤੇ ਕੈਬਨਿਟ ਵਜ਼ੀਰਾਂ ਨਾਲ ਸਲਾਹ-ਮਸ਼ਵਰਾ ਕਰਦਿਆਂ ਇਸ ਫ਼ੈਸਲੇ ਤੋਂ ਜਾਣੂ ਕਰਵਾਇਆ। ਸੂਬਾ ਸਰਕਾਰ ਅਗਾਮੀ ਚਾਰ ਜ਼ਿਮਨੀ ਚੋਣਾਂ ਮਗਰੋਂ ਹੀ ਪੰਚਾਇਤ ਚੋਣਾਂ ਕਰਾਉਣ […]

ਗੈਰ-ਕਾਨੂੰਨੀ ਤਰੀਕੇ ਨਾਲ ਕੈਨੇਡੀਅਨ ਸਰਹੱਦ ਪਾਰ ਕਰਨ ਵਾਲਿਆਂ ਨੂੰ ਅਮਰੀਕਾ ਨਹੀਂ ਦੇਵੇਗਾ ‘ਐਂਟਰੀ’

ਨਿਊਯਾਰਕ, 15 ਅਗਸਤ (ਪੰਜਾਬ ਮੇਲ)-ਮੈਕਸੀਕੋ ਤੋਂ ਬਾਅਦ ਹੁਣ ਕੈਨੇਡਾ ਦੇ ਬਾਰਡਰ ਪਾਰ ਕਰਨ ਵਾਲਿਆਂ ਨੂੰ ਅਮਰੀਕਾ ਐਂਟਰੀ ਨਹੀਂ ਦੇਵੇਗਾ। ਪਿਛਲੇ ਢਾਈ ਮਹੀਨਿਆਂ ਤੋਂ ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਦੀ ਸਰਹੱਦ ਪਾਰ ਕਰਕੇ ਅਮਰੀਕਾ ਆਉਣ ਤੋਂ ਬਾਅਦ ਸ਼ਰਨ ਮੰਗਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਅਮਰੀਕਾ ਨੇ ਕੈਨੇਡਾ ਦੀ ਸਰਹੱਦ ‘ਤੇ ਸ਼ਰਨ ਲੈਣ ਵਾਲਿਆਂ ਪ੍ਰਤੀ […]

ਅਕਾਲੀ ਦਲ ਵੱਲੋਂ ਭਗਵੰਤ ਮਾਨ ‘ਤੇ ਹਰਿਆਣਾ ਚੋਣਾਂ ‘ਚ ਵੋਟਾਂ ਲੈਣ ਲਈ ਡੇਰਾ ਸਿਰਸਾ ਮੁਖੀ ਨਾਲ ਅੰਦਰੂਨੀ ਗੰਢ-ਤੁੱਪ ਦੇ ਦੋਸ਼

ਚੰਡੀਗੜ੍ਹ, 15 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਚੋਣਾਂ ਵਿਚ ਵੋਟਾਂ ਲੈਣ ਲਈ ਡੇਰਾ ਸਿਰਸਾ ਮੁਖੀ ਨਾਲ ਅੰਦਰੂਨੀ ਗੰਢ-ਤੁੱਪ ਕਰ ਲਈ ਹੈ। ਇਸੇ ਕਰਕੇ ਉਹ ਡੇਰਾ ਮੁਖੀ ਖ਼ਿਲਾਫ਼ ਧਾਰਾ 295ਏ ਤਹਿਤ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਨਹੀਂ ਦੇ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ […]

ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵੱਲੋਂ ਸਪਨਾ ਚੌਧਰੀ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ

ਮੁੰਬਈ, 15 ਅਗਸਤ (ਪੰਜਾਬ ਮੇਲ)-ਹਰਿਆਣਾ ਦੀ ਕੁਈਨ ਡਾਂਸਰ ਸਪਨਾ ਚੌਧਰੀ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਸਪਨਾ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੀ ਆਰਥਿਕ ਅਪਰਾਧ ਸ਼ਾਖਾ ਨੇ ਸਪਨਾ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਇਹ ਸ਼ਿਕਾਇਤ ਉਸ ਦੇ ਖਿਲਾਫ ਪਵਨ ਚਾਵਲਾ […]

ਕੈਨੇਡਾ ‘ਚ ਵਿਦੇਸ਼ੀ ਕਾਮਿਆਂ ਦੀ ਦੁਰਗਤੀ ਬਾਰੇ ਸੰਯੁਕਤ ਰਾਸ਼ਟਰ ਚਿੰਤਤ

ਟੋਰਾਂਟੋ, 15 ਅਗਸਤ (ਪੰਜਾਬ ਮੇਲ)- ਕੈਨੇਡਾ ਵਿਚ ਵਰਕ ਪਰਮਿਟ ਨਾਲ ਨੌਕਰੀਆਂ ਕਰਨ ਅਤੇ ਪੱਕੇ ਹੋਣ ਦੀ ਤਾਂਘ ਵੱਡੀ ਗਿਣਤੀ ਵਿਦੇਸ਼ੀਆਂ ਦੇ ਮਨਾਂ ਵਿਚ ਰਹਿੰਦੀ ਹੈ, ਪਰ ਓਥੇ ਕਾਰੋਬਾਰਾਂ ਵਿਚ ਕਾਮਿਆਂ ਦੇ ਸ਼ੋਸ਼ਣ ਅਤੇ ਗ਼ੁਲਾਮੀ ਕਰਵਾਉਣ ਜਿਹੇ ਹਾਲਾਤ ਬਾਰੇ ਸੰਯੁਕਤ ਰਾਸ਼ਟਰ (ਯੂ.ਐੱਨ.ਓ.) ਦੀ ਇਕ ਰਿਪੋਰਟ ਵਿਚ ਗੰਭੀਰ ਚਿੰਤਾ ਪ੍ਰਗਟਾਈ ਗਈ ਹ। ਯੂ.ਐੱਨ.ਓ. ਕੂਟਨੀਤਕ ਟਮੋਯਾ ਓਬੋਕਾਤਾ ਦੀ […]

ਪੰਜਾਬ ਮੰਤਰੀ ਮੰਡਲ ਵੱਲੋਂ ਰਜਿਸਟਰੀ ਲਈ ਐੱਨ.ਓ.ਸੀ. ਦੀ ਸ਼ਰਤ ਖ਼ਤਮ

ਚੰਡੀਗੜ੍ਹ, 15 ਅਗਸਤ (ਪੰਜਾਬ ਮੇਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲੀ ਦੀ ਮੀਟਿੰਗ ਦੌਰਾਨ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਤਿੰਨ ਰੋਜ਼ਾ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਮੌਨਸੂਨ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਿਆ ਗਿਆ ਹੈ। ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਈ ਮੀਟਿੰਗ ਵਿਚ ਜ਼ਮੀਨ-ਜਾਇਦਾਦ ਦੀ ਰਜਿਸਟਰੀ […]