ਸਰੀ ‘ਚ ਅਣਪਛਾਤਿਆਂ ਵੱਲੋਂ ਗੋਲੀਬਾਰੀ ਦੀ ਘਟਨਾ ‘ਚ ਇੱਕ ਜ਼ਖਮੀ

ਵੈਨਕੂਵਰ, 6 ਜੁਲਾਈ (ਮਲਕੀਤ ਸਿੰਘ/ਪੰਜਾਬ ਮੇਲ)- ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਸਰੀ ਸ਼ਹਿਰ ਦੀ 73 ਐਵਿਨਿਊ ਨੇੜੇ ਸੁਕਰਵਾਰ ਤੜਕਸਾਰ ਅਗਿਆਤ ਵਿਅਕਤੀਆਂ ਵੱਲੋਂ ਚਲਾਈ ਗਈ ਗੋਲੀ ਦੌਰਾਨ ਇਕ ਵਿਅਕਤੀ ਦੇ ਗੰਭੀਰ ਰੂਪ ‘ਚ ਫੱਟੜ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਮੁਤਾਬਿਕ ਅੱਜ ਸਵੇਰੇ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ 73 ਐਵੀਨਿਉ ਨੇੜੇ ਸਥਿਤ ਹੋਮ ਡਿਪੂ […]

ਕੈਨੇਡਾ ‘ਚ ਫਿਰੌਤੀਆਂ ਮੰਗਣ ਦੇ ਦੋਸ਼ ਹੇਠ 3 ਪੰਜਾਬੀਆਂ ਸਮੇਤ 5 ਗ੍ਰਿਫ਼ਤਾਰ

-ਡਰਾਉਣ ਲਈ ਕਾਰੋਬਾਰੀਆਂ ‘ਤੇ ਗੋਲੀਬਾਰੀ ਵੀ ਕਰਦੇ ਸਨ ਮੁਲਜ਼ਮ ਵੈਨਕੂਵਰ, 6 ਜੁਲਾਈ (ਪੰਜਾਬ ਮੇਲ)- ਪੀਲ ਪੁਲਿਸ ਨੇ ਪਿਛਲੇ ਮਹੀਨਿਆਂ ਵਿਚ ਪੰਜਾਬੀ ਵਪਾਰੀਆਂ ਕੋਲੋਂ ਫਿਰੌਤੀਆਂ ਵਜੋਂ ਵੱਡੀਆਂ ਰਕਮਾਂ ਮੰਗਣ ਅਤੇ ਗੋਲੀਬਾਰੀ ਕਰਨ ਦੇ ਦੋਸ਼ਾਂ ਹੇਠ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ‘ਚ ਤਿੰਨ ਪੰਜਾਬੀ ਵੀ ਸ਼ਾਮਲ ਹਨ। ਇਸ ਬਾਰੇ ਪੀਲ ਪੁਲਿਸ ਦੇ […]

ਯੂ.ਕੇ. ਪ੍ਰਧਾਨ ਮੰਤਰੀ ਵੱਲੋਂ ਨਵੀਂ ਕੈਬਨਿਟ ਦੀ ਨਿਯੁਕਤੀ

ਪਾਕਿਸਤਾਨੀ ਮੂਲ ਦੀ ਸ਼ਬਾਨਾ ਮਹਿਮੂਦ ਨਿਆਂ ਸਕੱਤਰ ਤੇ ਭਾਰਤੀ ਮੂਲ ਦੀ ਲੀਜ਼ਾ ਨੰਦੀ ਸੱਭਿਆਚਾਰ, ਖੇਡਾਂ ਅਤੇ ਮੀਡੀਆ ਮੰਤਰੀ ਬਣੇ ਲੰਡਨ, 6 ਜੁਲਾਈ (ਪੰਜਾਬ ਮੇਲ)- ਕੀਰ ਸਟਾਰਮਰ ਨੇ ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਬਣ ਗਏ ਹਨ। ਉਨ੍ਹਾਂ ਬਕਿੰਘਮ ਪੈਲੇਸ ਵਿਚ ਕਿੰਗ ਚਾਰਲਸ ਤੀਜੇ ਨਾਲ ਮੁਲਾਕਾਤ ਤੋਂ ਬਾਅਦ 58ਵੇਂ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਲੇਬਰ […]

