ਹਰਿਆਣਾ ਚੋਣਾਂ: ਮੁੱਖ ਮੰਤਰੀ ਸੈਣੀ ਵੱਲੋਂ ਡੇਰਾ ਸਿਰਸਾ ਮੁਖੀ ਦੀ 20-ਰੋਜ਼ਾ ਪੈਰੋਲ ਮਨਜ਼ੂਰ

2017 ‘ਚ ਦੋਸ਼ੀ ਠਹਿਰਾਏ ਜਾਣ ਪਿੱਛੋਂ 11ਵੀਂ ਵਾਰ ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ ਚੰਡੀਗੜ੍ਹ, 1 ਅਕਤੂਬਰ (ਪੰਜਾਬ ਮੇਲ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਜਬਰ ਜਨਾਹ ਤੇ ਕਤਲ ਦੇ ਦੋਸ਼ ਤਹਿਤ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰੀਮਤ ਰਾਮ ਰਹੀਮ ਦੀ 20 ਦਿਨਾਂ ਲਈ ਪੈਰੋਲ ਉਤੇ ਰਿਹਾਈ ਦੀ […]

ਸਰਪੰਚੀ ਚੋਣਾਂ: ਝੜਪ ‘ਚ ਕੁਲਬੀਰ ਸਿੰਘ ਜ਼ੀਰਾ ਸਮੇਤ ਵੱਡੀ ਗਿਣਤੀ ਕਾਂਗਰਸੀ ਗੰਭੀਰ ਜ਼ਖ਼ਮੀ

– ‘ਆਪ’ ਵਰਕਰਾਂ ‘ਤੇ ਲਾਏ ਹਮਲੇ ਕਰਨ ਦੇ ਦੋਸ਼; ਗੋਲੀਆਂ ਚੱਲਣ ਦੀ ਵੀ ਖ਼ਬਰ – ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਕੀਤੇ ਗਏ ਹਵਾਈ ਫਾਇਰ ਜ਼ੀਰਾ, 1 ਅਕਤੂਬਰ (ਪੰਜਾਬ ਮੇਲ)- ਜ਼ੀਰਾ ਵਿਖੇ ਮੰਗਲਵਾਰ ਨੂੰ ਮਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ, ਜਦ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ […]

ਵਿਪਸਾਅ ਵੱਲੋਂ ਮਰਹੂਮ ਸ਼ਾਇਰ ਹਰਭਜਨ ਢਿੱਲੋਂ ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ

ਹੇਵਰਡ, 1 ਅਕਤੂਬਰ (ਲਾਜ ਨੀਲਮ ਸੈਣੀ/ਪੰਜਾਬ ਮੇਲ)- ਵਿਸ਼ਵ ਪੰਜਾਬੀ ਸਾਹਿਤ ਅਕਾਦਮੀ (ਵਿਪਸਾਅ) ਵਲੋਂ ਮਰਹੂਮ ਸ਼ਾਇਰ ਹਰਭਜਨ ਢਿੱਲੋਂ ਦੀ ਨਿੱਘੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ। ਜਨਰਲ ਸਕੱਤਰ ਜਗਜੀਤ ਨੌਸ਼ਿਹਰਵੀ ਨੇ ਸਟੇਜ ਦਾ ਕਾਰਜ-ਭਾਰ ਸੰਭਾਲਦੇ ਹੋਏ ਸ਼੍ਰੀਮਤੀ ਹਰਜੀਤ ਕੌਰ ਢਿੱਲੋਂ, ਮੇਜਰ ਭੁਪਿੰਦਰ ਦਲੇਰ, ਕੁਲਵਿੰਦਰ, ਦਿਲ ਨਿੱਜਰ ਅਤੇ ਡਾ. ਸੁਹਿੰਦਰਬੀਰ ਸਿੰਘ ਨੂੰ ਪ੍ਰਧਾਨਗੀ ਮੰਡਲ ਵਿਚ ਸੁਸ਼ੋਭਿਤ […]

ਸਪੇਸ ਐਕਸ ਕੈਪਸੂਲ ਪੁਲਾੜ ਸਟੇਸ਼ਨ ਪਹੁੰਚਿਆ

– ਪੁਲਾੜ ‘ਚ ਫਸੇ ਯਾਤਰੀਆਂ ਨੂੰ ਧਰਤੀ ‘ਤੇ ਲਿਆਏਗਾ ਵਾਪਸ ਵਾਸ਼ਿੰਗਟਨ, 1 ਅਕਤੂਬਰ (ਪੰਜਾਬ ਮੇਲ)- ਨਾਸਾ ਅਤੇ ਸਪੇਸ ਐਕਸ ਨੇ ਜਾਣਕਾਰੀ ਦਿੱਤੀ ਹੈ ਕਿ ਸਪੇਸ ਐਕਸ ਕਰੂ ਡਰੈਗਨ ਸਪੇਸ ਕੈਪਸੂਲ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ਆਈ.ਐੱਸ.ਐੱਸ.) ਪਹੁੰਚ ਗਿਆ ਹੈ। ਡਰੈਗਨ ਕੈਪਸੂਲ ਅਗਲੇ ਸਾਲ ਫਸੇ ਹੋਏ ਪੁਲਾੜ ਯਾਤਰੀ ਬੁਚ ਵਿਲਮੋਰ ਅਤੇ ਸੁਨੀਤਾ ਵਿਲੀਅਮਸ ਨੂੰ ਧਰਤੀ ‘ਤੇ ਵਾਪਸ ਲਿਆਉਣ […]

ਕੈਨੇਡਾ ‘ਚ ਜਲਦ ਹੋ ਸਕਦੀਆਂ ਨੇ ਚੋਣਾਂ!

ਟੋਰਾਂਟੋ, 1 ਅਕਤੂਬਰ (ਪੰਜਾਬ ਮੇਲ)- ਕੈਨੇਡਾ ‘ਚ ਜਸਟਿਨ ਟਰੂਡੋ ਸਰਕਾਰ ਵਿਰੁੱਧ ਦੂਜੇ ਬੇਭਰੋਸਗੀ ਮਤੇ ‘ਤੇ ਹਾਊਸ ਆਫ ਕਾਮਨਜ਼ ‘ਚ ਵੋਟਿੰਗ ਹੋਣੀ ਹੈ ਪਰ ਇਸ ਦੌਰਾਨ ਸੱਤਾਧਾਰੀ ਲਿਬਰਲਾਂ ਅਤੇ ਮੁੱਖ ਵਿਰੋਧੀ ਕੰਜ਼ਰਵੇਟਿਵਾਂ ਸਮੇਤ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੇ ਇਸ਼ਤਿਹਾਰਬਾਜ਼ੀ ਅਤੇ ਫੰਡ ਇਕੱਠਾ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਟਰੂਡੋ ਅਤੇ ਵਿਰੋਧੀ ਧਿਰ ਦੇ […]

ਪੰਜਾਬ ਸਰਕਾਰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਬਣਦੇ ਬਕਾਏ ਤੁਰੰਤ ਦੇਵੇ

ਪਟਿਆਲਾ, 1 ਅਕਤੂਬਰ (ਪੰਜਾਬ ਮੇਲ)- ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜੀ.ਪੀ. ਸਿੰਘ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਬਕਾਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਦੇਣ ਦੀ ਅਪੀਲ ਕੀਤੀ ਗਈ। ਮੈਂਬਰਾਂ ਨੇ ਅੱਗੋਂ ਕਿਹਾ ਕਿ ਜੇਕਰ ਸਰਕਾਰ […]

ਇਮਰਾਨ ਖ਼ਿਲਾਫ਼ ਅੱਤਵਾਦ ਦਾ ਨਵਾਂ ਕੇਸ ਦਰਜ

ਇਸਲਾਮਾਬਾਦ, 1 ਅਕਤੂਬਰ (ਪੰਜਾਬ ਮੇਲ)- ਰਾਵਲਪਿੰਡੀ ਦੇ ਲਿਆਕਤ ਬਾਗ ਇਲਾਕੇ ਵਿਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਦੇ ਸੱਦੇ ‘ਤੇ ਕੀਤੇ ਪ੍ਰਦਰਸ਼ਨ ਮਗਰੋਂ ਪੰਜਾਬ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਸ਼ਨਿੱਚਰਵਾਰ ਨੂੰ ਤਿੰਨ ਨਵੇਂ ਮਾਮਲੇ ਦਰਜ ਕੀਤੇ ਹਨ। ਸਾਬਕਾ ਪ੍ਰਧਾਨ ਮੰਤਰੀ ਪਹਿਲਾਂ ਹੀ ਜੇਲ੍ਹ ਵਿਚ ਬੰਦ ਹਨ। ਐਕਸਪ੍ਰੈੱਸ ਟ੍ਰਿਬਿਊਨ ਅਖ਼ਬਾਰ ਦੀ ਖ਼ਬਰ ਅਨੁਸਾਰ ਪਾਕਿਸਤਾਨ […]

ਪਾਕਿ ਅਦਾਲਤ ਵੱਲੋਂ ਇਮਰਾਨ ਤੇ ਬੁਸ਼ਰਾ ਬੀਬੀ ਦੀ ਜ਼ਮਾਨਤ ਪਟੀਸ਼ਨ ਰੱਦ

ਇਸਲਾਮਾਬਾਦ, 1 ਅਕਤੂਬਰ (ਪੰਜਾਬ ਮੇਲ)- ਪਾਕਿਸਤਾਨ ਦੀ ਅਦਾਲਤ ਨੇ ਨਵੇਂ ਤੋਸ਼ਾਖਾਨਾ ਮਾਮਲੇ ਸਬੰਧੀ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਸਪੈਸ਼ਲ ਜੱਜ ਸੈਂਟਰਲ ਸ਼ਾਹਰੁਖ ਅਰਜੁਮੰਦ ਨੇ ਅਦਿਆਲਾ ਜੇਲ੍ਹ ਵਿਚ ਸੁਣਵਾਈ ਦੌਰਾਨ ਜੋੜੇ ਵੱਲੋਂ ਦਾਇਰ ਕੀਤੀਆਂ ਗਈਆਂ ਜ਼ਮਾਨਤ ਪਟੀਸ਼ਨਾਂ ‘ਤੇ ਫ਼ੈਸਲਾ ਸੁਣਾਇਆ, […]

ਅਮਰੀਕਾ ਨੇ ਭਾਰਤੀਆਂ ਲਈ ਖੋਲ੍ਹੇ 2.5 ਲੱਖ ਨਵੇਂ ਵੀਜ਼ਾ ਅਪਾਇੰਟਮੈਂਟ

ਨਵੀਂ ਦਿੱਲੀ, 30 ਸਤੰਬਰ (ਪੰਜਾਬ ਮੇਲ)- ਭਾਰਤ ‘ਚ ਅਮਰੀਕੀ ਦੂਤਘਰ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਸ ਨੇ ਸੈਲਾਨੀਆਂ, ਹੁਨਰਮੰਦ ਕਾਮਿਆਂ ਅਤੇ ਵਿਦਿਆਰਥੀਆਂ ਸਮੇਤ ਭਾਰਤੀ ਯਾਤਰੀਆਂ ਲਈ 250,000 ਵਾਧੂ ਵੀਜ਼ਾ ਅਪਾਇੰਟਮੈਂਟਾਂ ਖੋਲ੍ਹ ਦਿੱਤੀਆਂ ਹਨ। ਭਾਰਤ ‘ਚ ਅਮਰੀਕੀ ਮਿਸ਼ਨ ਨੇ ਕਿਹਾ ਕਿ ਹਾਲ ਹੀ ‘ਚ ਜਾਰੀ ਕੀਤੇ ਗਏ ਨਵੇਂ ਸਲਾਟ ਨਾਲ ਉਨ੍ਹਾਂ ਲੱਖਾਂ ਭਾਰਤੀਆਂ ਭਾਰਤੀ ਬਿਨੈਕਾਰਾਂ […]

ਕਰਤਾਰਪੁਰ ਸਾਹਿਬ ਆਉਣ ਵਾਲੇ ਭਾਰਤੀ ਸਿੱਖਾਂ ਨੂੰ ਰੁਪਏ ਦੀ ਥਾਂ ਅਮਰੀਕੀ ਡਾਲਰ ਲਿਆਉਣ ਦੀ ਅਪੀਲ

ਲਾਹੌਰ, 30 ਸਤੰਬਰ (ਪੰਜਾਬ ਮੇਲ)- ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਆਉਣ ਵਾਲੇ ਭਾਰਤੀ ਸਿੱਖਾਂ ਨੂੰ ਰੁਪਏ ਦੀ ਥਾਂ ਅਮਰੀਕੀ ਡਾਲਰ ਲਿਆਉਣ ਲਈ ਕਿਹਾ ਹੈ। ਇਸ ਫੈਸਲੇ ਦਾ ਕਾਰਨ ਭਾਰਤੀ ਨਾਗਰਿਕਾਂ ਨਾਲ ਕੀਤੀ ਜਾ ਰਹੀ ਧੋਖਾਧੜੀ ਨੂੰ ਦੱਸਿਆ ਗਿਆ ਹੈ। ਦਰਅਸਲ, ਭਾਰਤੀਆਂ ਨੂੰ ਭਾਰਤੀ ਕਰੰਸੀ ਨੋਟਾਂ ਦੇ ਬਦਲੇ ਤੈਅ ਕੀਮਤ ਤੋਂ ਘੱਟ […]