ਜਲੰਧਰ ਪੁਲਿਸ ਵੱਲੋਂ ਕੈਨੇਡਾ ਦੇ ਜਾਅਲੀ ਵੀਜ਼ੇ ਲਗਾ ਕੇ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਜਲੰਧਰ, 27 ਸਤੰਬਰ (ਪੰਜਾਬ ਮੇਲ)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੈਨੇਡਾ ਦੇ ਜਾਅਲੀ ਵੀਜ਼ੇ ਲਗਾ ਕੇ ਵੱਖ-ਵੱਖ ਵਿਅਕਤੀਆਂ ਨਾਲ ਧੋਖਾਧੜੀ ਕਰਨ ਵਾਲੇ ਇਕ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਦੋਸ਼ੀਆਂ ਕੋਲੋਂ 26.70 ਲੱਖ ਰੁਪਏ ਦੀ ਨਕਦੀ ਸਮੇਤ ਪੰਜ ਪਾਸਪੋਰਟ ਬਰਾਮਦ ਕੀਤੇ ਹਨ। […]