ਪੰਚਾਇਤੀ ਚੋਣਾਂ: ਹਾਈ ਕੋਰਟ ਵੱਲੋਂ ਕਿਸ਼ਨਪੁਰਾ ਪਿੰਡ ਦੀ ਚੋਣ ਪ੍ਰਕੀਰਿਆ ‘ਤੇ ਰੋਕ

ਚੰਡੀਗੜ੍ਹ, 9 ਅਕਤੂਬਰ (ਪੰਜਾਬ ਮੇਲ)- ਸੂਬੇ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਤੋਂ ਐਨ ਪਹਿਲਾਂ ਪਿੰਡ ਕਿਸ਼ਨਪੁਰਾ ਕਲਾਂ ਦੀ ਚੋਣ ਪ੍ਰਕੀਰਿਆ ਵਿਵਾਦਾਂ ‘ਚ ਘਿਰ ਗਈ ਹੈ। ਸਰਪੰਚੀ ਚੋਣ ਲੜਣ ਦੇ ਚਾਹਵਾਨ ਉਮੀਦਵਾਰ ਵੱਲੋਂ ਦਾਖ਼ਲ ਪਟੀਸ਼ਨ ‘ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਮੋਗਾ ਦੀ ਤਹਿਸੀਲ ਧਰਮਕੋਟ ਵਿਚ ਪੈਂਦੇ ਪਿੰਡ ਕਿਸ਼ਨਪੁਰਾ […]

ਪੰਚਾਇਤੀ ਚੋਣਾਂ: ਸਰਬਸੰਮਤੀ ਨਾਲ ਚੁਣੀ ਪੰਚਾਇਤ ਦੇ ਕਾਗ਼ਜ਼ ਹੀ ਹੋ ਗਏ ਰੱਦ

ਮਜੀਠਾ, 9 ਅਕਤੂਬਰ (ਪੰਜਾਬ ਮੇਲ)- ਮਜੀਠਾ ਬਲਾਕ ਹੇਠ ਆਉਂਦੇ ਪਿੰਡ ਧਰਮਪੁਰਾ (ਵਡਾਲਾ) ਦੇ ਲੋਕਾਂ ਨੇ ਐੱਸ.ਡੀ.ਐੱਮ. ਦਫ਼ਤਰ ਮਜੀਠਾ ਵਿਖੇ ਸਿਵਲ ਪ੍ਰਸ਼ਾਸਨ ਵਲੋਂ ਕੀਤੀ ਕਥਿਤ ਧੱਕੇਸ਼ਾਹੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ। ਪਿੰਡ ਦੇ ਸਾਬਕਾ ਸਰਪੰਚ ਬਲਬੀਰ ਸਿੰਘ ਤੇ ਸਾਬਕਾ ਸਰਪੰਚ ਦੁਰਗਾ ਦਾਸ ਨੇ ਦੋਸ਼ ਲਗਾਉਂਦੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਸਰਪੰਚ […]

ਜੰਮੂ-ਕਸ਼ਮੀਰ ‘ਚ ਐੱਨ.ਸੀ.-ਕਾਂਗਰਸ ਦੀ ਬਣੀ ਸਰਕਾਰ

ਉਮਰ ਅਬਦੁੱਲਾ ਬਣਨਗੇ ਮੁੱਖ ਮੰਤਰੀ: ਫਾਰੂਕ ਅਬਦੁੱਲਾ ਜੰਮੂ, 8 ਅਕਤੂਬਰ (ਪੰਜਾਬ ਮੇਲ)- ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਵਿਚ ਇੰਡੀਆ ਗੱਠਜੋੜ ਨੇ ਜਿੱਤ ਹਾਸਲ ਕੀਤੀ ਹੈ। ਇਸ ਗੱਠਜੋੜ ਵਿਚ ਸ਼ਾਮਲ ਨੈਸ਼ਨਲ ਕਾਨਫਰੰਸ (ਐੱਨ.ਸੀ.) ਨੂੰ ਸਭ ਤੋਂ ਵੱਧ 42 ਸੀਟਾਂ ਮਿਲੀਆਂ ਹਨ, ਜਦਕਿ ਕਾਂਗਰਸ ਨੂੰ ਛੇ ਤੇ ਸੀ.ਪੀ.ਆਈ. ਐੱਮ ਨੂੰ ਇਕ ਸੀਟ ਮਿਲੀ ਹੈ। ਦੱਸਣਾ ਬਣਦਾ ਹੈ […]

ਤਿੰਨ ਜ਼ਿਲ੍ਹਿਆਂ ‘ਚ ਵੋਟਾਂ ਦੀ ਗਿਣਤੀ ਦਾ ਅਮਲ ਠੀਕ ਨਾ ਹੋਣ ‘ਤੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰਾਂਗੇ: ਕਾਂਗਰਸ

