ਭਾਰਤ ਦੀ ਆਬਾਦੀ 2060 ਦੇ ਦਹਾਕੇ ਦੀ ਸ਼ੁਰੂਆਤ ਵਿਚ 1.7 ਅਰਬ ਤੱਕ ਪਹੁੰਚ ਜਾਵੇਗੀ: ਸੰਯੁਕਤ ਰਾਸ਼ਟਰ

ਸੰਯੁਕਤ ਰਾਸ਼ਟਰ, 12 ਜੁਲਾਈ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਨੇ ਕਿਹਾ ਹੈ ਕਿ ਭਾਰਤ ਦੀ ਆਬਾਦੀ 2060 ਦੇ ਦਹਾਕੇ ਦੀ ਸ਼ੁਰੂਆਤ ਵਿਚ ਲਗਭਗ 1.7 ਅਰਬ ਤੱਕ ਪਹੁੰਚਣ ਦਾ ਅਨੁਮਾਨ ਹੈ ਅਤੇ ਇਸ ਤੋਂ ਬਾਅਦ ਇਸ ਵਿਚ 12 ਫ਼ੀਸਦੀ ਦੀ ਕਮੀ ਆਵੇਗੀ ਪਰ ਇਸੇ ਦੇ ਬਾਵਜੂਦ ਇਹ ਪੂਰੀ ਸ਼ਤਾਬਦੀ ਦੌਰਾਨ ਵਿਸ਼ਵ ਵਿਚ ਸਭ ਤੋਂ ਵੱਧ ਆਬਾਦੀ ਵਾਲਾ […]

ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਸੁਪਰੀਮ ਕੋਰਟ ਦੇ ਜੱਜ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ ਨਵੀਂ ਦਿੱਲੀ, 12 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਦੇ ਜਸਟਿਸ ਸੰਜੇ ਕੁਮਾਰ ਨੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਉਨ੍ਹਾਂ ਪਟੀਸ਼ਨਾਂ ‘ਤੇ ਸੁਣਵਾਈ ਤੋਂ ਵੀਰਵਾਰ ਨੂੰ ਖੁਦ ਨੂੰ ਵੱਖ ਕਰ ਲਿਆ, ਜਿਨ੍ਹਾਂ ‘ਚ ਆਬਕਾਰੀ ਨੀਤੀ ਘਪਲੇ ਦੇ […]

ਪਾਬੰਦੀਆਂ ਦੇ ਬਾਵਜੂਦ ਕੈਨੇਡਾ ‘ਚ ਅੰਤਰਰਾਸ਼ਟਰੀ ਸਟੱਡੀ ਵੀਜ਼ਾ ‘ਚ 13 ਫ਼ੀਸਦੀ ਵਾਧਾ

ਟੋਰਾਂਟੋ, 12 ਜੁਲਾਈ (ਪੰਜਾਬ ਮੇਲ)- ਕੈਨੇਡਾ ਵਿਚ ਅੰਤਰਰਾਸ਼ਟਰੀ ਸਟੱਡੀ ਵੀਜ਼ਾ ਵਿਚ ਜ਼ਿਕਰਯੋਗ ਵਾਧਾ ਦੇਖਣ ਨੂੰ ਮਿਲਿਆ ਹੈ। ਕੈਨੇਡਾ ਦੀ ਸਰਕਾਰ ਨੇ ਭਾਵੇਂ ਕਿਹਾ ਹੈ ਕਿ ਉਸ ਦਾ ਉਦੇਸ਼ ਦੇਸ਼ ਵਿਚ ਦਾਖਲ ਹੋਣ ਵਾਲੇ ਅਸਥਾਈ ਨਿਵਾਸੀਆਂ ਦੀ ਗਿਣਤੀ ਨੂੰ ਰੋਕਣਾ ਹੈ ਪਰ ਇਸ ਸਾਲ ਦੇ ਪਹਿਲੇ ਚਾਰ ਮਹੀਨਿਆਂ ਵਿਚ ਸਟੱਡੀ ਪਰਮਿਟ ਪ੍ਰਾਪਤ ਕਰਨ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ […]

