ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਨਹੀਂ ਮਿਲ ਰਹੀ ਰਿਹਾਇਸ਼

ਮੌਂਟਰੀਅਲ ਯੂਥ-ਸਟੂਡੈਂਟਸ ਆਰਗੇਨਾਈਜੇਸ਼ਨ’ ਵੱਲੋਂ ਵਿਦਿਆਰਥੀ ਹੱਕਾਂ ਲਈ ਸੰਘਰਸ਼ ਕਰਨ ਦਾ ਸੱਦਾ ਕੈਨੇਡਾ, 1 ਸਤੰਬਰ (ਦਲਜੀਤ ਕੌਰ/ਪੰਜਾਬ ਮੇਲ)- ਕੈਨੇਡਾ ਦੇ ਸ਼ਹਿਰ ਨੌਰਥ ਬੇਅ ਦੇ ਕਾਲਜ ਕੈਨਾਡੋਰ ਅਤੇ ਨਿਪਸਿੰਗ ਯੂਨੀਵਰਸਿਟੀ ਵਿੱਚ ਪੜ੍ਹਨ ਆਏ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਰਿਹਾਇਸ਼ ਨਹੀਂ ਮਿਲ ਰਹੀ ਤੇ ਉਹਨਾਂ ਦੀ ਹਾਲਤ ਬੇਘਰਿਆਂ ਵਰਗੀ ਹੋਈ ਪਈ ਹੈ। ਅੱਜ ‘ਮੌਂਟਰੀਅਲ ਯੂਥ-ਸਟੂਡੈਂਟਸ ਆਰਗੇਨਾਈਜੇਸ਼ਨ’ ਦੇ ਆਗੂ ਖੁਸ਼ਪਾਲ ਗਰੇਵਾਲ, […]

ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ’ਤੇ ਯਾਰੀਆਂ-2 ਫਿਲਮ ਵਿਰੁੱਧ ਧਾਰਾ 295-ਏ ਤਹਿਤ ਐਫਆਈਆਰ ਦਰਜ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ’ਤੇ ਅੰਮ੍ਰਿਤਸਰ ਪੁਲਿਸ ਨੇ ‘ਯਾਰੀਆਂ 2’ ਫਿਲਮ ਦੇ ਅਦਾਕਾਰ ਡਾਇਰੈਕਟਰ ਅਤੇ ਪ੍ਰੋਡਿਊਸਰ ਖਿਲਾਫ਼ ਐਫਆਈਆਰ ਦਰਜ ਕਰ ਲਈ ਹੈੈ। ਇਥੇ ਪੁਲਿਸ ਥਾਣਾ ਈ-ਡਵੀਜ਼ਨ ਵਿਚ ਆਈਪੀਸੀ ਦੀ ਧਾਰਾ 295-ਏ ਤਹਿਤ ਦਰਜ ਕੀਤੀ ਗਈ ਇਸ ਐਫਆਈਆਰ ਵਿਚ ਫਿਲਮ ਅਦਾਕਾਰ ਨਿਜ਼ਾਨ ਜ਼ਾਫ਼ਰੀ, ਡਾਇਰੈਕਟਰ ਵਿਨੈ ਸਪਰੂ, ਰਾਧਿਕਾ ਰਾਓ ਅਤੇ […]

ਨਾਮਵਰ ਗ਼ਜ਼ਲਗੋ ਹਰਜਿੰਦਰ ਸਿੰਘ ਬੱਲ ਸਦੀਵੀ ਵਿਛੋੜਾ ਦੇ ਗਏ

ਬਾਬਾ ਬਕਾਲਾ ਸਾਹਿਬ, 1 ਸਤੰਬਰ (ਪੰਜਾਬ ਮੇਲ)- ਪੰਜਾਬੀ ਸਾਹਿਤ ਜਗਤ ਲਈ ਇਹ ਖ਼ਬਰ ਬੜੇ ਦੁੱਖ ਨਾਲ ਪੜੀ ਜਾਵੇਗੀ ਕਿ ਨਾਮਵਰ ਗ਼ਜ਼ਲਗੋ ਹਰਜਿੰਦਰ ਸਿੰਘ ਬੱਲ ਸਦੀਵੀ ਵਿਛੋੜਾ ਦੇ ਗਏ ਹਨ। ਹਰਜਿੰਦਰ ਸਿੰਘ ਬੱਲ ਬਾਬਾ ਬਕਾਲਾ ਸਾਹਿਬ ਦੇ ਨਜ਼ਦੀਕੀ ਪਿੰਡ ਭਲਾਈਪੁਰ ਪੂਰਬਾਂ ਦੇ ਨਿਵਾਸੀ ਸਨ। ਨਾਮਵਰ ਗਾਇਕਾਂ ਨੇ ਉਨ੍ਹਾਂ ਦੇ ਗੀਤ ਗਾਏ ਹਨ। ਪੰਜਾਬੀ ਸਾਹਿਤ ਸਭਾ ਬਾਬਾ […]

ਮੂਡੀਜ਼ ਨੇ 2023 ਲਈ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ ਵਧਾਇਆ

ਨਵੀਂ ਦਿੱਲੀ, 1 ਸਤੰਬਰ (ਪੰਜਾਬ ਮੇਲ)- ਰੇਟਿੰਗ ਏਜੰਸੀ ਮੂਡੀਜ਼ ਇਨਵੈਸਟਰਜ਼ ਸਰਵਿਸ ਨੇ ਮਜ਼ਬੂਤ ਆਰਥਿਕ ਗਤੀ ਦੇ ਚੱਲਦਿਆਂ ਕੈਲੰਡਰ ਵਰ੍ਹੇ 2023 ਲਈ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ ਵਧਾ ਕੇ ਅੱਜ 6.7 ਫੀਸਦ ਕਰ ਦਿੱਤਾ ਹੈ। ਮੂਡੀਜ਼ ਨੇ ਆਪਣੇ ‘ਗਲੋਬਲ ਮੈਕਰੋ ਆਊਟਲੁੱਕ’ ਵਿਚ ਕਿਹਾ, ‘ਮਜ਼ਬੂਤ ਸੇਵਾਵਾਂ ਦੇ ਵਿਸਥਾਰ ਤੇ ਪੂੰਜੀਗਤ ਖਰਚੇ ਨੇ ਭਾਰਤ ਦੀ ਦੂਜੀ (ਅਪਰੈਲ-ਜੂਨ) […]

2000 ਰੁਪਏ ਦੇ 93 ਫ਼ੀਸਦੀ ਨੋਟ ਬੈਂਕਾਂ ‘ਚ ਵਾਪਸ ਆਏ: ਆਰ.ਬੀ.ਆਈ.

ਮੁੰਬਈ, 1 ਸਤੰਬਰ (ਪੰਜਾਬ ਮੇਲ)- ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਅੱਜ ਕਿਹਾ ਹੈ ਕਿ 2,000 ਰੁਪਏ ਦੇ ਕੁੱਲ 93 ਫੀਸਦੀ ਨੋਟ ਬੈਂਕਾਂ ‘ਚ ਵਾਪਸ ਆ ਗਏ ਹਨ। ਆਰ.ਬੀ.ਆਈ. ਨੇ 19 ਮਈ, 2023 ਨੂੰ 2,000 ਰੁਪਏ ਦੇ ਨੋਟ ਨੂੰ ਸਰਕੂਲੇਸ਼ਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਸੀ। ਰਿਜ਼ਰਵ ਬੈਂਕ ਦੇ ਬਿਆਨ ਅਨੁਸਾਰ ਬੈਂਕਾਂ ਤੋਂ ਪ੍ਰਾਪਤ ਅੰਕੜਿਆਂ […]

ਏਸ਼ੀਆ ਦੇ ਚਾਰ ਮੁਲਕਾਂ ਨੇ ਚੀਨ ਦੇ ਨਵੇਂ ਨਕਸ਼ੇ ਨੂੰ ਨਕਾਰਿਆ

ਪੇਈਚਿੰਗ, 1 ਸਤੰਬਰ (ਪੰਜਾਬ ਮੇਲ)- ਏਸ਼ੀਆ ਦੇ ਚਾਰ ਦੇਸ਼ ਫਿਲਪੀਨਜ਼, ਮਲੇਸ਼ੀਆ, ਵੀਅਤਨਾਮ ਤੇ ਤਾਇਵਾਨ ਦੀਆਂ ਸਰਕਾਰਾਂ ਨੇ ਭਾਰਤ ਦਾ ਸਾਥ ਦਿੰਦਿਆਂ ਚੀਨ ਦੇ ਨਵੇਂ ਨਕਸ਼ੇ ਨੂੰ ਨਕਾਰ ਦਿੱਤਾ ਹੈ ਅਤੇ ਤਿੱਖੇ ਸ਼ਬਦਾਂ ਵਿਚ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਚੀਨ ਵੱਲੋਂ ਜਾਰੀ ਨਵੇਂ ‘ਸਟੈਂਡਰਡ’ ਨਕਸ਼ੇ ਵਿਚ ਉਨ੍ਹਾਂ ਦੀ ਜ਼ਮੀਨ ‘ਤੇ ਦਾਅਵੇ ਕੀਤੇ ਜਾ ਰਹੇ ਹਨ। ਦੱਸਣਯੋਗ ਹੈ […]

ਕੇਰਲ ‘ਚ ਮਲਿਆਲਮ ਅਦਾਕਾਰਾ ਅਪਰਨਾ ਨਾਇਰ ਵੱਲੋਂ ਖੁਦਕੁਸ਼ੀ

ਤਿਰੂਵਨੰਤਪੁਰਮ, 1 ਸਤੰਬਰ (ਪੰਜਾਬ ਮੇਲ)- ਮਲਿਆਲਮ ਅਭਿਨੇਤਰੀ ਅਪਰਨਾ ਨਾਇਰ ਆਪਣੇ ਘਰ ‘ਤੇ ਲਟਕਦੀ ਮਿਲੀ। ਪੁਲਿਸ ਨੇ ਦੱਸਿਆ ਕਿ 33 ਸਾਲਾ ਅਭਿਨੇਤਰੀ, ਜਿਸ ਨੇ ਕਈ ਫਿਲਮਾਂ ਅਤੇ ਸੀਰੀਅਲਾਂ ਵਿਚ ਕੰਮ ਕੀਤਾ ਹੈ, ਬੀਤੀ ਰਾਤ ਇੱਥੇ ਕਰਮਾਨਾ ਨੇੜੇ ਆਪਣੀ ਰਿਹਾਇਸ਼ ‘ਚ ਕਮਰੇ ਵਿਚ ਲਟਕਦੀ ਮਿਲੀ। ਅਪਰਨਾ ਆਪਣੇ ਪਤੀ ਅਤੇ ਦੋ ਬੱਚਿਆਂ ਨਾਲ ਰਹਿੰਦੀ ਸੀ। ਘਟਨਾ ਵੀਰਵਾਰ ਸ਼ਾਮ […]

ਪਾਕਿਸਤਾਨ ‘ਚ ਫਰਵਰੀ ਦੇ ਅੱਧ ਤੱਕ ਕਰਵਾਈਆਂ ਜਾਣਗੀਆਂ ਚੋਣਾਂ : ਪਾਕਿ ਚੋਣ ਕਮਿਸ਼ਨ

ਇਸਲਾਮਾਬਾਦ, 1 ਸਤੰਬਰ (ਪੰਜਾਬ ਮੇਲ)- ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਚੋਣਾਂ ਬਾਰੇ ਤੌਖਲੇ ਦੂਰ ਕਰਨ ਦੀ ਕੋਸ਼ਿਸ਼ ਕਰਦਿਆਂ ਸਿਆਸੀ ਪਾਰਟੀਆਂ ਨੂੰ ਭਰੋਸਾ ਦਿੱਤਾ ਕਿ ਅਗਲੇ ਸਾਲ ਜਨਵਰੀ ਦੇ ਅੰਤ ਵਿਚ ਜਾਂ ਅੱਧ ਫਰਵਰੀ ‘ਚ ਆਮ ਚੋਣਾਂ ਕਰਵਾਈਆਂ ਜਾਣਗੀਆਂ। ‘ਡਾਅਨ’ ਅਖ਼ਬਾਰ ਨੇ ਇਹ ਖ਼ਬਰ ਦਿੱਤੀ ਕਿ ਪਾਕਿਸਤਾਨ ਚੋਣ ਕਮਿਸ਼ਨ (ਈ.ਸੀ.ਪੀ.) ਨੇ ਅਵਾਮੀ ਨੈਸ਼ਨਲ ਪਾਰਟੀ (ਏ.ਐੱਨ.ਪੀ.) ਦੇ […]

ਟਰੂਡੋ ਸਰਕਾਰ ਵਿਦਿਆਰਥੀਆਂ ਦਾ ਸਟੱਡੀ ਵੀਜ਼ਾ ਸੀਮਤ ਕਰਨ ਦੀ ਤਿਆਰੀ ‘ਚ

ਓਟਵਾ, 1 ਸਤੰਬਰ (ਪੰਜਾਬ ਮੇਲ)- ਕੈਨੇਡਾ ਦੇ ਹਾਊਸਿੰਗ, ਇਨਫਰਾਸਟਰੱਕਚਰ ਤੇ ਕਮਿਊਨਿਟੀਜ਼ ਮੰਤਰੀ ਸ਼ਾਨ ਫ੍ਰੇਜ਼ਰ ਨੇ ਸੰਕੇਤ ਦਿੱਤੇ ਹਨ ਕਿ ਟਰੂਡੋ ਸਰਕਾਰ ਨੂੰ ਸਟੱਡੀ ਵੀਜ਼ੇ ਦਾ ਮੁਲਾਂਕਣ ਕਰਨ ਦੀ ਲੋੜ ਹੈ ਤੇ ਇਸ ‘ਤੇ ਗੰਭੀਰਤਾ ਨਾਲ ਵਿਚਾਰ ਕਰਕੇ ਗਿਣਤੀ ਨੂੰ ਸੀਮਿਤ ਕੀਤਾ ਜਾ ਸਕਦਾ ਹੈ। ਫ੍ਰੇਜ਼ਰ ਨੇ ਤਾਂ ਇਥੋਂ ਤੱਕ ਕਹਿ ਦਿੱਤਾ ਕਿ ਕੈਨੇਡਾ ‘ਚ ਤੇਜ਼ੀ […]

ਪਰਮਾਣੂ ਹਥਿਆਰਾਂ ਦੀ ਵਿਨਾਸ਼ਕਾਰੀ ਤਾਕਤ ਵਧਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ‘ਤਬਾਹੀ ਦਾ ਪ੍ਰਬੰਧ’ : ਗੁਟੇਰੇਜ਼

ਸੰਯੁਕਤ ਰਾਸ਼ਟਰ, 1 ਸਤੰਬਰ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਮੁਖੀ ਨੇ ਚਿਤਾਵਨੀ ਦਿੱਤੀ ਹੈ ਕਿ ਆਲਮੀ ਪੱਧਰ ‘ਤੇ ਵਧਦੀ ਬੇਭਰੋਸਗੀ, ਵਖਰੇਵੇਂ ਅਤੇ ਵੱਖ-ਵੱਖ ਮੁਲਕਾਂ ਵੱਲੋਂ ਪਰਮਾਣੂ ਹਥਿਆਰਾਂ ਦੀ ਵਿਨਾਸ਼ਕਾਰੀ ਤਾਕਤ ਵਧਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ‘ਤਬਾਹੀ ਦਾ ਪ੍ਰਬੰਧ’ ਹਨ। ਪਰਮਾਣੂ ਤਜਰਬਿਆਂ ਖਿਲਾਫ਼ ਕੌਮਾਂਤਰੀ ਦਿਹਾੜੇ ਮੌਕੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਇਕ ਬਿਆਨ ਵਿਚ ਕਿਹਾ ਕਿ […]