-ਈ.ਵੀ.ਐੱਮ. ਮਸ਼ੀਨਾਂ ‘ਚ ਗੜਬੜੀ ਦੀਆਂ ਵੀ ਮਿਲੀਆਂ ਸ਼ਿਕਾਇਤਾਂ; ਲੋਕਾਂ ਦੀਆਂ ਆਸਾਂ ਅਨੁਸਾਰ ਨਤੀਜੇ ਨਹੀਂ ਆਏ: ਜੈਰਾਮ ਰਮੇਸ਼ ਨਵੀਂ ਦਿੱਲੀ, 8 ਅਕਤੂਬਰ (ਪੰਜਾਬ ਮੇਲ)- ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਦੇ ਨਤੀਜਿਆਂ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਚੋਣ ਨਤੀਜੇ ਲੋਕਾਂ ਦੀਆਂ ਆਸਾਂ ਅਨੁਸਾਰ ਨਹੀਂ ਆਏ। ਇਸ ਤੋਂ ਇਲਾਵਾ ਤਿੰਨ ਜ਼ਿਲ੍ਹਿਆਂ ਵਿਚ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਤੇ […]

ਹਰਿਆਣਾ ‘ਚ ਲਗਾਤਾਰ ਤੀਜੀ ਵਾਰ ਬਣੇਗੀ ਭਾਜਪਾ ਸਰਕਾਰ

ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 12 ਅਕਤੂਬਰ ਨੂੰ ਹੋਣ ਦੇ ਚਰਚੇ ਚੰਡੀਗੜ੍ਹ, 8 ਅਕਤੂਬਰ (ਪੰਜਾਬ ਮੇਲ)- ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ 90 ਸੀਟਾਂ ਵਿਚੋਂ 89 ਦੇ ਨਤੀਜੇ ਆ ਗਏ ਹਨ, ਜਿਸ ਵਿਚ ਭਾਜਪਾ ਨੇ ਬਹੁਮਤ ਹਾਸਲ ਕਰਦਿਆਂ 48 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ, ਜਦਕਿ ਕਾਂਗਰਸ ਨੇ 36 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ […]

ਅਮਰੀਕਾ-ਇਜ਼ਰਾਈਲ ਸਬੰਧਾਂ ਨੂੰ ਲੈ ਕੇ ਟਰੰਪ ਨੇ ਕੀਤਾ ਵੱਡਾ ਦਾਅਵਾ

ਵਾਸ਼ਿੰਗਟਨ, 8 ਅਕਤੂਬਰ (ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਜੇਕਰ ਉਹ ਦੁਬਾਰਾ ਰਾਸ਼ਟਰਪਤੀ ਬਣਦੇ ਹਨ ਤਾਂ ਇਜ਼ਰਾਈਲ ਅਤੇ ਅਮਰੀਕਾ ਵਿਚਾਲੇ ਸਬੰਧ ਪਹਿਲਾਂ ਨਾਲੋਂ ਵੀ ਮਜ਼ਬੂਤ ਹੋਣਗੇ। ਟਰੰਪ ਨੇ ਸੋਮਵਾਰ ਸ਼ਾਮ ਫਲੋਰੀਡਾ ਵਿਚ ਇੱਕ ਸਮਾਗਮ ਦੌਰਾਨ ਕਿਹਾ, ”ਜੇਕਰ ਅਤੇ ਜਦੋਂ ਉਹ ਸੰਯੁਕਤ ਰਾਜ ਦੇ ਦੁਬਾਰਾ ਰਾਸ਼ਟਰਪਤੀ ਬਣਦੇ ਹਨ, ਤਾਂ ਇਹ ਇੱਕ ਵਾਰ […]

ਦੁਨੀਆਂ ਦੀ ਸੱਤਵੀਂ ਸਭ ਤੋਂ ਉੱਚੀ ਚੋਟੀ ਤੋਂ ਡਿੱਗਣ ਕਾਰਨ 5 ਰੂਸੀ ਪਰਬਤਾਰੋਹੀਆਂ ਦੀ ਮੌਤ

ਕਾਠਮੰਡੂ, 8 ਅਕਤੂਬਰ (ਪੰਜਾਬ ਮੇਲ)- ਨੇਪਾਲ ਵਿਚ ਦੁਨੀਆਂ ਦੀ ਸੱਤਵੀਂ ਸਭ ਤੋਂ ਉੱਚੀ ਚੋਟੀ ‘ਮਾਉਂਟ ਧੌਲਾਗਿਰੀ’ ਤੋਂ ਡਿੱਗਣ ਕਾਰਨ ਪੰਜ ਰੂਸੀ ਪਰਬਤਾਰੋਹੀਆਂ ਦੀ ਮੌਤ ਹੋ ਗਈ। ਰੂਸੀ ਪਰਬਤਾਰੋਹੀ ਨੇਪਾਲ ਦੇ ਪਤਝੜ ਪਰਬਤਾਰੋਹੀ ਸੀਜ਼ਨ ਦੌਰਾਨ 8,167 ਮੀਟਰ ਉੱਚੇ ਧੌਲਾਗਿਰੀ ਪਹਾੜ ਦੀ ਚੋਟੀ ‘ਤੇ ਚੜ੍ਹ ਰਹੇ ਸਨ। ਕਾਠਮੰਡੁ ਸਥਿਤ ਆਈ ਐਮ ਟ੍ਰੈਕਿੰਗ ਐਂਡ ਐਕਸਪੀਡਿਸ਼ਨ ਦੇ ਪੇਂਬਾ ਜੰਗਬੂ […]

ਭੁਪਿੰਦਰ ਸਿੰਘ ਹੁੱਡਾ ਗੜ੍ਹੀ ਸਾਂਪਲਾ ਤੋਂ 71,465 ਵੋਟਾਂ ਨਾਲ ਜਿੱਤੇ

– ਕੈਥਲ ਤੋਂ ਕਾਂਗਰਸ ਆਗੂ ਆਦਿੱਤਿਆ ਸੂਰਜੇਵਾਲੇ ਨੇ ਵੀ ਸੀਟ ਜਿੱਤੀ ਰੋਹਤਕ, 8 ਅਕਤੂਬਰ (ਪੰਜਾਬ ਮੇਲ)- ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਗੜ੍ਹੀ ਸਾਂਪਲਾ ਤੋਂ 71,465 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ। ਚੋਣ ਕਮਿਸ਼ਨ ਦੇ ਅਧਿਕਾਰੀ ਨੇ ਦੱਸਿਆ ਕਿ ਗੜ੍ਹੀ ਸਾਂਪਲਾ ਕਿਲੋਈ ਹਲਕੇ ਤੋਂ […]

ਪੰਚਾਇਤ ਚੋਣਾਂ: ਨਾਮਜ਼ਦਗੀਆਂ ਦੀ ਵਾਪਸੀ ਪਿੱਛੋਂ ਨਿੱਖਰੀ ਉਮੀਦਵਾਰਾਂ ਦੀ ਸਥਿਤੀ

– ਪਟਿਆਲਾ ਜ਼ਿਲ੍ਹੇ ਵਿਚ 324 ਸਰਪੰਚ ਅਤੇ 3733 ਪੰਚ ਬਿਨਾਂ ਮੁਕਾਬਲਾ ਜੇਤੂ – ਸਰਪੰਚੀ ਦੇ 1843 ਅਤੇ ਪੰਚੀ ਦੇ 4971 ਉਮੀਦਵਾਰ ਮੈਦਾਨ ‘ਚ ਪਟਿਆਲਾ, 8 ਅਕਤੂਬਰ (ਪੰਜਾਬ ਮੇਲ)- ਨਾਮਜ਼ਦਗੀਆਂ ਵਾਪਸ ਲੈਣ ਦੀ ਤਾਰੀਖ਼ ਲੰਘਣ ਉਪਰੰਤ ਪਟਿਆਲਾ ਜ਼ਿਲ੍ਹੇ ਵਿਚ ਪੰਚਾਇਤ ਉਮੀਦਵਾਰਾਂ ਸਬੰਧੀ ਸਥਿਤੀ ਪੂਰੀ ਤਰ੍ਹਾਂ ਨਿੱਖਰ ਕੇ ਸਾਹਮਣੇ ਆ ਗਈ ਹੈ। ਪਟਿਆਲਾ ਜ਼ਿਲ੍ਹੇ ਵਿਚ 1022 ਪੰਚਾਇਤਾਂ […]

ਅਮਰੀਕਾ ਦੇ ਦੋ ਵਿਗਿਆਨੀਆਂ ਨੂੰ ਮੈਡੀਸਿਨ ਲਈ ਨੋਬੇਲ ਪੁਰਸਕਾਰ

ਸਟਾਕਹੋਮ, 8 ਅਕਤੂਬਰ (ਪੰਜਾਬ ਮੇਲ)- ਮਾਈਕਰੋ ਆਰ.ਐੱਨ.ਏ. ਦੀ ਖੋਜ ਲਈ ਅਮਰੀਕਾ ਦੇ ਦੋ ਵਿਗਿਆਨੀਆਂ ਵਿਕਟਰ ਐਂਬਰੋਸ ਤੇ ਗੈਰੀ ਰੁਵਕੁਨ ਨੂੰ ਮੈਡੀਸਿਨ ਦਾ ਨੋਬੇਲ ਪੁਰਸਕਾਰ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਨੋਬੇਲ ਅਸੈਂਬਲੀ ਨੇ ਕਿਹਾ ਕਿ ਇਨ੍ਹਾਂ ਵਿਗਿਆਨੀਆਂ ਦੀ ਖੋਜ ਜੀਵਾਂ ਦੇ ਵਿਕਾਸ ਤੇ ਕਾਰਜਪ੍ਰਣਾਲੀ ਲਈ ਬੁਨਿਆਦੀ ਤੌਰ ‘ਤੇ ਅਹਿਮ ਸਾਬਤ ਹੋ ਰਹੀ ਹੈ। ਨੋਬੇਲ […]