ਡੌਂਕੀ ਲਗਾ ਅਮਰੀਕਾ ਜਾ ਰਹੇ 230 ਭਾਰਤੀ ਸ਼ਾਰਜਾਹ ‘ਚ ਫਸੇ

ਨਿਊਯਾਰਕ, 17 ਦਸੰਬਰ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ‘ਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਜੇਕਰ ਇੱਕ ਰਸਤਾ ਬੰਦ ਹੁੰਦਾ ਹੈ, ਤਾਂ ਲੋਕ ਦੂਜੇ ਰਸਤੇ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖ਼ਲ ਹੁੰਦੇ ਹਨ। ਹਾਲ ਹੀ ਵਿਚ 170 ਗੁਜਰਾਤੀਆਂ ਸਮੇਤ 230 ਦੇ ਕਰੀਬ ਭਾਰਤੀ ਸ਼ਾਰਜਾਹ (ਯੂ.ਏ.ਈ.) ਵਿਚ ਫਸ […]

ਉਪ ਪ੍ਰਧਾਨ ਮੰਤਰੀ ਫ੍ਰੀਲੈਂਡ ਦੇ ਅਸਤੀਫ਼ੇ ਨਾਲ ਕੈਨੇਡਾ ‘ਚ ਸਿਆਸੀ ਹਲਚਲ ਤੇਜ਼

– ਘੱਟਗਿਣਤੀ ਟਰੂਡੋ ਸਰਕਾਰ ਸੰਕਟ ‘ਚ ਘਿਰੀ; – ਜਨਤਕ ਸੁਰੱਖਿਆ ਮੰਤਰੀ ਡੋਮੀਨਿਕ ਲੇਬਲੈਂਕ ਨੇ ਫ੍ਰੀਲੈਂਡ ਦੀ ਥਾਂ ਵਿੱਤ ਮੰਤਰੀ ਵਜੋਂ ਸਹੁੰ ਚੁੱਕੀ ਵੈਨਕੂਵਰ, 17 ਦਸੰਬਰ (ਪੰਜਾਬ ਮੇਲ)- ਕੈਨੇਡਾ ਦੀ ਉਪ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਨੇੜਲਿਆਂ ‘ਚੋਂ ਇਕ ਮੰਨਿਆ ਜਾਂਦਾ ਸੀ, ਵਲੋਂ ਬੀਤੇ ਦਿਨੀਂ ਅਚਾਨਕ ਦਿੱਤਾ ਅਸਤੀਫਾ ਜਨਤਕ […]

‘ਆਪ’ ਨੂੰ ਛੱਡ ਕਿਸੇ ਵੀ ਪਾਰਟੀ ਨੇ ਚੋਣ ਮੈਨੀਫੈਸਟੋ ਜਾਂ ਗਾਰੰਟੀਆਂ ਦਾ ਨਹੀਂ ਕੀਤਾ ਐਲਾਨ

ਜਲੰਧਰ, 17 ਦਸੰਬਰ (ਪੰਜਾਬ ਮੇਲ)- ਪੰਜਾਬ ‘ਚ 21 ਦਸੰਬਰ ਨੂੰ ਹੋਣ ਵਾਲੀਆਂ 5 ਨਗਰ ਨਿਗਮਾਂ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦੀਆਂ ਚੋਣਾਂ ਲਈ ਸੱਤਧਾਰੀ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਿਸੇ ਵੀ ਹੋਰ ਵਿਰੋਧੀ ਪਾਰਟੀ ਨੇ ਵੋਟਰਾਂ ਲਈ ਚੋਣ ਮੈਨੀਫੈਸਟੋ ਜਾਰੀ ਨਹੀਂ ਕੀਤਾ। ਆਮ ਆਦਮੀ ਪਾਰਟੀ ਵੱਲੋਂ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਹੁਣ ਤੱਕ […]

ਨਿਗਮ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਵੱਡੀ ਕਾਰਵਾਈ

-ਭਗਤ ਚੂਨੀ ਲਾਲ ਸਮੇਤ 12 ਆਗੂਆਂ ਨੂੰ ਪਾਰਟੀ ‘ਚੋਂ ਕੀਤਾ ਬਰਖਾਸਤ ਜਲੰਧਰ, 17 ਦਸੰਬਰ (ਪੰਜਾਬ ਮੇਲ)- ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡੀ ਕਾਰਵਾਈ ਕਰਦਿਆਂ ਭਾਜਪਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਿਤਾ ਤੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਸਣੇ 12 ਆਗੂਆਂ ਨੂੰ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ […]

