ਅੰਮ੍ਰਿਤਪਾਲ ਸਿੰਘ ਤੇ ਇੰਜਨੀਅਰ ਰਾਸ਼ਿਦ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ, 5 ਜੁਲਾਈ (ਪੰਜਾਬ ਮੇਲ)- ਵਾਰਿਸ ਪੰਜਾਬ ਦੇ ਜਥੇਬੰਦੀ ਦਾ ਮੁਖੀ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਸੰਸਦ ਭਵਨ ’ਚ ਸਹੁੰ ਚੁਕਾਈ ਗਈ। ਇਸ ਤੋਂ ਇਲਾਵਾ ਇੰਜਨੀਅਰ ਰਸ਼ੀਦ ਨੂੰ ਵੀ ਸਹੁੰ ਚੁਕਾਈ ਗਈ ਜਿਸ ਨੂੰ ਤਿਹਾੜ ਜੇਲ੍ਹ ਤੋਂ ਦੋ ਘੰਟੇ ਦੀ ਪੈਰੋਲ ਦਿੱਤੀ […]

ਬਰਤਾਨੀਆ: ਲੇਬਰ ਪਾਰਟੀ ਨੂੰ 14 ਸਾਲਾਂ ਬਾਅਦ ਬਹੁਮਤ ਮਿਲਿਆ; 650 ਵਿੱਚੋਂ 341 ਸੀਟਾਂ ਜਿੱਤੀਆਂ

ਲੰਡਨ, 5 ਜੁਲਾਈ (ਪੰਜਾਬ ਮੇਲ)-  ਬਰਤਾਨੀਆ ਦੀਆਂ ਆਮ ਚੋਣਾਂ ਵਿੱਚ ਲੇਬਰ ਪਾਰਟੀ ਨੇ ਜਿੱਤ ਦਰਜ ਕੀਤੀ ਹੈ। 650 ਵਿੱਚੋਂ 488 ਸੀਟਾਂ ਦੇ ਨਤੀਜਿਆਂ ਵਿੱਚ ਲੇਬਰ ਪਾਰਟੀ ਨੂੰ 341 ਸੀਟਾਂ ਮਿਲੀਆਂ ਹਨ। ਸਰਕਾਰ ਬਣਾਉਣ ਲਈ ਸੰਸਦ ਵਿੱਚ 326 ਸੀਟਾਂ ਚਾਹੀਦੀਆਂ ਹਨ। ਜਦੋਂ ਕਿ ਭਾਰਤੀ ਮੂਲ ਦੇ ਰਿਸ਼ੀ ਸੂਨਕ ਦੀ ਕੰਜ਼ਰਵੇਟਿਵ ਪਾਰਟੀ ਨੂੰ ਹੁਣ ਤੱਕ ਸਿਰਫ਼ 72 […]

ਪੰਜਾਬ ਦੇ 12 ਜ਼ਿਲ੍ਹਿਆਂ ਲਈ ਬਾਰਿਸ਼ ਦਾ ਅਲਰਟ ਜਾਰੀ

ਜਲੰਧਰ, 5 ਜੁਲਾਈ (ਪੰਜਾਬ ਮੇਲ)-  ਉੱਤਰ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਮੌਸਮ ਨੇ ਕਰਵਟ ਬਦਲੀ ਹੈ ਅਤੇ ਬਾਰਿਸ਼ ਦੀ ਦਸਤਕ ਨਾਲ ਤਾਪਮਾਨ ਵਿਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਪੰਜਾਬ ਵਿਚ 266 ਐੱਮ. ਐੱਮ. ਬਾਰਿਸ਼ ਨਾਲ ਵੱਖ-ਵੱਖ ਸੂਬਿਆਂ ਦੇ ਤਾਪਮਾਨ ਵਿਚ 6 ਤੋਂ 7 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਜਿਸ ਨਾਲ ਲੋਕਾਂ ਨੇ ਸੁੱਖ […]

ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਸੰਸਦ ਮੈਂਬਰ ਬਣੇ

ਲੰਡਨ, 5 ਜੁਲਾਈ (ਪੰਜਾਬ ਮੇਲ)-  ਸਲੋਹ ਤੋਂ ਲੇਬਰ ਪਾਰਟੀ ਦੇ ਉਮੀਦਵਾਰ ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਸੰਸਦ ਮੈਂਬਰ ਚੁਣੇ ਗਏ ਹਨ। ਉਨ੍ਹਾਂ ਇੰਡੀਪੈਂਡੈਂਟ ਨੈਟਵਰਕ ਦੇ ਅਜ਼ਹਰ ਚੌਹਾਨ ਨੂੰ ਹਰਾਇਆ।

ਹਾਈ ਕੋਰਟ ਵੱਲੋਂ ਕੇਜਰੀਵਾਲ ਦੀ ਪਟੀਸ਼ਨ ’ਤੇ ਦਿੱਲੀ ਸੀਬੀਆਈ ਨੂੰ ਨੋਟਿਸ

ਨਵੀਂ ਦਿੱਲੀ, 5 ਜੁਲਾਈ (ਪੰਜਾਬ ਮੇਲ)-  ਦਿੱਲੀ ਹਾਈਕੋਰਟ ਨੇ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਇਕ ਸੀਬੀਆਈ ਕੇਸ ਵਿਚ ਜ਼ਮਾਨਤ ਦੀ ਮੰਗ ਕਰਨ ਵਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੀਬੀਆਈ. ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ 17 ਜੁਲਾਈ ਤੈਅ ਕੀਤੀ ਗਈ ਹੈ। ਦਿੱਲੀ ਦੇ ਮੁੱਖ ਮੰਤਰੀ […]

ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਡੇਰਾ ਮੁਖੀ ਨੂੰ ਨਹੀਂ ਮਿਲੀ ਤੁਰੰਤ ਰਾਹਤ

ਫਰਲੋ ਦੀ ਅਰਜ਼ੀ ‘ਤੇ ਐੱਸ.ਜੀ.ਪੀ.ਸੀ. ਤੇ ਹਰਿਆਣਾ ਸਰਕਾਰ ਨੂੰ ਨੋਟਿਸ ਚੰਡੀਗੜ੍ਹ, 4 ਜੁਲਾਈ (ਪੰਜਾਬ ਮੇਲ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਤੁਰੰਤ ਰਾਹਤ ਨਹੀਂ ਮਿਲ ਸਕੀ ਹੈ। ਹਾਈਕੋਰਟ ਦੇ ਐਕਟਿੰਗ ਚੀਫ਼ ਜਸਟਿਸ ਜੀ.ਐੱਸ. ਸੰਧਾਵਾਲੀਆ ਦੀ ਅਗਵਾਈ ਵਾਲੇ ਡਵੀਜ਼ਨ ਬੈਂਚ ਨੇ ਡੇਰਾ ਮੁਖੀ ਦੀ ਫਰਲੋ ਅਰਜ਼ੀ ‘ਤੇ ਮੁੱਖ ਪਟੀਸ਼ਨ ਸਮੇਤ […]

ਟੀ-20 ਵਿਸ਼ਵ ਚੈਂਪੀਅਨ ਭਾਰਤੀ ਟੀਮ ਦਾ ਵਾਨਖੇੜੇ ਸਟੇਡੀਅਮ ‘ਚ ਸ਼ਾਨਦਾਰ ਸਵਾਗਤ

-ਖਿਡਾਰੀਆਂ ਦੀ ਝਲਕ ਪਾਉਣ ਲਈ ਵੱਡੀ ਗਿਣਤੀ ਲੋਕ ਪੁੱਜੇ ਮੁੰਬਈ, 4 ਜੁਲਾਈ (ਪੰਜਾਬ ਮੇਲ)- ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦਾ ਵਾਨਖੇੜੇ ਸਟੇਡੀਅਮ ਵਿਚ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਭਾਰਤੀ ਟੀਮ ਦੇ ਖਿਡਾਰੀ ਮੁੰਬਈ ਦੇ ਨਰੀਮਨ ਪੁਆਇੰਟ ‘ਤੇ ਤਿਰੰਗੇ ਅਤੇ ਟਰਾਫੀ ਨਾਲ ਵਿਜੈ ਰਥ (ਖੁੱਲ੍ਹੀ ਛੱਤ ਵਾਲੀ ਬੱਸ) ਵਿਚ ਸਵਾਰ ਹੋਏ ਤੇ […]

ਦਿੱਲੀ ਛੱਡੇ ਬਗੈਰ ਪੈਰੋਲ ਦੀਆਂ ਸ਼ਰਤਾਂ ਤਹਿਤ ਪਰਿਵਾਰ ਨੂੰ ਮਿਲ ਸਕੇਗਾ ਅੰਮ੍ਰਿਤਪਾਲ

-ਖਡੂਰ ਸਾਹਿਬ ਤੋਂ ਚੋਣ ਜਿੱਤਿਆ ਅੰਮ੍ਰਿਤਪਾਲ ਸਿੰਘ ਸ਼ੁੱਕਰਵਾਰ ਨੂੰ ਲੋਕ ਸਭਾ ਮੈਂਬਰ ਵਜੋਂ ਲਏਗਾ ਹਲਫ਼ ਚੰਡੀਗੜ੍ਹ/ਅੰਮ੍ਰਿਤਸਰ, 4 ਜੁਲਾਈ (ਪੰਜਾਬ ਮੇਲ)- ਕੌਮੀ ਸੁਰੱਖਿਆ ਐਕਟ (ਐੱਨ.ਐੱਸ.ਏ.) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਤੋਂਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੌਰਾਨ ਪਰਿਵਾਰਕ ਮੈਂਬਰਾਂ ਨੂੰ ਮਿਲਣ ਦੀ ਖੁੱਲ੍ਹ ਰਹੇਗੀ, ਪਰ ਉਸ ਨੂੰ ਦਿੱਲੀ ਛੱਡਣ ਦੀ ਇਜਾਜ਼ਤ […]

ਜਸਟਿਸ ਸ਼ੀਲ ਨਾਗੂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨਿਯੁਕਤ

ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਹਨ ਸ਼ੀਲ ਨਾਗੂ ਚੰਡੀਗੜ੍ਹ, 4 ਜੁਲਾਈ (ਪੰਜਾਬ ਮੇਲ)- ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਦੱਸਿਆ ਕਿ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਇਹ ਜਾਣਕਾਰੀ ਐਕਸ ‘ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ […]

ਭ੍ਰਿਸ਼ਟਾਚਾਰ ਕੇਸ : ਹਾਈ ਕੋਰਟ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ‘ਤੇ ਭਲਕੇ ਕਰੇਗੀ ਸੁਣਵਾਈ

ਮਨੀ ਲਾਂਡਰਿੰਗ ਕੇਸ ‘ਚ ਕੇਜਰੀਵਾਲ ਦੀ ਨਿਆਇਕ ਹਿਰਾਸਤ 12 ਤੱਕ ਵਧਾਈ ਨਵੀਂ ਦਿੱਲੀ, 4 ਜੁਲਾਈ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਕਥਿਤ ਆਬਕਾਰੀ ਨੀਤੀ ਘਪਲੇ ਦੇ ਸਬੰਧ ਵਿਚ ਸੀ.ਬੀ.ਆਈ. ਵੱਲੋਂ ਦਰਜ ਭ੍ਰਿਸ਼ਟਾਚਾਰ ਕੇਸ ‘ਚ ਜ਼ਮਾਨਤ ਦੀ ਮੰਗ ਕਰਦੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ 5 ਜੁਲਾਈ ਨੂੰ ਸੁਣਵਾਈ ਕਰੇਗੀ। ਕੇਜਰੀਵਾਲ ਵੱਲੋਂ ਪੇਸ਼ ਵਕੀਲ […]