ਜਲਦ ਹੀ ਪੂਰੇ ਦੇਸ਼ ‘ਚ ਸੋਨੇ ਦੇ ਮੁੱਲ ‘ਤੇ ਲਾਗੂ ਹੋਵੇਗੀ ਨਵੀਂ ਪਾਲਿਸੀ!

‘ਵਨ ਨੇਸ਼ਨ, ਵਨ ਰੇਟ’ ਪਾਲਿਸੀ ਤਹਿਤ ਪੂਰੇ ਦੇਸ਼ ‘ਚ ਇਕ ਹੀ ਹੋਵੇਗਾ ਸੋਨੇ ਦਾ ਮੁੱਲ ਨਵੀਂ ਦਿੱਲੀ, 16 ਜੁਲਾਈ (ਪੰਜਾਬ ਮੇਲ)- ਦੇਸ਼ ਦੇ ਵੱਖ-ਵੱਖ ਸ਼ਹਿਰਾਂ ‘ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵੀ ਵੱਖ-ਵੱਖ ਹੁੰਦੀਆਂ ਹਨ। ਸੋਨੇ ਅਤੇ ਚਾਂਦੀ ਦੇ ਰੇਟ ‘ਤੇ ਹਰ ਸੂਬੇ ਦੇ ਵੱਖ-ਵੱਖ ਟੈਕਸਾਂ ਤੋਂ ਇਲਾਵਾ ਵੀ ਕਈ ਤਰ੍ਹਾਂ ਦੀਆਂ ਚੀਜ਼ਾਂ ਜੋੜੀਆਂ ਜਾਂਦੀਆਂ […]

ਪੰਜਾਬ ‘ਚ ਪ੍ਰਸ਼ਾਸਨਿਕ ਤੇ ਪੁਲਿਸ ਫੇਰਬਦਲ ਬਾਰੇ ਜਲਦ ਲਿਆ ਜਾਵੇਗਾ ਫ਼ੈਸਲਾ

ਜਲੰਧਰ, 16 ਜੁਲਾਈ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿਚ ਪ੍ਰਸ਼ਾਸਨਿਕ ਤੇ ਪੁਲਸ ਫੇਰਬਦਲ ਬਾਰੇ ਜਲਦ ਫ਼ੈਸਲਾ ਲਿਆ ਜਾਵੇਗਾ। ਸੂਬੇ ਵਿਚ ਸਾਲਾਨਾ ਵਿਭਾਗੀ ਤਬਾਦਲੇ ਵੀ ਅਜੇ ਪੈਂਡਿੰਗ ਪਏ ਹੋਏ ਹਨ। ਇਨ੍ਹਾਂ ਤਬਾਦਲਿਆਂ ਵਿਚ ਲੋਕ ਸਭਾ ਚੋਣਾਂ ਕਾਰਨ ਦੇਰੀ ਹੋਈ ਹੈ। ਪਹਿਲਾਂ ਲੋਕ ਸਭਾ ਚੋਣਾਂ ਅਤੇ ਉਸ ਤੋਂ ਬਾਅਦ ਜਲੰਧਰ ਵੈਸਟ ਵਿਧਾਨ ਸਭਾ ਹਲਕੇ […]

ਰੰਪ ’ਤੇ ਹਮਲਾ ‘ਲੋਨ ਵੁਲਫ ਅਟੈਕ’ : FBI

ਮਿਲਵਾਉਕੀ (ਅਮਰੀਕਾ), 16 ਜੁਲਾਈ (ਪੰਜਾਬ ਮੇਲ)- ਅਮਰੀਕਾ ’ਚ ਸੰਘੀ ਜਾਂਚ ਬਿਊਰੋ (ਐੱਫ. ਬੀ. ਆਈ.) ਨੇ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਪੈਨਸਿਲਵੇਨੀਆ ਵਿਚ ਇਕ ਚੋਣ ਰੈਲੀ ਦੌਰਾਨ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਗੋਲੀ ਚਲਾਉਣ ਵਾਲੇ ਨੌਜਵਾਨ ਨੇ ਇਕੱਲੇ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ। ਐੱਫ. ਬੀ. ਆਈ. ਇਸ ਘਟਨਾ ਦੀ ਜਾਂਚ ‘ਘਰੇਲੂ ਅੱਤਵਾਦ’ ਦੇ […]

ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ ‘ਚ ਤੂਫ਼ਾਨ ਤੇ ਭਾਰੀ ਬਾਰਿਸ਼ ਦਾ ‘ਯੈਲੋ ਅਲਰਟ’

