ਨਵੀਂ ਦਿੱਲੀ: ਮੌਸਮ ਦੀ ਖ਼ਰਾਬੀ ਕਾਰਨ 16 ਰੇਲ ਗੱਡੀਆਂ ਪਛੜੀਆਂ

ਨਵੀਂ ਦਿੱਲੀ, 9 ਜਨਵਰੀ (ਪੰਜਾਬ ਮੇਲ)- ਰਾਸ਼ਟਰੀ ਰਾਜਧਾਨੀ ਵਿਚ ਅੱਜ ਸਵੇਰੇ ਘੱਟੋ-ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਸ਼ਹਿਰ ਦੇ ਕੁਝ ਹਿੱਸਿਆਂ ਵਿਚ ਹਲਕੀ ਧੁੰਦ ਦੇਖਣ ਨੂੰ ਮਿਲੀ। ਮੌਸਮ ਦੀ ਖ਼ਰਾਬੀ ਕਾਰਨ ਅੱਜ ਦਿੱਲੀ ਆਉਣ ਵਾਲੀਆਂ ਜਾਂ ਇਥੋਂ ਲੰਘਣ ਵਾਲੀਆਂ 16 ਰੇਲ ਗੱਡੀਆਂ ਦੇਰ ਨਾਲ ਚੱਲ ਰਹੀਆਂ ਹਨ।

White House ਦੀ ਸੁਰੱਖਿਆ ‘ਚ ਵੱਡੀ ਕੋਤਾਹੀ; ਕੰਪਾਊਂਡ ਗੇਟ ਨਾਲ ਟਕਰਾਈ ਕਾਰ, ਡਰਾਈਵਰ ਗ੍ਰਿਫਤਾਰ

ਵਾਸ਼ਿੰਗਟਨ ਡੀ.ਸੀ., 9 ਜਨਵਰੀ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੀ ਸਰਕਾਰੀ ਰਿਹਾਇਸ਼ ਵ੍ਹਾਈਟ ਹਾਊਸ ਵਾਸ਼ਿੰਗਟਨ ਡੀ.ਸੀ. ‘ਚ ਸੁਰੱਖਿਆ ‘ਚ ਵੱਡੀ ਢਿੱਲ ਦੀ ਸੂਚਨਾ ਪ੍ਰਾਪਤ ਹੋਈ ਹੈ, ਜਿਸ ਅਨੁਸਾਰ ਬੀਤੀ ਰਾਤ ਇਕ ਕਾਰ ਵ੍ਹਾਈਟ ਹਾਊਸ ਦੇ ਗੇਟ ਨਾਲ ਟਕਰਾ ਗਈ। ਹਾਲਾਂਕਿ ਇਸ ਹਾਦਸੇ ‘ਚ ਕਿਸੇ ਤਰ੍ਹਾਂ ਦੇ ਕੋਈ ਨੁਕਸਾਨ ਦੀ ਕੋਈ ਵੀ ਖਬਰ ਨਹੀਂ […]

ਸਰਬੱਤ ਦਾ ਭਲਾ ਚੈਰੀਟੇਬਲ ਵੱਲੋਂ ਬੇਸਹਾਰਾ ਔਰਤਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 8 ਜਨਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਬੇਸਹਾਰਾ ਔਰਤਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ […]

ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ‘ਤੇ ਗੋਲੀ ਚਲਾਉਣ ਦੀ ਘਟਨਾ ਲਈ ਜਾਂਚ ਕਮੇਟੀ ਨੇ ਮੁੱਖ ਮੰਤਰੀ ਨੂੰ ਠਹਿਰਾਇਆ ਜ਼ਿੰਮੇਵਾਰ

-ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਾਂਚ ਕਮੇਟੀ ਦੀ ਰਿਪੋਰਟ ਕੀਤੀ ਜਨਤਕ ਅੰਮ੍ਰਿਤਸਰ, 8 ਜਨਵਰੀ (ਪੰਜਾਬ ਮੇਲ)- ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਦਿਨੀਂ ਵਾਪਰੇ ਗੋਲੀ ਕਾਂਡ ਅਤੇ ਮਰਿਯਾਦਾ ਦੇ ਨਿਰਾਦਰ ਦੀ ਘਟਨਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਗਠਤ ਕੀਤੀ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਵਿਚ ਸਿੱਧੇ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ […]

