ਮੋਦੀ ਸਰਬਸੰਮਤੀ ਨਾਲ ਐੱਨਡੀਏ ਸੰਸਦੀ ਦਲ ਦੇ ਨੇਤਾ ਚੁਣੇ, ਸਹੁੰ ਚੁੱਕ ਸਮਾਗਮ 9 ਨੂੰ

ਨਵੀਂ ਦਿੱਲੀ, 7 ਜੂਨ (ਪੰਜਾਬ ਮੇਲ)- ਅੱਜ ਇਥੇ ਐੱਨਡੀਏ ਦੇ ਸੰਸਦ ਮੈਂਬਰਾਂ ਦੀ ਸੰਸਦ ਭਵਨ ਕੰਪਲੈਕਸ ’ਚ ਹੋਈ ਮੀਟਿੰਗ ਦੌਰਾਨ ਗੱਠਜੋੜ ਦੀਆਂ ਸਾਰੀਆਂ ਭਾਈਵਾਲ ਪਾਰਟੀਆਂ ਨੇ ਸਰਬਸੰਮਤੀ ਨਾਲ ਨਰਿੰਦਰ ਮੋਦੀ ਨੂੰ ਐੱਨਡੀਏ ਸੰਸਦੀ ਦਲ ਦਾ ਨੇਤਾ ਚੁਣਨ ਦਾ ਪ੍ਰਸਤਾਵ ਪਾਸ ਕਰ ਦਿੱਤਾ। ਇਸ ਬਾਅਦ ਉਹ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ […]

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਜਲੰਧਰ-ਲੁਧਿਆਣਾ ਦੇ ਪੁਲਸ ਕਮਿਸ਼ਨਰਾਂ ਸਣੇ 9 ਅਫ਼ਸਰਾਂ ਦੇ ਤਬਾਦਲੇ

ਲੁਧਿਆਣਾ, 7 ਜੂਨ (ਪੰਜਾਬ ਮੇਲ)- ਲੋਕ ਸਭਾ ਚੋਣਾਂ ਮੁਕੰਮਲ ਹੁੰਦੇ ਸਾਰ ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਜਲੰਧਰ ਅਤੇ ਲੁਧਿਆਣਾ ਦੇ ਪੁਲਸ ਕਮਿਸ਼ਨਰਾਂ ਸਮੇਤ ਕੁੱਲ 9 ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿਚ 8 ਆਈ.ਪੀ.ਐੱਸ. ਅਤੇ 1 ਪੀ.ਪੀ.ਐੱਸ. ਅਫ਼ਸਰ ਸ਼ਾਮਲ ਹਨ। ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਭੁੱਲਰ ਨੂੰ ਡੀ.ਜੀ.ਪੀ. ਆਫ਼ਿਸ […]

ਪਾਕਿਸਤਾਨ: ਸੂਬਾ ਪੰਜਾਬ ਦੀ ਵਿਧਾਨ ਸਭਾ ’ਚ ਮੈਂਬਰ ਹੁਣ ਪੰਜਾਬੀ ਬੋਲ ਸਕਣਗੇ

ਇਸਲਾਮਾਬਾਦ, 7 ਜੂਨ (ਪੰਜਾਬ ਮੇਲ)- ਪਾਕਿਸਤਾਨ ਦੀ ਪੰਜਾਬ ਅਸੈਂਬਲੀ ਦੇ ਮੈਂਬਰ ਹੁਣ ਸਦਨ ਵਿੱਚ ਅੰਗਰੇਜ਼ੀ ਅਤੇ ਉਰਦੂ ਤੋਂ ਇਲਾਵਾ ਪੰਜਾਬੀ ਸਮੇਤ ਘੱਟੋ-ਘੱਟ ਚਾਰ ਸਥਾਨਕ ਭਾਸ਼ਾਵਾਂ ਵਿੱਚ ਬੋਲ ਸਕਣਗੇ। ਇਸ ਸਬੰਧੀ ਸੋਧ ਕੀਤੀ ਗਈ ਹੈ। ਪੰਜਾਬ ਅਸੈਂਬਲੀ ਦੇ ਸਪੀਕਰ ਮਲਿਕ ਮੁਹੰਮਦ ਅਹਿਮਦ ਖ਼ਾਨ ਦੀ ਅਗਵਾਈ ਵਾਲੀ ਸਦਨ ਦੀ ਵਿਸ਼ੇਸ਼ ਕਮੇਟੀ ਨੇ ਉਨ੍ਹਾਂ ਸੋਧਾਂ ਨੂੰ ਮਨਜ਼ੂਰੀ ਦਿੱਤੀ, […]

