ਮਿਸ਼ੀਗਨ ‘ਚ ਅੰਧਾਧੁੰਦ ਗੋਲੀਬਾਰੀ ‘ਚ 9 ਜ਼ਖਮੀ

-ਸ਼ੱਕੀ ਹਮਲਾਵਰ ਦੀ ਘਟਨਾ ਸਥਾਨ ਨੇੜੇ ਕੀਤੀ ਘੇਰਾਬੰਦੀ ਸੈਕਰਾਮੈਂਟੋ, 17 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੇ ਮਿਸ਼ੀਗਨ ਰਾਜ ਦੇ ਰੋਚੈਸਟਰ ਹਿਲਜ਼ ਖੇਤਰ ‘ਚ ਅਣਪਛਾਤੇ ਵਿਅਕਤੀ ਵੱਲੋਂ ਕੀਤੀ ਅੰਧਾਧੁੰਦ ਗੋਲੀਬਾਰੀ ‘ਚ 9 ਵਿਅਕਤੀਆਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਪੁਲਿਸ ਨੇ ਜਾਰੀ ਇਕ ਬਿਆਨ ‘ਚ ਕਿਹਾ ਹੈ ਕਿ ਸ਼ੱਕੀ ਹਮਲਾਵਰ ਘਟਨਾ ਸਥਾਨ ਨੇੜੇ ਹੀ ਇਕ […]

ਫਲੋਰਿਡਾ ‘ਚ ਗੋਲੀਬਾਰੀ ਦੌਰਾਨ ਇਕ ਮੌਤ ਤੇ ਚਾਰ ਜ਼ਖਮੀ; ਇਕ ਦੀ ਹਾਲਤ ਗੰਭੀਰ

ਸੈਕਰਾਮੈਂਟੋ, 17 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਫੋਰਟ ਲਾਊਡਰਡੇਲ, ਫਲੋਰਿਡਾ ‘ਚ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੇ ਮਾਰੇ ਜਾਣ ਤੇ 4 ਹੋਰਨਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਇਹ ਪ੍ਰਗਟਾਵਾ ਫਲੋਰਿਡਾ ਦੇ ਲਾਅ ਇਨਫੋਰਸਮੈਂਟ ਅਧਿਕਾਰੀਆਂ ਨੇ ਕੀਤਾ ਹੈ। ਫੋਰਟ ਲਾਊਡਰਡੇਲ ਪੁਲਿਸ ਡੀਟੈਕਟਿਵ ਅਲੀ ਅਡੈਮਸਨ ਨੇ ਕਿਹਾ ਹੈ ਕਿ ਸ਼ਾਮ 7 ਵਜੇ ਵਾਪਰੀ ਘਟਨਾ ਉਪਰੰਤ […]

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

– ਸੀ.ਪੀਜ਼/ ਐੱਸ.ਐੱਸ.ਪੀਜ਼ ਨਸ਼ਿਆਂ ਵਿਰੁੱਧ ਲੜਾਈ ਵਿਚ ਲੋਕਾਂ ਨੂੰ ਸ਼ਾਮਲ ਕਰਨ ਲਈ ਆਪੋ-ਆਪਣੇ ਜ਼ਿਲ੍ਹਿਆਂ ਵਿਚ ਖੇਡ ਸਮਾਗਮ, ਸਾਈਕਲੋਥਨ, ਡਰਾਮੇ, ਸੈਮੀਨਾਰ ਕਰਵਾਉਣਗੇ ਚੰਡੀਗੜ੍ਹ, 17 ਜੂਨ  (ਪੰਜਾਬ ਮੇਲ)- ਪੰਜਾਬ ਪੁਲਿਸ ਵੱਲੋਂ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸੀ ਜਾ ਰਹੀ ਹੈ, ਉਥੇ ਹੀ ਪੰਜਾਬ ਪੁਲਿਸ ਵੱਲੋਂ ਇਸ ਗੰਭੀਰ ਸਮੱਸਿਆ ਵਿਰੁੱਧ ਲੜਾਈ ਦੌਰਾਨ ਆਮ ਲੋਕਾਂ ਵਿਚ ਏਕਤਾ ਅਤੇ ਸਹਿਯੋਗ […]

ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ‘ਤੇ ਪੁਲਿਸ ਸਟੇਸ਼ਨਾਂ ‘ਚ ਤਾਇਨਾਤ ਪੁਲਿਸ ਬਲ ਵਿਚ ਵੱਡਾ ਫੇਰਬਦਲ

– 2017 ਤੋਂ ਹੈਰੋਇਨ ਬਰਾਮਦਗੀ ਵਿਚ 5.6 ਗੁਣਾ ਵਾਧਾ – ਐੱਨ.ਡੀ.ਪੀ.ਐੱਸ. ਐਕਟ ਵਿਚ ਦੋਸ਼ ਸਾਬਤ ਹੋਣ ਦੀ ਦਰ 81 ਫੀਸਦੀ ਚੰਡੀਗੜ੍ਹ, 17 ਜੂਨ (ਪੰਜਾਬ ਮੇਲ)- ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਪਛਾਣੇ ਗਏ ਹੌਟਸਪੌਟਸ ਅਤੇ ਸੰਵੇਦਨਸ਼ੀਲ ਖੇਤਰਾਂ ਵਿਚ ਨਸ਼ਾ ਸਪਲਾਈ ਦੀ ਕੜੀ ਨੂੰ ਵਿਕਰੀ ਦੇ ਪੱਧਰ (ਪੁਆਇੰਟ ਆਫ਼ ਸੇਲ) […]

ਪੰਨੂ ਹੱਤਿਆ ਸਾਜ਼ਿਸ਼ ਮਾਮਲੇ ’ਚ ਚੈੱਕ ਗਣਰਾਜ ਨੇ ਨਿਖਿਲ ਗੁਪਤਾ ਨੂੰ ਅਮਰੀਕਾ ਹਵਾਲੇ ਕੀਤਾ

ਵਾਸ਼ਿੰਗਟਨ, 17 ਜੂਨ ( ਪੰਜਾਬ ਮੇਲ)- ਅਮਰੀਕਾ ਵਿਚ ਸਿੱਖ ਵੱਖਵਾਦੀ ਨੂੰ ਕਤਲ ਕਰਾਉਣ ਦੀ ਕਥਿਤ ਸਾਜ਼ਿਸ਼ ਵਿਚ ਸ਼ਾਮਲ ਮੁਲਜ਼ਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਹੈ। ਗੁਪਤਾ (52) ਨੂੰ ਅਮਰੀਕੀ ਨਾਗਰਿਕ ਅਤੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਅਮਰੀਕੀ […]

ਓਬਰਾਏ ਦੇ ਯਤਨਾਂ ਸਦਕਾ ਫਾਂਸੀ ਤੋਂ ਬਚਿਆ ਨੌਜਵਾਨ ਸੁਖਵੀਰ ਰਿਹਾਈ ਉਪਰੰਤ ਵਤਨ ਪਰਤਿਆ

ਹਵਾਈ ਅੱਡੇ ‘ਤੇ 9 ਸਾਲਾਂ ਬਾਅਦ ਹੋਏ ਮਾਂ-ਪੁੱਤ ਦੇ ਮਿਲਾਪ ਨੇ ਹਰੇਕ ਦੀਆਂ ਅੱਖਾਂ ਕੀਤੀਆਂ ਨਮ ਪ੍ਰਮਾਤਮਾ ਮੇਰੀ ਉਮਰ ਵੀ ਓਬਰਾਏ ਨੂੰ ਲਾ ਦੇਵੇ : ਕੁਲਦੀਪ ਕੌਰ ਅੰਮ੍ਰਿਤਸਰ,  17 ਜੂਨ ( ਪੰਜਾਬ ਮੇਲ)- ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉੱਤੇ ਉੱਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਕੇ ਨਿੱਤ ਦਿਨ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ ਰਹੇ […]

ਡਾ.ਓਬਰਾਏ ਦੇ ਯਤਨਾਂ ਸਦਕਾ 34 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

2 ਮਾਸੂਮ ਬੱਚਿਆਂ ਦੇ ਪਿਤਾ ਸੁਖਵਿੰਦਰ ਸਿੰਘ ਦੀ 1 ਜੂਨ ਨੂੰ ਦੁਬਈ ‘ਚ ਹੋ ਗਈ ਸੀ ਮੌਤ ਡਾ.ਓਬਰਾਏ ਨੇ ਹੁਣ ਤੱਕ 357 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ ਅੰਮ੍ਰਿਤਸਰ , 17 ਜੂਨ ( ਪੰਜਾਬ ਮੇਲ)- ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ […]

ਵਿਆਹ ਦੇ ਬੰਧਨ ’ਚ ਬੱਝੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ

ਜ਼ੀਰਕਪੁਰ, 16 ਜੂਨ ( ਪੰਜਾਬ ਮੇਲ)- ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਈ। ਜ਼ੀਰਕਪੁਰ ਦੇ ਇਤਿਹਾਸਕ ਗੁਰਦੁਆਰਾ ਨਾਭਾ ਸਾਹਿਬ ਵਿਖੇ ਉਨ੍ਹਾਂ ਨੇ ਬਲਟਾਣਾ ਦੇ ਵਸਨੀਕ ਐਡਵੋਕੇਟ ਸ਼ਾਹਬਾਜ਼ ਸੋਹੀ ਨਾਲ ਲਾਵਾਂ ਲੈ ਕੇ ਆਪਣੀ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕੀਤੀ। ਅਨਮੋਲ ਗਗਨ ਮਾਨ ਵਲੋਂ ਪੀਚ ਰੰਗ ਦਾ ਲਹਿੰਗਾ ਅਤੇ ਹਰੇ ਰੰਗ ਦੀ […]

ਭਾਰਤੀ ਕਿਸਾਨ ਯੂਨੀਅਨ ਦੀਆਂ ਕਈ ਜੱਥੇਬੰਦੀਆਂ ਨੇ ਟੋਲ ਰੇਟ ‘ਚ ਕੀਤੇ ਵਾਧੇ ਦੇ ਵਿਰੋਧ ‘ਚ ਲਾਡੋਵਾਲ ਟੋਲ ਪਲਾਜ਼ਾ ਕੀਤਾ ਫਰੀ

ਲੁਧਿਆਣਾ, 16 ਜੂਨ ( ਪੰਜਾਬ ਮੇਲ)- ਨੈਸ਼ਨਲ ਹਾਈਵੇਅ ‘ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ‘ਤੇ ਅੱਜ ਭਾਰਤੀ ਕਿਸਾਨ ਯੂਨੀਅਨ ਦੀਆਂ ਕਈ ਜੱਥੇਬੰਦੀਆਂ ਨੇ ਟੋਲ ਰੇਟ ‘ਚ ਕੀਤੇ ਵਾਧੇ ਦੇ ਵਿਰੋਧ ‘ਚ ਧਰਨਾ ਲਾ ਦਿੱਤਾ ਅਤੇ ਟੋਲ ਫਰੀ ਕਰਵਾ ਦਿੱਤਾ। ਇਸ ਮੌਕੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ […]

ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ

* ਤਰਨ ਤਾਰਨ ਦਾ ਕੰਵਰਨੂਰ ਸਿੰਘ ਅਤੇ ਅੰਮ੍ਰਿਤਸਰ ਦਾ ਅਨੀਸ਼ ਪਾਂਡੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ*ਅਮਨ ਅਰੋੜਾ ਵੱਲੋਂ ਦੋਵੇਂ ਅਫ਼ਸਰਾਂ ਨੂੰ ਵਧਾਈ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਚੰਡੀਗੜ੍ਹ,  16 ਜੂਨ ( ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੇ 8ਵੇਂ ਕੋਰਸ ਦੇ ਦੋ ਕੈਡਿਟਾਂ ਨੇ […]