Chile ਦੇ ਜੰਗਲਾਂ ਦੀ ਅੱਗ ਅਬਾਦੀ ਵਾਲੇ ਇਲਾਕੇ ‘ਚ ਫੈਲੀ, 112 ਲੋਕਾਂ ਦੀ ਮੌਤ

ਸੈਂਟੀਆਗੋ (ਚਿਲੀ), 5 ਫਰਵਰੀ (ਪੰਜਾਬ ਮੇਲ)- ਚਿਲੀ ਦੇ ਜੰਗਲਾਂ ‘ਚ ਲੱਗੀ ਭਿਆਨਕ ਅੱਗ ਅਬਾਦੀ ਵਾਲੇ ਇਲਾਕਿਆਂ ‘ਚ ਫੈਲਣ ਕਾਰਨ ਪਿਛਲੇ ਤਿੰਨ ਦਿਨਾਂ ‘ਚ ਘੱਟੋ-ਘੱਟ 112 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਚਿਲੀ ਦੇ ਮੱਧ ਖੇਤਰ ਦੇ ਜੰਗਲ ‘ਚ ਦੋ ਦਿਨ ਪਹਿਲਾਂ ਇਸ ਭਿਆਨਕ ਅੱਗ ਨਾਲ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਕਾਫ਼ੀ ਜੂਝਨਾ ਪੈ ਰਿਹਾ ਹੈ। […]

Gangster ਗੋਲਡੀ ਬਰਾੜ ਦੇ ਤਿੰਨ ਸਾਥੀ ਗੋਰਖਪੁਰ ਤੋਂ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਕੀਤੀ ਕਾਰਵਾਈ ਚੰਡੀਗੜ੍ਹ, 5 ਫਰਵਰੀ (ਪੰਜਾਬ ਮੇਲ)- ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਕੇਂਦਰੀ ਏਜੰਸੀਆਂ ਤੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਤੇ ਕਮਲਪ੍ਰੀਤ ਸਿੰਘ ਵਾਸੀ ਬਨੂੜ ਅਤੇ ਪ੍ਰੇਮ […]

ਪਾਕਿ Election ਤੋਂ ਪਹਿਲਾਂ ਥਾਣੇ ‘ਤੇ ਅੱਤਵਾਦੀ ਹਮਲਾ; 10 ਪੁਲਿਸ ਕਰਮੀਆਂ ਦੀ ਮੌਤ, 6 ਜ਼ਖ਼ਮੀ

ਪੇਸ਼ਾਵਰ (ਪਾਕਿਸਤਾਨ), 5 ਫਰਵਰੀ (ਪੰਜਾਬ ਮੇਲ)- ਪਾਕਿਸਤਾਨ ‘ਚ ਅੱਠ ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਸੋਮਵਾਰ ਨੂੰ ਪਾਕਿਸਤਾਨ ‘ਚ ਇਕ ਪੁਲਿਸ ਥਾਣੇ ‘ਤੇ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ‘ਚ ਘੱਟੋ-ਘੱਟ 10 ਪੁਲਿਸ ਕਰਮੀ ਮਾਰੇ ਗਏ ਅਤੇ ਛੇ ਜ਼ਖ਼ਮੀ ਹੋ ਗਏ। ਡੇਰਾ ਇਸਮਾਈਲ ਖਾਲ ਦੇ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ […]

ਅਮਰੀਕਾ ਵੱਲੋਂ ਪਾਕਿਸਤਾਨ ‘ਚ ਆਮ ਚੋਣਾਂ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਲਈ advisory ਜਾਰੀ

ਇਸਲਾਮਾਬਾਦ, 5 ਫਰਵਰੀ (ਪੰਜਾਬ ਮੇਲ)- ਅਮਰੀਕਾ ਨੇ ਪਾਕਿਸਤਾਨ ਵਿਚ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਪਾਕਿਸਤਾਨ ਦੀ ਯਾਤਰਾ ਕਰਨ ਵਾਲੇ ਅਮਰੀਕੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕਰਦਿਆਂ ਉਨ੍ਹਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਅਤੇ ਚੋਣਾਂ ਸਬੰਧੀ ਸੰਭਾਵਿਤ ਹਿੰਸਾ ਦੀ ਚਿਤਾਵਨੀ ਦਿੱਤੀ ਹੈ। ਪਾਕਿਸਤਾਨ ਸਥਿਤ ਅਮਰੀਕੀ ਸਫ਼ਾਰਤਖ਼ਾਨੇ ਨੇ ਸ਼ੁੱਕਰਵਾਰ ਨੂੰ ਐਡਵਾਈਜ਼ਰੀ ਕੀਤੀ ਅਤੇ ਆਪਣੇ […]

