ਬਾਇਡਨ ਨੇ ਜਿੱਤੀ ਦੱਖਣੀ ਕੈਰੋਲੀਨਾ ਦੀ ਪ੍ਰਾਇਮਰੀ ਚੋਣ

ਕੋਲੰਬੀਆ, 4 ਫ਼ਰਵਰੀ (ਪੰਜਾਬ ਮੇਲ)-  ਅਮਰੀਕਾ ਵਿੱਚ ਇਸ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਡੈਮੋਕਰੈਟਿਕ ਪਾਰਟੀ ਦਾ ਮੁੜ ਉਮੀਦਵਾਰ ਚੁਣੇ ਜਾਣ ਦੇ ਅਮਲ ਤਹਿਤ ਜੋਅ ਬਾਇਡਨ ਨੇ ਦੱਖਣੀ ਕੈਰੋਲੀਨਾ ਪ੍ਰਾਇਮਰੀ ਚੋਣ ਸੌਖਿਆਂ ਹੀ ਜਿੱਤ ਲਈ ਹੈ। ਅਮਰੀਕਾ ਵਿੱਚ ਰਾਸ਼ਟਰਪਤੀ ਚੋਣਾਂ 5 ਨਵੰਬਰ ਨੂੰ ਹੋਣੀਆਂ ਹਨ ਤੇ ਅੱਜ ਦੀ ਜਿੱਤ ਨਾਲ ਬਾਇਡਨ ਨੇ ਡੈਮੋਕਰੈਟਿਕ ਉਮੀਦਵਾਰ ਬਣਨ […]

ਭਾਜਪਾ ਵਿਧਾਇਕ ਨੇ ਸ਼ਿਵ ਸੈਨਾ ਆਗੂ ਸਣੇ ਦੋ ਨੂੰ ਗੋਲੀਆਂ ਮਾਰੀਆਂ

ਠਾਣੇ/ਮੁੰਬਈ, 4 ਫ਼ਰਵਰੀ (ਪੰਜਾਬ ਮੇਲ)-  ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਭਾਜਪਾ ਵਿਧਾਇਕ ਨੇ ਇੱਕ ਸ਼ਿਵ ਸੈਨਾ ਆਗੂ ਤੇ ਉਸ ਦੇ ਸਹਿਯੋਗੀ ’ਤੇ ਗੋਲੀਆਂ ਚਲਾ ਦਿੱਤੀਆਂ। ਕਈ ਗੋਲੀਆਂ ਵੱਜਣ ਕਾਰਨ ਜ਼ਖ਼ਮੀ ਹੋਏ ਸ਼ਿਵ ਸੈਨਾ ਆਗੂ ਦੀ ਹਾਲਤ ਗੰਭੀਰ ਹੈ। ਭਾਜਪਾ ਵਿਧਾਇਕ ਗਣਪਤ ਗਾਇਕਵਾੜ ਸਮੇਤ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। […]

ਡਾ. ਐੱਸ.ਪੀ. ਸਿੰਘ ਓਬਰਾਏ ਦੀ ਬਦੌਲਤ ਹੁਣ 6 ਪਾਕਿਸਤਾਨੀ ਨੌਜਵਾਨਾਂ ਨੂੰ ਮਿਲਿਆ ਜੀਵਨ ਦਾਨ

ਮੈਂ ਲਹੂ ਦਾ ਰੰਗ ਲਾਲ ਵੇਖਦਾ ਹਾਂ ਨਾ ਕਿ ਜਾਤ,ਧਰਮ,ਰੰਗ ਜਾਂ ਨਸਲ : ਡਾ. ਉਬਰਾਏ ਅੰਮ੍ਰਿਤਸਰ, 3 ਫ਼ਰਵਰੀ (ਪੰਜਾਬ ਮੇਲ)- ਧਰਮਾਂ, ਜਾਤਾਂ ਤੇ ਦੇਸ਼ਾਂ ਦੇ ਵਖਰੇਵਿਆਂ ਨੂੰ ਪਾਸੇ ਰੱਖ ਆਪਣੇ ‘ਸਰਬੱਤ ਦਾ ਭਲਾ’ ਸੰਕਲਪ ‘ਤੇ ਪਹਿਰਾ ਦੇਣ ਵਾਲੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਉਬਰਾਏ […]