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਸਰੀ, 7 ਜੂਨ (ਹਰਦਮ ਮਾਨ/ਪੰਜਾਬ ਮੇਲ)- “ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਆਪਣੇ ਅਧਿਆਪਕ ਕਾਰਲੋਸ ਐਲਵੈਰੋ ਨਾਲ ਬੀਤੇ ਦਿਨ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ। ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੇ ਪਬਲਿਕ ਰਿਲੇਸ਼ਨ ਸੈਕਟਰੀ ਸੁਰਿੰਦਰ ਸਿੰਘ ਜੱਬਲ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਸੁਸਾਇਟੀ ਵੱਲੋਂ ਜੀ ਆਇਆਂ ਕਿਹਾ ਅਤੇ ਗੁਰਦੁਆਰਾ ਸਾਹਿਬ ਵਿਚ ਪ੍ਰਵੇਸ਼ ਕਰਨ ਦੀ ਮਰਿਆਦਾ ਬਾਰੇ ਜਾਣੂੰ ਕਰਵਾਇਆ। ਉਪਰੰਤ ਸਾਰੇ ਵਿਦਿਆਰਥੀ ਤੀਸਰੀ ਮੰਜ਼ਿਲ ‘ਤੇ […]

ਕੰਗਨਾ ਰਣੌਤ ਵੱਲੋਂ ਪੰਜਾਬ ਤੇ ਪੰਜਾਬੀਆਂ ਪ੍ਰਤੀ ਨਫ਼ਰਤੀ ਟਿੱਪਣੀ ਦੇਸ਼ਹਿਤ ਵਿੱਚ ਨਹੀਂ- ਐਡਵੋਕੇਟ ਧਾਮੀ

ਅੰਮ੍ਰਿਤਸਰ, 6 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਨਿਸ਼ਾਨੇ ਉੱਤੇ ਲੈ ਕੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਨਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਹਵਾਈ ਅੱਡੇ ’ਤੇ ਇੱਕ ਪੰਜਾਬੀ ਸੁਰੱਖਿਆ ਕਰਮੀ ਨਾਲ ਹੋਈ ਬਹਿਸਬਾਜੀ […]

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਜੂਨ 1984 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ

ਕੌਮੀ ਹੱਕਾਂ ਲਈ ਦਿੱਲੀ ਵੱਲ ਹੱਥ ਅੱਡਣ ਦੀ ਥਾਂ ਖਾਲਸਈ ਹਲੇਮੀ ਰਾਜ ਨੂੰ ਪ੍ਰਣਾਈ ਸਿੱਖ ਰਾਜਨੀਤੀ ਨੂੰ ਪ੍ਰਫੁੱਲਤ ਕਰਨ ਦੀ ਲੋੜ- ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ, 6 ਜੂਨ (ਪੰਜਾਬ ਮੇਲ)- ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ (ਘੱਲੂਘਾਰੇ) ਦੀ 40ਵੀਂ ਸਾਲਾਨਾ […]

ਚੰਡੀਗੜ੍ਹ ਏਅਰਪੋਰਟ ‘ਤੇ ਮਹਿਲਾ ਕਾਂਸਟੇਬਲ ਨੇ ਭਾਜਪਾ ਦੀ ਐੱਮ. ਪੀ. ਕੰਗਨਾ ਰਣੌਤ ਨੂੰ ਮਾਰਿਆ ਥੱਪੜ

ਚੰਡੀਗੜ੍ਹ, 6 ਜੂਨ (ਪੰਜਾਬ ਮੇਲ)- ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਵੀਰਵਾਰ ਮਹਿਲਾ ਕਾਂਸਟੇਬਲ ਨੇ ਉਸ ਵੇਲੇ ਕਥਿਤ ਥੱਪੜ ਮਾਰ ਦਿੱਤਾ, ਜਦੋਂ ਉਹ ਚੰਡੀਗੜ੍ਹ ਹਵਾਈ ਅੱਡੇ ਤੋਂ ਦਿੱਲੀ ਜਾ ਰਹੀ ਸੀ। ਸੂਤਰਾਂ ਅਨੁਸਾਰ ਕਾਂਸਟੇਬਲ ਨੇ ਫਲਾਈਟ ‘ਤੇ ਚੜ੍ਹਨ ਤੋਂ ਪਹਿਲਾਂ ਏਅਰਪੋਰਟ ‘ਤੇ ਕੰਗਨਾ ਦੀ ਤਲਾਸ਼ੀ ਲੈਂਦੇ ਹੋਏ ਉਸ ਨਾਲ ਕੁੱਟਮਾਰ ਕੀਤੀ। ਪਤਾ […]

ਭਾਰਤੀ ਵਿਅਕਤੀ ‘ਤੇ ਸਿੱਖਾਂ ਨੂੰ ਧਮਕੀਆਂ ਦੇਣ ਦੇ ਗੰਭੀਰ ਨਫ਼ਰਤੀ ਅਪਰਾਧ ਦੇ ਦੋਸ਼ ਲੱਗੇ

ਵਾਸ਼ਿੰਗਟਨ, 6 ਜੂਨ (ਪੰਜਾਬ ਮੇਲ)- ਟੈਕਸਾਸ ‘ਚ ਭਾਰਤੀ-ਅਮਰੀਕੀ ‘ਤੇ ਸੰਘੀ ਨਫ਼ਰਤੀ ਅਪਰਾਧ ਅਤੇ ਸਿੱਖਾਂ ਦੀ ਗੈਰ-ਲਾਭਕਾਰੀ ਸੰਸਥਾ ਦੇ ਮੈਂਬਰਾਂ ਨੂੰ ਧਮਕੀਆਂ ਦੇਣ ਦੇ ਦੋਸ਼ ਲਗਾਏ ਗਏ ਹਨ। ਨਿਆਂ ਵਿਭਾਗ ਨੇ ਬਿਆਨ ਵਿਚ ਕਿਹਾ ਭੂਸ਼ਣ ਅਠਾਲੇ (48) ਨੂੰ ਖਤਰਨਾਕ ਹਥਿਆਰ ਦੀ ਵਰਤੋਂ ਕਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਵੱਧ ਤੋਂ ਵੱਧ 10 ਸਾਲ ਦੀ ਸਜ਼ਾ […]

ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ‘ਚ ਹਿੱਸਾ ਲੈਣ ਲਈ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 962 ਵੀਜ਼ੇ ਜਾਰੀ

-ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ‘ਤੇ ਪਾਕਿਸਤਾਨ ਜਾਣਗੇ ਸਿੱਖ ਸ਼ਰਧਾਲੂ ਅੰਮ੍ਰਿਤਸਰ, 6 ਜੂਨ (ਪੰਜਾਬ ਮੇਲ)-ਪਾਕਿਸਤਾਨ ਹਾਈ ਕਮਿਸ਼ਨ ਨੇ ਮੁਲਕ ਵਿਚ ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ‘ਤੇ ਸਾਲਾਨਾ ਸਮਾਗਮ ‘ਚ ਹਿੱਸਾ ਲੈਣ ਲਈ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 962 ਵੀਜ਼ੇ ਜਾਰੀ ਕੀਤੇ ਹਨ। ਪਾਕਿਸਤਾਨ ਹਾਈ ਕਮਿਸ਼ਨ ਨੇ 8 ਤੋਂ […]

ਵਿਧਾਇਕ ਲਾਡੀ ਸ਼ੇਰੋਵਾਲੀਆ ਦੇ ਭਤੀਜੇ ਦੀ ਸਰੀ ਵਿਖੇ ਹਾਦਸੇ ਦੌਰਾਨ ਮੌਤ

ਮਲਸੀਆਂ/ਸਰੀ, 6 ਜੂਨ (ਪੰਜਾਬ ਮੇਲ)-ਕੈਨੇਡਾ ਦੇ ਸਰੀ ਸ਼ਹਿਰ ਵਿਚ ਮਲਸੀਆਂ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਜਸਮੇਰ ਸਿੰਘ ਖਹਿਰਾ ਦੀ ਇਕ ਹਾਦਸੇ ‘ਚ ਮੌਤ ਹੋ ਗਈ। ਇਹ ਨੌਜਵਾਨ ਹਲਕਾ ਸ਼ਾਹਕੋਟ ਦੇ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦਾ ਭਤੀਜਾ ਅਤੇ ਸੀਨੀਅਰ ਕਾਂਗਰਸੀ ਆਗੂ ਅਜਮੇਰ ਸਿੰਘ ਖਾਲਸਾ ਦਾ ਪੁੱਤਰ ਸੀ। ਜਾਣਕਾਰੀ ਦਿੰਦਿਆਂ […]