ਭਾਰਤੀ ਹਾਕੀ ਟੀਮ ਦਾ ਦਿੱਲੀ ਪੁੱਜਣ ‘ਤੇ ਸ਼ਾਨਦਾਰ ਸਵਾਗਤ

ਨਵੀਂ ਦਿੱਲੀ, 10 ਅਗਸਤ (ਪੰਜਾਬ ਮੇਲ)- ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਪੁਰਸ਼ ਹਾਕੀ ਦੇ ਕਪਤਾਨ ਹਰਮਨਪ੍ਰੀਤ ਸਿੰਘ ਟੀਮ ਸਮੇਤ ਸ਼ਨਿੱਚਰਵਾਰ ਨੂੰ ਪੈਰਿਸ ਤੋਂ ਭਾਰਤ ਪੁੱਜੇ। ਹਾਲਾਂਕਿ ਸਮਾਪਤੀ ਸਮਾਰੋਹ ਦੇ ਮੱਦੇਨਜ਼ਰ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਟੀਮ ਦੇ ਸਾਰੇ ਮੈਂਬਰ ਹਾਲੇ ਵਾਪਸ ਨਹੀਂ ਆਏ ਹਨ। ਹਰਮਨਪ੍ਰੀਤ ਅਤੇ ਟੀਮ ਦੇ ਮੈਂਬਰਾਂ ਦਾ ਸਵੇਰੇ […]

ਮੁੱਖ ਮੰਤਰੀ ਵੱਲੋਂ ਓਲੰਪਿਕ ਤਗ਼ਮਾ ਜੇਤੂ ਮਨੂ ਭਾਕਰ ਦਾ ਸਨਮਾਨ

ਖਿਡਾਰਨ ਦੇ ਪਰਿਵਾਰ ਨੂੰ ਵਧਾਈ ਦਿੱਤੀ; ਭਗਵੰਤ ਮਾਨ ਵੱਲੋਂ ਪੰਜਾਬ ਤੇ ਹਰਿਆਣਾ ਦੇ ਖਿਡਾਰੀਆਂ ਦੀ ਵੀ ਸ਼ਲਾਘਾ ਨੀਰਜ ਚੋਪੜਾ ਨੂੰ ਵੀ ਮੁਬਾਰਕਬਾਦ ਦਿੱਤੀ ਚੰਡੀਗੜ੍ਹ, 10 ਅਗਸਤ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਰਿਹਾਇਸ਼ ‘ਤੇ ਓਲੰਪਿਕ ਤਗਮਾ ਜੇਤੂ ਨਿਸ਼ਾਨੇਬਾਜ਼ ਮਨੂ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਪੈਰਿਸ ਓਲੰਪਿਕਸ […]

ਅਮਰੀਕਾ ‘ਚ ਧੋਖਾਧੜੀ ਦੀਆਂ ਘਟਨਾਵਾਂ ਨੂੰ ਲੈ ਕੇ ਭਾਰਤੀ ਦੂਤਘਰ ਵੱਲੋਂ ਐਡਵਾਈਜ਼ਰੀ ਜਾਰੀ

ਵਾਸ਼ਿੰਗਟਨ, 10 ਅਗਸਤ (ਪੰਜਾਬ ਮੇਲ)- ਅਮਰੀਕਾ ਵਿਚ ਭਾਰਤੀ ਲੋਕਾਂ ਤੋਂ ਦੂਤਘਰ ਸੇਵਾਵਾਂ ਅਤੇ ਹੋਰ ਧੋਖਾਧੜੀ ਵਾਲੀਆਂ ਗਤੀਵਿਧੀਆਂ ਲਈ ਜ਼ਿਆਦਾ ਪੈਸੇ ਵਸੂਲਣ ਦੀਆਂ ਘਟਨਾਵਾਂ ਅਕਸਰ ਸਾਹਮਣੇ ਆ ਰਹੀਆਂ ਹਨ। ਅਜਿਹੇ ‘ਚ ਨਿਊਯਾਰਕ ਸਥਿਤ ਭਾਰਤੀ ਕੌਂਸਲੇਟ ਨੇ ਅਜਿਹੇ ਬੇਈਮਾਨ ਏਜੰਟਾਂ ਖ਼ਿਲਾਫ਼ ਚਿਤਾਵਨੀ ਦਿੱਤੀ ਹੈ। ਨਾਲ ਹੀ ਪ੍ਰਵਾਸੀ ਭਾਰਤੀਆਂ ਲਈ ਵੀਜ਼ਾ, ਪਾਸਪੋਰਟ ਅਤੇ ਹੋਰ ਸੇਵਾਵਾਂ ਨੂੰ ਸੁਚਾਰੂ ਬਣਾਉਣ […]