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ Police ਵੱਲੋਂ 202 ਐੱਫ.ਆਈ.ਆਰਜ਼ ਦਰਜ; 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

– 19 ਕਿਲੋ ਹੈਰੋਇਨ ਬਰਾਮਦ: ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ; 3.5 ਕਿਲੋ ਹੈਰੋਇਨ ਬਰਾਮਦ -600 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ‘ਚ 268 ਡਰੱਗ ਹਾਟਸਪੌਟਸ ‘ਤੇ ਚਲਾਇਆ ਤਲਾਸ਼ੀ ਤੇ ਘੇਰਾਬੰਦੀ ਅਭਿਆਨ ਚਲਾਇਆ ਚੰਡੀਗੜ੍ਹ, 8 ਜਨਵਰੀ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਨਸ਼ਿਆਂ ਦੀ ਖ਼ਰੀਦ-ਫਰੋਖ਼ਤ ਜਾਂ ਹੋਰ ਗਤੀਵਿਤਧੀਆਂ ਸਬੰਧੀ […]

Supreme Court ਵੱਲੋਂ ਬਿਲਕੀਸ ਬਾਨੋ ਬਲਾਤਕਾਰ ਤੇ ਪਰਿਵਾਰ ਦੀ ਹੱਤਿਆ ਦੇ 11 ਦੋਸ਼ੀਆਂ ਦੀ ਸਜ਼ਾ ਮੁਆਫ਼ੀ ਰੱਦ

ਨਵੀਂ ਦਿੱਲੀ, 8 ਜਨਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਗੁਜਰਾਤ ਵਿਚ 2002 ਵਿਚ ਹੋਏ ਦੰਗਿਆਂ ਦੌਰਾਨ ਬਿਲਕੀਸ ਬਾਨੋ ਨਾਲ ਸਮੂਹਿਕ ਬਲਾਤਕਾਰ ਅਤੇ ਉਸ ਦੇ ਪਰਿਵਾਰ ਦੇ ਸੱਤ ਮੈਂਬਰਾਂ ਦੀ ਹੱਤਿਆ ਦੇ ਮਾਮਲੇ ਵਿਚ 11 ਦੋਸ਼ੀਆਂ ਨੂੰ ਛੋਟ ਦੇਣ ਦੇ ਗੁਜਰਾਤ ਸਰਕਾਰ ਦੇ ਫੈਸਲੇ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਹੁਕਮ ਬੜਾ ਬੇਕਾਰ ਜਿਹਾ ਸੀ ਅਤੇ […]

ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਗੁਜਰਾਤ ਦੀ Jail ‘ਚ ਬੰਦ ਪਾਰਟੀ ਵਿਧਾਇਕ ਨਾਲ ਮੁਲਾਕਾਤ

ਰਾਜਪੀਪਲਾ (ਗੁਜਰਾਤ), 8 ਜਨਵਰੀ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਨੇ ਅੱਜ ਇੱਥੇ ਜੇਲ੍ਹ ਵਿਚ ਬੰਦ ਆਮ ਆਦਮੀ ਪਾਰਟੀ ਦੇ ਵਿਧਾਇਕ ਚੈਤਰ ਵਸਾਵਾ ਨਾਲ ਮੁਲਾਕਾਤ ਕੀਤੀ ਅਤੇ ਦਾਅਵਾ ਕੀਤਾ ਕਿ ਸੱਤਾਧਾਰੀ ਭਾਜਪਾ ਦੇ ‘ਜ਼ੁਲਮ ਅਤੇ ਤਾਨਾਸ਼ਾਹੀ’ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਮੁੱਖ ਮੰਤਰੀ […]

Bangladesh ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਚੌਥੀ ਵਾਰ ਜਿੱਤੀਆਂ ਆਮ ਚੋਣਾਂ

ਢਾਕਾ, 8 ਜਨਵਰੀ (ਪੰਜਾਬ ਮੇਲ)- ਬੰਗਲਾਦੇਸ਼ ਦੀ 67 ਸਾਲਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਲਗਾਤਾਰ ਚੌਥੀ ਵਾਰ ਆਮ ਚੋਣਾਂ ਜਿੱਤ ਲਈਆਂ ਹਨ। ਮੁੱਖ ਵਿਰੋਧੀ ਧਿਰ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ.ਐੱਨ.ਪੀ.) ਅਤੇ ਇਸ ਦੇ ਸਹਿਯੋਗੀਆਂ ਵੱਲੋਂ ਚੋਣਾਂ ਦੇ ਬਾਈਕਾਟ ਨੇ ਹਸੀਨਾ ਦੀ ਪਾਰਟੀ ਅਵਾਮੀ ਲੀਗ ਲਈ ਜਿੱਤ ਦਾ ਰਾਹ ਆਸਾਨ ਬਣਾ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹਸੀਨਾ […]

ਇਜ਼ਰਾਈਲ ਨੇ ਹਿਜ਼ਬੁੱਲਾ ਨਾਲ ਇਕ ਹੋਰ ਜੰਗ ਦੀ ਚਿਤਾਵਨੀ ਦਿੱਤੀ

ਯੇਰੂਸ਼ਲਮ, 8 ਜਨਵਰੀ (ਪੰਜਾਬ ਮੇਲ)- ਹਿਜ਼ਬੁੱਲਾ ਵੱਲੋਂ ਉੱਤਰੀ ਇਜ਼ਰਾਈਲ ਵਿਚ ਏਅਰ ਟ੍ਰੈਫਿਕ ਕੰਟਰੋਲ ਬੇਸ ‘ਤੇ ਹਮਲੇ ਬਾਅਦ ਇਜ਼ਰਾਇਲੀ ਫੌਜ ਨੇ ਇਰਾਨ ਸਮਰਥਕ ਕੱਟੜਪੰਥੀ ਸਮੂਹ ਨਾਲ ਇੱਕ ਹੋਰ ਜੰਗ ਦੀ ਚਿਤਾਵਨੀ ਦਿੱਤੀ ਗਈ ਹੈ। ਲਿਬਨਾਨ ਨਾਲ ਲੱਗਦੀ ਸਰਹੱਦ ‘ਤੇ ਲੜਾਈ ਅਜਿਹੇ ਸਮੇਂ ਵਧੀ ਹੈ, ਜਦੋਂ ਇਜ਼ਰਾਈਲ ਗਾਜ਼ਾ ‘ਚ ਹਮਾਸ ਦੇ ਕੱਟੜਪੰਥੀਆਂ ਨਾਲ ਲੜ ਰਿਹਾ ਹੈ। ਇਸ […]

Drug ਰੈਕਟ ਫਿਰੋਜ਼ਪੁਰ ਦੇ ਡੀ.ਐੱਸ.ਪੀ. ਲਖਬੀਰ ਸਿੰਘ ਵੱਲੋਂ ਤਤਕਾਲੀ D.I.G. ਵਿਰੁੱਧ ਇਕਬਾਲੀਆ ਬਿਆਨ

-ਸੀਨੀਅਰ ਆਈ.ਪੀ.ਐੱਸ. ਇੰਦਰਵੀਰ ਸਿੰਘ ਦੀਆਂ ਵਧੀਆਂ ਮੁਸ਼ਕਲਾਂ ਚੰਡੀਗੜ੍ਹ, 8 ਜਨਵਰੀ (ਪੰਜਾਬ ਮੇਲ)- ਪੰਜਾਬ ਦੇ ਬਹੁ ਚਰਚਿਤ ਡਰੱਗ ਰੈਕਟ ਦੀ ਸਰਗਣਿਆਂ ਤੋਂ ਮੋਟੀ ਰਿਸ਼ਵਤ ਲੈਣ ਦੇ ਮਾਮਲੇ ‘ਚ ਪਹਿਲਾਂ ਹੀ ਗ੍ਰਿਫਤਾਰ ਕੀਤੇ ਫਿਰੋਜ਼ਪੁਰ ਦੇ ਡੀ.ਐੱਸ.ਪੀ. ਲਖਬੀਰ ਸਿੰਘ ਵੱਲੋਂ ਆਪਣੇ ਤਤਕਾਲੀ ਡੀ.ਆਈ.ਜੀ. ਵਿਰੁੱਧ ਅਦਾਲਤ ਵਿਚ ਇਕਬਾਲੀਆ ਬਿਆਨ ਬਾਅਦ ਸੀਨੀਅਰ ਆਈ.ਪੀ.ਐੱਸ. ਇੰਦਰਵੀਰ ਸਿੰਘ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ […]