’84 ਸਿੱਖ ਵਿਰੋਧੀ ਦੰਗੇ: ਅਦਾਲਤ ਵੱਲੋਂ ਜਗਦੀਸ਼ ਟਾਈਟਲਰ ਖ਼ਿਲਾਫ਼ ਸੁਣਵਾਈ 9 ਜਨਵਰੀ ਤੱਕ ਮੁਲਤਵੀ

ਨਵੀਂ ਦਿੱਲੀ, 18 ਦਸੰਬਰ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ ਅੱਜ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਵਕੀਲ ਨੂੰ 1984 ‘ਚ ਪੁਲ ਬੰਗਸ਼ ਸਿੱਖ ਦੰਗਿਆਂ ਵਿਚ ਦਿੱਲੀ ਪੁਲਿਸ ਅਤੇ ਸੀ.ਬੀ.ਆਈ. ਵੱਲੋਂ ਦਰਜ ਐੱਫ.ਆਈ.ਆਰਜ਼ ਦੀ ਸੂਚੀ ਅਤੇ ਇਸ ਦੀ ਜਾਂਚ ਤੇ ਮੁਕੱਦਮਿਆਂ ਦੇ ਨਤੀਜਿਆਂ ਦੀ ਸੂਚੀ ਦੇਣ ਲਈ ਕਿਹਾ ਹੈ। ਇਸ ਮਾਮਲੇ ਦਾ ਮੁਲਜ਼ਮ ਟਾਈਟਲਰ ਵੀਡੀਓ ਕਾਨਫਰੰਸਿੰਗ […]

ਰਾਜ ਸਭਾ ’ਚ ਵਿਰੋਧੀ ਧਿਰ ਦੇ ਕਰੀਬ 45 ਮੈਂਬਰ ਸਦਨ ’ਚੋਂ ਮੁਅੱਤਲ

ਨਵੀਂ ਦਿੱਲੀ, 18 ਦਸੰਬਰ (ਪੰਜਾਬ ਮੇਲ)-  ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਕਰੀਬ 45 ਮੈਂਬਰਾਂ ਨੂੰ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਦੇ ਮੁੱਦੇ ’ਤੇ ਨਾਅਰੇਬਾਜ਼ੀ ਕਰਨ ਅਤੇ ਕਾਰਵਾਈ ਵਿੱਚ ਵਿਘਨ ਪਾਉਣ ਤੋਂ ਬਾਅਦ ਚੇਅਰਮੈਨ ਦੇ ਨਿਰਦੇਸ਼ਾਂ ’ਤੇ ਸਦਨ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲ ਕੀਤੇ ਗਏ ਮੈਂਬਰਾਂ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾੜੀ, ਜੈਰਾਮ […]

1984 ਨਸਲਕੁਸ਼ੀ ਨੂੰ ਲੈ ਕੇ ਸਾਬਕਾ R.B.I. ਗਵਰਨਰ ਦੇ ਵਿਵਾਦਿਤ ਬਿਆਨ ਮਗਰੋਂ ਛਿੜੀ ਬਹਿਸ

ਨਵੀਂ ਦਿੱਲੀ, 18 ਦਸੰਬਰ (ਪੰਜਾਬ ਮੇਲ)- ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਵਿਵਾਦਾਂ ‘ਚ ਘਿਰ ਗਏ ਹਨ। ਇਸ ਦਾ ਕਾਰਨ ਇਹ ਹੈ ਕਿ ਉਨ੍ਹਾਂ ਨੇ 1984 ਦੀ ਨਸਲਕੁਸ਼ੀ ਨੂੰ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਉਨ੍ਹਾਂ ਦੇ ਸਿੱਖ ਅੰਗ ਰੱਖਿਅਕਾਂ ਦੁਆਰਾ ਕੀਤੀ ਗਈ ਹੱਤਿਆ ਨਾਲ ਜੋੜ ਦਿੱਤਾ ਹੈ। ਉਨ੍ਹਾਂ ਦੇ […]

American ਸੰਸਦ ਮੈਂਬਰਾਂ ਨੇ ਭਾਰਤ ਨੂੰ ਵੱਖਵਾਦੀ ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਸਬੰਧੀ ਅਮਰੀਕੀ ਫ਼ਿਕਰਾਂ ਨੂੰ ਦੂਰ ਕਰਨ ਲਈ ਕਿਹਾ

ਨਵੀਂ ਦਿੱਲੀ, 18 ਦਸੰਬਰ (ਪੰਜਾਬ ਮੇਲ)- ਅਮਰੀਕੀ ਸੰਸਦ ਦੇ ਭਾਰਤੀ ਮੂਲ ਦੇ ਪੰਜ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ਸਰਕਾਰ ਨੂੰ ਇਹ ਭਰੋਸਾ ਦੇਣ ਲਈ ਕਿਹਾ ਹੈ ਕਿ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਕਥਿਤ ਮਾਰਨ ਦੀ ਸਾਜ਼ਿਸ਼ ‘ਮੁੜ ਨਹੀਂ ਵਾਪਰੇਗੀ’। ਉਂਜ ਉਨ੍ਹਾਂ ਨੇ ਕਥਿਤ ਹੱਤਿਆ ਦੀ ਸਾਜ਼ਿਸ਼ ਦੀ ਜਾਂਚ ਲਈ ਭਾਰਤ ਵੱਲੋਂ ਜਾਂਚ ਕਮੇਟੀ ਬਣਾਏ […]

ਰਾਜੋਆਣਾ ਮਾਮਲੇ ‘ਤੇ ਬਣਾਈ ਪੰਜ ਮੈਂਬਰੀ ਕਮੇਟੀ ‘ਚ ਉੱਭਰੇ ਮਤਭੇਦ

-ਦਿੱਲੀ ਰੋਸ ਮਾਰਚ ਕਰਨ ‘ਤੇ ਵੱਖੋ-ਵੱਖਰੀ ਰਾਇ; ਅਕਾਲ ਤਖ਼ਤ ਦੇ ਜਥੇਦਾਰ ਨੇ ਬਣਾਈ ਸੀ ਕਮੇਟੀ ਅੰਮ੍ਰਿਤਸਰ, 18 ਦਸੰਬਰ (ਪੰਜਾਬ ਮੇਲ)- ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਦੇ ਮਾਮਲੇ ‘ਤੇ ਅਗਲੇਰੀ ਕਾਰਵਾਈ ਲਈ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਵੱਲੋਂ ਇੱਕ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ […]

M.P. ਪ੍ਰਨੀਤ ਕੌਰ ਨੂੰ ਕਾਂਗਰਸ ‘ਚੋਂ ਕੱਢਣ ਦੀ ਮੰਗ

ਪਟਿਆਲਾ, 18 ਦਸੰਬਰ (ਪੰਜਾਬ ਮੇਲ)- ਪਟਿਆਲਾ ਤੋਂ ਸ਼ਾਹੀ ਪਰਿਵਾਰ ਦੀ ਨੂੰਹ ਤੇ ਕਾਂਗਰਸੀ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਵੱਲੋਂ ਭਾਰਤੀ ਜਨਤਾ ਪਾਰਟੀ ਦੀਆਂ ਸਟੇਜਾਂ ਤੋਂ ਬੋਲਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ, ਹਾਲਾਂਕਿ ਪ੍ਰਨੀਤ ਕੌਰ ਆਪਣੇ ਆਪ ਨੂੰ ਕਾਂਗਰਸ ਦੀ ਵਫ਼ਾਦਾਰ ਹੋਣ ਬਾਰੇ ਕਹਿ ਰਹੇ ਹਨ ਪਰ ਪਟਿਆਲਾ ਦੀ ਕਾਂਗਰਸੀ ਲੀਡਰਸ਼ਿਪ ਅਤੇ ਉਸ ਦੇ ਵਿਰੁੱਧ […]

ਪਾਕਿਸਤਾਨੀ ਚੋਣ ਕਮਿਸ਼ਨ ਵੱਲੋਂ ਆਮ ਚੋਣਾਂ ਲਈ ਸ਼ਡਿਊਲ ਜਾਰੀ

ਇਸਲਾਮਾਬਾਦ, 18 ਦਸੰਬਰ (ਪੰਜਾਬ ਮੇਲ)- ਪਾਕਿਸਤਾਨ ‘ਚ ਆਮ ਚੋਣਾਂ ਵਿਚ ਦੇਰੀ ਕਰਵਾ ਸਕਣ ਸਬੰਧੀ ਹੇਠਲੀ ਅਦਾਲਤ ਦਾ ਫ਼ੈਸਲਾ ਸੁਪਰੀਮ ਕੋਰਟ ਵੱਲੋਂ ਖਾਰਜ ਕੀਤੇ ਜਾਣ ਤੋਂ ਕੁਝ ਘੰਟੇ ਬਾਅਦ ਚੋਣ ਕਮਿਸ਼ਨ ਨੇ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪਾਕਿਸਤਾਨੀ ਚੋਣ ਕਮਿਸ਼ਨ ਨੇ ਚੋਣ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਤੋਂ […]

ਮਜੀਠੀਆ Nasha ਤਸਕਰੀ ਮਾਮਲੇ ’ਚ ਸਿੱਟ ਅੱਗੇ ਪੇਸ਼

ਪਟਿਆਲਾ, 18 ਦਸੰਬਰ (ਪੰਜਾਬ ਮੇਲ)- ਅੱਜ ਅਕਾਲੀ ਨੇਤਾ ਬਿਕਰਮ ਮਜੀਠੀਆ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਗੇ ਪੇਸ਼ ਹੋ ਗਿਆ। ਪੇਸ਼ ਹੋਣ ਤੋਂ ਪਹਿਲਾ ਪਟਿਆਲਾ ਦਾ ਆਈਜੀ ਦਫ਼ਤਰ ਪੁਲੀਸ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਦੋ ਸਾਲ ਪਹਿਲਾਂ ਦਰਜ ਕੀਤੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੁੱਛ ਪੜਤਾਲ ਲਈ ਮਜੀਠੀਆ ਨੂੰ ਅੱਜ ਏਡੀਜੀਪੀ ਮੁਖਵਿੰਦਰ […]

ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 4% ਕੀਤਾ ਵਾਧਾ

ਚੰਡੀਗੜ੍ਹ, 18 ਦਸੰਬਰ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੜਤਾਲੀ ਮਨਿਸਟੀਰੀਅਲ ਕਰਮਚਾਰੀ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧਾ ਕਰੇਗੀ। ਮੁੱਖ ਮੰਤਰੀ ਨੇ ਕਿਹਾ, ‘ਸੋਮਵਾਰ ਨੂੰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ […]

Punjab : ਪੈ ਰਹੀ ਕੜਾਕੇ ਦੀ ਠੰਡ ਦੌਰਾਨ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਜਾਰੀ ਕੀਤਾ ਅਲਰਟ

ਚੰਡੀਗੜ੍ਹ, 17 ਦਸੰਬਰ (ਪੰਜਾਬ ਮੇਲ)-  ਪੰਜਾਬ ’ਚ ਹੁਣ ਕੜਾਕੇ ਦੀ ਠੰਢ ਨੇ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਕਈ ਥਾਵਾਂ ’ਤੇ ਪੈ ਰਹੀ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਰਹੀ ਹੈ। ਸੂਬੇ ’ਚ ਕੁਝ ਥਾਵਾਂ ’ਤੇ ਬੂੰਦਾਬਾਂਦੀ ਵੀ ਹੋਈ। ਸ਼ਨੀਵਾਰ ਨੂੰ ਲੁਧਿਆਣਾ, ਅੰਮ੍ਰਿਤਸਰ ਤੇ ਫ਼ਤਹਿਗੜ੍ਹ ਸਾਹਿਬ ਪੰਜਾਬ ਦੇ ਸਭ ਤੋਂ ਠੰਢੇ ਇਲਾਕੇ ਰਹੇ। ਇਨ੍ਹਾਂ ਸ਼ਹਿਰਾਂ […]