ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

-ਸੌਰਭ ਭਾਰਦਵਾਜ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਤੇ ਮੁਕੇਸ਼ ਅਹਿਲਾਵਤ ਬਣੇ ਕੈਬਨਿਟ ਮੰਤਰੀ ਨਵੀਂ ਦਿੱਲੀ, 21 ਸਤੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਬੀਬੀ ਆਤਿਸ਼ੀ ਨੇ ਸ਼ਨਿੱਚਰਵਾਰ ਨੂੰ ਇਥੇ ਰਾਜ ਨਿਵਾਸ ਵਿਖੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਅਹੁਦੇ ਤੇ ਰਾਜ਼ਦਾਰੀ […]

ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਹੋਣਗੇ ਭਾਰਤੀ ਹਵਾਈ ਫ਼ੌਜ ਦੇ ਨਵੇਂ ਮੁਖੀ

30 ਸਤੰਬਰ ਨੂੰ ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ ਦੀ ਸੇਵਾਮੁਕਤੀ ਪਿੱਛੋਂ ਸੰਭਾਲਣਗੇ ਅਹੁਦਾ ਨਵੀਂ ਦਿੱਲੀ, 21 ਸਤੰਬਰ (ਪੰਜਾਬ ਮੇਲ)- ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਭਾਰਤੀ ਹਵਾਈ ਫ਼ੌਜ ਦੇ ਅਗਲੇ ਮੁਖੀ ਹੋਣਗੇ, ਜਿਨ੍ਹਾਂ ਦਾ 5000 ਘੰਟਿਆਂ ਤੋਂ ਵੱਧ ਦਾ ਹਵਾਈ ਉਡਾਣਾਂ ਦਾ ਤਜ਼ਰਬਾ ਹੈ। ਉਹ ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ ਦੀ ਥਾਂ ਲੈਣਗੇ। ਰੱਖਿਆ […]

ਚੇਨੱਈ ਟੈਸਟ ਮੈਚ : ਭਾਰਤ ਵੱਲੋਂ ਬੰਗਲਾਦੇਸ਼ ਨੂੰ 515 ਦੌੜਾਂ ਦਾ ਟੀਚਾ

ਚੇਨੱਈ, 21 ਸਤੰਬਰ (ਪੰਜਾਬ ਮੇਲ)- ਚੇਨੱਈ ਵਿਚ ਜਾਰੀ ਪਹਿਲੇ ਟੈਸਟ ਮੈਚ ਦੌਰਾਨ ਭਾਰਤ ਨੇ ਸ਼ਨਿੱਚਰਵਾਰ ਨੂੰ ਬੰਗਲਾਦੇਸ਼ ਨੂੰ ਜਿੱਤ ਲਈ 515 ਦੌੜਾਂ ਦਾ ਵੱਡਾ ਟੀਚਾ ਦਿੰਦੇ ਹੋਏ 4-287 ਦੌੜਾਂ ਉੱਤੇ ਆਪਣੀ ਦੂਜੀ ਪਾਰੀ ਘੋਸ਼ਿਤ ਕਰ ਦਿੱਤੀ। ਮੇਜ਼ਬਾਨ ਟੀਮ ਲਈ ਸ਼ੁਭਮਨ ਗਿੱਲ ਨੇ ਨਾਬਾਦ 119 ਦੌੜਾਂ ਬਣਾਈਆਂ, ਜਦਕਿ ਰਿਸ਼ਭ ਪੰਤ (109) ਨੇ ਵੀ ਸੈਂਕੜਾ ਲਾਇਆ।

