ਤੁਸੀਂ ਹੁਣ ਆਪਣੇ ਕੰਮ ਅਤੇ ਯਾਤਰਾ ਪਰਮਿਟ ਦੇ ਉਡੀਕ ਸਮੇਂ ਨੂੰ ਆਨਲਾਈਨ ਟ੍ਰੈਕ ਕਰ ਸਕਦੇ ਹੋ

-ਯੂ.ਐੱਸ.ਸੀ.ਆਈ.ਐੱਸ. ਆਪਣੇ ਪ੍ਰੋਸੈਸਿੰਗ ਟਾਈਮ ਟੂਲ ਨੂੰ ਵਧਾ ਰਿਹੈ ਵਾਸ਼ਿੰਗਟਨ, 19 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਕੇਸਾਂ ਦੀ ਅਪਡੇਟ ਦੇਖਣ ਲਈ ਬਿਨੈਕਾਰਾਂ ਨੂੰ ਕਾਫੀ ਤਣਾਅਪੂਰਨ ਸਥਿਤੀ ਦਾ ਸਾਹਮਣਾ ਕਰਨਾ ਪੈਂਦਾ ਹੈ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ.) ਬਿਨੈਕਾਰਾਂ ਲਈ ਆਪਣੀਆਂ ਅਰਜ਼ੀਆਂ ਦੇ ਉਡੀਕ ਸਮੇਂ ਦੀ ਆਨਲਾਈਨ ਜਾਂਚ ਕਰਨਾ ਆਸਾਨ ਬਣਾ ਰਿਹਾ ਹੈ। ਫੈਡਰਲ ਏਜੰਸੀ ਨੇ ਐਲਾਨ […]

ਕੈਨੇਡਾ ਵੱਲੋਂ ਆਪਣੇ ਤਕਨੀਕੀ ਕਰਮਚਾਰੀਆਂ ਨੂੰ ਉਤਸ਼ਾਹਤ ਕਰਨ ਲਈ ਇਮੀਗ੍ਰੇਸ਼ਨ ਪਹਿਲਕਦਮੀ ਦਾ ਐਲਾਨ

ਟੋਰਾਂਟੋ, 19 ਜੁਲਾਈ (ਪੰਜਾਬ ਮੇਲ)- ਕੈਨੇਡਾ ਨੇ ਐੱਚ-1ਬੀ ਵਰਕ ਵੀਜ਼ਾ ਵਾਲੇ ਸੰਯੁਕਤ ਰਾਜ ਤੋਂ ਉੱਚ ਹੁਨਰਮੰਦ ਤਕਨਾਲੋਜੀ ਪੇਸ਼ੇਵਰਾਂ ਨੂੰ ਆਕਰਸ਼ਿਤ ਕਰਨ ਲਈ ਇੱਕ ਇਮੀਗ੍ਰੇਸ਼ਨ ਪਹਿਲਕਦਮੀ ਦਾ ਐਲਾਨ ਕੀਤਾ ਹੈ। ਐੱਚ-1ਬੀ ਵੀਜ਼ਾ ਵਿਸ਼ੇਸ਼ ਹੁਨਰ ਵਾਲੇ ਗੈਰ-ਪ੍ਰਵਾਸੀ ਵਿਦੇਸ਼ੀ ਕਾਮਿਆਂ ਲਈ ਹਨ। ਹੁਣ 16 ਜੁਲਾਈ ਤੋਂ ਇਨ੍ਹਾਂ ਵੀਜ਼ਾ ਧਾਰਕਾਂ ਵਿਚੋਂ 10,000 ਤੱਕ ਕੈਨੇਡਾ ਵਿਚ ਕੰਮ ਕਰਨ ਲਈ ਅਪਲਾਈ […]

ਵਿਸ਼ਵ ਗੱਤਕਾ ਫੈਡਰੇਸ਼ਨ ਦਾ ਟੀਚਾ ਗੱਤਕੇ ਨੂੰ ਉਲੰਪਿਕ ਖੇਡਾਂ ‘ਚ ਸ਼ਾਮਲ ਕਰਵਾਉਣਾ : ਹਰਜੀਤ ਗਰੇਵਾਲ

– ਗੱਤਕੇ ਦੀ ਪ੍ਰਫੁੱਲਤਾ ਲਈ ਹਰਜੀਤ ਗਰੇਵਾਲ ਤੇ ਦੀਪ ਸਿੰਘ ਦਾ ਅਮਰੀਕਾ ‘ਚ ਸਨਮਾਨ ਸੈਕਰਾਮੈਂਟੋ, 19 ਜੁਲਾਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਵੱਕਾਰੀ ਨੈਸ਼ਨਲ ਖੇਡਾਂ ਵਿਚ ਸ਼ਾਮਲ ਕਰਾਉਣ ਪਿੱਛੋਂ ਹੁਣ ਅਗਲਾ ਟੀਚਾ ਪੜਾਅਵਾਰ ਏਸ਼ੀਆਈ ਖੇਡਾਂ, ਕਾਮਨਵੈਲਥ ਖੇਡਾਂ ਤੇ ਉਲੰਪਿਕ ਖੇਡਾਂ ਵਿਚ ਸ਼ਾਮਲ […]

ਗੁਰੂਮਿਲਾਪ ਸੰਸਥਾ ਵੱਲੋਂ ਗੁਰਦਵਾਰਾ ਸਿੰਘ ਸਭਾ ਵਿਖੇ ਸਾਲਾਨਾ ਸਮਾਗਮ

ਸੈਕਰਾਮੈਂਟੋ, 19 ਜੁਲਾਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਗੁਰੂਮਿਲਾਪ ਸੰਸਥਾ ਜਿਹੜੀ ਸਿੱਖੀ ਸਿੱਖਿਆ ਗੁਰ ਵਿਚਾਰ ਦੇ ਸਲੋਗਨ ਹੇਠ ਰਾਜਸਥਾਨ ਦੇ ਅਲਵਰ ਵਿਖੇ ਗਰੀਬ ਸਾਬਤ ਸੂਰਤ ਸਿੱਖ ਬੱਚਿਆਂ ਲਈ ਸਕੂਲ ਚਲਾ ਕੇ ਪੂਰੀ ਤਰ੍ਹਾਂ ਮੁਫ਼ਤ ਵਿੱਦਿਆ ਮੁਹੱਈਆ ਕਰਵਾ ਰਹੀ ਹੈ। ਇਨ੍ਹਾਂ ਵੱਲੋਂ ਵਿੱਦਿਆ ਦਾ ਚਾਨਣ ਵੰਡਣ ਲਈ, ਸੰਗਤ ਨੂੰ ਸੰਸਥਾ ਦੇ ਕੰਮਾਂ ਤੋਂ ਜਾਣੂ ਕਰਵਾਉਣ ਲਈ ਸਾਲਾਨਾ […]

ਗ਼ਦਰੀ ਬਾਬਿਆਂ ਦੀ ਯਾਦ ‘ਚ 27ਵਾਂ ਯਾਦਗਾਰੀ ਮੇਲਾ 6 ਅਗਸਤ ਨੂੰ

ਸਰੀ, 19 ਜੁਲਾਈ (ਹਰਦਮ ਮਾਨ/ਪੰਜਾਬ ਮੇਲ)-ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ (ਕੈਨੇਡਾ) ਵੱਲੋਂ ਗ਼ਦਰੀ ਬਾਬਿਆਂ ਦੀ ਯਾਦ ਵਿਚ 27ਵਾਂ ਯਾਦਗਾਰੀ ਸਾਲਾਨਾ ਮੇਲਾ 6 ਅਗਸਤ 2023 ਨੂੰ ਬੇਅਰ ਕਰੀਕ ਪਾਰਕ ਸਰੀ (ਬੀ.ਸੀ.) ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਮੇਲੇ ਦੇ ਮੁੱਖ ਪ੍ਰਬੰਧਕ ਸਾਹਿਬ ਸਿੰਘ ਥਿੰਦ ਨੇ ਦੱਸਿਆ ਹੈ ਕਿ ਇਸ ਵਾਰ ਇਹ ਮੇਲਾ ਸ. […]

ਪਰਲਜ਼ ਗਰੁੱਪ ਘੁਟਾਲਾ: ਵਿਜੀਲੈਂਸ ਵੱਲੋਂ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿਚ ਸੀ.ਏ. ਗ੍ਰਿਫਤਾਰ

ਚੰਡੀਗੜ੍ਹ, 19 ਜੁਲਾਈ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਨੇ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮ. (ਪੀ.ਏ.ਸੀ.ਐੱਲ.) ਘੁਟਾਲੇ ਦੇ ਸਬੰਧ ਵਿਚ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿਚ ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਵਾਸੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪੁਲਿਸ ਸਟੇਸ਼ਨ […]

ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਜ ਆਈ.ਏ.ਐੱਸ. ਅਧਿਕਾਰੀ ਸੰਜੇ ਪੋਪਲੀ ਦਾ ਰਿਮਾਂਡ

ਚੰਡੀਗੜ੍ਹ, 19 ਜੁਲਾਈ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਬੀ) ਆਰ/ਡਬਲਯੂ 13 (2) ਤਹਿਤ ਥਾਣਾ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1, ਪੰਜਾਬ ਵਿਖੇ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਮੁਲਜ਼ਮ ਆਈ.ਏ.ਐੱਸ. ਅਧਿਕਾਰੀ ਸੰਜੇ ਪੋਪਲੀ ਦਾ ਮੰਗਲਵਾਰ ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਜਾਣਕਾਰੀ ਦਿੰਦੇ ਹੋਏ […]

ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ”ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022”

-ਪੰਜਾਬ ਪੁਲਿਸ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸੂਬੇ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 19 ਜੁਲਾਈ (ਪੰਜਾਬ ਮੇਲ)- ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਤੇ ਬਿਹਤਰ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਿੱਢੀ ਮੁਹਿੰਮ ਨੇ, ਮੰਗਲਵਾਰ ਨੂੰ ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਰੋਡ ਸੇਫਟੀ ਇੰਟਰਵੈਂਸ਼ਨਜ਼ ਦੀ […]

ਵਿਜੀਲੈਂਸ ਵਲੋਂ ਭਰਤਇੰਦਰ ਚਹਿਲ ਤੋਂ 6 ਘੰਟੇ ਪੁੱਛਗਿੱਛ

ਪਟਿਆਲਾ, 19 ਜੁਲਾਈ (ਪੰਜਾਬ ਮੇਲ)-ਸਰੋਤਾਂ ਤੋਂ ਵੱਧ ਆਮਦਨ ਦੇ ਦੋਸ਼ਾਂ ਤਹਿਤ ਚੱਲ ਰਹੀ ਪੜਤਾਲ ‘ਚ ਸ਼ਾਮਲ ਹੋਣ ਲਈ ਦੂਜੀ ਵਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਸ. ਭਰਤਇੰਦਰ ਸਿੰਘ ਚਹਿਲ ਆਪਣੇ ਵਕੀਲ ਸਮੇਤ ਪਟਿਆਲਾ ਦੇ ਵਿਜੀਲੈਂਸ ਦਫ਼ਤਰ ‘ਚ ਪੇਸ਼ ਹੋਏ। ਵਿਜੀਲੈਂਸ ਦੇ ਅਧਿਕਾਰੀਆਂ ਵਲੋਂ ਸ. ਚਹਿਲ ਸਵੇਰੇ 10 ਵਜੇ ਤੋਂ ਸ਼ਾਮ 4 […]

ਆਲ ਇੰਡੀਆ ਰੇਡੀਓ ਤੇ ਦੂਰਦਰਸ਼ਨ ‘ਤੇ ਪ੍ਰਚਾਰ ਲਈ ਸਿਆਸੀ ਪਾਰਟੀਆਂ ਨੂੰ ਸਮੇਂ ਦੀ ਵੰਡ ਕੀਤੀ ਜਾਵੇਗੀ ਆਨਲਾਈਨ: ਚੋਣ ਕਮਿਸ਼ਨ

ਨਵੀਂ ਦਿੱਲੀ, 19 ਜੁਲਾਈ (ਪੰਜਾਬ ਮੇਲ)- ਸਿਆਸੀ ਪਾਰਟੀਆਂ ਨੂੰ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ‘ਤੇ ਪ੍ਰਚਾਰ ਲਈ ਸਮੇਂ ਦੀ ਵੰਡ ਹੁਣ ਆਨਲਾਈਨ ਕੀਤੀ ਜਾਵੇਗੀ। ਇਹ ਜਾਣਕਾਰੀ ਚੋਣ ਕਮਿਸ਼ਨ ਨੇ ਦਿੱਤੀ ਹੈ। ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਵੱਲੋਂ ਸਰਕਾਰੀ ਮਾਲਕੀ ਵਾਲੇ ਇਲੈਕਟ੍ਰਾਨਿਕ ਮੀਡੀਆ ਦੀ ਵਰਤੋਂ ਦੀ ਮੌਜੂਦਾ ਵਿਵਸਥਾ ਵਿਚ ਸੋਧ ਕੀਤੀ ਹੈ। ਸਿਆਸੀ ਪਾਰਟੀਆਂ ਨੂੰ ਹੁਣ […]