ਅਮਰੀਕਾ ਦੇ ਨੈਸ਼ਨਲ ਏਅਰਪੋਰਟ ‘ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ

-ਗਲਤੀ ਕਾਰਨ ਇਕੋ ਪੱਟੜੀ ‘ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਸੈਕਰਾਮੈਂਟੋ, 20 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਰੋਨਾਲਡ ਰੀਗਨ ਨੈਸ਼ਨਲ ਏਅਰੋਪਰਟ ‘ਤੇ ਇਕੋ ਪੱਟੜੀ ਉਪਰ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਹਰੀ ਝੰਡੀ ਮਿਲਣ ਉਪਰੰਤ ਤੁਰੰਤ ਗਲਤੀ ਦਾ ਅਹਿਸਾਸ ਹੋਣ ‘ਤੇ ਜਹਾਜ਼ਾਂ ਨੂੰ ਇਕ ਦੂਸਰੇ ਤੋਂ ਕੁਝ ਫੁੱਟ ਦੀ […]

Trump ਖ਼ਿਲਾਫ਼ ਮਾਮਲੇ ਦੀ ਸੁਣਵਾਈ ਦੌਰਾਨ Court ਦੇ ਬਾਹਰ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ; ਹੋਈ ਮੌਤ

ਨਿਊਯਾਰਕ, 20 ਅਪ੍ਰੈਲ (ਪੰਜਾਬ ਮੇਲ)-  ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ ਮੀਡੀਆ ਰਿਪੋਰਟਾਂ ਅਤੇ ਵੀਡੀਓਜ਼ ਅਨੁਸਾਰ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਪਰਾਧਿਕ ਮੁਕੱਦਮੇ ਵਿਚ ਸੁਣਵਾਈ ਦੌਰਾਨ ਇਕ ਵਿਅਕਤੀ ਨੇ ਮੈਨਹਟਨ ਕ੍ਰਿਮੀਨਲ ਕੋਰਟ ਦੇ ਬਾਹਰ ਆਪਣੇ ਆਪ ਨੂੰ ਅੱਗ ਲਗਾ ਲਈ। ਇਹ ਘਟਨਾ ਅੱਜ ਦੁਪਹਿਰ ਨੂੰ ਵਾਪਰੀ। ਵਿਅਕਤੀ ਅੱਗ ਦੀ ਲਪੇਟ ‘ਚ ਆ ਗਿਆ ਅਤੇ ਬਾਅਦ […]

ਤੇਜਿੰਦਰਪਾਲ ਸਿੰਘ ਬਿੱਟੂ ਕਾਂਗਰਸ ਛੱਡ ਭਾਜਪਾ ‘ਚ ਹੋਏ ਸ਼ਾਮਲ

ਚੰਡੀਗੜ੍ਹ, 20 ਅਪ੍ਰੈਲ (ਪੰਜਾਬ ਮੇਲ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ ਤੇਜਿੰਦਰ ਪਾਲ ਸਿੰਘ ਬਿੱਟੂ ਨੇ ਪਾਰਟੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ ਤੇ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਨਵੀਂ ਦਿੱਲੀ ਵਿਚ ਪਾਰਟੀ ਵਿਚ ਅਸ਼ਵਨੀ ਵੈਸ਼ਨਵ ਤੇ ਵਿਨੋਦ ਤਾਵੜੇ ਨੇ ਸ਼ਾਮਲ ਕੀਤਾ। ਇਸ ਤੋਂ ਪਹਿਲਾਂ ਬਿੱਟੂ ਨੇ […]

