ਵਿਸ਼ੇਸ਼ ਅਮਰੀਕੀ ਦੂਤ ਗਾਜ਼ਾ ‘ਚ ਹਾਲਾਤ ਦਾ ਜਾਇਜ਼ਾ ਲੈਣ ਲਈ ਇਜ਼ਰਾਈਲ ਪੁੱਜਾ

-ਪ੍ਰਧਾਨ ਮੰਤਰੀ ਨੇਤਨਯਾਹੂ ਨਾਲ ਵਿਗੜ ਰਹੇ ਹਾਲਾਤ ਬਾਰੇ ਕੀਤੀ ਗੱਲਬਾਤ ਦੀਰ ਅਲ-ਬਲਾਹ, 2 ਅਗਸਤ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਵਿਸ਼ੇਸ਼ ਦੂਤ ਸਟੀਵ ਵਿਟਕੌਫ ਗਾਜ਼ਾ ‘ਚ ਵਿਗੜਦੀ ਮਨੁੱਖੀ ਸਥਿਤੀ ‘ਤੇ ਚਰਚਾ ਕਰਨ ਲਈ ਵੀਰਵਾਰ ਨੂੰ ਇਜ਼ਰਾਈਲ ਪਹੁੰਚੇ। ਗਾਜ਼ਾ ਵਿਚ ਭੋਜਨ ਅਤੇ ਹੋਰ ਸਹਾਇਤਾ ਦੀ ਉਡੀਕ ਕਰਦਿਆਂ ਜਾਨਾਂ ਗੁਆਉਣ ਵਾਲਿਆਂ ਦੀ ਗਿਣਤੀ ਵਿਚ ਵਾਧਾ ਹੋ […]

ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਵਿਚ ਮੁੜ ਵਾਧਾ

ਮੁਹਾਲੀ, 2 ਅਗਸਤ (ਪੰਜਾਬ ਮੇਲ)-ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਅੱਜ ਵੀਡੀਓ ਕਾਨਫਰਸਿੰਗ ਰਾਹੀਂ ਪੇਸ਼ੀ ਹੋਈ। ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ 14 ਦਿਨਾਂ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ […]

ਸ਼੍ਰੋਮਣੀ ਕਮੇਟੀ ਵੱਲੋਂ ਏ.ਆਈ. ਟੂਲਜ਼ ਰਾਹੀਂ ਗੁਰਬਾਣੀ ਬਾਰੇ ਗਲਤ ਜਾਣਕਾਰੀ ਦਾ ਨੋਟਿਸ

ਅੰਮ੍ਰਿਤਸਰ, 2 ਅਗਸਤ (ਪੰਜਾਬ ਮੇਲ)- ਵੱਖ-ਵੱਖ ਗੁਰਬਾਣੀ ਐਪਸ ਉੱਤੇ ਗੁਰਬਾਣੀ ਦੀ ਗਲਤ ਪੇਸ਼ਕਾਰੀ, ਇੰਟਰਨੈੱਟ ਰਾਹੀਂ ਆ ਰਹੀਆਂ ਧਮਕੀਆਂ ਅਤੇ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਮੰਚਾਂ ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਬਾਰੇ ਗਲਤ ਜਾਣਕਾਰੀ ਦੇਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੱਡੀ ਸਿਰਦਰਦੀ ਬਣ ਰਿਹਾ ਹੈ। ਦੇਸ਼-ਵਿਦੇਸ਼ ਦੀ ਸਿੱਖ ਸੰਗਤ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਅੱਜ […]

ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 2 ਅਗਸਤ (ਪੰਜਾਬ ਮੇਲ)- ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕਰਕੇ ਦਾਅਵਾ ਕੀਤਾ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਉਨ੍ਹਾਂ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਰੰਧਾਵਾ ਨੇ ਐਕਸ ‘ਤੇ ਇਕ ਪੋਸਟ ਵਿਚ ਲਿਖਿਆ ਕਿ […]

ਕੈਨੇਡਾ ‘ਚ ਓਟਵਾ ਕੌਮਾਂਤਰੀ ਹਵਾਈ ਅੱਡੇ ਨੇੜੇ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਹਲਾਕ

ਵੈਨਕੂਵਰ, 2 ਅਗਸਤ (ਪੰਜਾਬ ਮੇਲ)- ਓਟਵਾ ਕੌਮਾਂਤਰੀ ਹਵਾਈ ਅੱਡੇ ਨੇੜੇ ਵੀਰਵਾਰ ਦੇਰ ਸ਼ਾਮ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ‘ਚ ਪਾਇਲਟ ਦੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਾਂਚ ਟੀਮ ਅਨੁਸਾਰ ਜਹਾਜ਼ ‘ਚ ਕੋਈ ਨੁਕਸ ਪੈਣ ਕਾਰਨ ਪਾਇਲਟ ਨੇ ਜਹਾਜ਼ ਪੱਕੀ ਸੜਕ ‘ਤੇ […]

ਕੈਨੇਡਾ ਵੱਲੋਂ ਜੈੱਫ ਡੇਵਿਡ ਨੂੰ ਮੁੰਬਈ ‘ਚ ਕੌਂਸਲ ਜਨਰਲ ਨਿਯੁਕਤ

ਓਟਵਾ, 2 ਅਗਸਤ (ਪੰਜਾਬ ਮੇਲ)- ਕੈਨੇਡਾ ਨੇ ਜੈੱਫ ਡੇਵਿਡ ਨੂੰ ਮੁੰਬਈ ਵਿਚ ਆਪਣਾ ਕੌਂਸਲ ਜਨਰਲ ਨਿਯੁਕਤ ਕੀਤਾ ਹੈ। ਪਿਛਲੇ ਸਾਲ ਅਕਤੂਬਰ ਵਿਚ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਮਗਰੋਂ ਭਾਰਤ ਨੇ ਆਪਣੇ ਰਾਜਦੂਤ ਅਤੇ ਪੰਜ ਹੋਰ ਡਿਪਲੋਮੈਟ ਵਾਪਸ ਬੁਲਾ ਲਏ ਸਨ ਤੇ ਛੇ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ। ਇਸ ਘਟਨਾਕ੍ਰਮ ਤੋਂ ਬਾਅਦ ਕੈਨੇਡਾ ਦੀ ਇਹ ਪਹਿਲੀ […]

ਭਾਰਤੀ ਤੇਲ ਰਿਫਾਇਨਰੀਆਂ ਵੱਲੋਂ ਰੂਸ ਤੋਂ ਤੇਲ ਖਰੀਦਣਾ ਜਾਰੀ

ਵਾਸ਼ਿੰਗਟਨ ਡੀ.ਸੀ., 2 ਅਗਸਤ (ਪੰਜਾਬ ਮੇਲ)- ਭਾਰਤੀ ਤੇਲ ਰਿਫਾਇਨਰੀਆਂ ਰੂਸੀ ਸਪਲਾਇਰਾਂ ਤੋਂ ਤੇਲ ਦੀ ਖਰੀਦ ਜਾਰੀ ਰੱਖ ਰਹੀਆਂ ਹਨ। ਸੂਤਰਾਂ ਨੇ ਖ਼ਬਰ ਏਜੰਸੀ ਏ.ਐੱਨ.ਆਈ. ਕੋਲ ਖੁਲਾਸਾ ਕੀਤਾ ਕਿ ਉਨ੍ਹਾਂ ਦੇ ਸਪਲਾਈ ਸੰਬੰਧੀ ਫੈਸਲੇ ਕੀਮਤ, ਕੱਚੇ ਤੇਲ ਦੀ ਗੁਣਵੱਤਾ, ਭੰਡਾਰ, ਲੌਜਿਸਟਿਕਸ ਅਤੇ ਹੋਰ ਆਰਥਿਕ ਕਾਰਕਾਂ ਦੁਆਰਾ ਨਿਰਦੇਸ਼ਿਤ ਹੁੰਦੇ ਹਨ। ਭਾਰਤ ਦੇ ਰੂਸੀ ਸਪਲਾਇਰਾਂ ਤੋਂ ਤੇਲ ਦੀ […]

ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ‘ਚ ਦਿਲਜੀਤ ਸਿੰਘ ਬੇਦੀ ਦੀ ਲਿਖੀ ਪੁਸਤਕ ”ਅਕਾਲ ਪੁਰਖ ਕੀ ਫੌਜ” ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਵੱਲੋਂ ਲੋਕ ਅਰਪਣ

