ਕਮਲਾ ਹੈਰਿਸ ਨੇ ਅਮਰੀਕਾ ਦੀ ਕਮਜ਼ੋਰ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਠੀਕ ਕਰਨ ਦਾ ਕੀਤਾ ਵਾਅਦਾ
ਨਿਊਯਾਰਕ, 28 ਸਤੰਬਰ (ਪੰਜਾਬ ਮੇਲ)- ਕਮਲਾ ਹੈਰਿਸ ਨੇ ਮੰਨਿਆ ਕਿ ਅਮਰੀਕਾ ਦੀ ਇਮੀਗ੍ਰੇਸ਼ਨ ਪ੍ਰਣਾਲੀ ਕਮਜ਼ੋਰ ਹੈ ਅਤੇ ਇਸ ਨੂੰ ਠੀਕ ਕਰਨ ਦਾ ਵਾਅਦਾ ਕੀਤਾ ਹੈ। ਉਂਜ ਪਰਵਾਸੀਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣ ਦੀ ਥਾਂ ਕਮਲਾ ਹੈਰਿਸ ਨੇ ਕਿਹਾ ਕਿ ਉਹ ਬਿਨਾਂ ਦਸਤਾਵੇਜ਼ਾਂ ਤੋਂ ਅਮਰੀਕਾ ਆਉਣ ਵਾਲੇ ਮਿਹਨਤੀ ਲੋਕਾਂ ਨੂੰ ਨਾਗਰਿਕਤਾ ਦੇਣ ਦਾ ਵੀ ਸਮਰਥਨ ਕਰਦੀ ਹੈ। […]