ਸਿਆਸੀ ਦਫ਼ਤਰਾਂ ਲਈ ‘ਆਪ’ ਨੂੰ ਮਿਲੇਗੀ ਸਸਤੀ ਜ਼ਮੀਨ

ਚੰਡੀਗੜ੍ਹ, 10 ਅਗਸਤ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਨੂੰ ਜ਼ਿਲ੍ਹਾ ਪੱਧਰ ‘ਤੇ ਸਿਆਸੀ ਦਫ਼ਤਰ ਬਣਾਉਣ ਲਈ ਸਸਤੇ ਭਾਅ ‘ਤੇ ਸਰਕਾਰੀ ਜ਼ਮੀਨਾਂ ਦੇਣ ਦੀ ਵਿਉਂਤ ਮੁੱਢਲੇ ਪੜਾਅ ‘ਤੇ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਜਿਸ ਤਰ੍ਹਾਂ ਗੱਠਜੋੜ ਸਰਕਾਰ ਦੇ ਕਾਰਜਕਾਲ ਵੇਲੇ ਰਿਆਇਤੀ ਦਰਾਂ ‘ਤੇ ਜ਼ਮੀਨਾਂ ਸਿਆਸੀ ਦਫ਼ਤਰ ਖੋਲ੍ਹਣ ਵਾਸਤੇ ਦਿੱਤੀਆਂ ਗਈਆਂ […]

ਬੰਗਲਾਦੇਸ਼ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਵੱਲੋਂ ਅਸਤੀਫ਼ਾ

-65 ਸਾਲਾ ਜੱਜ ਵੱਲੋਂ ਰਾਸ਼ਟਰਪਤੀ ਸ਼ਹਾਬੂਦੀਨ ਨਾਲ ਸਲਾਹ ਮਸ਼ਵਰੇ ਮਗਰੋਂ ਸੌਂਪਿਆ ਜਾਵੇਗਾ ਅਸਤੀਫ਼ਾ ਢਾਕਾ, 10 ਅਗਸਤ (ਪੰਜਾਬ ਮੇਲ)- ਬੰਗਲਾਦੇਸ਼ ਵਿੱਚ ਹਾਲ ਹੀ ਵਿੱਚ ਹੋਏ ਤਖ਼ਤਾ ਪਲਟ ਤੋਂ ਬਾਅਦ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਓਬੈਦੁਲ ਹਸਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅੱਜ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਬੰਗਲਾਦੇਸ਼ ਸੁਪਰੀਮ ਕੋਰਟ ਦਾ ਘਿਰਾਓ ਕੀਤਾ ਅਤੇ ਓਬੈਦੁਲ […]

ਸ੍ਰੀ ਹਰਿਮੰਦਰ ਸਾਹਿਬ ‘ਚ 13 ਨਿਸ਼ਾਨ ਸਾਹਿਬਾਨ ਦੇ ਚੋਲੇ ਬਸੰਤੀ ਰੰਗ ਵਿਚ ਬਦਲੇ

ਅੰਮ੍ਰਿਤਸਰ, 10 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿਚਲੇ ਗੁਰਦੁਆਰਿਆਂ ਵਿਚ ਸਥਾਪਿਤ ਨਿਸ਼ਾਨ ਸਾਹਿਬਾਨ ਦੇ ਚੋਲਿਆਂ ਦੇ ਰੰਗ ਬਦਲਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਤਹਿਤ ਅੰਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਰੀ ਪੀਰੀ ਦੇ ਨਿਸ਼ਾਨ ਸਾਹਿਬਾਨ ਸਮੇਤ ਕੰਪਲੈਕਸ ਵਿਚ ਲਗਭਗ 13 ਨਿਸ਼ਾਨ ਸਾਹਿਬਾਨ ਦੇ […]

ਭਾਰਤ ਮਾਲਦੀਵ ‘ਚ ਯੂ.ਪੀ.ਆਈ. ਭੁਗਤਾਨ ਸੇਵਾਵਾਂ ਸ਼ੁਰੂ ਕਰੇਗਾ

ਮਾਲੇ, 10 ਅਗਸਤ (ਪੰਜਾਬ ਮੇਲ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਮਾਲਦੀਵ ਨੇ ਇੱਥੇ ਯੂਨੀਫਾਈਡ ਪੇਮੈਂਟ ਇੰਟਰਫੇਸ (ਯੂ.ਪੀ.ਆਈ.) ਲਾਂਚ ਕਰਨ ਲਈ ਇਕ ਸਮਝੌਤੇ ‘ਤੇ ਹਸਤਾਖ਼ਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਮਾਲਦੀਵ ਦੇ ਸੈਰ ਸਪਾਟਾ ਖੇਤਰ ਨੂੰ ਹੁਲਾਰਾ ਮਿਲੇਗਾ। ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਾਲਦੀਵ ਦੀ ਤਿੰਨ ਰੋਜ਼ਾ ਯਾਤਰਾ ਦੌਰਾਨ ਇਸ […]

ਗਾਜ਼ਾ ਸ਼ਹਿਰ ਦੇ ਸਕੂਲ ‘ਚ ਚੱਲਦੇ ਸ਼ਰਨਾਰਥੀ ਕੈਂਪ ‘ਤੇ ਹਵਾਈ ਹਮਲੇ ਦੌਰਾਨ 100 ਤੋਂ ਵੱਧ ਮੌਤਾਂ

-ਇਜ਼ਰਾਈਲ ਵੱਲੋਂ ਸਕੂਲ ਵਿਚਲੇ ਹਮਾਸ ਦੇ ਕਮਾਂਡ ਕੇਂਦਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ ਕਾਹਿਰਾ, 10 ਅਗਸਤ (ਪੰਜਾਬ ਮੇਲ)- ਗਾਜ਼ਾ ਸ਼ਹਿਰ ਦੇ ਇਕ ਸਕੂਲ ਵਿਚ ਬਣੇ ਸ਼ਰਨਾਰਥੀ ਕੈਂਪ ਉੱਤੇ ਇਜ਼ਰਾਈਲ ਵੱਲੋਂ ਸ਼ਨਿੱਚਰਵਾਰ ਸਵੇਰੇ ਕੀਤੇ ਹਮਲੇ ਵਿਚ 100 ਤੋਂ ਵੱਧ ਲੋਕ ਮਾਰੇ ਗਏ ਤੇ ਦਰਜਨਾਂ ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਫਲਸਤੀਨ ਦੇ ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ […]

ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਦੇ ਕੜਾਹੇ ‘ਚ ਡਿੱਗਣ ਵਾਲੇ ਸੇਵਾਦਾਰ ਦੀ ਮੌਤ

ਅੰਮ੍ਰਿਤਸਰ, 10 ਅਗਸਤ (ਪੰਜਾਬ ਮੇਲ)-  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿਚ ਕੜਾਹੇ ‘ਚ ਡਿੱਗਣ ਵਾਲੇ ਸੇਵਾਦਾਰ ਦੀ ਮੌਤ ਹੋ ਚੁੱਕੀ ਹੈ। 1-2 ਅਗਸਤ ਦੀ ਰਾਤ ਨੂੰ ਸੇਵਾ ਕਰਦੇ ਸਮੇਂ ਸੇਵਾਦਾਰ ਦਾ ਪੈਰ ਤਿਲਕਣ ਕਾਰਨ ਉਹ ਉਬਲਦੇ ਆਲੂਆਂ ਦੀ ਕੜਾਹੀ ਵਿੱਚ ਡਿੱਗ ਪਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਵੱਲਾ ਸਥਿਤ ਸ੍ਰੀ […]

ਕੁਸ਼ਤੀ ’ਚ ਅਮਨ ਨੇ ਜਿੱਤਿਆ ਕਾਂਸੇ ਦਾ ਤਗ਼ਮਾ

ਪੈਰਿਸ, 10 ਅਗਸਤ (ਪੰਜਾਬ ਮੇਲ)- ਪਹਿਲਵਾਨ ਅਮਨ ਸਹਿਰਾਵਤ ਨੇ ਪੈਰਿਸ ਓਲੰਪਿਕਸ ਵਿਚ ਪੁਰਸ਼ਾਂ ਦੇ 57 ਕਿਲੋਗ੍ਰਾਮ ਫ੍ਰੀ-ਸਟਾਈਲ ਵਰਗ ਵਿਚ ਪੋਰਟੋ ਰਿਕੋ ਦੇ ਡਾਰੀਅਨ ਟੋਈ ਕਰੂਜ਼ ਨੂੰ 13-5 ਨਾਲ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਅੰਡਰ-23 ਵਿਸ਼ਵ ਚੈਂਪੀਅਨ ਸਹਿਰਾਵਤ (21) ਪੈਰਿਸ ਓਲੰਪਿਕ ਲਈ ਕੁਆਲੀਫਾਈ ਕਰਨ ਵਾਲਾ ਇਕੋ ਇਕ ਭਾਰਤੀ ਪੁਰਸ਼ ਪਹਿਲਵਾਨ ਸੀ ਤੇ ਉਹ ਕਰੋੋੜਾਂ […]