W.T.O. ‘ਚ ਮਤਭੇਦਾਂ ਨੂੰ ਸੁਲਝਾਉਣ ਲਈ ਮੀਟਿੰਗ 5ਵੇਂ ਦਿਨ ਵੀ ਜਾਰੀ

ਆਬੂ ਧਾਬੀ, 1 ਮਾਰਚ (ਪੰਜਾਬ ਮੇਲ)- ਖੇਤੀ, ਮੱਛੀ ਪਾਲਣ ਸਬਸਿਡੀਆਂ ਅਤੇ ਈ-ਕਾਮਰਸ ਵਰਗੇ ਮੁੱਦਿਆਂ ‘ਤੇ ਵਿਕਸਤ ਅਤੇ ਉਭਰਦੀਆਂ ਅਰਥਵਿਵਸਥਾਵਾਂ ਵਿਚਾਲੇ ਮਤਭੇਦਾਂ ਨੂੰ ਸੁਲਝਾਉਣ ਲਈ ਵਿਸ਼ਵ ਵਪਾਰ ਸੰਗਠਨ (ਡਬਲਯੂ.ਟੀ.ਓ.) ਦੀ ਮੰਤਰੀ ਪੱਧਰੀ ਬੈਠਕ ਪੰਜਵੇਂ ਦਿਨ ਵੀ ਜਾਰੀ ਹੈ। ਪਹਿਲਾਂ ਤੋਂ ਤੈਅ ਪ੍ਰੋਗਰਾਮ ਅਨੁਸਾਰ ਇਹ ਮੀਟਿੰਗ 29 ਫਰਵਰੀ ਨੂੰ ਖਤਮ ਹੋਣੀ ਸੀ ਪਰ ਇਸ ਖੜੋਤ ਤੋੜਨ ਲਈ […]

ਢਾਕਾ ‘ਚ 7 ਮੰਜ਼ਿਲਾ building ਨੂੰ ਅੱਗ ਲੱਗਣ ਕਾਰਨ 46 ਮੌਤਾਂ ਤੇ 22 ਜ਼ਖ਼ਮੀ

ਢਾਕਾ, 1 ਮਾਰਚ (ਪੰਜਾਬ ਮੇਲ)- ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਚ ਵੀਰਵਾਰ ਰਾਤ ਨੂੰ ਸੱਤ ਮੰਜ਼ਿਲਾ ਇਮਾਰਤ ਵਿਚ ਅੱਗ ਲੱਗਣ ਕਾਰਨ ਘੱਟੋ-ਘੱਟ 46 ਵਿਅਕਤੀਆਂ ਦੀ ਮੌਤ ਹੋ ਗਈ ਅਤੇ 22 ਜ਼ਖ਼ਮੀ ਹੋ ਗਏ। ਬੰਗਲਾਦੇਸ਼ ਦੇ ਸਿਹਤ ਮੰਤਰੀ ਡਾਕਟਰ ਸਾਮੰਤ ਲਾਲ ਸੇਨ ਨੇ ਅੱਜ ਦੱਸਿਆ ਕਿ ਅੱਗ ਢਾਕਾ ਦੇ ਬੇਲੀ ਰੋਡ ਇਲਾਕੇ ‘ਚ ‘ਗ੍ਰੀਨ ਕੋਜ਼ੀ ਕਾਟੇਜ’ ਇਮਾਰਤ […]

ਪੂਤਿਨ ਵੱਲੋਂ ਪੱਛਮੀ ਫੌਜਾਂ ਨੂੰ ਯੂਕਰੇਨ ‘ਚ ਦਖਲ ਨਾ ਦੇਣ ਦੀ ਚਿਤਾਵਨੀ

ਮਾਸਕੋ, 1 ਮਾਰਚ (ਪੰਜਾਬ ਮੇਲ)- ਰੂਸੀ ਰਾਸ਼ਟਰਪਤੀ ਵਲਾਦਿਮੀਰ ਪੂਤਿਨ ਨੇ ਮਾਸਕੋ ਵੱਲੋਂ ਯੂਕਰੇਨ ‘ਚ ਮਿੱਥਿਆ ਟੀਚਾ ਪੂਰਾ ਕਰਨ ਦਾ ਅਹਿਦ ਦੁਹਰਾਇਆ ਅਤੇ ਨਾਲ ਹੀ ਪੱਛਮ ਨੂੰ ਜੰਗ ਵਿਚ ਦਖਲ ਨਾ ਦੇਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹਾ ਕੋਈ ਵੀ ਕਦਮ ਆਲਮੀ ਪਰਮਾਣੂ ਜੰਗ ਦਾ ਖਤਰਾ ਵਧਾ ਸਕਦਾ ਹੈ। ਪੂਤਿਨ ਨੇ ਇਹ ਚਿਤਾਵਨੀ ਅਗਲੇ ਮਹੀਨੇ ਹੋਣ […]

ਪਾਕਿਸਤਾਨ ਦੇ ਨਵੇਂ ਰਾਸ਼ਟਰਪਤੀ ਦੀ ਚੋਣ 9 ਨੂੰ

ਇਸਲਾਮਾਬਾਦ, 1 ਮਾਰਚ (ਪੰਜਾਬ ਮੇਲ)- ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਅੱਜ ਐਲਾਨ ਕੀਤਾ ਕਿ ਰਾਸ਼ਟਰਪਤੀ ਚੋਣਾਂ ਲਈ ਮਤਦਾਨ 9 ਮਾਰਚ ਨੂੰ ਹੋਵੇਗਾ, ਜਿਸ ਵਿਚ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੂੰ 11 ਵਰ੍ਹਿਆਂ ਬਾਅਦ ਦੇਸ਼ ਦਾ ਸਰਵਉੱਚ ਸੰਵਿਧਾਨਕ ਅਹੁਦਾ ਮਿਲਣਾ ਲਗਪਗ ਤੈਅ ਹੈ। ‘ਜੀਓ ਨਿਊਜ਼’ ਦੀ ਖ਼ਬਰ ਮੁਤਾਬਕ ਪਾਕਿਸਤਾਨ ਚੋਣ ਕਮਿਸ਼ਨ (ਈ.ਸੀ.ਪੀ.) ਨੇ ਇੱਕ ਨੋਟਿਸ ‘ਚ […]

ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਬ੍ਰਾਇਨ ਮਲਰੋਨੀ ਦਾ ਦੇਹਾਂਤ

ਟੋਰਾਂਟੋ, 1 ਮਾਰਚ (ਪੰਜਾਬ ਮੇਲ)- ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਬ੍ਰਾਇਨ ਮਲਰੋਨੀ ਦਾ 84 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਬੇਟੀ ਨੇ ਸੋਸ਼ਲ ਮੀਡੀਆ ਪੋਸਟ ‘ਚ ਇਹ ਜਾਣਕਾਰੀ ਦਿੱਤੀ। ਕੈਰੋਲਿਨ ਮਲਰੋਨੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ‘ਚ ਕਿਹਾ ਕਿ ਦੇਸ਼ ਦੇ 18ਵੇਂ ਪ੍ਰਧਾਨ ਮੰਤਰੀ ਦਾ ਦੇਹਾਂਤ ਹੋ ਗਿਆ, ਪੂਰਾ ਪਰਿਵਾਰ […]

ਕਿਸਾਨ ਅੰਦੋਲਨ: ਸ਼ੰਭੂ ਬਾਰਡਰ ਤੋਂ ਕਿਸਾਨ ਆਗੂਆਂ ਵੱਲੋਂ ਅਗਲੀ ਰਣਨੀਤੀ ਦਾ ਐਲਾਨ

3 ਮਾਰਚ ਨੂੰ ਡੱਬਵਾਲੀ ਹੱਦ ਤੋਂ ਕਰਨਗੇ ਦਿੱਲੀ ਵੱਲ ਕੂਚ ਪਟਿਆਲਾ, 1 ਮਾਰਚ (ਪੰਜਾਬ ਮੇਲ)- 21 ਫਰਵਰੀ ਨੂੰ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਦੌਰਾਨ ਮਾਰੇ ਗਏ 22 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੇ ਸਸਕਾਰ ਤੋਂ ਬਾਅਦ ਕਿਸਾਨ ਯੂਨੀਅਨਾਂ ਨੇ ਅੱਜ ਦਿੱਲੀ ਚੱਲੋ ਅੰਦੋਲਨ ਬਾਰੇ ਅਗਲੀ ਰਣਨੀਤੀ ਦਾ ਐਲਾਨ ਕੀਤਾ। ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) […]

ਗਰਮੀ ਦੇ ਮੌਸਮ ਦੀ ਸ਼ੁਰੂਆਤ ‘ਚ ਹੀ ਬਹੁਤ ਜ਼ਿਆਦਾ ਗਰਮੀ ਪੈਣ ਦੀ ਸੰਭਾਵਨਾ: ਮੌਸਮ ਵਿਭਾਗ

ਨਵੀਂ ਦਿੱਲੀ, 1 ਮਾਰਚ (ਪੰਜਾਬ ਮੇਲ)- ਭਾਰਤ ਮੌਸਮ ਵਿਭਾਗ ਨੇ ਅੱਜ ਕਿਹਾ ਕਿ ਭਾਰਤ ‘ਚ ਇਸ ਸਾਲ ਗਰਮੀ ਦੇ ਮੌਸਮ ਦੀ ਸ਼ੁਰੂਆਤ ‘ਚ ਬਹੁਤ ਜ਼ਿਆਦਾ ਗਰਮੀ ਪੈਣ ਦੀ ਸੰਭਾਵਨਾ ਹੈ ਅਤੇ ਅਲ ਨੀਨੋ ਦੇ ਹਾਲਾਤ ਪੂਰੇ ਸੀਜ਼ਨ ‘ਚ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਤਿਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਉੱਤਰੀ ਅੰਦਰੂਨੀ ਕਰਨਾਟਕ ਅਤੇ ਮਹਾਰਾਸ਼ਟਰ ਅਤੇ […]

Congress ਵੱਲੋਂ ਗੁਜਰਾਤ ‘ਚ ਖੁਦਕੁਸ਼ੀਆਂ ‘ਚ ਵਾਧੇ ਦੀ ਜਾਂਚ ਦੀ ਮੰਗ

-ਖੁਦਕੁਸ਼ੀਆਂ ‘ਚ ਵਾਧਾ ਡਬਲ ਇੰਜਣ ਸਰਕਾਰ ਦੀ ਨਾਕਾਮੀ ਕਰਾਰ ਨਵੀਂ ਦਿੱਲੀ, 1 ਮਾਰਚ (ਪੰਜਾਬ ਮੇਲ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਗੁਜਰਾਤ ਅਤੇ ਕੇਂਦਰ ਦੀ ਡਬਲ ਇੰਜਣ ਸਰਕਾਰ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਸਰਕਾਰਾਂ ਸੂਬੇ ‘ਚ ਨੌਕਰੀਆਂ ਦੇਣ ਦੇ ਆਪਣੇ ਵਾਅਦੇ ਪੂਰੇ ਕਰਨ ‘ਚ ਨਾਕਾਮ ਸਾਬਤ ਹੋਈਆਂ ਹਨ, ਜਿਸ ਕਾਰਨ ਸੂਬੇ ‘ਚ ਖੁਦਕੁਸ਼ੀਆਂ ਦੇ ਮਾਮਲੇ […]

ਗ਼ਮਗੀਨ ਮਾਹੌਲ ‘ਚ ਹੋਇਆ ਸ਼ੁਭਕਰਨ ਦਾ ਸਸਕਾਰ

-ਅੰਤਿਮ ਰਸਮਾਂ ‘ਚ ਕਿਸਾਨ ਆਗੂ, ਰਾਜਸੀ ਤੇ ਧਾਰਮਿਕ ਖੇਤਰ ਦੀਆਂ ਸ਼ਖ਼ਸੀਅਤਾਂ ਹੋਈਆਂ ਸ਼ਾਮਲ ਚਾਉਕੇ, 1 ਮਾਰਚ (ਪੰਜਾਬ ਮੇਲ)- ਕਿਸਾਨੀ ਸੰਘਰਸ਼ ਦੌਰਾਨ ਖਨੌਰੀ ਬਾਰਡਰ ‘ਤੇ 21 ਫਰਵਰੀ ਨੂੰ ਜਾਨ ਗਵਾਉਣ ਵਾਲੇ ਨੌਜਵਾਨ ਸ਼ੁਭਕਰਨ ਸਿੰਘ ਦਾ ਪਿੰਡ ਬੱਲ੍ਹੋ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਦੀਆਂ ਮੰਗਾ ਮੰਨੇ ਜਾਣ ਤੋਂ ਬਾਅਦ ਮ੍ਰਿਤਕ ਦੇਹ […]

ਚੋਣ ਜ਼ਾਬਤੇ ਤੋਂ ਪਹਿਲਾਂ ਅਮਲ ‘ਚ ਆ ਸਕਦਾ ਹੈ C.A.A.

-ਗ਼ੈਰ-ਮੁਸਲਿਮ ਸ਼ਰਨਾਰਥੀਆਂ ਨੂੰ ਮਿਲੇਗੀ ਭਾਰਤੀ ਨਾਗਰਿਕਤਾ ਨਵੀਂ ਦਿੱਲੀ, 1 ਮਾਰਚ (ਪੰਜਾਬ ਮੇਲ)-ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਆਏ ਬਿਨਾਂ ਦਸਤਾਵੇਜ਼ ਵਾਲੇ ਗ਼ੈਰ-ਮੁਸਲਿਮ ਪ੍ਰਵਾਸੀਆਂ ਨੂੰ ਤੇਜ਼ੀ ਨਾਲ ਨਾਗਰਿਕਤਾ ਦੇਣ ਲਈ ਵਿਵਾਦਤ ਨਾਗਰਿਕਤਾ ਸੋਧ ਐਕਟ (ਸੀ.ਏ.ਏ.), 2019 ਦੇ ਨਿਯਮ ਲੋਕ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਚੋਣਾਂ ਦਾ […]