ਬਿਹਾਰ ‘ਚ ਸਥਿਤ ਸਿੱਧੇਸ਼ਵਰ ਨਾਥ ਮੰਦਰ ‘ਚ ਭਗਦੜ ਕਾਰਨ 7 ਮੌਤਾਂ; 16 ਜ਼ਖਮੀ

ਜਹਾਨਾਬਾਦ/ਪਟਨਾ, 12 ਅਗਸਤ (ਪੰਜਾਬ ਮੇਲ)- ਬਿਹਾਰ ਦੇ ਜਹਾਨਾਬਾਦ ਜ਼ਿਲ੍ਹੇ ਦੇ ਬਾਬਾ ਸਿੱਧੇਸ਼ਵਰ ਨਾਥ ਮੰਦਰ ‘ਚ ਐਤਵਾਰ ਦੇਰ ਰਾਤ ਭਗਦੜ ਮੱਚਣ ਕਾਰਨ ਘੱਟੋ-ਘੱਟ ਸੱਤ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 16 ਜ਼ਖਮੀ ਹੋ ਗਏ । ਜ਼ਿਲ੍ਹਾ ਅਧਿਕਾਰੀ ਅਲੰਕ੍ਰਿਤਾ ਪਾਂਡੇ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਮੰਦਰ ਵਿਚ ਦੇਰ ਰਾਤ 11:30 ਵਜੇ ਅਚਾਨਕ ਮਚੀ ਭਗਦੜ ਕਾਰਨ […]

ਚੰਡੀਗੜ੍ਹ ‘ਚ 14 ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਚੰਡੀਗੜ੍ਹ, 12 ਅਗਸਤ (ਪੰਜਾਬ ਮੇਲ)- ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 14 ਅਗਸਤ ਨੂੰ ਮੁੱਖ ਮੰਤਰੀ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ ‘ਤੇ ਹੋਵੇਗੀ। ਪ੍ਰਾਪਤ ਜਾਣਕਾਰੀ ਮੁਤਾਬਕ ਮੀਟਿੰਗ ਦੇ ਏਜੰਡੇ ਬਾਰੇ ਵੇਰਵੇ ਬਾਅਦ ਵੀ ਜਾਰੀ ਕੀਤੇ ਜਾਣਗੇ।

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਬੰਦ!

ਲੁਧਿਆਣਾ, 12 ਅਗਸਤ (ਪੰਜਾਬ ਮੇਲ)-  ਕਿਸਾਨ ਯੂਨੀਅਨ ਅੰਮ੍ਰਿਤਸਰ, ਭਾਰਤੀ ਕਿਸਾਨ-ਮਜ਼ਦੂਰ ਯੂਨੀਅਨ, ਬੀ. ਕੇ. ਯੂ. ਦੋਆਬਾ ਵੱਲੋਂ ਟੋਲ ਪਲਾਜ਼ਾ ਲਾਡੋਵਾਲ ਵਿਖੇ ਵਧੇ ਰੇਟਾਂ ਦੇ ਸਬੰਧ ’ਚ ਗੁਰਦੁਆਰਾ ਬਾਬੇ ਕੇ ਨੂਰਪੁਰ ਬੇਟ ‘ਚ ਇਕ ਵਿਸ਼ਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਸਹਿਯੋਗੀ ਜਥੇਬੰਦੀਆਂ ਵੀ ਪਹੁੰਚੀਆਂ ਅਤੇ ਲੰਬੀ ਵਿਚਾਰ-ਚਰਚਾ ਤੋਂ ਬਾਅਦ ਫ਼ੈਸਲਾ ਲੈਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਫਤਿਹ ਅਤੇ […]

ਪੈਰਿਸ ’ਚ 33ਵੀਆਂ ਓਲੰਪਿਕ ਖੇਡਾਂ ਰੰਗਾਰੰਗ ਅੰਦਾਜ਼ ’ਚ ਸਮਾਪਤ

ਪੈਰਿਸ, 12 ਅਗਸਤ (ਪੰਜਾਬ ਮੇਲ)-  ਪੈਰਿਸ ’ਚ 33ਵੀਆਂ ਓਲੰਪਿਕ ਖੇਡਾਂ ਦੀ ਅੱਜ ਰੰਗਾਰੰਗ ਅੰਦਾਜ਼ ’ਚ ਸਮਾਪਤੀ ਹੋ ਗਈ। ਇਸ ਦੌਰਾਨ ਪੈਰਿਸ ਨੇ ਓਲੰਪਿਕ ਦੀ ਬੈਟਨ ਲਾਸ ਏਂਜਲਸ (ਅਮਰੀਕਾ) ਨੂੰ ਸੌਂਪ ਦਿੱਤੀ ਜਿਥੇ 2028 ’ਚ ਅਗਲੀਆਂ ਓਲੰਪਿਕ ਖੇਡਾਂ ਹੋਣਗੀਆਂ। ਸਟੇਡ ਡੀ ਫਰਾਂਸ ਸਟੇਡੀਅਮ ’ਚ ਹੋਏ ਸਮਾਪਤੀ ਸਮਾਗਮ ਦੌਰਾਨ ਬਿਲੀ ਐਲਿਸ਼, ਸਨੂਪ ਡੌਗ ਅਤੇ ਰੈੱਡ ਹੌਟ ਚਿਲੀ […]

ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 11 ਅਗਸਤ – ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਇਸ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਕੀ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਵੱਲੋਂ […]

ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸੰਧੂ ਗ੍ਰਿਫਤਾਰ

ਸਿਮਰਨਜੋਤ ਸਿੰਘ ਕੋਲੋਂ ਬਰਾਮਦ ਕੀਤਾ ਗਿਆ ਜਰਮਨੀ ਪਾਸਪੋਰਟ ਅਤੇ ਓ.ਸੀ.ਆਈ. ਕਾਰਡ ਚੰਡੀਗੜ੍ਹ, 11 ਅਗਸਤ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਵਿਦੇਸ਼ ਤੋਂ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਰਗਨਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫੜਿਆ ਗਿਆ ਸਮੱਗਲਰ ਭਾਰਤ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਮੋਸਟ ਵਾਂਟੇਡ ਸੀ। ਪੰਜਾਬ ਪੁਲਿਸ ਨੇ […]

ਯੂਟਿਊਬ ਦੀ ਸਾਬਕਾ ਸੀਈੳ ਸੂਜ਼ਨ ਵੋਜਸਿਚ ਦਾ ਕੈਂਸਰ ਦੇ  ਨਾਲ ਲੰਮੀ ਲੜਾਈ ਲੜਨ ਤੋਂ ਬਾਅਦ  ਦਿਹਾਂਤ

ਨਿਊਯਾਰਕ , 11 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਸਾਬਕਾ ਯੂਟਿਊਬ ਦੀ ਸੀਈੳ  ਸੂਜ਼ਨ ਵੋਜਿਕੀ ਦਾ ਦਿਹਾਂਤ ਹੋ ਗਿਆ। ਉਹ  56 ਸਾਲ ਦੀ ਸੂ। ਸੂਜ਼ਨ ਵਿਜਿਕੀ ਦੀ ਮੌਤ ਦੀ ਖਬਰ ਦੀ ਪੁਸ਼ਟੀ ਉਸ ਦੇ ਪਤੀ ਡੇਨਿਸ ਟ੍ਰੌਪਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਕੀਤੀ। ਇਸ ਹੱਦ ਤੱਕ ਇੱਕ ਭਾਵੁਕ ਪੋਸਟ ਪਾਈ ਗਈ ਹੈ।ਉਸ ਦਾ ਪਤੀ  ਡੇਨਿਸ ਟਰੌਪਰ ਬਹੁਤ […]

ਭਾਰਤ ਦੇ ਚੀਫ ਜਸਟਿਸ ਡੀ ਵਾਈ ਚੰਦਰਚੂੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

-ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਵਾਗਤ-ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਪ੍ਰਾਪੇਗੰਡਾ ਰੋਕਣ ਲਈ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ, 11 ਅਗਸਤ (ਪੰਜਾਬ ਮੇਲ)- ਭਾਰਤ ਦੇ ਚੀਫ ਜਸਟਿਸ ਸ੍ਰੀ ਧਨੰਜਯ ਵਾਈ. ਚੰਦਰਚੂੜ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਜਸਟਿਸ ਚੰਦਰਚੂੜ ਨੇ ਆਪਣੀਆਂ ਭਾਰਨਾਵਾਂ ਵਿਅਕਤ ਕਰਦਿਆਂ […]

ਪੰਜਾਬ ਸਰਕਾਰ ਵੱਲੋਂ ਪੰਚਾਇਤੀ ਰਾਜ ਨੇਮਾਂ ‘ਚ ਸੋਧ ਕਰਨ ਦੀ ਤਿਆਰੀ

* ਪੰਚਾਇਤੀ ਚੋਣਾਂ ‘ਚ ਕੋਈ ਵੀ ਉਮੀਦਵਾਰ ਚੋਣ ਨਿਸ਼ਾਨ ‘ਤੇ ਨਹੀਂ ਲੜ ਸਕੇਗਾ ਚੋਣ * ਪੇਂਡੂ ਵਿਕਾਸ ਵਿਚਲੇ ਅੜਿੱਕਿਆਂ ਨੂੰ ਦੂਰ ਕਰਨ ਅਤੇ ਸਿਆਸੀ ਧੜੇਬੰਦੀ ਘਟਾਉਣ ਦੇ ਯਤਨ ਚੰਡੀਗੜ੍ਹ, 10 ਅਗਸਤ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ‘ਪੰਜਾਬ ਪੰਚਾਇਤੀ ਰਾਜ ਰੂਲਜ਼-1994’ ਵਿਚ ਸੋਧ ਦੀ ਤਿਆਰੀ ਕਰ ਲਈ ਹੈ, ਤਾਂ ਜੋ ਪੰਚਾਇਤੀ ਚੋਣਾਂ ‘ਚ ਕੋਈ ਵੀ ਉਮੀਦਵਾਰ […]

ਭਾਰਤੀ ਪਹਿਲਵਾਨ ਰੀਤਿਕਾ ਹੁੱਡਾ ਕੁਆਰਟਰ ਫਾਈਨਲ ‘ਚ ਹਾਰੀ

ਕਿਰਗਿਜ਼ਸਤਾਨ ਦੀ ਖਿਡਾਰਨ ਖਿਲਾਫ ਬਰਾਬਰੀ ਤੋਂ ਬਾਅਦ ਵੀ ਆਖਰੀ ਅੰਕ ਗੁਆਉਣ ਕਾਰਨ ਮਿਲੀ ਹਾਰ ਪੈਰਿਸ, 10 ਅਗਸਤ (ਪੰਜਾਬ ਮੇਲ)- ਭਾਰਤੀ ਪਹਿਲਵਾਨ ਰੀਤਿਕਾ ਹੁੱਡਾ ਨੂੰ ਪੈਰਿਸ ਓਲੰਪਿਕ ਮਹਿਲਾ ਕੁਸ਼ਤੀ ਦੇ 76 ਕਿੱਲੋ ਭਾਰ ਵਰਗ ਦੇ ਕੁਆਰਟਰ ਫਾਈਨਲ ਵਿਚ ਕਿਰਗਿਜ਼ਸਤਾਨ ਦੀ ਆਇਪੈਰੀ ਮੈਡੇਤ ਖਿਲਾਫ ਬਰਾਬਰੀ ਤੋਂ ਬਾਅਦ ਆਖਰੀ ਅੰਕ ਗੁਆਉਣ ਕਾਰਨ ਹਾਰ ਦਾ ਸਾਹਮਣਾ ਕਰਨਾ ਪਿਆ। ਆਪਣਾ […]