ਸ਼ੈਨੇਗਨ ਵੀਜ਼ਾ ਰਿਫਿਊਜ਼ ਹੋਣ ਕਾਰਨ ਇਕ ਸਾਲ ‘ਚ ਭਾਰਤੀਆਂ ਨੂੰ ਹੋਇਆ 109 ਕਰੋੜ ਦਾ ਨੁਕਸਾਨ

ਨਵੀਂ ਦਿੱਲੀ, 12 ਜੁਲਾਈ (ਪੰਜਾਬ ਮੇਲ)- ਭਾਰਤੀਆਂ ‘ਚ ਵਿਦੇਸ਼ ਜਾਣ ਦਾ ਰੁਝਾਨ ਬਹੁਤ ਵਧ ਗਿਆ ਹੈ, ਜਿਸ ਕਾਰਨ ਲੋਕ ਭਾਰਤ ਤੋਂ ਬਾਹਰ ਜਾਣ ਲਈ ਵੱਡੀ ਤੋਂ ਵੱਡੀ ਰਕਮ ਦੇਣ ਲਈ ਤਿਆਰ ਹਨ। ਇਸੇ ਤਰ੍ਹਾਂ ਸਾਲ 2023 ਦੌਰਾਨ ਵੱਡੀ ਗਿਣਤੀ ‘ਚ ਭਾਰਤੀਆਂ ਨੇ ਸ਼ੈਨੇਗਨ ਦੇਸ਼ਾਂ ‘ਚ ਜਾਣ ਲਈ ਵੀਜ਼ਾ ਅਪਲਾਈ ਕੀਤਾ ਸੀ, ਪਰ ਇਨ੍ਹਾਂ ‘ਚੋਂ ਕਾਫ਼ੀ […]

ਚੀਨ ਦੀ ਕੰਪਨੀ ਆਈਸਪੇਸ ਦਾ ਰਾਕੇਟ ਲਾਂਚ ਤੋਂ ਬਾਅਦ ਫੇਲ, ਤਿੰਨ ਸੈਟੇਲਾਈਟ ਤਬਾਹ

ਬੀਜਿੰਗ, 12 ਜੁਲਾਈ (ਪੰਜਾਬ ਮੇਲ)- ਚੀਨ ਵਿਚ ਇਕ ਰਾਕੇਟ ਨਿਰਮਾਣ ਸਟਾਰਟ-ਅੱਪ ਨੂੰ ਇਕ ਵਾਰ ਫਿਰ ਲਾਂਚ ਕਰਨ ਵਿਚ ਅਸਫਲਤਾ ਦਾ ਸਾਹਮਣਾ ਕਰਨਾ ਪਿਆ, ਜਿਸ ਦੇ ਨਤੀਜੇ ਵਜੋਂ ਗਲੋਬਲ ਮੌਸਮ ਦੀ ਭਵਿੱਖਬਾਣੀ ਅਤੇ ਭੂਚਾਲ ਦੀ ਚੇਤਾਵਨੀ ਦੇਣ ਵਾਲੇ ਇਕ ਵਪਾਰਕ ਸਮੂਹ ਦੇ ਤਿੰਨ ਉਪਗ੍ਰਹਿ ਨਸ਼ਟ ਹੋ ਗਏ। ਕੰਪਨੀ iSpace ਦੁਆਰਾ ਬਣਾਏ ਗਏ 24 ਮੀਟਰ ਠੋਸ ਈਂਧਨ […]

ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਹਾਈਕੋਰਟ ਵੱਲੋਂ ਬਿਭਵ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ

ਨਵੀਂ ਦਿੱਲੀ, 12 ਜੁਲਾਈ (ਪੰਜਾਬ ਮੇਲ)- ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਅਨੁਪ ਕੁਮਾਰ ਮਹਿੰਦੀਰੱਤਾ ਨੇ ਬਿਭਵ ਕੁਮਾਰ ਦੀ ਪਟੀਸ਼ਨ ਖ਼ਾਰਜ ਕਰਦਿਆਂ ਕਿਹਾ ਕਿ ਉਸ ਨੂੰ ਰਾਹਤ ਦੇਣ ਦਾ ਕੋਈ ਆਧਾਰ ਨਹੀਂ ਹੈ। […]

ਪਾਕਿਸਤਾਨ ਸਰਕਾਰ ਵਿਦੇਸ਼ਾਂ ‘ਚ ਭੀਖ ਮੰਗਣ ਵਾਲਿਆਂ ਦੇ ਪਾਸਪੋਰਟ ਕਰ ਰਹੀ ਹੈ ਰੱਦ

ਲਾਹੌਰ/ਗੁਰਦਾਸਪੁਰ, 12 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ‘ਚ ਗੰਭੀਰ ਆਰਥਿਕ ਸੰਕਟ ਚੱਲ ਰਿਹਾ ਹੈ। ਇਸ ਕਾਰਨ ਕਈ ਲੋਕ ਵਿਦੇਸ਼ ਜਾ ਕੇ ਭੀਖ ਮੰਗ ਰਹੇ ਹਨ। ਸਰਹੱਦ ਪਾਰਲੇ ਸੂਤਰਾਂ ਅਨੁਸਾਰ ਬਦਨਾਮੀ ਤੋਂ ਬਚਣ ਲਈ ਪਾਕਿਸਤਾਨ ਸਰਕਾਰ ਨੇ ਹੁਣ ਭਿਖਾਰੀਆਂ ‘ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ। ਪਾਕਿਸਤਾਨ ਸਰਕਾਰ ਵਿਦੇਸ਼ਾਂ ‘ਚ ਭੀਖ ਮੰਗਣ ਵਾਲਿਆਂ ਦੇ ਪਾਸਪੋਰਟ ਰੱਦ ਕਰ […]

ਮਹਾਰਾਸ਼ਟਰ ਵਿਧਾਨ ਪਰਿਸ਼ਦ ਚੋਣਾਂ: ਐੱਨ.ਡੀ.ਏ. ਨੇ 11 ਵਿਚੋਂ 9 ਸੀਟਾਂ ਜਿੱਤੀਆਂ

-ਇੰਡੀਆ ਗੱਠਜੋੜ ਦੇ ਦੋ ਮੈਂਬਰ ਜਿੱਤੇ ਸ਼ਿਵ ਸੈਨਾ (ਯੂ.ਬੀ.ਟੀ.) ਵੱਲੋਂ ਭਾਰੀ ਮੀਂਹ ਦੇ ਮੱਦੇਨਜ਼ਰ ਵੋਟਿੰਗ ਦਾ ਸਮਾਂ ਇਕ ਘੰਟਾ ਵਧਾਉਣ ਦੀ ਮੰਗ ਮੁੰਬਈ, 12 ਜੁਲਾਈ (ਪੰਜਾਬ ਮੇਲ)- ਮਹਾਰਾਸ਼ਟਰ ਵਿਧਾਨ ਪਰਿਸ਼ਦ ਦੀਆਂ 11 ਸੀਟਾਂ ‘ਤੇ ਅੱਜ ਚੋਣ ਹੋਈ, ਜਿਸ ਵਿਚ ਐੱਨ.ਡੀ.ਏ. ਦੇ ਨੌਂ ਮੈਂਬਰਾਂ ਦੇ ਜਿੱਤਣ ਦੀ ਖਬਰ ਹੈ। ਇਸ ਤੋਂ ਇਲਾਵਾ ਇੰਡੀਆ ਗੱਠਜੋੜ ਦੇ ਦੋ […]

ਪਾਕਿਸਤਾਨ ਜਾਣ ਦੇ ਇਛੁੱਕ ਬਜ਼ੁਰਗ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਸ਼ਰਤਾਂ ‘ਚ ਢਿੱਲ

ਨਵੀਂ ਦਿੱਲੀ, 12 ਜੁਲਾਈ (ਪੰਜਾਬ ਮੇਲ)- ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਅਤੇ ਸ਼੍ਰੋਮਣੀ ਅਕਾਲੀ ਦਲ ਦੀ ਅਪੀਲ ‘ਤੇ 65 ਸਾਲ ਅਤੇ ਉਸ ਤੋਂ ਵੱਧ ਉਮਰ ਦੇ ਸਿੱਖ ਤੀਰਥ ਯਾਤਰੀਆਂ ਲਈ ਵੀਜ਼ਾ ਜ਼ਰੂਰਤਾਂ ‘ਚ ਢਿੱਲ ਦਿੱਤੀ ਗਈ ਹੈ। ਜਿਸ ਦਾ ਐਲਾਨ ਦਿੱਲੀ ਅਕਾਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕੀਤਾ ਹੈ। ਇਹ ਐਲਾਨ ਨਵੀਂ ਦਿੱਲੀ ਸਥਿਤ […]

ਜ਼ਮਾਨਤ ਦੇ ਹੁਕਮਾਂ ‘ਤੇ ਰੋਕ ਸਿਰਫ਼ ਦੁਰਲਭ ਤੇ ਅਸਾਧਾਰਨ ਮਾਮਲਿਆਂ ‘ਚ ਹੀ ਲਾਉਣੀ ਚਾਹੀਦੀ ਹੈ: ਸੁਪਰੀਮ ਕੋਰਟ

ਨਵੀਂ ਦਿੱਲੀ, 12 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਅਦਾਲਤਾਂ ਨੂੰ ਮਕੈਨੀਕਲ ਢੰਗ ਨਾਲ ਅਤੇ ਬਿਨਾ ਕੋਈ ਕਾਰਨ ਦੱਸੇ ਜ਼ਮਾਨਤ ਦੇ ਹੁਕਮਾਂ ‘ਤੇ ਰੋਕ ਲਾਉਣ ਤੋਂ ਬਚਣਾ ਚਾਹੀਦਾ ਹੈ। ਅਦਾਲਤ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਸੇ ਮੁਲਜ਼ਮ ਨੂੰ ਰਾਹਤ ਦੇਣ ਤੋਂ ਸਿਰਫ਼ ਦੁਰਲਭ ਅਤੇ ਅਸਾਧਾਰਨ ਮਾਮਲਿਆਂ ‘ਚ ਹੀ ਇਨਕਾਰ ਕੀਤਾ […]