ਗ਼ੈਰ-ਇਸਲਾਮੀ ਨਿਕਾਹ ਕੇਸ: ਇਮਰਾਨ ਤੇ ਬੁਸ਼ਰਾ ਬੀਬੀ ਨੂੰ 7-7 ਸਾਲ ਦੀ ਕੈਦ

ਇਸਲਾਮਾਬਾਦ, 5 ਫਰਵਰੀ (ਪੰਜਾਬ ਮੇਲ)- ਪਾਕਿਸਤਾਨ ਦੀ ਇੱਕ ਅਦਾਲਤ ਨੇ ਜੇਲ੍ਹ ‘ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ‘ਗ਼ੈਰ-ਇਸਲਾਮੀ ਨਿਕਾਹ’ ਨਾਲ ਸਬੰਧਤ ਕੇਸ ਵਿਚ ਸੱਤ-ਸੱਤ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਬੁਸ਼ਰਾ ਬੀਬੀ ਦੇ ਪਹਿਲੇ ਪਤੀ ਖਾਵਰ ਮਾਨੇਕਾ ਨੇ ਇਹ ਕੇਸ ਦਰਜ ਕਰਵਾਇਆ ਸੀ, ਜਿਸ ‘ਚ ਉਸ ਨੇ […]

ਪੰਜਾਬ ਦੇ Governer ਵੱਲੋਂ ਦਿੱਤੇ ਅਚਨਚੇਤ ਅਸਤੀਫ਼ਾ ਦਾ ਭੇਤ ਬਰਕਰਾਰ

ਚੰਡੀਗੜ੍ਹ ਮੇਅਰ ਦੀ ਚੋਣ ਵਿਚ ਭਾਜਪਾ ਦੀ ਸਾਖ਼ ਨੂੰ ਧੱਕਾ ਲੱਗਣ ਤੋਂ ਸੀ ਹਾਈਕਮਾਂਡ ਖ਼ਫਾ ਚੰਡੀਗੜ੍ਹ, 5 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਦਿੱਤੇ ਗਏ ਅਚਨਚੇਤ ਅਸਤੀਫ਼ੇ ਦਾ ਭੇਤ ਬਰਕਰਾਰ ਹੈ। ਸਿਆਸੀ ਹਲਕਿਆਂ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਦਾ ਜ਼ੋਰ ਹੈ ਪਰ ਕਿਸੇ ਦੇ ਹੱਥ ਅਸਤੀਫ਼ੇ ਦੇ ਠੋਸ ਕਾਰਨ ਨਹੀਂ ਹਨ। […]

Delhi ਕਮੇਟੀ ਵੱਲੋਂ ਅਕਾਲੀ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸ਼ਿਕਾਇਤ

-ਗੁਰਦੁਆਰੇ ‘ਚ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕਰਨ ਦੇ ਮਾਮਲੇ ‘ਚ ਸਰਨਾ ਤੇ ਜੀ.ਕੇ. ਖ਼ਿਲਾਫ਼ ਕਾਰਵਾਈ ਮੰਗੀ ਅੰਮ੍ਰਿਤਸਰ, 5 ਫਰਵਰੀ (ਪੰਜਾਬ ਮੇਲ)- ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਅਕਾਲੀ ਆਗੂਆਂ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ ਇਕ ਵਾਰ ਮੁੜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ […]