ਅਦਾਲਤ ‘ਚ ਜੱਜ ਨੂੰ ਗੋਲੀ ਮਾਰਨ ਵਾਲਾ ਪੁਲਿਸ ਅਧਿਕਾਰੀ ਕਾਬੂ

ਨਿਊਯਾਰਕ, 21 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ‘ਚ ਇਸ ਵਾਰ ਇਕ ਜੱਜ ਨੂੰ ਅਦਾਲਤ ‘ਚ ਬੰਦੂਕ ਕਲਚਰ ‘ਚ ਸ਼ਾਮਲ ਹੋਣ ਲਈ ਮਜਬੂਰ ਹੋਣਾ ਪਿਆ। ਜਿਸ ‘ਚ ਇਕ 54 ਸਾਲਾ ਦਾ ਜ਼ਿਲ੍ਹਾ ਜੱਜ ਕੇਵਿਨ ਮੁਲਿਨ ਨੂੰ ਲੈਚਰ ਕਾਉਂਟੀ ਸ਼ੈਰਿਫ਼ ਸ਼ੌਨ ਐੱਮ. ਸਟੇਨਜ਼, ਜੋ ਲੈਚਰ ਕਾਉਂਟੀ, ਕੈਂਟਕੀ ਰਾਜ ‘ਚ ਵ੍ਹਾਈਟਸਬਰਗ ਜ਼ਿਲ੍ਹਾ ਅਦਾਲਤ ‘ਚ ਸੇਵਾ ਨਿਭਾ ਰਿਹਾ ਸੀ। […]

ਦੱਖਣੀ ਕੈਰੋਲੀਨਾ ‘ਚ ਕੈਦੀ ਨੂੰ ਜ਼ਹਿਰੀਲਾ ਟੀਕਾ ਲਗਾ ਕੇ ਦਿੱਤੀ ਮੌਤ ਦੀ ਸਜ਼ਾ

ਦੱਖਣੀ ਕੈਰੋਲੀਨਾ, 21 ਸਤੰਬਰ (ਪੰਜਾਬ ਮੇਲ) – ਦੱਖਣੀ ਕੈਰੋਲੀਨਾ ਦੇ ਕੈਦੀ ਫਰੈਡੀ ਓਵੇਨਜ਼ ਨੂੰ ਸ਼ੁੱਕਰਵਾਰ ਨੂੰ ਘਾਤਕ ਟੀਕਾ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਸੂਬੇ ਵਿਚ 13 ਸਾਲਾਂ ਬਾਅਦ ਮੌਤ ਦੀ ਸਜ਼ਾ ਦਿੱਤੀ ਗਈ ਹੈ ਕਿਉਂਕਿ ਜੇਲ੍ਹ ਪ੍ਰਸ਼ਾਸਨ ਕੋਲ ਘਾਤਕ ਟੀਕੇ ਲਈ ਲੋੜੀਂਦੀਆਂ ਦਵਾਈਆਂ ਉਪਲੱਬਧ ਨਹੀਂ ਸਨ। ਓਵੇਂਸ (46) ਨੂੰ ਸ਼ਾਮ 6:55 ਵਜੇ […]

ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਸਦਮਾ, ਪਤਨੀ ਦਾ ਦੇਹਾਂਤ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਸਾਬਕਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸ਼ਨਿੱਚਰਵਾਰ ਨੂੰ ਉਸ ਵੇਲੇ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਮਧੂਮਿਤਾ ਦਾ ਸਵੇਰੇ ਸਮੇਂ ਦੇਹਾਂਤ ਹੋ ਗਿਆ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਸਾਹ ਲੈਣ ਵਿਚ ਮੁਸ਼ਕਿਲ ਆਉਣ ‘ਤੇ ਹਸਪਤਾਲ ਦਾਖ਼ਲ ਕਰਵਾਇਆ ਗਿਆ, […]

ਪੰਚਾਇਤੀ ਚੋਣਾਂ ਦੇ ਬਿਗਲ ਦੇ ਨਾਲ ਹੀ ਸਰਪੰਚੀ ਦੇ ਚਾਹਵਾਨ ਹੋਏ ਪੱਬਾਂ ਭਾਰ

ਚੰਡੀਗੜ੍ਹ, 21 ਸਤੰਬਰ (ਪੰਜਾਬ ਮੇਲ)- ਪੰਜਾਬ ਵਿਚ ਪੰਚਾਇਤ ਚੋਣਾਂ 13 ਅਕਤੂਬਰ ਨੂੰ ਹੋਣ ਦੀ ਸੰਭਾਵਨਾ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਕੀਤੀ ਗਈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਜਾਬ ਵਿਚ ਪੰਚਾਇਤੀ ਚੋਣਾਂ ਨੂੰ […]

