ਵਿਪਸਾਅ ਕੈਲੀਫ਼ੋਰਨੀਆ ਵੱਲੋਂ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਦੀ ਨਿੱਘੀ ਯਾਦ ਵਿਚ ਸ਼ਰਧਾਂਜਲੀ ਸਮਾਗਮ

ਹੇਵਰਡ, 29 ਮਈ (ਪੰਜਾਬ ਮੇਲ)- ਵਿਪਸਾਅ ਵੱਲੋਂ ਫਰੀਮਾਂਟ ਵਿਖੇ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਦੀ ਨਿੱਘੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ। ਗ਼ਮਗੀਨ ਮਾਹੌਲ ਵਿਚ ਵਿਪਸਾਅ ਦੇ ਜਨਰਲ ਸਕੱਤਰ ਜਗਜੀਤ ਨੌਸ਼ਹਿਰਵੀ ਨੇ ਪ੍ਰੋਗਰਾਮ ਦੇ ਸ਼ੁਰੂ ਵਿਚ ਵਿਪਸਾਅ ਦੇ ਲੰਮਾ ਵਕਤ ਮੈਂਬਰ ਰਹੇ ਅਤੇ ਅਮਰੀਕਾ ਦੀਆਂ ਮਹਿਫ਼ਲਾਂ ਦਾ ਸ਼ਿੰਗਾਰ ਰਹੇ ਸ਼ਾਇਰ ਆਜ਼ਾਦ ਜਲੰਧਰੀ ਦੇ ਸਦੀਵੀ […]

ਸਿਆਟਲ ‘ਚ ਬੱਚਿਆਂ ਦਾ ਖੇਡ ਕੈਂਪ 6 ਜੁਲਾਈ ਨੂੰ; ਤਿਆਰੀਆਂ ਸ਼ੁਰੂ

ਸਿਆਟਲ, 29 ਮਈ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- 14ਵਾਂ ਚਿਲਡਰਨ ਸਪੋਰਟਸ ਕੈਂਪ-2024, 6 ਜੁਲਾਈ ਸ਼ਾਮ ਨੂੰ 5.00 ਵਜੇ ਅਰਦਾਸ ਕਰਕੇ ਸ਼ੁਰੂ ਹੋਵੇਗਾ, ਜਿਸ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਬੱਚਿਆਂ ਨੂੰ 4.45 ਸ਼ਾਮ ਨੂੰ ਪਹੁੰਚਣ ਦਾ ਸੱਦਾ ਦਿੱਤਾ ਜਾ ਰਿਹਾ ਹੈ। 5 ਸਾਲ ਤੋਂ 20-25 ਸਾਲ ਤੱਕ 200 ਬੱਚੇ ਪਹੁੰਚਣ ਦੀ ਆਸ ਕੀਤੀ ਜਾ ਰਹੀ ਹੈ। […]

ਸਿਆਟਲ ਦੇ ਗਿੱਲ ਪਰਿਵਾਰ ਨੂੰ ਸਦਮਾ: ਪਰਮਜੀਤ ਕੌਰ ਗਿੱਲ ਨਹੀਂ ਰਹੇ

ਸਿਆਟਲ, 29 ਮਈ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸਿਆਟਲ ਦੀ ਜਾਣੀ ਪਛਾਣੀ ਸ਼ਖਸੀਅਤ ਹਰਦੀਪ ਸਿੰਘ ਗਿੱਲ ਦੇ ਵੱਡੇ ਭਰਾ ਦਲਜੀਤ ਸਿੰਘ ਗਿੱਲ ਦੀ ਧਰਮ ਪਤਨੀ ਬੀਬੀ ਪਰਮਜੀਤ ਕੌਰ ਗਿੱਲ (74) ਦਾ ਸਾਹ ਦੀ ਬਿਮਾਰੀ ਕਾਰਨ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਇਕ ਲੜਕੀ ਜਸਵਿੰਦਰ ਕੌਰ ਤੇ ਇਕ ਲੜਕਾ ਮਨਪ੍ਰੀਤ ਸਿੰਘ ਮਾਣਾਂ ਗਿੱਲ (ਬੱਚਿਆਂ ਦੇ […]

ਬਰਤਾਨੀਆ ਦੇ ਸੰਸਦ ਮੈਂਬਰ ਵਿਰੇਂਦਰ ਸ਼ਰਮਾ ਵੱਲੋਂ ਸਰਗਰਮ ਸਿਆਸਤ ਤੋਂ ਸੰਨਿਆਸ

-ਆਮ ਚੋਣਾਂ ਨਾ ਲੜਨ ਦਾ ਐਲਾਨ ਲੰਡਨ, 29 ਮਈ (ਪੰਜਾਬ ਮੇਲ)- ਬਰਤਾਨੀਆ ਦੇ ਭਾਰਤੀ ਮੂਲ ਦੇ ਮਾਹਿਰ ਸੰਸਦ ਮੈਂਬਰ ਅਤੇ ਭਾਰਤ-ਬਰਤਾਨੀਆ ਦੇ ਗੂੜ੍ਹੇ ਸਬੰਧਾਂ ਦੇ ਜ਼ੋਰਦਾਰ ਸਮਰਥਕ ਵਿਰੇਂਦਰ ਸ਼ਰਮਾ ਨੇ ਐਲਾਨ ਕੀਤਾ ਕਿ ਉਹ ਹੁਣ ਸਿਆਸਤ ਵਿਚ ਸਰਗਰਮ ਨਹੀਂ ਰਹਿਣਗੇ। ਨਾਲ ਹੀ ਉਹ ਬਰਤਾਨੀਆ ਵਿਚ 4 ਜੁਲਾਈ ਨੂੰ ਹੋਣ ਵਾਲੀਆਂ ਆਮ ਚੋਣਾਂ ਨਹੀਂ ਲੜਨਗੇ। ਲੇਬਰ […]

ਪੰਜਾਬ ‘ਚ ਗਰਮੀ ਨੇ ਤੋੜੇ ਕਈ ਸਾਲਾਂ ਦੇ ਰਿਕਾਰਡ; ਤਾਪਮਾਨ 49 ਡਿਗਰੀ ਪਾਰ

– 3 ਦਿਨ ਰੈੱਡ, ਆਰੇਂਜ ਤੇ ਯੈਲੋ ਅਲਰਟ ਜਲੰਧਰ, 29 ਮਈ (ਪੰਜਾਬ ਮੇਲ)- ਅੱਤ ਦੀ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ, ਜਿਸ ਕਾਰਨ ਲੋਕ ਪ੍ਰੇਸ਼ਾਨ ਹਨ। ਮੰਗਲਵਾਰ ਨੂੰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 49.3 ਡਿਗਰੀ ਦਰਜ ਕੀਤਾ ਗਿਆ, ਜਿਸ ਨੇ ਮਈ ਮਹੀਨੇ ਦਾ ਕਈ ਸਾਲਾਂ ਦਾ ਗਰਮੀ ਦਾ ਰਿਕਾਰਡ ਤੋੜ ਦਿੱਤਾ। ਮੌਸਮ ਵਿਭਾਗ […]

ਲੋਕ ਸਭਾ ਚੋਣਾਂ: ਸੰਗਰੂਰ ‘ਚ ਸਿਆਸੀ ਵੱਕਾਰ ਹਾਸਲ ਕਰਨ ‘ਚ ਜੁਟੀਆਂ ਸਿਆਸੀ ਧਿਰਾਂ

ਸੰਗਰੂਰ, 29 ਮਈ (ਪੰਜਾਬ ਮੇਲ)- ਸੰਗਰੂਰ ਸੰਸਦੀ ਹਲਕੇ ਤੋਂ ਮੁੱਖ ਸਿਆਸੀ ਧਿਰਾਂ ਦੇ ਉਮੀਦਵਾਰਾਂ ਸਣੇ ਕੁੱਲ 23 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਸ ਹਲਕੇ ਦੀ ਚੋਣ ‘ਚ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ […]

ਨਵਾਜ਼ ਸ਼ਰੀਫ਼ ਮੁੜ ਪੀ.ਐੱਮ.ਐੱਲ.-ਐੱਨ ਦੇ ਪ੍ਰਧਾਨ ਬਣੇ

ਲਾਹੌਰ, 29 ਮਈ (ਪੰਜਾਬ ਮੇਲ)- ਪਾਕਿਸਤਾਨ ਦੇ ਤਿੰਨ ਵਾਰ ਪ੍ਰਧਾਨ ਮੰਤਰੀ ਰਹੇ ਨਵਾਜ਼ ਸ਼ਰੀਫ਼ ਨੂੰ ਮੁੜ ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ) ਦਾ ਪ੍ਰਧਾਨ ਚੁਣਿਆ ਗਿਆ ਹੈ। ਉਨ੍ਹਾਂ ਛੇ ਸਾਲ ਪਹਿਲਾਂ ਪਨਾਮਾ ਪੇਪਰਜ਼ ਮਾਮਲੇ ‘ਚ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਅਸਤੀਫਾ ਦਿੱਤਾ ਸੀ। ਜ਼ਿਕਰਯੋਗ ਹੈ ਕਿ 74 ਸਾਲਾ ਬਜ਼ੁਰਗ ਸਿਆਸਤਦਾਨ ਯੂ.ਕੇ. ਵਿਚ ਚਾਰ ਸਾਲ ਦੀ […]

ਪਾਕਿਸਤਾਨ ਨੇ ਭਾਰਤ ਨਾਲ 1999 ‘ਚ ਕੀਤੇ ਸਮਝੌਤੇ ਦੀ ਕੀਤੀ ਸੀ ਉਲੰਘਣਾ : ਨਵਾਜ਼ ਸ਼ਰੀਫ

ਲਾਹੌਰ, 29 ਮਈ (ਪੰਜਾਬ ਮੇਲ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਮੰਨਿਆ ਕਿ ਇਸਲਾਮਾਬਾਦ ਨੇ 1999 ਵਿਚ ਉਨ੍ਹਾਂ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਹਸਤਾਖਰਾਂ ਹੇਠ ਭਾਰਤ ਨਾਲ ਕੀਤੇ ਸਮਝੌਤੇ ਦੀ ਉਲੰਘਣਾ ਕੀਤੀ ਸੀ। ਉਨ੍ਹਾਂ ਪੀ.ਐੱਮ.ਐੱਲ.-ਐੱਨ ਦੀ ਬੈਠਕ ‘ਚ ਕਾਰਗਿਲ ਵੇਲੇ ਜਨਰਲ ਪਰਵੇਜ਼ ਮੁਸ਼ੱਰਫ ਦੀ ਕਾਰਵਾਈ ਦਾ ਹਵਾਲਾ ਦਿੰਦਿਆਂ ਕਿਹਾ, ‘ਪਾਕਿਸਤਾਨ […]

ਰਾਮ ਰਹੀਮ ਨੂੰ ਕਤਲ ਮਾਮਲੇ ‘ਚ ਬਰੀ ਕਰਨਾ ਅਸੰਤੁਸ਼ਟੀਜਨਕ ਫੈਸਲਾ : ਐਡਵੋਕੇਟ ਧਾਮੀ

ਅੰਮ੍ਰਿਤਸਰ, 28 ਮਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਡੇਰੇ ਦੇ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਬਰੀ ਕੀਤੇ ਜਾਣ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਆਚਰਣਹੀਣ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ […]

ਰਣਜੀਤ ਕਤਲ ਕੇਸ: ਹਾਈਕੋਰਟ ਵੱਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਬਰੀ

ਚੰਡੀਗੜ੍ਹ, 28 ਮਈ (ਪੰਜਾਬ ਮੇਲ)- ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਮੰਗਲਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਵੱਲੋਂ ਰਣਜੀਤ ਸਿੰਘ ਕਤਲ ਕੇਸ ਵਿਚ ਬਰੀ ਕਰ ਦਿੱਤਾ ਹੈ। ਪੰਚਕੂਲਾ ਦੀ ਇੱਕ ਵਿਸ਼ੇਸ਼ […]