ਕੈਨੇਡਾ ਦੀ ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਦਿੱਤਾ ਅਹੁਦੇ ਤੋਂ ਅਸਤੀਫਾ

ਟੋਰਾਂਟੋ, 16 ਦਸੰਬਰ (ਪੰਜਾਬ ਮੇਲ)- ਕੈਨੇਡਾ ਦੀ ਉਪ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕ੍ਰਿਸਟੀਆ ਫ੍ਰੀਲੈਂਡ ਨੇ ਦੇਸ਼ ਦੀ ਭਵਿੱਖੀ ਆਰਥਿਕ ਦਿਸ਼ਾ ਨੂੰ ਲੈ ਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਬੁਨਿਆਦੀ ਅਸਹਿਮਤੀ ਦਾ ਹਵਾਲਾ ਦਿੰਦੇ ਹੋਏ ਆਪਣੇ ਅਸਤੀਫੇ ਦਾ ਐਲਾਨ ਕੀਤਾ ਹੈ। ਫ੍ਰੀਲੈਂਡ ਦਾ ਅਸਤੀਫਾ ਉਸੇ […]

ਨਰਾਇਣ ਸਿੰਘ ਚੌੜਾ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ ਜੇਲ੍ਹ

ਅੰਮ੍ਰਿਤਸਰ, 16 ਦਸੰਬਰ (ਪੰਜਾਬ ਮੇਲ)- ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਰਿਮਾਂਡ ਖਤਮ ਹੋਣ ਮਗਰੋਂ ਅੰਮ੍ਰਿਤਸਰ ਮਾਨਯੋਗ  ਅਦਾਲਤ ‘ਚ ਪੇਸ਼ ਕੀਤਾ ਗਿਆ। ਮਾਨਯੋਗ ਅਦਾਲਤ ਨੇ ਹੁਣ ਨਰਾਇਣ ਸਿੰਘ ਚੌੜਾ ਨੂੰ 14 ਦਿਨਾਂ ਦੇ ਲਈ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 5 ਦਸੰਬਰ, […]

ਟਰੰਪ ਵੱਲੋਂ ਰਿਚਰਡ ਗ੍ਰੇਨੇਲ ਵਿਸ਼ੇਸ਼ ਕਾਰਜ ਦੂਤ ਵਜੋਂ ਨਾਮਜ਼ਦ

ਵੈਸਟ ਪਾਮ ਬੀਚ, 16 ਦਸੰਬਰ (ਪੰਜਾਬ ਮੇਲ)- ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲੰਬੇ ਸਮੇਂ ਤੋਂ ਵਿਦੇਸ਼ ਨੀਤੀ ਦੇ ਸਲਾਹਕਾਰ ਰਿਚਰਡ ਗਰੇਨਲ ਨੂੰ ਵਿਸ਼ੇਸ਼ ਕਾਰਜ ਦੂਤ ਵਜੋਂ ਨਾਮਜ਼ਦ ਕੀਤਾ ਹੈ। ਗ੍ਰੇਨੇਲ, ਟਰੰਪ ਦੇ ਪਿਛਲੇ ਕਾਰਜਕਾਲ ਦੌਰਾਨ, ਜਰਮਨੀ ਵਿਚ ਰਾਜਦੂਤ, ਸਰਬੀਆ ਅਤੇ ਕੋਸੋਵੋ ਸ਼ਾਂਤੀ ਵਾਰਤਾ ਲਈ ਰਾਸ਼ਟਰਪਤੀ ਦੇ ਵਿਸ਼ੇਸ਼ ਦੂਤ ਅਤੇ ਰਾਸ਼ਟਰੀ ਖੁਫੀਆ ਵਿਭਾਗ […]