ਪਰਵਾਸੀ ਪੰਜਾਬੀਆਂ ਨੇ ਪੰਜਾਬ ਵਿਚ ਵੱਡੇ ਪੱਧਰ ਉੱਤੇ ਨਿਵੇਸ਼ ‘ਚ ਦਿਖਾਈ ਦਿਲਚਸਪੀ

– ਪਰਵਾਸ ਨੂੰ ਪੁੱਠਾ ਹੇੜ ਆਉਣ ਤੋਂ ਬਾਗੋ-ਬਾਗ ਨਜ਼ਰ ਆਏ ਐੱਨ.ਆਰ.ਆਈਜ਼ ਚਮਰੋੜ ਪੱਤਣ (ਪਠਾਨਕੋਟ), 3 ਫਰਵਰੀ (ਪੰਜਾਬ)- ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਐੱਨ.ਆਰ.ਆਈ. ਮਿਲਣੀ ਦੌਰਾਨ ਪਰਵਾਸੀ ਭਾਰਤੀਆਂ ਨੇ ਸੂਬੇ ਵਿਚ ਨਿਵੇਸ਼ ਲਿਆਉਣ ਲਈ ਹੋ ਰਹੀਆਂ ਸੰਗਠਿਤ ਕੋਸ਼ਿਸਾਂ ਦੀ ਸ਼ਲਾਘਾ ਕੀਤੀ। ਫਰਾਂਸ ਵਿਚ ਪਿਛਲੇ 28 ਸਾਲ ਤੋਂ ਵਸੇ ਟਾਂਡਾ ਦੇ ਦਲਵਿੰਦਰ ਸਿੰਘ ਨੇ ਕਿਹਾ ਕਿ ਉਹ […]

ਮੁੱਖ ਮੰਤਰੀ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ

– ਸੂਬੇ ਵਿਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ ਚੁੱਕਿਆ ਕਦਮ ਚਮਰੋੜ ਪੱਤਣ (ਪਠਾਨਕੋਟ), 3 ਫਰਵਰੀ (ਪੰਜਾਬ)- ਸੂਬੇ ਵਿਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸੁਰੂ ਕਰਨ ਦਾ ਐਲਾਨ ਕੀਤਾ। […]

ਪਠਾਨਕੋਟ ‘ਚ ਚਮਰੋੜ ਪੱਤਣ ਵਿਖੇ ਪਹਿਲੀ ‘N.R.I. ਮਿਲਣੀ’ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਐੱਨ.ਆਰ.ਆਈ. ਭਾਈਚਾਰੇ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ‘ਚ ਸਰਗਰਮ ਭਾਈਵਾਲ ਬਣਨ ਦਾ ਸੱਦਾ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋਇਆ ਜਿਸ ਨਾਲ ਮਾਤ-ਭੂਮੀ ਛੱਡ ਕੇ ਜਾਣ ਦੇ ਰੁਝਾਨ ਨੂੰ ਠੱਲ੍ਹ ਪਵੇਗੀ ਚਮਰੋੜ ਪੱਤਣ (ਪਠਾਨਕੋਟ), 3 ਫਰਵਰੀ (ਪੰਜਾਬ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸਵ ਭਰ ਵਿਚ ਵਸਦੇ ਐੱਨ.ਆਰ.ਆਈ. ਭਾਈਚਾਰੇ ਨੂੰ […]

ਅਮਰੀਕਾ ‘ਚ ਇਕ ਛੋਟਾ ਜਹਾਜ਼ ਇਕ ਘਰ ਉਪਰ ਡਿੱਗਾ; ਲੱਗੀ ਅੱਗ

-ਪਾਇਲਟ ਸਮੇਤ 3 ਮੌਤਾਂ ਸੈਕਰਾਮੈਂਟੋ, 3 ਫਰਵਰੀ (ਹੁਸਨ ਲੜਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਫਲੋਰਿਡਾ ਰਾਜ ‘ਚ ਕਲੀਅਰਵਾਟਰ ਖੇਤਰ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਕੇ ਇਕ ਘਰ ਉਪਰ ਆ ਡਿੱਗਾ, ਜਿਸ ਉਪਰੰਤ ਜਹਾਜ਼ ਨੂੰ ਅੱਗ ਲੱਗ ਗਈ। ਇਸ ਘਟਨਾ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ। ਫੈਡਰਲ ਐਵੀਏਸ਼ਨ ਅਡਮਿਨਿਸਟ੍ਰੇਸ਼ਨ ਦੀ ਰਿਪੋਰਟ ਅਨੁਸਾਰ ਜਿਸ ਘਰ ਉਪਰ […]

ਅਮਰੀਕਾ ‘ਚ ਇਕ ਹੋਰ ਭਾਰਤੀ ਵਿਦਿਆਰਥੀ ਦੀ ਭੇਦਭਰੀ ਮੌਤ

ਸੈਕਰਾਮੈਂਟੋ, 3 ਫਰਵਰੀ (ਹੁਸਨ ਲੜਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਓਹਾਇਓ ਰਾਜ ਵਿਚ ਇਕ ਹੋਰ ਭਾਰਤੀ ਵਿਦਿਆਰਥੀ ਸ਼੍ਰੇਯਸ ਰੈਡੀ ਮ੍ਰਿਤਕ ਹਾਲਤ ਵਿਚ ਮਿਲਿਆ ਹੈ। ਇਕ ਹਫਤੇ ਵਿਚ ਇਹ ਤੀਸਰਾ ਭਾਰਤੀ ਵਿਦਿਆਰਥੀ ਹੈ, ਜਿਸ ਦੀ ਮ੍ਰਿਤਕ ਦੇਹ ਮਿਲੀ ਹੈ। ਅਜੇ ਤੱਕ ਮੌਤ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਪ੍ਰਾਪਤ ਜਾਣਕਾਰੀ ਅਨੁਸਾਰ ਰੈਡੀ ਲਿੰਡਰ ਸਕੂਲ ਆਫ ਬਿਜ਼ਨਸ […]

ਸਰਕਾਰੀ ਸਾਫਟਵੇਅਰ ਤੇ ਸੰਵੇਦਣਸ਼ੀਲ ਡਾਟਾਬੇਸ ਚੋਰੀ ਕਰਨ ਦੇ ਮਾਮਲੇ ‘ਚ 2 ਭਾਰਤੀਆਂ ਨੂੰ ਸੁਣਾਈ ਸਜ਼ਾ

ਸੈਕਰਾਮੈਂਟੋ, 3 ਫਰਵਰੀ (ਹੁਸਨ ਲੜਆ ਬੰਗਾ/ਪੰਜਾਬ ਮੇਲ)- ਇਕ ਅਦਾਲਤ ਵੱਲੋਂ ਯੂ.ਐੱਸ. ਸਰਕਾਰ ਦੀ ਮਾਲਕੀ ਵਾਲੇ ਸਾਫਟਵੇਅਰ ਤੇ ਲਾਅ ਇਨਫੋਰਸਮੈਂਟ ਦੇ ਸੰਵੇਦਣਸ਼ੀਲ ਡੈਟਾਬੇਸ ਚੋਰੀ ਕਰਨ ਦੇ ਮਾਮਲੇ ਵਿਚ ਨਿਭਾਈ ਭੂਮਿਕਾ ਲਈ 2 ਭਾਰਤੀ ਸਾਬਕਾ ਸੰਘੀ ਮੁਲਾਜ਼ਮਾਂ ਨੂੰ ਸਜ਼ਾ ਸੁਣਾਏ ਜਾਣ ਦੀ ਖਬਰ ਹੈ। ਭਾਰਤੀ ਸੋਨਲ ਪਟੇਲ (49) ਜੋ ਹੋਮਲੈਂਡ ਸਕਿਉਰਿਟੀ ਵਿਭਾਗ (ਡੀ.ਐੱਚ.ਐੱਸ.-ਓ.ਆਈ.ਜੀ.) ਦੇ ਇਨਫਾਰਮੇਸ਼ਨ ਟੈਕਨਾਲੋਜੀ ਵਿਭਾਗ […]

ਮਿਸ਼ੀਗਨ ਦੇ ਹਾਈ ਸਕੂਲ ‘ਚ ਨਬਾਲਗ Student ਵੱਲੋਂ ਕੀਤੀ ਗੋਲੀਬਾਰੀ ਦਾ ਮਾਮਲਾ

ਗੰਨ ਨੂੰ ਸੰਭਾਲ ਕੇ ਰੱਖਣ ਦੀ ਜ਼ਿੰਮੇਵਾਰੀ ਮੇਰੇ ਪਤੀ ਦੀ ਸੀ; ਮਾਂ ਨੇ ਅਦਾਲਤ ਵਿਚ ਕਿਹਾ ਸੈਕਰਾਮੈਂਟੋ, 3 ਫਰਵਰੀ (ਹੁਸਨ ਲੜਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਰਾਜ ਮਿਸ਼ੀਗਨ ਦੇ ਇਕ ਹਾਈ ਸਕੂਲ ਵਿਚ 2021 ਵਿਚ ਇਕ ਨਬਾਲਗ ਵਿਦਿਆਰਥੀ ਵੱਲੋਂ ਬਸਤੇ ਵਿਚ ਲੁਕੋ ਕੇ ਲਿਆਂਦੀ ਗੰਨ ਨਾਲ ਕੀਤੀ ਗੋਲੀਬਾਰੀ ਜਿਸ ਵਿਚ 4 ਵਿਦਿਆਰਥੀ ਮਾਰੇ ਗਏ ਸਨ ਤੇ […]