ਜਲੰਧਰ, 16 ਜੁਲਾਈ (ਪੰਜਾਬ ਮੇਲ)-ਉੱਤਰ ਭਾਰਤ ਦੇ ਕਈ ਸੂਬਿਆਂ ਵਿਚ ਮੀਂਹ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ, ਜਦਕਿ ਪਹਾੜੀ ਸੂਬਿਆਂ ਵਿਚ ਜ਼ਮੀਨ ਖਿਸਕਣ ਅਤੇ ਤੇਜ਼ ਮੀਂਹ ਕਾਰਨ ਦਰਿਆ ਚੜ੍ਹੇ ਹੋਏ ਹਨ। ਇਸੇ ਵਿਚਕਾਰ ਮੌਸਮ ਵਿਗਿਆਨ ਵਿਭਾਗ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਸਮੇਤ ਕਈ ਸੂਬਿਆਂ ਵਿਚ ਹਨੇਰੀ-ਤੂਫ਼ਾਨ ਅਤੇ ਤੇਜ਼ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ […]

ਸੁਖਬੀਰ ਬਾਦਲ ਅਕਾਲ ਤਖ਼ਤ ’ਤੇ ਤਲਬ

 ਡੇਰਾ ਮੁਖੀ ਦੀ ਮੁਆਫ਼ੀ ਨੂੰ ਜਾਇਜ਼ ਠਹਿਰਾਉਣ ਸਬੰਧੀ ਇਸ਼ਤਿਹਾਰਾਂ ਬਾਰੇ ਸ਼੍ਰੋਮਣੀ ਕਮੇਟੀ ਤੋਂ ਜਵਾਬ ਮੰਗਿਆ ਅੰਮ੍ਰਿਤਸਰ, 16 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪੰਜ ਸਿੰਘ ਸਾਹਿਬਾਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਤਲਬ ਕੀਤਾ ਹੈ ਅਤੇ ਦੋਸ਼ਾਂ ਸਬੰਧੀ 15 ਦਿਨਾਂ ਵਿੱਚ ਸਪਸ਼ਟੀਕਰਨ […]

ਅਮਰੀਕਾ ਦੇ ਨਾਈਟ ਕਲੱਬ ‘ਚ ਚੱਲੀਆਂ ਅੰਨ੍ਹੇਵਾਹ ਗੋਲੀਆਂ; 4 ਲੋਕਾਂ ਦੀ ਮੌਤ

ਅਲਬਾਮਾ, 15 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਅਲਬਾਮਾ ‘ਚ ਬਰਮਿੰਘਮ ਦੇ ਇਕ ਨਾਈਟ ਕਲੱਬ ‘ਚ ਹੋਈ ਗੋਲੀਬਾਰੀ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ। ਬਰਮਿੰਘਮ ਪੁਲਿਸ ਮੁਤਾਬਕ ਰਾਤ 11 ਵਜੇ 27ਵੀਂ ਸਟ੍ਰੀਟ ਨਾਰਥ ‘ਤੇ ਇੱਕ ਨਾਈਟ ਕਲੱਬ ਵਿਚ ਇਕ ਸ਼ਖ਼ਸ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ […]

ਮੈਂ ਕਿਸਮਤ ਅਤੇ ਰੱਬ ਦੀ ਕਿਰਪਾ ਨਾਲ ਬਚ ਗਿਆ : ਟਰੰਪ

ਵਾਸ਼ਿੰਗਟਨ, 15 ਜੁਲਾਈ (ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੈਨਸਿਲਵੇਨੀਆ ਵਿਚ ਇੱਕ ਚੋਣ ਰੈਲੀ ਵਿਚ ਉਸ ਉੱਤੇ ਹੋਏ ਘਾਤਕ ਹਮਲੇ ਤੋਂ ਬਾਅਦ ਕਿਹਾ ਹੈ ਕਿ ”ਮੌਤ ਤੈਅ ਕਰ ਦਿੱਤੀ ਗਈ ਸੀ” ਅਤੇ ਇਸ ਘਟਨਾ ਨੂੰ ”ਅਜੀਬ ਤਜਰਬਾ” ਦੱਸਿਆ। ਘਟਨਾ ਤੋਂ ਬਾਅਦ ਆਪਣੇ ਪਹਿਲੇ ਇੰਟਰਵਿਊ ਵਿਚ 78 ਸਾਲਾ ਸਾਬਕਾ ਰਾਸ਼ਟਰਪਤੀ ਨੇ ਅਮਰੀਕੀ ਮੀਡੀਆ ਨੂੰ […]

ਪੰਜਾਬ ‘ਚ ਇਕ ਵਾਰ ਫਿਰ ਭਖੇਗੀ ਸਿਆਸਤ; ਜਲਦ ਹੋਣਗੀਆਂ ਚੋਣਾਂ!

ਲੁਧਿਆਣਾ, 15 ਜੁਲਾਈ (ਪੰਜਾਬ ਮੇਲ)- ਜਲੰਧਰ ਵੈਸਟ ਸੀਟ ‘ਤੇ ਆਮ ਆਦਮੀ ਪਾਰਟੀ ਦੀ ਜਿੱਤ ਦੇ ਬਾਅਦ ਨਗਰ ਨਿਗਮ ਚੋਣਾਂ ਦੀ ਸੁਗਬਗਾਹਟ ਤੇਜ਼ ਹੋ ਗਈ ਹੈ। ਇੱਥੇ ਜ਼ਿਕਰਯੋਗ ਹੈ ਕਿ ਲੁਧਿਆਣਾ, ਜਲੰਧਰ, ਪਟਿਆਲਾ, ਅੰਮ੍ਰਿਤਸਰ ਵਿਚ ਨਗਰ ਨਿਗਮ ਦੇ ਮੇਅਰ ਦਾ ਕਾਰਜਕਾਲ ਪਿਛਲੇ ਸਾਲ ਜਨਵਰੀ ਤੋਂ ਲੈ ਕੇ ਅਪ੍ਰੈਲ ਦੇ ਵਿਚਕਾਰ ਪੂਰਾ ਹੋ ਗਿਆ ਹੈ। ਜਿਥੋਂ ਤੱਕ […]

ਐੱਫ.ਬੀ.ਆਈ. ਵੱਲੋਂ ਸਾਬਕਾ ਰਾਸ਼ਟਰਪਤੀ ਟਰੰਪ ਦੀ ਹੱਤਿਆ ਦੀ ਕੋਸ਼ਿਸ਼ ਦੀ ਪੁਸ਼ਟੀ

ਸ਼ੂਟਰ ਦੀ ਕੀਤੀ ਪਛਾਣ ਵਾਸ਼ਿੰਗਟਨ, 15 ਜੁਲਾਈ (ਪੰਜਾਬ ਮੇਲ)- ਐੱਫ.ਬੀ.ਆਈ. ਅਧਿਕਾਰੀਆਂ ਦਾ ਕਹਿਣਾ ਹੈ ਕਿ ਬਟਲਰ, ਪੈਨਸਿਲਵੇਨੀਆ ‘ਚ ਡੋਨਾਲਡ ਟਰੰਪ ਦੀ ਰੈਲੀ ‘ਚ ਹੋਈ ਗੋਲੀਬਾਰੀ ਦੀ ਸਾਬਕਾ ਰਾਸ਼ਟਰਪਤੀ ਅਤੇ ਸੰਭਾਵੀ ਰਿਪਬਲਿਕਨ ਉਮੀਦਵਾਰ ਦੀ ਹੱਤਿਆ ਦੀ ਕੋਸ਼ਿਸ਼ ਵਜੋਂ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਐੱਫ.ਬੀ.ਆਈ. ਨੇ ਵੀ ਗੋਲੀ ਚਲਾਉਣ ਵਾਲੇ ਬਾਰੇ ਜਾਣਕਾਰੀ ਦਿੱਤੀ […]

ਰਿਪਬਲਿਕਨ ਪਾਰਟੀ ਦਾ ਰਜਿਸਟਰਡ ਵੋਟਰ ਸੀ ਟਰੰਪ ‘ਤੇ ਹਮਲਾ ਕਰਨ ਵਾਲਾ ਸ਼ੂਟਰ

ਵਾਸ਼ਿੰਗਟਨ, 15 ਜੁਲਾਈ (ਪੰਜਾਬ ਮੇਲ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀ ਹੱਤਿਆ ਦੀ ਕੋਸ਼ਿਸ਼ ਕਰਨ ਵਾਲਾ ਸ਼ੂਟਰ ਥੌਮਸ ਮੈਥਿਊ ਕਰੁਕਸ ਰਿਪਬਲਿਕਨ ਪਾਰਟੀ ਦਾ ਰਜਿਸਟਰਡ ਵੋਟਰ ਸੀ, ਜਿਸ ਨੇ ਨਵੰਬਰ ਵਿਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿਚ ਪਹਿਲੀ ਵਾਰ ਵੋਟ ਪਾਉਣੀ ਸੀ। ਉਹ ਪਿਟਸਬਰਗ ਦੇ ਨੀਮ ਸ਼ਹਿਰੀ ਬੈਥਲ ਪਾਰਕ ਵਿਚ ਰਹਿੰਦਾ ਸੀ, ਜੋ ਟਰੰਪ ਦੀ ਚੋਣ ਰੈਲੀ ਵਾਲੀ […]