ਸੁੱਖੀ ਬਾਠ ਦਾ ਸਫਲਤਾਪੂਰਵਕ ਚੱਲ ਰਿਹੈ ‘ਨਵੀਆਂ ਕਲਮਾਂ, ਨਵੀਂ ਉਡਾਣ’

ਸਿਆਟਲ, 2 ਅਕਤੂਬਰ (ਪੰਜਾਬ ਮੇਲ)- ਸ਼੍ਰੀ ਸੁੱਖੀ ਬਾਠ ਜੀ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਸ਼ੁਰੂ ਕੀਤਾ ਪ੍ਰਾਜੈਕਟ ‘ਨਵੀਆਂ ਕਲਮਾਂ, ਨਵੀਂ ਉਡਾਣ’ ਸਫਲਤਾਪੂਰਵਕ ਚੱਲ ਰਿਹਾ ਹੈ। ਦਿਨੋਂ-ਦਿਨ ਇਸ ਪ੍ਰਾਜੈਕਟ ਨਾਲ ਨਵੇਂ ਮੈਂਬਰ ਸੇਵਾ ਕਰਨ ਲਈ ਜੁੜ ਰਹੇ ਹਨ। ਇਹ ਪ੍ਰੋਜੈਕਟ ਪੰਜਾਬ ਦੇ ਸਾਰੇ ਜ਼ਿਲ੍ਹਿਆਂ, ਰਾਜਸਥਾਨ, ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਮਹਾਰਾਸ਼ਟਰ ਅਤੇ ਭਾਰਤ ਤੋਂ ਬਾਹਰ ਪਾਕਿਸਤਾਨ, […]

ਸਿਆਟਲ ‘ਚ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜਨਮ ਦਿਵਸ 4, 5, 6 ਅਕਤੂਬਰ ਨੂੰ; ਤਿਆਰੀਆਂ ਮੁਕੰਮਲ

ਸਿਆਟਲ, 2 ਅਕਤੂਬਰ (ਪੰਜਾਬ ਮੇਲ)- ਸਿਆਟਲ ‘ਚ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜਨਮ ਦਿਵਸ 4, 5, 6 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਸਾਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਾ. ਸੁਰਿੰਦਰਪਾਲ ਸਿੰਘ ਤੁੰਗ ਸਿਆਟਲ, ਗੁਰਚਰਨ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਿੰਘ ਸਭਾ ਰੈਨਟਨ ਵਿਚ 4, 5, 6 ਅਕਤੂਬਰ […]

ਹੈਤੀ ਪ੍ਰਵਾਸੀਆਂ ਬਾਰੇ ਬੇਬੁਨਿਆਦ ਦੋਸ਼ ਲਾਉਣ ਦੇ ਮਾਮਲੇ ‘ਚ ਟਰੰਪ ਤੇ ਵੈਂਸ ਵਿਰੁੱਧ ਮੁਕੱਦਮਾ

ਸੈਕਰਾਮੈਂਟੋ, 2 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਓਹਾਇਓ ਰਾਜ ਦੇ ਸਪਰਿੰਗਫੀਲਡ ਸ਼ਹਿਰ ‘ਚ ਰਹਿੰਦੇ ਹੈਤੀ ਪ੍ਰਵਾਸੀਆਂ ਬਾਰੇ ਬਿਨਾਂ ਸਬੂਤ ਗਲਤ ਦਾਅਵਾ ਕਰਨ ਦੇ ਮਾਮਲੇ ‘ਚ ਰਾਸ਼ਟਰਪਤੀ ਅਹੁਦੇ ਲਈ ਰਿਪਬਲੀਕਨ ਉਮੀਦਵਾਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਉੱਪ ਰਾਸ਼ਟਰਪਤੀ ਅਹੁਦੇ ਲਈ ਰਿਪਬਲੀਕਨ ਉਮੀਦਵਾਰ ਜੇ.ਡੀ. ਵੈਂਸ ਵਿਰੁੱਧ ਕਲਾਰਕ ਕਾਊਂਟੀ ਮਿਊਂਸਪਲ ਕੋਰਟ ‘ਚ ਮੁਕੱਦਮਾ ਦਾਇਰ ਕੀਤਾ ਗਿਆ ਹੈ। ਇਸ […]

ਅਮਰੀਕਾ ‘ਚ ਆਏ ਜ਼ਬਰਦਸਤ ਤੂਫਾਨ ਕਾਰਨ 39 ਮੌਤਾਂ

-ਵੱਡੀ ਪੱਧਰ ‘ਤੇ ਮਕਾਨਾਂ ਤੇ ਹੋਰ ਇਮਾਰਤਾਂ ਨੂੰ ਪੁੱਜਾ ਨੁਕਸਾਨ – ਕਈ ਜਗ੍ਹਾ ਹੜ੍ਹ ਵਰਗੇ ਹਾਲਾਤ ਸੈਕਰਾਮੈਂਟੋ, 2 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਕਈ ਰਾਜਾਂ ਵਿਚ ਆਏ ਜ਼ਬਰਦਸਤ ਤੂਫਾਨ ਕਾਰਨ 39 ਲੋਕਾਂ ਦੇ ਮਾਰੇ ਜਾਣ ਤੇ ਅਨੇਕਾਂ ਮਕਾਨਾਂ ਤੇ ਹੋਰ ਇਮਾਰਤਾਂ ਨੂੰ ਵੱਡੀ ਪੱਧਰ ਉਪਰ ਨੁਕਸਾਨ ਪੁੱਜਣ ਦੀਆਂ ਰਿਪੋਰਟਾਂ ਹਨ। ਕਈ ਜਗ੍ਹਾ ਹੜ੍ਹ […]

ਕੈਨੇਡਾ ਦੇ 45 ਫੀਸਦੀ ਲੋਕਾਂ ਵੱਲੋਂ ਪ੍ਰਵਾਸੀਆਂ ਲਈ ਦਰਵਾਜ਼ੇ ਖੁੱਲ੍ਹੇ ਰੱਖਣ ਦੀ ਹਮਾਇਤ

– ਪ੍ਰਵਾਸੀਆਂ ਦੀ ਆਮਦ ਬੰਦ ਕਰਨ ਦੀ ਬਜਾਏ ਇਸ ਨੂੰ ਘਟਾਉਣ ਲਈ ਕਿਹਾ – 4 ਸ਼ਹਿਰਾਂ ਦੇ ਕੈਨੇਡੀਅਨ ਲੋਕਾਂ ਦੇ ਸਮਰਥਨ ਨੇ ਪੰਜਾਬੀਆਂ ਲਈ ਕੈਨੇਡਾ ਦਾ ਰਾਹ ਕੀਤਾ ਪੱਧਰਾ ਟੋਰਾਂਟੋ, 2 ਅਕਤੂਬਰ (ਪੰਜਾਬ ਮੇਲ)- ਕੈਨੇਡਾ ਇਕ ਵਾਰ ਫਿਰ ਪ੍ਰਵਾਸੀਆਂ ਦਾ ਵੱਡੀ ਗਿਣਤੀ ‘ਚ ਸਵਾਗਤ ਕਰ ਸਕਦਾ ਹੈ। ਕੈਨੇਡਾ ‘ਚ ਹਾਊਸਿੰਗ ਸੰਕਟ ਅਤੇ ਮਹਿੰਗਾਈ ਦੇ ਮਸਲਿਆਂ […]

ਸਿੱਖ ਵਿਰੋਧੀ ਦੰਗੇ: ਦਿੱਲੀ ਹਾਈ ਕੋਰਟ ਵੱਲੋਂ ਟਾਈਟਲਰ ਮਾਮਲੇ ਦੀ ਸੁਣਵਾਈ 29 ਨਵੰਬਰ ਨੂੰ

ਨਵੀਂ ਦਿੱਲੀ, 2 ਅਕਤੂਬਰ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਕਿਹਾ ਕਿ ਉਹ ਦਿੱਲੀ ਦੰਗਿਆਂ ਦੌਰਾਨ ਤਿੰਨ ਲੋਕਾਂ ਦੀ ਹੱਤਿਆ ਦੇ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਪਟੀਸ਼ਨ ‘ਤੇ 29 ਨਵੰਬਰ ਨੂੰ ਸੁਣਵਾਈ ਕਰੇਗੀ, ਜਿਸ ਵਿਚ ਟਾਈਟਲਰ ਨੇ ਆਪਣੇ ‘ਤੇ ਹੱਤਿਆ ਦੇ ਦੋਸ਼ਾਂ ਨੂੰ ਚੁਣੌਤੀ ਦਿੱਤੀ ਹੈ। ਇਹ ਮਾਮਲਾ 1984 ਦੇ ਸਿੱਖ ਵਿਰੋਧੀ ਦੰਗਿਆਂ […]

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਨੂੰ ਲੈ ਕੇ ‘ਆਪ’ ਤੇ ਕਾਂਗਰਸ ਸਮਰਥਕਾਂ ‘ਚ ਝੜਪ; ਚੱਲੀਆਂ ਗੋਲੀਆਂ

ਬਠਿੰਡਾ, 2 ਅਕਤੂਬਰ (ਪੰਜਾਬ ਮੇਲ)- ਫ਼ਿਰੋਜ਼ਪੁਰ ਦੇ ਜ਼ੀਰਾ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧੜਿਆਂ ਵਿਚ ਹੋਈ ਹਿੰਸਕ ਝੜਪ ਦੌਰਾਨ ਇੱਕ ਦੂਜੇ ‘ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ। ਇਸ ਘਟਨਾ ਵਿਚ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਮੇਤ ਪੰਜ ਵਿਅਕਤੀ ਜ਼ਖ਼ਮੀ ਹੋ ਗਏ ਹਨ। ਜ਼ਖਮੀਆਂ ਨੂੰ ਹਸਪਤਾਲ […]

ਡੇਰਾ ਮੁਖੀ ਰਾਮ ਰਹੀਮ 20 ਦਿਨ ਦੀ ਪੈਰੋਲ ‘ਤੇ ਆਏ ਬਾਹਰ

ਚੰਡੀਗੜ੍ਹ, 2 ਅਕਤੂਬਰ (ਪੰਜਾਬ ਮੇਲ)- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 20 ਦਿਨਾਂ ਦੀ ਪੈਰੋਲ ਮਿਲਣ ‘ਤੇ ਉਹ ਜੇਲ੍ਹ ਤੋਂ ਬਾਹਰ ਆ ਗਏ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਮ ਰਹੀਮ ਦੀ ਤਰਫੋਂ ਸੂਬੇ ਦੇ ਮੁੱਖ ਚੋਣ ਅਧਿਕਾਰੀ ਨੂੰ ਪੈਰੋਲ ‘ਤੇ ਰਿਹਾਈ ਲਈ ਅਰਜ਼ੀ ਦਿੱਤੀ ਗਈ ਸੀ। ਅਰਜ਼ੀ ਵਿਚ ਦੱਸਿਆ ਗਿਆ ਕਿ […]

ਟਰੰਪ ਨੇ ਪ੍ਰਵਾਸੀਆਂ ਨੂੰ ‘ਦੁਸ਼ਟ’ ਅਤੇ ‘ਅਪਰਾਧੀ’ ਕਰਾਰ ਦਿੱਤਾ

ਵਾਸ਼ਿੰਗਟਨ, 1 ਅਕਤੂਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਕਮਲਾ ਹੈਰਿਸ ਤੋਂ ਸਖਤ ਟੱਕਰ ਲੈ ਰਹੇ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਪ੍ਰਵਾਸੀਆਂ ‘ਤੇ ਨਿਸ਼ਾਨਾ ਸਾਧਿਆ ਹੈ। ਏਰੀ, ਪੈਨਸਿਲਵੇਨੀਆ ਵਿਚ ਆਪਣੀ ਰੈਲੀ ‘ਚ ਰਿਪਬਲਿਕਨ ਉਮੀਦਵਾਰ ਟਰੰਪ ਨੇ ਲਗਭਗ ਦੋ ਘੰਟੇ ਦੇ ਭਾਸ਼ਣ ‘ਚ 10 ਤੋਂ ਵੱਧ ਵਾਰ ਪ੍ਰਵਾਸੀਆਂ ਦੀਆਂ ਕੁਝ ਸ਼੍ਰੇਣੀਆਂ ਨੂੰ ‘ਵਹਿਸ਼ੀ’ ਕਿਹਾ ਅਤੇ […]

ਭਾਰਤ ਨੇ ਬੰਗਲਾਦੇਸ਼ ਨੂੰ ਦੂਜੇ ਟੈਸਟ ‘ਚ 7 ਵਿਕਟਾਂ ਨਾਲ ਹਰਾ ਕੇ ਲੜੀ 2-0 ਨਾਲ ਜਿੱਤੀ

ਕਾਨਪੁਰ, 1 ਅਕਤੂਬਰ (ਪੰਜਾਬ ਮੇਲ)- ਭਾਰਤ ਨੇ ਅੱਜ ਇਥੇ ਦੂਜੇ ਤੇ ਆਖ਼ਰੀ ਕ੍ਰਿਕਟ ਟੈਸਟ ਮੈਚ ਵਿਚ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾ ਕੇ ਦੋ ਟੈਸਟ ਮੈਚਾਂ ਦੀ ਲੜੀ 2-0 ਨਾਲ ਜਿੱਤ ਲਈ। ਰਵਿੰਦਰ ਜਡੇਜਾ ਦੀ ਅਗਵਾਈ ਹੇਠ ਭਾਰਤੀ ਗੇਂਦਬਾਜ਼ਾਂ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦਿਆਂ ਬੰਗਲਾਦੇਸ਼ ਦੀ ਪਾਰੀ ਨੂੰ ਮਲੀਆਮੇਟ ਕੀਤੇ ਜਾਣ ਤੋਂ ਬਾਅਦ ਭਾਰਤ ਨੇ ਆਪਣੀ […]