ਕੈਨੇਡਾ ਨੇ ਚੋਣਾਂ ਦੌਰਾਨ ਭਾਰਤ ਵੱਲੋਂ ਦਖਲ ਦਿੱਤੇ ਜਾਣ ਦਾ ਜਤਾਇਆ ਖਦਸ਼ਾ

ਭਾਰਤ ਨੂੰ ਦੱਸਿਆ ‘ਵਿਦੇਸ਼ੀ ਖਤਰਾ’! ਨਵੀਂ ਦਿੱਲੀ, 5 ਫਰਵਰੀ (ਪੰਜਾਬ ਮੇਲ)- ਕੈਨੇਡਾ ਨੇ ਆਪਣੀ ਧਰਤੀ ‘ਤੇ ਇੱਕ ਖਾਲਿਸਤਾਨੀ ਵੱਖਵਾਦੀ ਦੀ ਹੱਤਿਆ ‘ਚ ਦਿੱਲੀ ਦੀ ਭੂਮਿਕਾ ਦਾ ਦੋਸ਼ ਲਾਉਣ ਦੇ ਮਹੀਨਿਆਂ ਬਾਅਦ ਭਾਰਤ ਨੂੰ ‘ਵਿਦੇਸ਼ੀ ਖਤਰਾ’ ਕਰਾਰ ਦਿੱਤਾ ਹੈ, ਜੋ ਸੰਭਾਵੀ ਤੌਰ ‘ਤੇ ਉਨ੍ਹਾਂ ਦੀਆਂ ਚੋਣਾਂ ‘ਚ ਦਖਲ ਦੇ ਸਕਦਾ ਹੈ। ਭਾਰਤ ਸਰਕਾਰ ਨੇ ਅਜੇ ਤੱਕ […]

ਅਮਰੀਕਾ ‘ਚ ਚਾਰ ਭਾਰਤੀ Students ਦੀ ਮੌਤ ਨਾਲ ਮਾਪਿਆਂ ‘ਚ ਚਿੰਤਾ ਦਾ ਮਾਹੌਲ

– ਲੋਕਾਂ ਨੇ ਨੌਜਵਾਨਾਂ ਦੀ ਸੁਰੱਖਿਆ ਲਈ ਕਦਮ ਚੁੱਕਣ ਦੀ ਕੀਤੀ ਮੰਗ – ਭਾਰਤੀ ਵਿਦਿਆਰਥੀਆਂ ਦੀ ਸਲਾਮਤੀ ਸਾਡੀ ਤਰਜੀਹ: ਜੈਸ਼ੰਕਰ ਨਵੀਂ ਦਿੱਲੀ, 5 ਫਰਵਰੀ (ਪੰਜਾਬ ਮੇਲ)- ਅਮਰੀਕਾ ‘ਚ ਚਾਰ ਭਾਰਤੀ ਵਿਦਿਆਰਥੀਆਂ ਦੀ ਉਪਰੋਥੱਲੀ ਮੌਤ ਨਾਲ ਵਿਦੇਸ਼ ‘ਚ ਪੜ੍ਹਨ ਗਏ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ। ਗੁੱਸੇ ‘ਚ ਆਏ […]

ਲੋਕ ਸਭਾ ਚੋਣਾਂ-2024; ਸਿਆਸੀ ਪਾਰਟੀ ਦੇ ਸਰਗਰਮ ਵਰਕਰ ਹਾਲ ਦੀ ਘੜੀ ਭੰਬਲਭੂਸੇ ਦੀ ਸਥਿਤੀ ‘ਚ

ਮੋਹਾਲੀ, 5 ਫਰਵਰੀ (ਪੰਜਾਬ ਮੇਲ)- ਲੋਕ ਸਭਾ ਚੋਣਾਂ-2024 ਬੇਹੱਦ ਨਜ਼ਦੀਕ ਆ ਗਈਆਂ ਹਨ ਅਤੇ 29 ਮਈ, 2024 ਤੋਂ ਪਹਿਲਾਂ ਹਰ ਹੀਲੇ ‘ਚ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਮੁਕੰਮਲ ਕੀਤੀ ਜਾਣੀ ਹੈ ਪਰ ਕਿਸੇ ਵੀ ਸਿਆਸੀ ਪਾਰਟੀ ਵਲੋਂ ਆਪਣੇ ਸਿਆਸੀ ਭਾਈਵਾਲ ਸਬੰਧੀ ਅਜੇ ਤੱਕ ਕੋਈ ਸਪੱਸ਼ਟ ਐਲਾਨ ਸਾਹਮਣੇ ਨਹੀਂ ਆਇਆ। ਹਰ ਇਕ ਪਾਰਟੀ ਦੇ ਆਗੂਆਂ ਵਲੋਂ ਇਕ-ਦੂਜੇ […]