ਉੱਤਰਾਖੰਡ ਸਰਕਾਰ ਸਿੱਖ ਨੌਜਵਾਨ ਨਾਲ ਬਦਸਲੂਕੀ ਕਰਨ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਕਾਰਵਾਈ ਕਰੇ: ਧਾਮੀ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰਾਖੰਡ ਦੇ ਊਧਮ ਸਿੰਘ ਨਗਰ ਦੀ ਆਦਰਸ਼ ਕਲੋਨੀ ਪੁਲੀਸ ਚੌਕੀ ਦੇ ਇੰਚਾਰਜ ਵੱਲੋਂ ਜਾਂਚ ਦੇ ਨਾਮ ‘ਤੇ ਸਿੱਖ ਨੌਜਵਾਨ ਨਾਲ ਬਦਸਲੂਕੀ ਕਰਨ ਅਤੇ ਉਸ ਦੇ ਕੱਕਾਰਾਂ ਦੀ ਬੇਅਦਬੀ ਕਰਨ ਦਾ ਸਖਤ ਨੋਟਿਸ ਲੈਂਦਿਆਂ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ […]

ਹਰਿਆਣਾ ਵਿਧਾਨ ਸਭਾ ਚੋਣਾਂ ‘ਚੋਂ ‘ਤੱਕੜੀ’ ਹੋਈ ਗਾਇਬ!

ਮਾਨਸਾ, 21 ਸਤੰਬਰ (ਪੰਜਾਬ ਮੇਲ)- ਹਰਿਆਣਾ ਵਿਧਾਨ ਸਭਾ ਚੋਣਾਂ ਸਬੰਧੀ ਜਦੋਂ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ ਤਾਂ ਪਹਿਲੀ ਵਾਰ ਉੱਥੇ ਪੰਜਾਬੀ ਬੋਲਦੇ ਇਲਾਕਿਆਂ ਲਈ ਹਮੇਸ਼ਾ ਮੋਹਰੀ ਹੋ ਕੇ ਲੜਾਈ ਲੜਨ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਚੋਣ ਮੈਦਾਨ ਵਿੱਚ ਉਮੀਦਵਾਰ ਉਤਾਰਨ ਤੇ ਪ੍ਰਚਾਰ ਕਰਨ ਤੋਂ ਕੋਹਾਂ ਦੂਰ ਹੋ ਗਈ ਹੈ। ਕਿਸੇ ਵੇਲੇ ਅਕਾਲੀ ਦਲ […]

ਵਾਤਾਵਰਨ ਹਰਜਾਨਾ: ਸੁਪਰੀਮ ਕੋਰਟ ਵੱਲੋਂ ਪੰਜਾਬ ਬਾਰੇ ਐੱਨ.ਜੀ.ਟੀ. ਦੇ ਹੁਕਮਾਂ ‘ਤੇ ਰੋਕ

ਨਵੀਂ ਦਿੱਲੀ, 21 ਸਤੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਰਹਿੰਦ-ਖੂੰਹਦ ਤੇ ਅਣਸੋਧੇ ਪਾਣੀ ਦੇ ਪ੍ਰਬੰਧਨ ਵਿਚ ਨਾਕਾਮ ਰਹਿਣ ਲਈ ਪੰਜਾਬ ਸਰਕਾਰ ਨੂੰ 1000 ਕਰੋੜ ਰੁਪਏ ਤੋਂ ਵੱਧ ਦਾ ਵਾਤਾਵਰਨ ਹਰਜਾਨਾ ਲਾਉਣ ਦੇ ਕੌਮੀ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਦੇ ਫੈਸਲੇ ‘ਤੇ ਰੋਕ ਲਾ ਦਿੱਤੀ ਹੈ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਜੇ.ਬੀ. ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ […]