ਪੰਜਾਬ ‘ਚ ਗਰਮੀ ਕਾਰਨ ਬਜ਼ੁਰਗ ਔਰਤ ਨੇ ਤੋੜਿਆ ਦਮ

ਲੁਧਿਆਣਾ, 20 ਜੂਨ (ਪੰਜਾਬ ਮੇਲ)-  ਲੁਧਿਆਣਾ ਬੱਸ ਅੱਡਾ ਕੰਪਲੈਕਸ ’ਚ ਇਕ ਅਣਜਾਣ ਮਹਿਲਾ ਦੀ ਗਰਮੀ ਕਾਰਨ ਮੌਤ ਹੋ ਗਈ। ਉਹ ਪਿਛਲੇ 15 ਦਿਨਾਂ ਤੋਂ ਭੀਖ ਮੰਗ ਕੇ ਗੁਜ਼ਾਰਾ ਕਰ ਰਹੀ ਸੀ। ਪੁਲਸ ਅਧਿਕਾਰੀਆਂ ਨੇ ਔਰਤ ਦੀ ਲਾਸ਼ ਨੂੰ ਸਿਵਲ ਹਸਪਤਾਲ ਜਾਂਚ-ਪੜਤਾਲ ਲਈ ਭੇਜ ਦਿੱਤਾ ਪਰ ਅਜੇ ਤੱਕ ਇਸ ਔਰਤ ਦਾ ਕੋਈ ਵੀ ਜਾਣ-ਪਛਾਣ ਵਾਲਾ ਸਾਹਮਣੇ […]

ਚੰਡੀਗੜ੍ਹ ‘ਚ ਹੁਣ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 20 ਜੂਨ (ਪੰਜਾਬ ਮੇਲ)- ਚੰਡੀਗੜ੍ਹ ਦੇ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਤੋਂ ਕਰੀਬ ਹਫ਼ਤੇ ਬਾਅਦ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਚੰਡੀਗੜ੍ਹ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈ-ਮੇਲ ਮਿਲੀ ਹੈ। ਇਸ ਤੋਂ ਬਾਅਦ ਹਵਾਈ ਅੱਡੇ ‘ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ। ਬੁੱਧਵਾਰ ਸਵੇਰੇ 4.50 ਵਜੇ ਏਅਰਪੋਰਟ ਅਥਾਰਟੀ ਨੂੰ ਧਮਕੀ […]

ਕੈਨੇਡਾ ‘ਚ ਗਰਮੀ ਦਾ ਪ੍ਰਕੋਪ ਵਧਿਆ: ਲੋਕਾਂ ਨੇ ਸਮੁੰਦਰ ‘ਚ ਲਗਾਈਆਂ ‘ਡੁੱਬਕੀਆਂ’

 ਵੈਨਕੂਵਰ,20 ਜੂਨ (ਮਲਕੀਤ ਸਿੰਘ/ਪੰਜਾਬ ਮੇਲ)- ਕਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਪਿਛਲੇ ਦੋ ਦਿਨਾਂ ਤੋਂ ਗਰਮੀ ਦੇ ਪ੍ਰਕੋਪ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਦੇ ਮਾਹਰਾਂ ਦੀ ਰਾਇ ਮੁਤਾਬਿਕ ਪਛੜ ਕੇ ਪੈ ਰਹੀ ਗਰਮੀ ਕਾਰਨ ਵੈਨਕੂਵਰ,ਸਰੀ ਅਤੇ ਆਸ-ਪਾਸ ਦੇ ਸ਼ਹਿਰਾਂ ‘ਚ ਬੁੱਧਵਾਰ ਵੱਧ ਤੋਂ ਵੱਧ ਤਾਪਮਾਨ 26 ਸੈਲਸੀਅਸ ਰਿਕਾਰਡ ਕੀਤਾ ਗਿਆ।ਜਦੋਂ […]

ਸ੍ਰੀ ਦਰਬਾਰ ਸਾਹਿਬ ਵਿਖੇ ਆਨਲਾਈਨ ਕਮਰਾ ਰਾਖਵਾਂ ਕਰਨ ਸਮੇਂ ਸੰਗਤਾਂ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ ਦੀ ਹੀ ਵਰਤੋਂ ਕਰਨ

ਅੰਮ੍ਰਿਤਸਰ,  20 ਜੂਨ (ਪੰਜਾਬ ਮੇਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਆਨਲਾਈਨ ਕਮਰਾ ਰਾਖਵਾਂ ਕਰਨ ਸਮੇਂ ਕੇਵਲ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ www.sgpcsarai.com ਦੀ ਹੀ ਵਰਤੋਂ ਕਰਨ ਅਤੇ ਕਮਰੇ ਦੀ ਭੇਟਾ ਜਮ੍ਹਾ ਕਰਵਾਉਣ ਸਮੇਂ ਸਰਾਵਾਂ ਦੇ ਮੈਨੇਜਰ ਨਾਲ ਮੋਬਾਇਲ ਨੰਬਰ 98149-49689 ‘ਤੇ ਸੰਪਰਕ ਕਰਕੇ ਪੁਸ਼ਟੀ ਕੀਤੀ ਜਾਵੇ। ਇਸ ਸਬੰਧੀ ਸੰਗਤ ਨੂੰ ਅਪੀਲ ਕਰਦਿਆਂ […]

‘ਵੈਨਕੂਵਰ ਵਿਚਾਰ ਮੰਚ’ ਅਤੇ ‘ਗ਼ਜ਼ਲ ਮੰਚ ਸਰੀ’ ਵੱਲੋਂ ਨਾਵਲਕਾਰ ਪਰਗਟ ਸਤੌਜ ਨਾਲ ਰੂਬਰੂ ਪ੍ਰੋਗਰਾਮ

ਸਰੀ, 20 ਜੂਨ (ਹਰਦਮ ਮਾਨ/ਪੰਜਾਬ ਮੇਲ)-  ਕੈਨੇਡਾ ਦੇ ਸਰੀ ਸ਼ਹਿਰ ਵਿਚ, ‘ਵੈਨਕੂਵਰ ਵਿਚਾਰ ਮੰਚ‘ ਅਤੇ ‘ਗ਼ਜ਼ਲ ਮੰਚ ਸਰੀ‘ ਦੇ ਸਾਂਝੇ ਉੱਦਮ ਨਾਲ ਪੰਜਾਬੀ ਨਾਵਲਕਾਰ ‘ਪਰਗਟ ਸਤੌਜ‘ ਨਾਲ ਰੂਬਰੂ ਪ੍ਰੋਗਰਾਮ ਕਰਵਾਇਆ ਗਿਆ। ਜਰਨੈਲ ਆਰਟ ਗੈਲਰੀ ਦੇ ਹਾਲ ਵਿਚ ਕਰਵਾਏ ਇਸ ਰੂਬਰੂ ਵਿਚ ਲੋਅਰ-ਮੇਨ ਲੈਂਡ ਵਿਚ ਵਸਦੀਆਂ ਬਹੁਤ ਸਾਰੀਆਂ ਸਾਹਿਤਕ ਹਸਤੀਆਂ ਸ਼ਾਮਲ ਹੋਈਆਂ। ਜਿਨ੍ਹਾਂ ਵਿਚ ਸਾਧੂ ਬਿੰਨਿੰਗ, ਸੁਖਵੰਤ ਹੁੰਦਲ, ਬਖ਼ਸ਼ਿੰਦਰ, ਮੋਹਨ ਗਿੱਲ, ਰਾਜਵੰਤ ਰਾਜ, ਸੋਹਣ ਸਿੰਘ ਪੂਨੀ, ਜਰਨੈਲ ਸਿੰਘ ਸੇਖਾ, ਬਿੰਦੂ ਮਠਾੜੂ, ਡਾ: […]

ਪ੍ਰਸਿੱਧ ਸਾਹਿਤਕਾਰ ਹਰਭਜਨ ਸਿੰਘ ਮਾਂਗਟ ਨਹੀਂ ਰਹੇ

ਸਰੀ, 20 ਜੂਨ (ਹਰਦਮ ਮਾਨ/ਪੰਜਾਬ ਮੇਲ)-ਪ੍ਰਸਿੱਧ ਸਾਹਿਤਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੇ ਸਾਬਕਾ ਪ੍ਰਧਾਨ ਹਰਭਜਨ ਸਿੰਘ ਮਾਂਗਟ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ। ਉਹ 90 ਸਾਲ ਦੇ ਸਨ ਅਤੇ ਪਿਛਲੇ ਲੰਮੇਂ ਸਮੇਂ ਤੋਂ ਸਰੀ ਵਿਖੇ ਰਹਿ ਰਹੇ ਸਨ। ਸਰੀ, ਵੈਨਕੂਵਰ, ਐਬਸਫੋਰਡ ਦੇ ਲੇਖਕਾਂ ਨੇ ਉਨ੍ਹਾਂ ਦੇ ਵਿਛੋੜੇ ਉੱਪਰ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ […]

ਗੁਰਦੁਆਰਾ ਨਾਨਕ ਨਿਵਾਸ ਵੱਲੋਂ ਗੁਰੂ ਨਾਨਕ ਫੂਡ ਬੈਂਕ ਨੂੰ 5000 ਡਾਲਰ ਦਾਨ

ਸਰੀ, 20 ਜੂਨ (ਹਰਦਮ ਮਾਨ/ਪੰਜਾਬ ਮੇਲ)- ਬੀਤੇ ਦਿਨ ਗੁਰਦੁਆਰਾ ਨਾਨਕ ਨਿਵਾਸ ਸੋਸਾਇਟੀ ਰਿਚਮੰਡ ਵੱਲੋਂ ਗੁਰੂ ਨਾਨਕ ਫੂਡ ਬੈਂਕ ਨੂੰ 5,000 ਡਾਲਰ ਦਾ ਦਾਨ ਦਿੱਤਾ ਗਿਆ। ਗੁਰੂ ਨਾਨਕ ਫੂਡ ਬੈਂਕ ਵੱਲੋਂ ਕੀਤੇ ਜਾ ਰਹੇ ਮਹਾਨ ਕਾਰਜ ਦੀ ਸ਼ਲਾਘਾ ਕਰਦਿਆਂ ਗੁਰਦੁਆਰਾ ਨਾਨਕ ਨਿਵਾਸ ਪ੍ਰਬੰਧਕ ਕਮੇਟੀ ਦੀ ਚੇਅਰ ਪਰਸਨ ਕਸ਼ਮੀਰ ਕੌਰ ਜੌਹਲ, ਪ੍ਰਧਾਨ ਮੋਹਨ ਸਿੰਘ ਸੰਧੂ, ਸਕੱਤਰ ਬਲਵੰਤ ਸਿੰਘ ਸੰਘੇੜਾ ਅਤੇ ਬਲਬੀਰ ਸਿੰਘ ਜਵੰਦਾ ਨੇ 5,000 ਦਾ […]

ਗ਼ਜ਼ਲ ਮੰਚ ਸਰੀ ਵੱਲੋਂ ਉਘੇ ਨਾਵਲਕਾਰ ਪਰਗਟ ਸਿੰਘ ਸਤੌਜ ਤੇ ਕਵੀ ਰੂਪ ਸਿੱਧੂ ਦਾ ਸਨਮਾਨ

ਸਰੀ, 20 ਜੂਨ (ਹਰਦਮ ਮਾਨ/ਪੰਜਾਬ ਮੇਲ)-)- ਗ਼ਜ਼ਲ ਮੰਚ ਸਰੀ ਵੱਲੋਂ ਪੰਜਾਬ ਤੋਂ ਆਏ ਉਘੇ ਨਾਵਲਕਾਰ ਪਰਗਟ ਸਿੰਘ ਸਤੌਜ ਅਤੇ ਦੁਬਈ ਤੋਂ ਆਏ ਉਘੇ ਕਵੀ ਰੂਪ ਸਿੱਧੂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਰਾਜਵੰਤ ਰਾਜ ਨੇ ਦੋਵਾਂ ਸਾਹਿਤਕਾਰਾਂ ਦੀ ਜਾਣ ਪਛਾਣ ਕਰਵਾਈ। ਉਪਰੰਤ ਨਾਵਲਕਾਰ ਪਰਗਟ ਸਿੰਘ ਸਤੌਜ ਨੇ ਆਪਣੇ ਸਾਹਿਤਕ ਸਫਰ ਦੀ ਸਾਂਝ ਪਾਉਂਦਿਆਂ ਅਜੋਕੇ ਪੰਜਾਬੀ ਸਾਹਿਤ ਵਿਚ ਨਾਵਲਕਾਰੀ […]

ਗਰਚਾ ਨੇ ਸ਼੍ਰੋਮਣੀ ਅਕਾਲੀ ਦਲ ਮੀਤ ਪ੍ਰਧਾਨ ਦੇ ਔਹੁਦੇ ਤੋਂ ਦਿੱਤਾ ਅਸਤੀਫ਼ਾ

ਲੁਧਿਆਣਾ,   20 ਜੂਨ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਵੱਲੋਂ ਆਪਣੇ ਔਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ, ਇਸ ਬਾਰੇ ਜਾਣਕਾਰੀ ਉਨ੍ਹਾਂ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਅਕਾਉਂਟ ਤੇ ਇਕ ਪੋਸਟ ਪਾਕੇ ਦਿੱਤੀ ਗਈ ਹੈ। ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ […]

ਜਾਲੀ ਪਾਸਪੋਰਟ ਲੈ ਕੇ ਚੱਲਾ ਸੀ ਵਿਦੇਸ਼,  ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ‘ਤੇ ਗ੍ਰਿਫਤਾਰ

ਨਵੀਂ ਦਿੱਲੀ, 19 ਜੂਨ (ਪੰਜਾਬ ਮੇਲ)- ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ‘ਤੇ ਸੀਆਈਐੱਸਐੱਫ ਨੇ ਇਕ 24 ਸਾਲ ਦੇ ਮੁੰਡੇ ਨੂੰ ਗ੍ਰਿਫਤਾਰ ਕੀਤਾ ਹੈ, ਜੋਕਿ 67 ਸਾਲ ਦਾ ਸੀਨੀਅਰ ਸੀਟੀਜਨ ਬਣਕੇ ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ। ਉਸਦੇ ਕੋਲੋਂ ਨਕਲੀ ਪਾਸਪੋਰਟ ਵੀ ਬਰਾਮਦ ਕੀਤਾ ਗਿਆ। ਦਰਅਸਲ 18 ਜੂਨ ਨੂੰ ਕਰੀਬ 5 ਵੱਜ ਕੇ 20 ਮਿੰਟ […]