Punjab ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ 24 ਤੋਂ

ਮਾਨਸਾ, 23 ਦਸੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਠੰਢ ਕਾਰਨ ਰਾਜ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ 24 ਤੋਂ 31 ਦਸੰਬਰ ਤੱਕ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਪੱਤਰ ਅੱਜ ਸਿਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵਲੋਂ ਜਾਰੀ ਕੀਤਾ ਗਿਆ ਹੈ, ਜਿਸ ਵਿਚ ਸਾਰੇ ਸਰਕਾਰੀ, ਮਾਨਤਾ ਪ੍ਰਾਪਤ, ਨਿੱਜੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਛੁੱਟੀਆਂ […]

ਸਿਟ ਵੱਲੋਂ ਬਹਿਬਲ-ਕੋਟਕਪੂਰਾ ਗੋਲੀ ਕਾਂਡ ਬਾਰੇ ਸਟੇਟਸ ਰਿਪੋਰਟ ਅਦਾਲਤ ‘ਚ ਪੇਸ਼

* 20 ਜਨਵਰੀ ਨੂੰ ਹੋਵੇਗੀ ਬਹਿਸ * ਬਹਿਬਲ ਇਨਸਾਫ਼ ਮੋਰਚਾ ਸਮਾਪਤ ਕਰਨ ਦਾ ਐਲਾਨ ਫਰੀਦਕੋਟ, 23 ਦਸੰਬਰ (ਪੰਜਾਬ ਮੇਲ)- ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਸਬੰਧੀ ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਸੀਲਬੰਦ ਸਟੇਟਸ ਰਿਪੋਰਟ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਪੇਸ਼ ਕਰ ਦਿੱਤੀ ਹੈ। ਇਹ ਰਿਪੋਰਟ 20 ਜਨਵਰੀ ਨੂੰ ਅਦਾਲਤ ਵਿਚ ਖੋਲ੍ਹੇ […]

ਮੂਸੇਵਾਲਾ Murder: ਸ਼ੂਟਰਾਂ ਨੂੰ ਪਨਾਹ ਦੇਣ ਵਾਲੇ ਖ਼ਿਲਾਫ਼ ਮਾਮਲੇ ਦੀ ਸੁਣਵਾਈ 5 ਨੂੰ

ਮਾਨਸਾ, 23 ਦਸੰਬਰ (ਪੰਜਾਬ ਮੇਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਗਾਇਕ ਦੀ ਹੱਤਿਆ ਕਰਨ ਵਾਲੇ ਹਰਿਆਣਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲੇ ਮੁਲਜ਼ਮ ਜੋਗਿੰਦਰ ਸਿੰਘ ਜੋਗਾ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੇ ਜਾਣ ਤੋਂ ਕਰੀਬ ਤਿੰਨ ਮਹੀਨੇ ਬਾਅਦ ਮਾਨਸਾ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਨੇ […]

Pak Supreme Court ਵੱਲੋਂ ਸਾਈਫਰ ਮਾਮਲੇ ‘ਚ ਇਮਰਾਨ ਤੇ ਕੁਰੈਸ਼ੀ ਨੂੰ ਜ਼ਮਾਨਤ

-ਤੋਸ਼ਾਖਾਨਾ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਕਾਰਨ ਜੇਲ੍ਹ ‘ਚ ਹੀ ਰਹਿਣਗੇ ਸਾਬਕਾ ਪ੍ਰਧਾਨ ਮੰਤਰੀ ਇਸਲਾਮਾਬਾਦ, 23 ਦਸੰਬਰ (ਪੰਜਾਬ ਮੇਲ)- ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਰਕਾਰੀ ਗੁਪਤ ਦਸਤਾਵੇਜ਼ ਲੀਕ ਕਰਨ ਨਾਲ ਸਬੰਧਤ ਸਾਈਫਰ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੇ ਕਰੀਬੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਜ਼ਮਾਨਤ ਦਿੱਤੀ ਹੈ। ‘ਡਾਅਨ’ ਅਖਬਾਰ ਦੀ ਖਬਰ ਮੁਤਾਬਕ […]

ਫਿਰੋਜ਼ਪੁਰ ਜੇਲ੍ਹ ‘ਚੋਂ 43 ਹਜ਼ਾਰ ਫੋਨ ਕਾਲਾਂ ਦੇ ਮਾਮਲੇ ‘ਚ ਏ.ਆਈ.ਜੀ. ਤੇ ਇੰਸਪੈਕਟਰ ਮੁਅੱਤਲ

ਚੰਡੀਗੜ੍ਹ, 23 ਦਸੰਬਰ (ਪੰਜਾਬ ਮੇਲ)- ਫਿਰੋਜ਼ਪੁਰ ਜੇਲ੍ਹ ਤੋਂ 43 ਹਜ਼ਾਰ ਫੋਨ ਕਾਲਾਂ ਦੇ ਮਾਮਲੇ ‘ਚ ਆਪਣੀ ਡਿਊਟੀ ਵਿਚ ਲਾਪ੍ਰਵਾਹੀ ਤੇ ਜਾਂਚ ਦੀ ਨਿਗਰਾਨੀ ਕਰਨ ‘ਚ ਨਾਕਾਮ ਰਹਿਣ ‘ਤੇ ਸਪੈਸ਼ਲ ਸਰਵਿਸਿਜ਼ ਅਪਰੇਸ਼ਨ ਸੈੱਲ ਦੇ ਏ.ਆਈ.ਜੀ. ਲਖਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਕੇਸ ਦੇ ਜਾਂਚ ਅਧਿਕਾਰੀ ਇੰਸਪੈਕਟਰ ਬਲਦੇਵ ਸਿੰਘ ਨੂੰ ਵੀ ਮੁਅੱਤਲ ਕੀਤਾ ਗਿਆ […]

ਭਾਰਤੀ Embassy ਨੇ 303 ਭਾਰਤੀਆਂ ਨੂੰ ਫਰਾਂਸ ਹਵਾਈ ਅੱਡੇ ‘ਤੇ ਰੋਕੇ ਜਾਣ ਤੋਂ ਬਾਅਦ ਪਹਿਲਾ ਬਿਆਨ ਜਾਰੀ ਕੀਤਾ

ਨਵੀਂ ਦਿੱਲੀ,  23 ਦਸੰਬਰ (ਪੰਜਾਬ ਮੇਲ)- ਯੂ.ਏ.ਈ. ਤੋਂ ਨਿਕਾਰਾਗੁਆ ਜਾ ਰਹੇ ਇਕ ਹਵਾਈ ਜਹਾਜ਼, ਜਿਸ ਨੂੰ ਫਰਾਂਸ ਦੇ ਹਵਾਈ ਅੱਡੇ ਵਿਖੇ ਰੋਕ ਲਿਆ ਗਿਆ ਹੈ। ਇਸ ‘ਚ 303 ਭਾਰਤੀ ਯਾਤਰੀ ਸਫਰ ਕਰ ਰਹੇ ਸਨ। ਜਾਣਕਾਰੀ ਮੁਤਾਬਕ ਇਸ ਜਹਾਜ਼ ਨੂੰ ਮਨੁੱਖੀ ਸਮੱਗਲਿੰਗ ਦੇ ਸ਼ੱਕ ‘ਚ ਰੋਕਿਆ ਗਿਆ ਹੈ, ਜਿਸ ਕਾਰਨ ਸਾਰੇ ਯਾਤਰੀਆਂ ਨੂੰ ਏਅਰਪੋਰਟ ਦੇ ਰਿਸੈਪਸ਼ਨ […]

ਵਿਰੋਧੀ ਧਿਰਾਂ ਦੇ ਆਗੂਆਂ ਨੇ ਭਾਜਪਾ ਨੂੰ ਹਰਾਉਣ ਦਾ ਦਿੱਤਾ ਸੱਦਾ

ਤਿੰਨ ਅਪਰਾਧਿਕ ਬਿੱਲ ਪਾਸ ਕਰਾਉਣ ਲਈ ਮੈਂਬਰਾਂ ਨੂੰ ਕੀਤਾ ਮੁਅੱਤਲ: ਖੜਗੇ * ਭਾਜਪਾ ਨੇ ਸੰਸਦ ’ਚ 60 ਫ਼ੀਸਦੀ ਲੋਕਾਂ ਦੀ ਆਵਾਜ਼ ਦਬਾਈ: ਰਾਹੁਲ ਨਵੀਂ ਦਿੱਲੀ,  23 ਦਸੰਬਰ (ਪੰਜਾਬ ਮੇਲ)- ਹਾਕਮ ਧਿਰ ’ਤੇ ਵਿਰੋਧੀਆਂ ਦੀ ਆਵਾਜ਼ ਦਬਾਉਣ ਦੇ ਦੋਸ਼ ਲਾਉਂਦਿਆਂ ਵਿਰੋਧੀ ਧਿਰਾਂ ਦੇ ਆਗੂਆਂ ਨੇ ਲੋਕਾਂ ਨੂੰ 2024 ਦੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਨੂੰ ਹਰਾਉਣ […]

Bajrang ਨੇ ਪਦਮਸ੍ਰੀ ਮੋੜਿਆ

ਨਵੀਂ ਦਿੱਲੀ, 23 ਦਸੰਬਰ (ਪੰਜਾਬ ਮੇਲ)- ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੇ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਵਿਸ਼ਵਾਸਪਾਤਰ ਸੰਜੈ ਸਿੰਘ ਦੇ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊਐੱਫਆਈ) ਦੇ ਪ੍ਰਧਾਨ ਬਣਨ ਦੇ ਵਿਰੋਧ ਵਿੱਚ ਅੱਜ ਆਪਣਾ ਪਦਮਸ੍ਰੀ ਮੋੜ ਦਿੱਤਾ। ਉਨ੍ਹਾਂ ‘ਐਕਸ’ ’ਤੇ ਲਿਖਿਆ ਕਿ ਉਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਸੀ ਪਰ […]

ਫਿਰੋਜ਼ਪੁਰ Jail ‘ਚ ਡਰੱਗ ਰੈਕੇਟ ‘ਤੇ HC ਦੀ ਪੰਜਾਬ ਸਰਕਾਰ ਨੂੰ ਝਾੜ

ਚੰਡੀਗੜ੍ਹ, 23 ਦਸੰਬਰ (ਪੰਜਾਬ ਮੇਲ)- ਹਾਈਕੋਰਟ ਨੇ ਫਿਰੋਜ਼ਪੁਰ ਜੇਲ੍ਹ ‘ਚ ਚੱਲ ਰਹੇ ਡਰੱਗ ਮਾਮਲੇ ‘ਤੇ ਸਖਤ ਰੁਖ ਵਿਖਾਇਆ ਹੈ ਅਤੇ ਸਰਕਾਰ ਨੂੰ ਝਾੜ ਪਾਈ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਮਾਮਲੇ ‘ਚ ਸਖਤੀ ਨਾਲ ਪੁਛਿਆ ਹੈ ਕਿ ਕਿਉਂ ਨਾ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਜਾਵੇ। ਇਕੱਲੇ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ ਹੀ ਪਿਛਲੇ 9 […]

ਪਿਛਲੇ 9 ਮਹੀਨਿਆਂ ‘ਚ ਜੇਲ੍ਹ ਵਿਚੋਂ ਹੋਈਆਂ 43000 ਫੋਨ ਕਾਲਾਂ

ਚੰਡੀਗੜ੍ਹ, 23 ਦਸੰਬਰ (ਪੰਜਾਬ ਮੇਲ)- ਇਕੱਲੇ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ ਹੀ ਪਿਛਲੇ 9 ਮਹੀਨਿਆਂ ਦੌਰਾਨ ਮੁਲਜ਼ਮਾਂ ਵੱਲੋਂ 43000 ਫੋਨ ਕਾਲਾਂ ਹੋਈਆਂ ਹਨ। ਇਹ ਹੈਰਾਨੀਜਨਕ ਅੰਕੜਾ ਪੰਜਾਬ-ਹਰਿਆਣਾ ਹਾਈਕੋਰਟ ‘ਚ ਫਿਰੋਜ਼ਪੁਰ ਜੇਲ੍ਹ ਵਿੱਚ ਡਰੱਗ ਰੈਕੇਟ ਅਤੇ ਫੋਨ ਕਾਲਾਂ ਦੇ ਮਾਮਲੇ ਦੀ ਸੁਣਵਾਈ ਦੌਰਾਨ ਸਾਹਮਣੇ ਆਏ। ਭਾਵੇਂ ਮਾਰਚ ਮਹੀਨੇ ‘ਚ ਮਾਮਲੇ ‘ਚ ਐਫਆਈਆਰ ਦਰਜ ਕੀਤੀ ਗਈ ਸੀ, ਪਰ ਸਰਕਾਰ ਵੱਲੋਂ ਕਾਰਵਾਈ ਦੀ ਥਾਂ ਸਿਰਫ਼ […]