ਅਮਰੀਕਾ ‘ਚ ਭਾਰਤੀ ਵਿਦਿਆਰਥਣ ਦੀ ਸੜਕ ਹਾਦਸੇ ‘ਚ ਮੌਤ; ਦੋ ਗੰਭੀਰ ਜ਼ਖ਼ਮੀ

ਵਾਸ਼ਿੰਗਟਨ, 16 ਦਸੰਬਰ (ਪੰਜਾਬ ਮੇਲ)- ਅਮਰੀਕਾ ‘ਚ ਵਾਪਰੇ ਸੜਕ ਹਾਦਸੇ ਵਿਚ ਇੱਕ ਭਾਰਤੀ ਵਿਦਿਆਰਥਣ ਦੀ ਮੌਤ ਹੋ ਗਈ ਹੈ। ਇਸ ਹਾਦਸੇ ‘ਚ ਦੋ ਹੋਰ ਭਾਰਤੀ ਵਿਦਿਆਰਥੀ ਵੀ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਘਟਨਾ ਸ਼ੁੱਕਰਵਾਰ ਅੱਧੀ ਰਾਤ ਨੂੰ ਵਾਪਰੀ, ਜਦੋਂ ਅਮਰੀਕਾ ਦੇ ਟੈਨੇਸੀ ਸੂਬੇ ਦੇ ਮੈਮਫਿਸ ਇਲਾਕੇ ‘ਚ […]

22 ਸਾਲਾਂ ਤੋਂ ਪਾਕਿਸਤਾਨ ਰਹਿ ਰਹੀ ਭਾਰਤੀ ਨਾਗਰਿਕ ਫਰੀਦਾ ਬਾਨੋ ਦੀ ਹੋਵੇਗੀ ਦੇਸ਼ ਵਾਪਸੀ

ਇਸਲਾਮਾਬਾਦ, 16 ਦਸੰਬਰ (ਪੰਜਾਬ ਮੇਲ)- 22 ਸਾਲਾਂ ਤੋਂ ਪਾਕਿਸਤਾਨ ਵਿਚ ਰਹਿ ਰਹੀ ਭਾਰਤੀ ਨਾਗਰਿਕ ਹਮੀਦਾ ਬਾਨੋ ਨੂੰ ਵਾਪਸ ਭੇਜਣ ਲਈ ਪਾਕਿਸਤਾਨ ਪੂਰੀ ਤਰ੍ਹਾਂ ਤਿਆਰ ਹੈ। ਦੋ ਦਹਾਕੇ ਪਹਿਲਾਂ ਮਨੁੱਖੀ ਤਸਕਰੀ ਦਾ ਸ਼ਿਕਾਰ ਹੋਈ ਹਮੀਦਾ ਬਾਨੋ ਦੀ ਕਹਾਣੀ ਬਹੁਤ ਹੀ ਦਰਦਨਾਕ ਹੈ। ਤਸਕਰਾਂ ਨੇ ਉਸ ਨੂੰ ਦੁਬਈ ‘ਚ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਇਸ […]

ਪੰਨੂ ਨੇ ਰੂਸ ਨੂੰ ਭਾਰਤ ਦਾ ਸਮਰਥਨ ਕਰਨ ‘ਤੇ ਦਿੱਤੀ ਧਮਕੀ

ਗੁਰਦਾਸਪੁਰ, 16 ਦਸੰਬਰ (ਪੰਜਾਬ ਮੇਲ)- ਭਾਰਤ ‘ਚ ਪਾਬੰਦੀਸ਼ੁਦਾ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਇਕ ਹੋਰ ਵੀਡੀਓ ਜਾਰੀ ਕੀਤੀ ਹੈ, ਜਿਸ ਵਿਚ ਇਸ ਵਾਰ ਧਮਕੀ ਦਿੱਤੀ ਗਈ ਕਿ ਜੇਕਰ ਰੂਸ ਭਾਰਤ ਦਾ ਸਮਰਥਨ ਕਰਦਾ ਹੈ, ਤਾਂ ਉਹ ਦੁਨੀਆ ਭਰ ਵਿਚ ਰੂਸੀ ਮਿਸ਼ਨਾਂ ‘ਤੇ ਹਮਲਾ ਕਰਨਗੇ। ਪੰਨੂ ਨੇ ਰੂਸੀ ਮੀਡੀਆ ਹਾਊਸ ਆਰ.ਟੀ. ਇੰਡੀਆ ਅਤੇ […]