ਮੈਂ ਆਪਣੇ ਵਿਰੋਧੀ ਡੋਨਾਲਡ ਟਰੰਪ ਨੂੰ ਹਰਾਵਾਂਗਾ: ਬਾਇਡਨ

-ਆਪਣੇ ਸਮਰਥਕਾਂ ਨਾਲ ਮੁਲਾਕਾਤ ਕੀਤੀ ਵਿਸਕੋਨਸਿਨ, 6 ਜੁਲਾਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਕਿਹਾ ਕਿ ਉਹ ਰਾਸ਼ਟਰਪਤੀ ਅਹੁਦੇ ਲਈ ਪੈ ਰਹੀਆਂ ਵੋਟਾਂ ਲਈ ਦੌੜ ਵਿਚ ਹਨ ਤੇ ਉਹ ਆਪਣੇ ਵਿਰੋਧੀ ਉਮੀਦਵਾਰ ਡੋਨਾਲਡ ਟਰੰਪ ਨੂੰ ਹਰਾਉਣਗੇ। ਉਨ੍ਹਾਂ ਮੈਡੀਸਨ ਵਿਚ ਆਪਣੇ ਸਮਰਥਕਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਤੁਸੀਂ ਰਾਸ਼ਟਰਪਤੀ ਅਹੁਦੇ ਲਈ ਹੋਈ ਬਹਿਸ ਬਾਰੇ ਸੁਣਿਆ […]

22 ਜੁਲਾਈ ਤੋਂ 12 ਅਗਸਤ ਤੱਕ ਹੋਵੇਗਾ ਸੈਸ਼ਨ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 23 ਜੁਲਾਈ ਨੂੰ ਬਜਟ ਪੇਸ਼ ਕਰਨਗੇ ਨਵੀਂ ਦਿੱਲੀ, 6 ਜੁਲਾਈ (ਪੰਜਾਬ ਮੇਲ)- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਛੇਤੀ ਹੀ ਸੰਸਦ ਵਿਚ ਬਜਟ ਪੇਸ਼ ਕਰਨਗੇ। ਇਸ ਸਬੰਧੀ ਕੇਂਦਰ ਸਰਕਾਰ ਨੇ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਅੱਜ ਦੱਸਿਆ ਕਿ ਸੰਸਦ ਦਾ […]

ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ; 150 ਸੜਕਾਂ ਬੰਦ

ਧਰਮਸ਼ਾਲਾ ਵਿਚ ਮੀਂਹ ਦੇ ਰਿਕਾਰਡ ਟੁੱਟੇ ਸ਼ਿਮਲਾ, 6 ਜੁਲਾਈ (ਪੰਜਾਬ ਮੇਲ)- ਹਿਮਾਚਲ ਪ੍ਰਦੇਸ਼ ਦੀਆਂ ਜ਼ਿਆਦਾਤਰ ਥਾਵਾਂ ‘ਤੇ ਅੱਜ ਭਰਵਾਂ ਮੀਂਹ ਪਿਆ ਹੈ। ਧਰਮਸ਼ਾਲਾ ਅਤੇ ਪਾਲਮਪੁਰ ਵਿਚ ਭਾਰੀ ਮੀਂਹ ਪਿਆ, ਜਿੱਥੇ ਮੀਂਹ 200 ਮਿਲੀਮੀਟਰ ਤੋਂ ਵੱਧ ਪਿਆ। ਐਮਰਜੈਂਸੀ ਅਪਰੇਸ਼ਨ ਸੈਂਟਰ ਅਨੁਸਾਰ ਭਾਰੀ ਮੀਂਹ ਕਾਰਨ 150 ਸੜਕਾਂ ਦਾ ਸੰਪਰਕ ਹੋਰਾਂ ਨਾਲ ਟੁੱਟ ਗਿਆ ਹੈ, ਜਿਨ੍ਹਾਂ ਵਿਚ ਮੰਡੀ […]

ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਬਿਭਵ ਕੁਮਾਰ ਦੀ ਨਿਆਂਇਕ ਹਿਰਾਸਤ 16 ਜੁਲਾਈ ਤੱਕ ਵਧਾਈ

ਨਵੀਂ ਦਿੱਲੀ, 6 ਜੁਲਾਈ (ਪੰਜਾਬ ਮੇਲ)- ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਮਾਮਲੇ ‘ਚ ਤੀਸ ਹਜ਼ਾਰੀ ਅਦਾਲਤ ਨੇ ਬਿਭਵ ਕੁਮਾਰ ਦੀ ਨਿਆਂਇਕ ਹਿਰਾਸਤ 16 ਜੁਲਾਈ ਤੱਕ ਵਧਾ ਦਿੱਤੀ ਹੈ। ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।

ਨਿਆਂਇਕ ਕਮਿਸ਼ਨ ਵੱਲੋਂ ਹਾਥਰਸ ਮਾਮਲੇ ਦੀ ਜਾਂਚ ਸ਼ੁਰੂ

ਹਾਥਰਸ, 6 ਜੁਲਾਈ (ਪੰਜਾਬ ਮੇਲ)- ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਹਾਥਰਸ ਘਟਨਾ ਦੀ ਜਾਂਚ ਲਈ ਗਠਿਤ ਨਿਆਂਇਕ ਜਾਂਚ ਕਮਿਸ਼ਨ ਨੇ ਅੱਜ ਉਸ ਥਾਂ ਦਾ ਜਾਇਜ਼ਾ ਲਿਆ, ਜਿੱਥੇ 2 ਜੁਲਾਈ ਨੂੰ ਭਗਦੜ ਮਚੀ ਸੀ। ਭਗਦੜ ਮਚਣ ਕਾਰਨ 121 ਲੋਕਾਂ ਦੀ ਮੌਤ ਹੋ ਗਈ ਸੀ। ਸਰਕਾਰ ਵੱਲੋਂ ਗਠਿਤ ਕਮਿਸ਼ਨ ਦੋ ਮਹੀਨਿਆਂ ਵਿਚ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਸੌਂਪੇਗਾ। […]

ਪਾਕਿਸਤਾਨ ਦੀ ਪੰਜਾਬ ਸਰਕਾਰ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ 6 ਦਿਨਾਂ ਲਈ ਬੰਦ ਕਰਨ ਦੀ ਸਿਫਾਰਸ਼

ਇਸਲਾਮਾਬਾਦ, 6 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਮੁਹੱਰਮ ਦੇ ਮੱਦੇਨਜ਼ਰ ਸਾਰੇ ਸੋਸ਼ਲ ਮੀਡੀਆ ਪਲੇਟਫਾਰਮ ਛੇ ਦਿਨਾਂ ਲਈ ਬੰਦ ਕਰਨ ਦੀ ਸਿਫਾਰਸ਼ ਕੀਤੀ ਹੈ। ਇਸਲਾਮੀ ਮਹੀਨੇ ਦੌਰਾਨ 13 ਤੋਂ 18 ਜੁਲਾਈ ਤੱਕ ਯੂਟਿਊਬ, ਵਟਸਐਪ, ਟਵਿੱਟਰ, ਟਿਕਟੌਕ ‘ਤੇ ਪਾਬੰਦੀ ਲੱਗੇਗੀ। ਮੁੱਖ ਮੰਤਰੀ ਮਰੀਅਮ ਨਵਾਜ਼ ਦੀ ਕਾਨੂੰਨ ਤੇ ਅਮਨ ਕਮੇਟੀ ਨੇ ਮੁਹੱਰਮ ਦੇ […]

ਇੰਡੀਅਨ ਏਅਰਲਾਈਨਜ਼ ਦਾ ਜਹਾਜ਼ ਅਗਵਾ ਕਰਨ ਵਾਲੇ ਗਜਿੰਦਰ ਸਿੰਘ ਦੀ ਪਾਕਿਸਤਾਨ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਮੇਲ)- 1981 ਵਿਚ ਲਾਹੌਰ ਜਾ ਰਹੀ ਇੰਡੀਅਨ ਏਅਰਲਾਈਨਜ਼ ਦੀ ਉਡਾਣ ਨੂੰ ਅਗਵਾ ਕਰਨ ਵਾਲੇ ਗਜਿੰਦਰ ਸਿੰਘ ਦੀ ਪਾਕਿਸਤਾਨ ਦੇ ਇੱਕ ਹਸਪਤਾਲ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 74 ਸਾਲ ਦੇ ਸਨ। ਦਲ ਖਾਲਸਾ ਦੇ ਬੁਲਾਰੇ ਪਰਮਜੀਤ ਸਿੰਘ ਮੰਡ ਨੇ ਦੱਸਿਆ ਕਿ ਗਜਿੰਦਰ ਦੀ ਬੇਟੀ ਬਿਕਰਮਜੀਤ ਕੌਰ, ਜੋ […]