ਆਸਿਫ਼ ਅਲੀ ਜ਼ਰਦਾਰੀ ਪਾਕਿਸਤਾਨ ਦੇ ਨਵੇਂ ਰਾਸ਼ਟਰਪਤੀ ਚੁਣੇ

ਇਸਲਾਮਾਬਾਦ, 9 ਮਾਰਚ (ਪੰਜਾਬ ਮੇਲ)- ਪਾਕਿਸਤਾਨ ਪੀਪਲਜ਼ ਪਾਰਟੀ ਦੇ ਨੇਤਾ ਆਸਿਫ਼ ਅਲੀ ਜ਼ਰਦਾਰੀ ਅੱਜ ਪਾਕਿਸਤਾਨ ਦੇ 14ਵੇਂ ਰਾਸ਼ਟਰਪਤੀ ਵਜੋਂ ਚੁਣੇ ਗਏ। ਉਹ ਦੂਜੀ ਵਾਰ ਦੇਸ਼ ਦੇ ਮੁਖੀ ਬਣੇ ਹਨ। ਜ਼ਰਦਾਰੀ (68) ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਸਾਂਝੇ ਉਮੀਦਵਾਰ ਸਨ, ਜਦੋਂਕਿ ਉਨ੍ਹਾਂ ਦੇ ਵਿਰੋਧੀ ਮਹਿਮੂਦ ਖਾਨ ਅਚਕਜ਼ਈ (75) ਸੁੰਨੀ ਇਤੇਹਾਦ ਕੌਂਸਲ […]

ਸਾਬਕਾ ਅਮਰੀਕੀ ਰਾਸ਼ਟਰਪਤੀ ਟਰੰਪ ਜਮਹੂਰੀਅਤ ਲਈ ਖ਼ਤਰਾ: ਬਾਇਡਨ

ਵਾਸ਼ਿੰਗਟਨ, 9 ਮਾਰਚ (ਪੰਜਾਬ ਮੇਲ)- ਦੂਜੀ ਵਾਰ ਰਾਸ਼ਟਰਪਤੀ ਬਣਨ ਦੀ ਦੌੜ ‘ਚ ਸ਼ਾਮਲ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਰਵਾਇਤੀ ਵਿਰੋਧੀ ਡੋਨਲਡ ਟਰੰਪ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਸਾਬਕਾ ਅਮਰੀਕੀ ਰਾਸ਼ਟਰਪਤੀ ਦੇਸ਼ ਦੀ ਜਮਹੂਰੀਅਤ ਲਈ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਟਰੰਪ ਦੇ ਕਾਰਜਕਾਲ ‘ਚ ਜਮਹੂਰੀਅਤ ਤੇ ਦੇਸ਼ ਦੀ ਆਜ਼ਾਦੀ ਖ਼ਤਰੇ ਵਿਚ ਸੀ। ਬਾਇਡਨ ਦੇ ਦੋਸ਼ […]

ਪੰਜਾਬ ਮੰਤਰੀ ਮੰਡਲ ਨੇ 2024-25 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ, 10350 ਕਰੋੜ ਰੁਪਏ ਦੇ ਮਾਲੀਏ ਦਾ ਟੀਚਾ

ਚੰਡੀਗੜ੍ਹ, 9 ਮਾਰਚ (ਪੰਜਾਬ ਮੇਲ)- ਪੰਜਾਬ ਮੰਤਰੀ ਮੰਡਲ ਨੇ ਅੱਜ 2024-25 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਨੇ ਆਉਣ ਵਾਲੇ ਵਿੱਤੀ ਸਾਲ ਵਿਚ ਰਾਜ ‘ਚ ਸ਼ਰਾਬ ਦੀ ਵਿਕਰੀ ਰਾਹੀਂ 10,350 ਕਰੋੜ ਰੁਪਏ ਦੀ ਸਾਲਾਨਾ ਆਮਦਨ ਦਾ ਟੀਚਾ ਰੱਖਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਮੰਤਰੀ ਮੰਡਲ ਦੀ ਮੀਟਿੰਗ ਹੋਈ, […]

ਆਸਟ੍ਰੇਲੀਆ ‘ਚ ਟ੍ਰੈਕਿੰਗ ਦੌਰਾਨ ਆਂਧਰਾ ਪ੍ਰਦੇਸ਼ ਦੀ ਡਾਕਟਰ ਦੀ ਮੌਤ

ਵਿਜੈਵਾੜਾ, 9 ਮਾਰਚ (ਪੰਜਾਬ ਮੇਲ)- ਆਸਟਰੇਲੀਆ ਵਿਚ ਟ੍ਰੈਕਿੰਗ ਦੌਰਾਨ ਆਂਧਰਾ ਪ੍ਰਦੇਸ਼ ਦੀ ਡਾਕਟਰ ਦੀ ਹਾਦਸੇ ਵਿਚ ਮੌਤ ਹੋ ਗਈ। ਬ੍ਰਿਸਬਨ ਦੇ ਹਸਪਤਾਲ ਵਿਚ ਪ੍ਰੈਕਟਿਸ ਕਰ ਰਹੀ ਕ੍ਰਿਸ਼ਨਾ ਜ਼ਿਲ੍ਹੇ ਦੀ ਵਸਨੀਕ ਵੇਮੁਰੂ ਉਜਵਲਾ (23) ਦੀ ਦੋਸਤਾਂ ਨਾਲ ਟ੍ਰੈਕਿੰਗ ਦੌਰਾਨ ਖੱਡ ਵਿਚ ਡਿੱਗਣ ਕਾਰਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਮੁਤਾਬਕ ਅੱਜ ਉਸ ਦੀ ਮ੍ਰਿਤਕ ਦੇਹ ਨੂੰ ਆਂਧਰਾ […]

ਭਾਜਪਾ ਪ੍ਰਧਾਨ ਜਾਖੜ ਵੱਲੋਂ ਅਕਾਲੀ ਦਲ ਨਾਲ ਗੱਠਜੋੜ ਦੀ ਹਮਾਇਤ

ਚੰਡੀਗੜ੍ਹ, 9 ਮਾਰਚ (ਪੰਜਾਬ ਮੇਲ)- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਦੀ ਹਮਾਇਤ ਕਰਦਿਆਂ ਪੰਜਾਬ ‘ਚ ਅਗਲੀਆਂ ਲੋਕ ਸਭਾ ਚੋਣਾਂ ਲਈ ਚੋਣ ਮੁਹਿੰਮ ਦਾ ਬਿਗਲ ਵਜਾ ਦਿੱਤਾ ਹੈ। ਜਾਖੜ ਨੇ ‘ਸੰਕਲਪ ਪੱਤਰ’ ਦੀ ਤਿਆਰੀ ਲਈ ਲੋਕਾਂ ਤੋਂ ਸੁਝਾਅ ਲੈਣ ਲਈ ਪਿੰਡਾਂ-ਸ਼ਹਿਰਾਂ ਵਾਸਤੇ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ […]

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਸੁਰੱਖਿਆ ਦਸਤੇ ਪੰਜਾਬ ਪੁੱਜਣੇ ਸ਼ੁਰੂ

-ਚੋਣ ਕਮਿਸ਼ਨ ਵੱਲੋਂ ਸਰਹੱਦੀ ਸੂਬੇ ਲਈ 252 ਕੰਪਨੀਆਂ ਦੀ ਤਾਇਨਾਤੀ ਨੂੰ ਮਨਜ਼ੂਰੀ ਚੰਡੀਗੜ੍ਹ, 9 ਮਾਰਚ (ਪੰਜਾਬ ਮੇਲ)- ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਸੁਰੱਖਿਆ ਦਸਤੇ ਪੰਜਾਬ ਪੁੱਜਣੇ ਸ਼ੁਰੂ ਹੋ ਗਏ ਹਨ। ਹਾਲਾਂਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਕੀਤਾ ਜਾਣਾ ਬਾਕੀ ਹੈ ਪਰ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਹੀ ਚੋਣਾਂ ਦੀ ਤਿਆਰੀ ਵਿੱਢ […]

ਕਿਸਾਨਾਂ ਦੀ ਹਮਾਇਤ ‘ਚ ਸ਼ੰਭੂ ਬਾਰਡਰ ‘ਤੇ ਧਰਨੇ ‘ਚ ਪੁੱਜੀ ਸਾਕਸ਼ੀ ਮਲਿਕ

ਪਟਿਆਲਾ, 9 ਮਾਰਚ (ਪੰਜਾਬ ਮੇਲ)- ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੀ ਹਮਾਇਤ ਵਿਚ ਪਹਿਲਵਾਨ ਸਾਕਸ਼ੀ ਮਲਿਕ ਨੇ ਸੰਘਰਸ਼ ਵਿਚ ਸ਼ਮੂਲੀਅਤ ਕੀਤੀ। ਉਸ ਨੇ ਮਹਿਲਾ ਦਿਵਸ ਮੌਕੇ ਪ੍ਰਦਰਸ਼ਨ ਕਰਦੀਆਂ ਔਰਤਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜਤਾਇਆ। ਉਸ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਜਲਦੀ ਹੱਲ ਕਰਨੀਆਂ ਚਾਹੀਦੀਆਂ ਹਨ ਕਿਉਂਕਿ […]

ਕੈਨੇਡਾ ਤੋਂ ਪੰਜਾਬ ਆ ਰਹੇ ਨੌਜਵਾਨ ਦੀ ਜਹਾਜ਼ ‘ਚ ਮੌਤ

ਰਾਏਕੋਟ, 9 ਮਾਰਚ (ਪੰਜਾਬ ਮੇਲ)- ਏਅਰ ਇੰਡੀਆ ਦੀ ਉਡਾਣ ਵਿੱਚ ਕੈਨੇਡਾ ਤੋਂ ਆਪਣੇ ਮਾਪਿਆਂ ਨਾਲ ਰਾਏਕੋਟ ਆ ਰਹੇ ਨੌਜਵਾਨ ਸੁਪਿੰਦਰ ਸਿੰਘ ਗਰੇਵਾਲ (40) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸੁਪਿੰਦਰ ਸਿੰਘ ਮਾਪਿਆਂ ਨਾਲ 6 ਮਾਰਚ ਨੂੰ ਵੈਨਕੂਵਰ ਤੋਂ ਦਿੱਲੀ ਲਈ ਚੱਲਿਆ ਸੀ ਤੇ ਸੱਤ ਘੰਟੇ ਦੇ ਸਫਰ ਉਪਰੰਤ ਸੁਪਿੰਦਰ ਨੂੰ ਜਹਾਜ਼ ਵਿਚ […]

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨ ਹਲਾਕ

ਦਸੂਹਾ, 9 ਮਾਰਚ (ਪੰਜਾਬ ਮੇਲ)- ਪਿੰਡ ਟੇਰਕਿਆਣਾ ਦੇ ਦੋ ਨੌਜਵਾਨਾਂ ਦੀ ਅਮਰੀਕਾ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸਿਮਰਨਜੀਤ ਸਿੰਘ ਸਿੰਘ (22) ਪੁੱਤਰ ਰਵਿੰਦਰ ਸਿੰਘ ਤੇ ਸੁਖਜਿੰਦਰ ਸਿੰਘ ਉਰਫ ਸੌਰਭ (23) ਪੁੱਤਰ ਅਨੂਪ ਸਿੰਘ ਵਾਸੀ ਪਿੰਡ ਟੇਰਕਿਆਣਾ, ਦਸੂਹਾ ਵਜੋਂ ਹੋਈ ਹੈ। ਪੀੜਤ ਪਰਿਵਾਰਾਂ ਦੇ ਨੇੜਲੇ ਐਡਵੋਕੇਟ ਰਘੁਬੀਰ ਸਿੰਘ ਤੇ ਧਰਮਿੰਦਰ ਸਿੰਘ […]

ਬੱਸੀ ਪਠਾਣਾ ਦਾ ਸਾਬਕਾ ਕਾਂਗਰਸ ਵਿਧਾਇਕ ਗੁਰਪ੍ਰੀਤ ਜੀਪੀ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ,  9 ਮਾਰਚ (ਪੰਜਾਬ ਮੇਲ)- ਕਾਂਗਰਸ ਨੂੰ ਝਟਕਾ ਦਿੰਦਿਆਂ ਇਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜੀਪੀ 2017 ਵਿੱਚ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਉਹ 2022 ਦੀਆਂ ਵਿਧਾਨ ਸਭਾ […]