ਪੁਲਿਸ ਵੱਲੋਂ 18 ਗ਼ੈਰਕਾਨੂੰਨੀ ਟਰੈਵਲ ਏਜੰਸੀਆਂ ਖ਼ਿਲਾਫ਼ ਕੇਸ ਦਰਜ

ਐੱਸ.ਏ.ਐੱਸ. ਨਗਰ (ਮੁਹਾਲੀ), 14 ਅਕਤੂਬਰ (ਪੰਜਾਬ ਮੇਲ)- ਪੰਜਾਬ ਪੁਲਿਸ ਦੇ ਐੱਨ.ਆਰ.ਆਈ. ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਪ੍ਰੋਟੈਕਟੋਰੇਟ ਆਫ ਇਮੀਗ੍ਰੈਂਟਸ ਚੰਡੀਗੜ੍ਹ ਨਾਲ ਤਾਲਮੇਲ ਕਰਕੇ ਮੁਹਾਲੀ, ਖਰੜ ਸਣੇ ਹੋਰ ਵੱਡੇ ਸ਼ਹਿਰ ਦੀਆਂ ਕਰੀਬ ਡੇਢ ਦਰਜਨ ਟ੍ਰੈਵਲ ਏਜੰਸੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿਚ ਅਜਿਹੀਆਂ 25 ਗ਼ੈਰਕਾਨੂੰਨੀ ਟ੍ਰੈਵਲ ਏਜੰਸੀਆਂ ਖ਼ਿਲਾਫ਼ ਘੱਟੋ-ਘੱਟ […]

ਵਿਰਸਾ ਸਿੰਘ ਵਲਟੋਹਾ ਅਕਾਲ ਤਖ਼ਤ ‘ਤੇ ਤਲਬ

ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਾਹਿਬਾਨ ਬਾਰੇ ਜਨਤਕ ਤੌਰ ‘ਤੇ ਭਾਜਪਾ/ ਆਰ.ਐੱਸ.ਐੱਸ. ਵੱਲੋਂ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਫ਼ੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਦੋਸ਼ਾਂ ਸਬੰਧੀ ਸਬੂਤ ਲੈ […]

ਅਮਰੀਕਾ ਵੱਲੋਂ ਇਰਾਨ ‘ਤੇ ਨਵੀਆਂ ਪਾਬੰਦੀਆਂ ਦਾ ਐਲਾਨ

ਵਾਸ਼ਿੰਗਟਨ, 14 ਅਕਤੂਬਰ (ਪੰਜਾਬ ਮੇਲ)- ਅਮਰੀਕਾ ਨੇ ਇਰਾਨ ਦੇ ਊਰਜਾ ਖੇਤਰ ‘ਤੇ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ ਹੈ। ਇਰਾਨ ਵੱਲੋਂ ਇਜ਼ਰਾਈਲ ‘ਤੇ ਪਹਿਲੀ ਅਕਤੂਬਰ ਨੂੰ ਦਾਗ਼ੀਆਂ 180 ਮਿਜ਼ਾਈਲਾਂ ਦੇ ਜਵਾਬ ‘ਚ ਅਮਰੀਕਾ ਨੇ ਇਹ ਪਾਬੰਦੀਆਂ ਲਗਾਈਆਂ ਹਨ। ਇਨ੍ਹਾਂ ਪਾਬੰਦੀਆਂ ‘ਚ ਇਰਾਨ ਦੇ ਬੇੜਿਆਂ ਅਤੇ ਸਬੰਧਤ ਕੰਪਨੀਆਂ ‘ਤੇ ਰੋਕ ਸ਼ਾਮਲ ਹੈ, ਜੋ ਸੰਯੁਕਤ ਅਰਬ ਅਮੀਰਾਤ, ਲਾਈਬੇਰੀਆ, […]

ਨਰਿੰਦਰ ਮੋਦੀ ਅਤੇ ਜਸਟਿਨ ਟਰੂਡੋ ਵਿਚਾਲੇ ਨਹੀਂ ਹੋਈ ਕੋਈ ਠੋਸ ਗੱਲਬਾਤ

-ਭਾਰਤ ਨੇ ਟਰੂਡੋ ਦੀਆਂ ਟਿੱਪਣੀਆਂ ਨੂੰ ਕੀਤਾ ਖਾਰਿਜ; ਸਬੰਧਾਂ ‘ਚ ਤਣਾਅ ਜਾਰੀ ਨਵੀਂ ਦਿੱਲੀ, 14 ਅਕਤੂਬਰ (ਪੰਜਾਬ ਮੇਲ)- ਭਾਰਤ ਨੇ ਲਾਓਸ ‘ਚ 19ਵੇਂ ਪੂਰਬੀ ਏਸ਼ੀਆ ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਨੂੰ ਖਾਰਿਜ ਕਰ ਦਿੱਤਾ ਹੈ। ਸੂਤਰਾਂ ਨੇ ਇੱਥੇ […]

ਗੁਜਰਾਤ ‘ਚ ਪੰਜ ਹਜ਼ਾਰ ਕਰੋੜ ਰੁਪਏ ਮੁੱਲ ਦੀ ਕੋਕੀਨ ਬਰਾਮਦ

ਨਵੀਂ ਦਿੱਲੀ, 14 ਅਕਤੂਬਰ (ਪੰਜਾਬ ਮੇਲ)- ਗੁਜਰਾਤ ਦੇ ਅੰਕਲੇਸ਼ਵਰ ‘ਚ ਦਿੱਲੀ ਪੁਲਿਸ ਅਤੇ ਗੁਜਰਾਤ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਪੰਜ ਹਜ਼ਾਰ ਕਰੋੜ ਰੁਪਏ ਮੁੱਲ ਦੀ 518 ਕਿਲੋ ਕੋਕੀਨ ਜ਼ਬਤ ਕੀਤੀ ਹੈ। ਦਿੱਲੀ ਅਤੇ ਗੁਜਰਾਤ ‘ਚ ਪਿਛਲੇ 15 ਦਿਨਾਂ ਦੇ ਅੰਦਰ 13 ਹਜ਼ਾਰ ਕਰੋੜ ਰੁਪਏ ਮੁੱਲ ਦੀ 1,289 ਕਿਲੋ ਕੋਕੀਨ ਅਤੇ 40 ਕਿਲੋ ਹਾਈਡਰੋਪੋਨਿਕ ਥਾਈਲੈਂਡ ਮਾਰੀਜੁਆਨਾ […]

ਅਮਰੀਕਾ ਵੱਲੋਂ ਭਾਰਤੀ ਕੰਪਨੀ ਸਮੇਤ ਦਰਜਨਾਂ ਕੰਪਨੀਆਂ ‘ਤੇ ਇਰਾਨੀ ਤੇਲ ਵੇਚਣ ਦੇ ਦੋਸ਼ ਹੇਠ ਪਾਬੰਦੀ

ਵਾਸ਼ਿੰਗਟਨ, 14 ਅਕਤੂਬਰ  (ਪੰਜਾਬ ਮੇਲ)- ਅਮਰੀਕਾ ਨੇ ਭਾਰਤੀ ਜਹਾਜ਼ਰਾਨੀ ਕੰਪਨੀ ਸਣੇ ਦਰਜਨ ਹੋਰ ਕੰਪਨੀਆਂ ‘ਤੇ ਗੈਰਕਾਨੂੰਨੀ ਢੰਗ ਨਾਲ ਇਰਾਨੀ ਤੇਲ ਏਸ਼ੀਆ ਦੀਆਂ ਮੰਡੀਆਂ ਵਿਚ ਵੇਚਣ ਦੇ ਦੋਸ਼ ਹੇਠ ਪਾਬੰਦੀ ਲਾ ਦਿੱਤੀ ਹੈ। ਇਹ ਕਾਰਵਾਈ ਇਰਾਨ ਵੱਲੋਂ ਇਜ਼ਰਾਈਲ ‘ਤੇ ਪਹਿਲੀ ਅਕਤੂਬਰ ਨੂੰ ਮਿਜ਼ਾਈਲੀ ਹਮਲਾ ਕਰਨ ਤੋਂ ਬਾਅਦ ਕੀਤੀ ਗਈ ਹੈ। ਅਮਰੀਕੀ ਵਿਭਾਗ ਨੇ ਦੋਸ਼ ਲਾਇਆ ਕਿ […]

ਕਾਂਗਰਸ ਵਲੋਂ ਤਿੰਨ ਹਫਤਿਆਂ ਲਈ ਪੰਜਾਬ ਵਿਚ ਪੰਚਾਇਤੀ ਚੋਣਾਂ ਟਾਲਣ ਦੀ ਮੰਗ

ਚੰਡੀਗੜ੍ਹ, 14 ਅਕਤੂਬਰ (ਪੰਜਾਬ ਮੇਲ)-  ਪੰਜਾਬ ਕਾਂਗਰਸ ਵਲੋਂ ਤਿੰਨ ਹਫਤਿਆਂ ਲਈ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਕਾਂਗਰਸੀ ਆਗੂਆਂ ਦੇ ਵਫਦ ਵਲੋਂ ਅੱਜ ਸੂਬਾ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਕੇ ਇਹ ਮੰਗ ਕੀਤੀ ਗਈ ਹੈ ਕਿ ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ‘ਤੇ ਤਿੰਨ ਹਫਤਿਆਂ ਤਕ ਰੋਕ ਲਗਾਈ ਜਾਵੇ। ਕਾਂਗਰਸੀ ਆਗੂਆਂ ਦਾ ਦੋਸ਼ ਹੈ […]

ਹਿਜ਼ਬੁੱਲਾ ਦਾ ਇਜ਼ਰਾਈਲ ’ਤੇ ਡਰੋਨ ਹਮਲਾ; 4 ਫ਼ੌਜੀਆਂ ਦੀ ਮੌਤ

ਦੀਰ ਅਲ-ਬਲਾਹ, 14 ਅਕਤੂਬਰ (ਪੰਜਾਬ ਮੇਲ)-  ਹਿਜ਼ਬੁੱਲਾ ਦਹਿਸ਼ਤਗਰਦਾਂ ਵੱਲੋਂ ਇਜ਼ਰਾਈਲ ਦੇ ਕੇਂਦਰੀ ਖੇਤਰ ’ਚ ਇਕ ਫ਼ੌਜੀ ਟਿਕਾਣੇ ਉਤੇ ਕੀਤੇ ਗਏ ਡਰੋਨ ਹਮਲੇ ਵਿਚ ਇਜ਼ਰਾਈਲ ਦੇ ਚਾਰ ਫ਼ੌਜੀ ਜਵਾਨਾਂ ਦੀ ਮੌਤ ਹੋ ਗਈ ਹੈ। ਇਹ ਪੁਸ਼ਟੀ ਇਜ਼ਰਾਈਲ ਵੱਲੋਂ ਕੀਤੀ ਗਈ ਹੈ। ਹਮਲੇ ਵਿਚ ਸੱਤ ਜਵਾਨਾਂ ਸਣੇ 61 ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ। ਇਜ਼ਰਾਈਲ ਨੇ […]

ਕਿਸਾਨ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ ’ਤੇ ਲਾਉਣਗੇ ਪੱਕਾ ਧਰਨਾ

ਚੰਡੀਗੜ੍ਹ, 14 ਅਕਤੂਬਰ (ਪੰਜਾਬ ਮੇਲ)- ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਖ਼ਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ, ਆੜ੍ਹਤੀ ਐਸੋਸੀਏਸ਼ਨ ਤੇ ਸ਼ੈਲਰ ਮਾਲਕਾਂ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਗਿਆ। ਇਸ ਦੇ ਨਾਲ ਹੀ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ […]

ਅਸਾਮ ਵਿੱਚ ਭੂਚਾਲ ਦੇ ਝਟਕੇ

ਗੁਹਾਟੀ, 13 ਅਕਤੂਬਰ (ਪੰਜਾਬ ਮੇਲ)- ਇੱਥੇ ਅੱਜ ਸਵੇਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.2 ਮਾਪੀ ਗਈ। ਇਹ ਜਾਣਕਾਰੀ ਮਿਲੀ ਹੈ ਕਿ ਭੂਚਾਲ ਦਾ ਕੇਂਦਰ ਜ਼ਮੀਨ ਦੇ ਅੰਦਰ 15 ਕਿਲੋਮੀਟਰ ਸੀ ਤੇ ਇਹ ਗੁਹਾਟੀ ਤੋਂ 150 ਕਿਲੋਮੀਟਰ ਉਤਰ ਵੱਲ ਆਇਆ ਜੋ ਬ੍ਰਹਮਪੁੱਤਰ ਦੇ ਉਤਰੀ ਖੇਤਰ ਉਦਲਗੁੜੀ ਜ਼ਿਲ੍ਹੇ ਵਿਚ ਪੈਂਦਾ […]