ਨਵੀਆਂ ਅਮਰੀਕੀ ਪਾਬੰਦੀਆਂ ਲਾਗੂ ਹੋਣ ਨਾਲ ਭਾਰਤ ‘ਚ ਰੂਸੀ ਤੇਲ ਦੀ ਦਰਾਮਦ ਤੇਜ਼ੀ ਹੋਵੇਗੀ ਪ੍ਰਭਾਵਿਤ!

ਨਵੀਂ ਦਿੱਲੀ, 25 ਨਵੰਬਰ (ਪੰਜਾਬ ਮੇਲ)- ਰੂਸੀ ਕੱਚੇ ਤੇਲ ਦੇ ਪ੍ਰਮੁੱਖ ਬਰਾਮਦਕਾਰਾਂ ‘ਤੇ ਅਮਰੀਕਾ ਦੀਆਂ ਨਵੀਆਂ ਪਾਬੰਦੀਆਂ ਪੂਰੀ ਤਰ੍ਹਾਂ ਲਾਗੂ ਹੋਣ ਤੋਂ ਬਾਅਦ ਊਰਜਾ ਬਾਜ਼ਾਰ ਨਾਲ ਜੁੜੇ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਭਾਰਤ ‘ਚ ਰੂਸੀ ਤੇਲ ਦੀ ਦਰਾਮਦ ਨਜ਼ਦੀਕੀ ਭਵਿੱਖ ‘ਚ ਤੇਜ਼ੀ ਨਾਲ ਘਟੇਗੀ, ਹਾਲਾਂਕਿ ਇਹ ਪੂਰੀ ਤਰ੍ਹਾਂ ਬੰਦ ਨਹੀਂ ਹੋਵੇਗੀ। ਰਾਸਨੈਫਟ ਅਤੇ ਲੁਕੋਇਲ ਅਤੇ […]

ਬਠਿੰਡਾ ਅਦਾਲਤ ‘ਚ ਕੰਗਨਾ ਖ਼ਿਲਾਫ਼ ