26/11 ਮੁੰਬਈ ਹਮਲਾ: ਤਹੱਵੁਰ ਰਾਣਾ ਦੀ ਐੱਨ.ਆਈ.ਏ. ਹਿਰਾਸਤ ‘ਚ 12 ਦਿਨਾਂ ਦਾ ਵਾਧਾ

ਨਵੀਂ ਦਿੱਲੀ, 28 ਅਪ੍ਰੈਲ (ਪੰਜਾਬ ਮੇਲ)- ਦਿੱਲੀ ਦੀ ਇਕ ਅਦਾਲਤ ਨੇ ਸੋਮਵਾਰ ਨੂੰ 26/11 ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਹੁਸੈਨ ਰਾਣਾ ਦੀ ਐੱਨ.ਆਈ.ਏ. ਹਿਰਾਸਤ 12 ਦਿਨਾਂ ਲਈ ਵਧਾ ਦਿੱਤੀ। ਵਿਸ਼ੇਸ਼ ਐੱਨ.ਆਈ.ਏ. ਜੱਜ ਚੰਦਰਜੀਤ ਸਿੰਘ ਨੇ ਰਾਣਾ ਦੀ ਪਿਛਲੀ 18 ਦਿਨਾਂ ਦੀ ਰਿਮਾਂਡ ਖਤਮ ਹੋਣ ਤੋਂ ਬਾਅਦ ਐੱਨ.ਆਈ.ਏ. ਦੀ ਅਪੀਲ ‘ਤੇ ਉਸਦੀ ਹਿਰਾਸਤ ਵਧਾ ਦਿੱਤੀ। ਇਸ […]

ਲੰਡਨ ‘ਚ ਪਾਕਿਸਤਾਨ ਹਾਈ ਕਮਿਸ਼ਨ ਦੀਆਂ ਖਿੜਕੀਆਂ ਤੋੜਨ ਦੇ ਦੋਸ਼ ‘ਚ ਇਕ ਗ੍ਰਿਫ਼ਤਾਰ

ਲੰਡਨ, 28 ਅਪ੍ਰੈਲ (ਪੰਜਾਬ ਮੇਲ)- ਲੰਡਨ ‘ਚ ਕਥਿਤ ਤੌਰ ‘ਤੇ ਪਾਕਿਸਤਾਨ ਹਾਈ ਕਮਿਸ਼ਨ ਦੀਆਂ ਖਿੜਕੀਆਂ ਤੋੜਨ ਦੇ ਦੋਸ਼ ‘ਚ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਦੇ ਮਾਹੌਲ ‘ਚ ਵਾਪਰੀ ਹੈ। ਲੰਡਨ […]

ਸ਼ੋਇਬ ਅਖ਼ਤਰ, ਬਾਸਿਤ ਅਲੀ ਦੇ ਯੂਟਿਊਬ ਚੈਨਲਾਂ ‘ਤੇ ਭਾਰਤ ਵਿਚ ਪਾਬੰਦੀ

ਨਵੀਂ ਦਿੱਲੀ, 28 ਅਪ੍ਰੈਲ (ਪੰਜਾਬ ਮੇਲ)- ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਕੌਮੀ ਸੁਰੱਖਿਆ ਜਾਂ ਜਨਤਕ ਵਿਵਸਥਾ ਨਾਲ ਸਬੰਧਤ ਸਰਕਾਰ ਦੇ ਆਦੇਸ਼ ਤੋਂ ਬਾਅਦ ਭਾਰਤ ‘ਚ ਸਾਬਕਾ ਪਾਕਿਸਤਾਨੀ ਕ੍ਰਿਕਟਰ ਸ਼ੋਇਬ ਅਖਤਰ ਅਤੇ ਬਾਸਿਤ ਅਲੀ ਦੇ ਯੂਟਿਊਬ ਚੈਨਲਾਂ ਨੂੰ ਬਲਾਕ ਕਰ ਦਿੱਤਾ ਗਿਆ ਹੈ। ਭਾਰਤ ਸਰਕਾਰ ਨੇ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕਈ ਪਾਕਿਸਤਾਨੀ […]

ਡੀਜੀਪੀ ਵੱਲੋਂ 31 ਮਈ ਤੱਕ ਨਸ਼ਾ ਮੁਕਤ ਪੰਜਾਬ ਮੁਹਿੰਮ ਪੂਰੀ ਕਰਨ ਦੇ ਆਦੇਸ਼

ਚੰਡੀਗੜ੍ਹ, 27 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬਾ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 31 ਮਈ ਤੱਕ ਮੁਕੰਮਲ ਕਰਨ ਦੀ ਡੈੱਡਲਾਈਨ ਦਿੱਤੀ ਹੈ। ਉਨ੍ਹਾਂ ਕਿਹਾ ਕਿ 31 ਮਈ ਤੋਂ ਬਾਅਦ ਨਸ਼ਾ ਤਸਕਰੀ ਹੋਣ ’ਤੇ ਪੰਜਾਬ ਵਿੱਚ ਸਬੰਧਤ ਐੱਸਐੱਸਪੀ ਅਤੇ ਪੁਲੀਸ ਕਮਿਸ਼ਨਰ ਜ਼ਿੰਮੇਵਾਰ ਹੋਣਗੇ। […]

ਪਹਿਲਗਾਮ ਦਹਿਸ਼ਤੀ ਹਮਲੇ ਦੀ ਜਾਂਚ ਐੱਨਆਈਏ ਨੇ ਆਪਣੇ ਹੱਥਾਂ ’ਚ ਲਈ

ਨਵੀਂ ਦਿੱਲੀ,  27 ਅਪ੍ਰੈਲ (ਪੰਜਾਬ ਮੇਲ)- ਕੌਮੀ ਜਾਂਚ ਏਜੰਸੀ (NIA) ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਮਗਰੋਂ ਪਹਿਲਗਾਮ ਦਹਿਸ਼ਤੀ ਹਮਲੇ ਦੀ ਜਾਂਚ ਰਸਮੀ ਤੌਰ ’ਤੇ ਆਪਣੇ ਹੱਥਾਂ ਵਿਚ ਲੈ ਲਈ ਹੈ। ਮੰਗਲਵਾਰ ਨੂੰ ਹੋਏ ਇਸ ਦਹਿਸ਼ਤੀ ਹਮਲੇ ਵਿਚ 26 ਵਿਅਕਤੀਆਂ ਦੀ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਸੀ। ਐੱਨਆਈਏ ਟੀਮਾਂ ਬੁੱਧਵਾਰ ਤੋਂ ਦਹਿਸ਼ਤੀ […]

ਵੈਨਕੂਵਰ ’ਚ ਮੇਲਾ ਮਨਾਉਂਦੀ ਭੀੜ ਨੂੰ ਵਾਹਨ ਨੇ ਕੁਚਲਿਆ, 9 ਮੌਤਾਂ ਤੇ ਦਰਜਨਾਂ ਜ਼ਖ਼ਮੀ

ਵੈਨਕੂਵਰ,  27 ਅਪ੍ਰੈਲ (ਪੰਜਾਬ ਮੇਲ)- ਇਥੇ ਵੱਸਦੇ ਫਿਲੀਪੀਨੇ ਭਾਈਚਾਰੇ ਵਲੋਂ ਅੱਜ ਮਨਾਏ ਜਾ ਰਹੇ ਰਵਾਇਤੀ ਮੇਲੇ ਮੌਕੇ ਇਕੱਤਰ ਸੈਂਕੜੇ ਲੋਕਾਂ ਦੀ ਭੀੜ ਨੂੰ ਇੱਕ ਵਾਹਨ ਨੇ ਟੱਕਰ ਮਾਰੀ ਤੇ ਦੂਰ ਤੱਕ ਕੁਚਲਦਾ ਗਿਆ। ਇਸ ਹਾਦਸੇ ਵਿਚ 9 ਲੋਕਾਂ ਦੀ ਮੌਤ ਹੋ ਗਈ ਤੇ ਦਰਜਨਾਂ ਜ਼ਖ਼ਮੀ ਦੱਸੇ ਜਾਂਦੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ, ਬ੍ਰਿਟਿਸ਼ […]

“ਦੇਸ਼ ਅਸਾਡਾ ਕਿਥੋਂ ਕਿਥੇ ਪਹੁੰਚ ਗਿਆ” ਵਿਸ਼ੇ ‘ਤੇ ਸੈਮੀਨਾਰ

ਪ੍ਰਸਿੱਧ ਚਿੰਤਕ ਪੁੱਜਣਗੇ, ਸਤਨਾਮ ਮਾਣਕ ਕੁੰਜੀਵਤ ਭਾਸ਼ਣ ਦੇਣਗੇ। ਫਗਵਾੜਾ, 26 ਅਪ੍ਰੈਲ (ਪੰਜਾਬ ਮੇਲ)- ਦੇਸ਼ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪੰਜਾਬ ਚੇਤਨਾ ਮੰਚ ਵੱਲੋਂ “ਦੇਸ਼ ਅਸਾਡਾ ਕਿਥੋਂ ਕਿਥੇ ਪਹੁੰਚ ਗਿਆ” ਵਿਸ਼ੇ ‘ਤੇ ਇੱਕ ਮਹੱਤਵਪੂਰਨ ਸੈਮੀਨਾਰ 24 ਮਈ 2025 ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਕਰਵਾਉਣ ਦਾ ਫ਼ੈਸਲਾ ਮੰਚ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦੀ ਪ੍ਰਧਾਨਗੀ […]

ਰੂਸ ਵੱਲੋਂ ਕੁਰਸਕ ਖ਼ਿੱਤਾ ਯੂਕਰੇਨ ਤੋਂ ਛੁਡਵਾ ਲੈਣ ਦਾ ਦਾਅਵਾ

-ਰੂਸ ਨੇ ਇਸ ਕੰਮ ਵਿਚ ਉੱਤਰੀ ਕੋਰੀਆ ਦੀ ਫੌਜੀ ਸਹਾਇਤਾ ਦੀ ਸ਼ਲਾਘਾ ਕੀਤੀ ਮਾਸਕੋ, 26 ਅਪ੍ਰੈਲ (ਪੰਜਾਬ ਮੇਲ)- ਰੂਸ ਨੇ ਸ਼ਨਿੱਚਰਵਾਰ ਨੂੰ ਪੱਛਮੀ ਕੁਰਸਕ ਖੇਤਰ ਦੀ ਯੂਕਰੇਨ ਤੋਂ ‘ਮੁਕੰਮਲ ਆਜ਼ਾਦੀ’ ਦਾ ਐਲਾਨ ਕੀਤਾ ਹੈ ਅਤੇ ਯੂਕਰੇਨ ਦੀਆਂ ਹਥਿਆਰਬੰਦ ਫੌਜਾਂ ਨੂੰ ਖਤਮ ਕਰਨ ਵਿਚ ਉੱਤਰੀ ਕੋਰੀਆਈ ਫੌਜਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਕੁਰਸਕ ਖ਼ਿੱਤੇ ਦੇ ਕੁਝ […]

ਦਬਾਅ ‘ਚ ਆਏ ਸ਼ਾਹਬਾਜ਼ ਸ਼ਰੀਫ; ਪਹਿਲਗਾਮ ਹਮਲੇ ਦੀ ਨਿਰਪੱਖ ਜਾਂਚ ਵਿਚ ਹਿੱਸਾ ਲੈਣ ਲਈ ਦੀ ਇੱਛਾ ਕੀਤੀ ਜ਼ਾਹਰ 

ਖ਼ੈਬਰ ਪਖ਼ਤੂਨਖ਼ਵਾ, 26 ਅਪ੍ਰੈਲ (ਪੰਜਾਬ ਮੇਲ)- ਜਿਵੇਂ ਕਿ ਭਾਰਤ ਨੂੰ ਪਹਿਲਗਾਮ ਅੱਤਵਾਦੀ ਹਮਲੇ, ਜਿਸ ਵਿਚ 26 ਲੋਕ ਮਾਰੇ ਗਏ ਸਨ, ਵਿਰੁੱਧ ਆਲਮੀ ਸਮਰਥਨ ਮਿਲ ਰਿਹਾ ਹੈ, ਉੁਸ ਤੋਂ ਪਾਕਿਸਤਾਨੀ ਨਿਜ਼ਾਮ ‘ਤੇ ਦਬਾਅ ਵਧ ਰਿਹਾ ਹੈ। ਪਾਕਿਸਤਾਨ ਦੇ ਅੰਗਰੇਜ਼ੀ ਅਖ਼ਬਾਰ ‘ਡਾਅਨ’ ਦੀ ਰਿਪੋਰਟ ਅਨੁਸਾਰ, ਸ਼ਨਿੱਚਰਵਾਰ ਨੂੰ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਹਮਲੇ ਦੀ ”ਨਿਰਪੱਖ, […]

ਗੁਜਰਾਤ ‘ਚ 1,000 ਤੋਂ ਵੱਧ ਗੈਰਕਾਨੂੰਨੀ ਬੰਗਲਾਦੇਸ਼ੀ ਹਿਰਾਸਤ ‘ਚ ਲਏ

ਅਹਿਮਦਾਬਾਦ, 26 ਅਪ੍ਰੈਲ (ਪੰਜਾਬ ਮੇਲ)- ਗੁਜਰਾਤ ਦੇ ਸ਼ਹਿਰਾਂ ਅਹਿਮਦਾਬਾਦ ਅਤੇ ਸੂਰਤ ‘ਚ ਤਲਾਸ਼ੀ ਮੁਹਿੰਮਾਂ ਦੌਰਾਨ ਔਰਤਾਂ ਅਤੇ ਬੱਚਿਆਂ ਸਮੇਤ 1,000 ਤੋਂ ਵੱਧ ਗੈਰਕਾਨੂੰਨੀ ਬੰਗਲਾਦੇਸ਼ੀ ਪ੍ਰਵਾਸੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਦੇਸ਼ ਨਿਕਾਲਾ ਦੇਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਗ੍ਰਹਿ ਰਾਜ ਮੰਤਰੀ ਹਰਸ਼ ਸਾਂਗਵੀ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਅਹਿਮਦਾਬਾਦ ਵਿਚ ਘੱਟੋ-ਘੱਟ 890 […]