ਐਲੋਨ ਮਸਕ ਵੱਲੋਂ ਭਾਰਤ ਦੀ ਯਾਤਰਾ ਮੁਲਤਵੀ

ਨਵੀਂ ਦਿੱਲੀ, 20 ਅਪ੍ਰੈਲ (ਪੰਜਾਬ ਮੇਲ)-  ਟੈਸਲਾ ਦੇ ਮੁਖੀ ਐਲੋਨ ਮਸਕ ਨੇ ਭਾਰਤ ਯਾਤਰਾ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਯਾਤਰਾ ਦੌਰਾਨ ਉਨ੍ਹਾਂ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣਾ ਸੀ ਅਤੇ ਦੱਖਣੀ ਏਸ਼ੀਆਈ ਬਾਜ਼ਾਰ ਵਿਚ ਦਾਖਲ ਹੋਣ ਦੀ ਯੋਜਨਾ ਦਾ ਐਲਾਨ ਕਰਨਾ ਸੀ। ਇਸ ਦੌਰਾਨ ਮਸਕ ਨੇ ਕਿਹਾ ਕਿ ਉਨ੍ਹਾਂ ਦੀ ਭਾਰਤ […]

ਪੰਜਾਬੀ ਦੇ ਨਾਮਵਰ ਕਵੀ ਮੋਹਨਜੀਤ ਨਹੀਂ ਰਹੇ

ਨਵੀਂ ਦਿੱਲੀ, 20 ਅਪ੍ਰੈਲ (ਪੰਜਾਬ ਮੇਲ)-  ਪੰਜਾਬੀ ਦੇ ਨਾਮਵਰ ਕਵੀ ਡਾ. ਮੋਹਨਜੀਤ ਅੱਜ ਸਵੇਰੇ ਕਰੀਬ ਪੌਣੇ 6 ਵਜੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। 7 ਮਈ, 1938 ਨੂੰ ਅੰਮ੍ਰਿਤਸਰ ਦੇ ਪਿੰਡ ਅਦਲੀਵਾਲਾ ਵਿਚ ਜੰਮੇ ਮੋਹਨਜੀਤ ਬੀਤੇ ਦਿਨਾਂ ਤੋਂ ਬ੍ਰੇਨ ਸਟਰੋਕ ਕਾਰਨ ਪਹਿਲਾਂ ਨਿੱਜੀ ਹਸਪਤਾਲ ਵਿਚ ਦਾਖ਼ਲ ਸਨ ਤੇ ਫਿਰ ਉਨ੍ਹਾਂ ਦਾ ਇਲਾਜ ਘਰ ਵਿਚ […]

Court ਨੇ ਸਿਸੋਦੀਆ ਦੀ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 20 ਅਪ੍ਰੈਲ (ਪੰਜਾਬ ਮੇਲ)-  ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਸੀ.ਬੀ.ਆਈ. ਅਤੇ ਈ.ਡੀ. ਵੱਲੋਂ ਦਾਇਰ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਕੇਸਾਂ ਵਿਚ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅਦਾਲਤ ਨੇ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸੀ.ਬੀ.ਆਈ. ਅਤੇ ਈ.ਡੀ. ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕੇਂਦਰੀ ਜਾਂਚ ਏਜੰਸੀਆਂ ਦੇ ਨਾਲ-ਨਾਲ ਸਿਸੋਦੀਆ ਵੱਲੋਂ […]

ਚੀਫ ਜਸਟਿਸ ਵੱਲੋਂ ਨਵੇਂ ਅਪਰਾਧਿਕ ਨਿਆਂ ਕਾਨੂੰਨਾਂ ਦੇ ਲਾਗੂ ਹੋਣਾ ਇਤਿਹਾਸਕ ਕਰਾਰ

ਨਵੀਂ ਦਿੱਲੀ, 20 ਅਪ੍ਰੈਲ (ਪੰਜਾਬ ਮੇਲ)-  ਚੀਫ ਜਸਟਿਸ (ਸੀ.ਜੇ.ਆਈ.) ਡੀਵਾਈ ਚੰਦਰਚੂੜ ਨੇ ਅੱਜ ਨਵੇਂ ਅਪਰਾਧਿਕ ਨਿਆਂ ਕਾਨੂੰਨਾਂ ਦੇ ਲਾਗੂ ਹੋਣ ਨੂੰ ਸਮਾਜ ਲਈ ਇਤਿਹਾਸਕ ਪਲ ਕਰਾਰ ਦਿੱਤਾ ਅਤੇ ਕਿਹਾ ਕਿ ਭਾਰਤ ਆਪਣੀ ਅਪਰਾਧਿਕ ਨਿਆਂ ਪ੍ਰਣਾਲੀ ਵਿਚ ਮਹੱਤਵਪੂਰਨ ਤਬਦੀਲੀਆਂ ਲਈ ਤਿਆਰ ਹੈ। ਇਥੇ ਅਪਰਾਧਿਕ ਨਿਆਂ ਪ੍ਰਣਾਲੀ ਦੇ ਪ੍ਰਸ਼ਾਸਨ ਵਿਚ ਭਾਰਤ ਦਾ ਪ੍ਰਗਤੀਸ਼ੀਲ ਮਾਰਗ ਵਿਸ਼ੇ ‘ਤੇ ਕਾਨਫਰੰਸ […]

ਅਮਰੀਕਾ ਵੱਲੋਂ ਪਾਕਿ ਨੂੰ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਲਈ ਸਾਜ਼ੋ-ਸਾਮਾਨ ਦੇਣ ਵਾਲੀਆਂ ਚੀਨ ਦੀਆਂ 3 ਤੇ ਬੇਲਾਰੂਸ ਦੀ ਇਕ ਕੰਪਨੀ ‘ਤੇ BAN

ਵਾਸ਼ਿੰਗਟਨ, 20 ਅਪ੍ਰੈਲ (ਪੰਜਾਬ ਮੇਲ)-  ਅਮਰੀਕਾ ਨੇ ਪਾਕਿਸਤਾਨ ਨੂੰ ਉਸ ਦੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਲਈ ਸਾਜ਼ੋ-ਸਾਮਾਨ ਮੁਹੱਈਆ ਕਰਾਉਣ ਲਈ ਤਿੰਨ ਚੀਨੀ ਕੰਪਨੀਆਂ ਅਤੇ ਇਕ ਬੇਲਾਰੂਸੀ ਕੰਪਨੀ ‘ਤੇ ਪਾਬੰਦੀਆਂ ਲਗਾ ਦਿੱਤੀਆਂ ਹਨ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਅਮਰੀਕਾ ਨੇ ਜਿਨ੍ਹਾਂ ਤਿੰਨ ਚੀਨੀ ਕੰਪਨੀਆਂ ‘ਤੇ ਪਾਬੰਦੀ ਲਗਾਈ ਹੈ, ਉਨ੍ਹਾਂ ‘ਚ ਸ਼ਿਆਨ ਲੋਂਗਡੇ ਟੈਕਨਾਲੋਜੀ ਡਿਵੈਲਪਮੈਂਟ, […]

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਚੌਧਰੀ BJP ‘ਚ ਸ਼ਾਮਲ

ਨਵੀਂ ਦਿੱਲੀ, 20 ਅਪ੍ਰੈਲ (ਪੰਜਾਬ ਮੇਲ)- ਲੋਕ ਸਭਾ ਚੋਣਾਂ ਵਿਚਾਲੇ ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਸੰਸਦ ਮੈਂਬਰ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਅੱਜ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਲ ਹੋ ਗਏ। ਕਰਮਜੀਤ ਕੌਰ ਚੌਧਰੀ ਪਾਰਟੀ ਵਲੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਸਨ।

ਲੋਕ ਸਭਾ ਚੋਣਾਂ: BSP ਨੇ ਫ਼ਰੀਦਕੋਟ ਤੋਂ ਚੌਹਾਨ ਅਤੇ ਗੁਰਦਾਸਪੁਰ ਤੋਂ ਰਾਜ ਕੁਮਾਰ ਨੂੰ ਚੋਣ ਮੈਦਾਨ ‘ਚ ਉਤਾਰਿਆ

ਜਲੰਧਰ, 20 ਅਪ੍ਰੈਲ (ਪੰਜਾਬ ਮੇਲ)- ਬਹੁਜਨ ਸਮਾਜ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰਦਿਆ ਫ਼ਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਰਾਜਕੁਮਾਰ ਜਨੋਤਰਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪਾਰਟੀ ਨੇ ਹੁਣ ਤੱਕ 7 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਤੇ ਬਾਕੀ 6 […]