ਦਿਲਜੀਤ ਸਿੰਘ ਬੇਦੀ ਦਾ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਹੋਇਆ ਸਨਮਾਨ ਅੰਮ੍ਰਿਤਸਰ, 1 ਅਗਸਤ (ਪੰਜਾਬ ਮੇਲ)- ਬੁੱਢਾ ਦਲ ਦੇ ਗਿਆਰਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 83ਵੀਂ ਸਾਲਾਨਾ ਬਰਸੀ ਮੌਕੇ ਬੁੱਢਾ ਦਲ ਦੇ ਸਕੱਤਰ ਪੰਥਕ ਵਿਦਵਾਨ ਸ. ਦਿਲਜੀਤ ਸਿੰਘ ਬੇਦੀ ਦੀ ਲਿਖੀ ਪੁਸਤਕ ”ਅਕਾਲ ਪੁਰਖ ਕੀ ਫੌਜ” ਬੁੱਢਾ ਦਲ ਦੇ 14ਵੇਂ ਮੁਖੀ ਸਿੰਘ […]

ਤਿਹਾੜ ਜੇਲ੍ਹ ਅਧਿਕਾਰੀਆਂ ਵੱਲੋਂ ਤਹੱਵੁਰ ਰਾਣਾ ਦੀ ਪਰਿਵਾਰ ਨਾਲ ਫੋਨ ‘ਤੇ ਗੱਲਬਾਤ ਦੀ ਮੰਗ ਦਾ ਵਿਰੋਧ

ਮਾਮਲੇ ਦੀ ਅਗਲੀ ਸੁਣਵਾਈ 5 ਅਗਸਤ ਨੂੰ ਨਵੀਂ ਦਿੱਲੀ, 1 ਅਗਸਤ (ਪੰਜਾਬ ਮੇਲ)- ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ 26/11 ਮੁੰਬਈ ਹਮਲੇ ਦੇ ਮੁਲਜ਼ਮ ਤਹੱਵੁਰ ਹੁਸੈਨ ਰਾਣਾ ਦੀ ਪਰਿਵਾਰਕ ਮੈਂਬਰਾਂ ਨਾਲ ਫੋਨ ‘ਤੇ ਗੱਲਬਾਤ ਦੀ ਮੰਗ ਲਈ ਦਿੱਲੀ ਦੀ ਇੱਕ ਅਦਾਲਤ ‘ਚ ਦਾਇਰ ਅਪੀਲ ਦਾ ਵਿਰੋਧ ਕੀਤਾ ਹੈ। ਜੇਲ੍ਹ ਅਧਿਕਾਰੀਆਂ ਨੇ ਸੁਣਵਾਈ ਦੌਰਾਨ ਸਪੈਸ਼ਲ ਜੱਜ ਚੰਦਰ […]

ਈ.ਡੀ. ਵੱਲੋਂ ਅਨਿਲ ਅੰਬਾਨੀ ਨੂੰ 5 ਅਗਸਤ ਲਈ ਸੰਮਨ

3000 ਕਰੋੜ ਰੁਪਏ ਦਾ ਬੈਂਕ ਕਰਜ਼ਾ ਧੋਖਾਧੜੀ ਮਾਮਲਾ ਨਵੀਂ ਦਿੱਲੀ, 1 ਅਗਸਤ (ਪੰਜਾਬ ਮੇਲ)- ਐੱਨਫੋਰਸਮੈਂਟ ਡਾਇਰੈਕਟੋਰੇਟ ਨੇ ਰਿਲਾਇੰਸ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਨੂੰ ਮਨੀ ਲਾਂਡਰਿੰਗ ਘੁਟਾਲੇ ਨਾਲ ਜੁੜੇ ਕਥਿਤ 3000 ਕਰੋੜ ਰੁਪਏ ਦੇ ਬੈਂਕ ਕਰਜ਼ਾ ਧੋਖਾਧੜੀ ਮਾਮਲੇ ਵਿਚ ਪੁੱਛ ਪੜਤਾਲ ਲਈ 5 ਅਗਸਤ ਨੂੰ ਸੰਮਨ ਕੀਤਾ ਹੈ। ਇਸ ਤੋਂ ਪਹਿਲਾਂ ਏਜੰਸੀ ਨੇ 24 ਜੁਲਾਈ […]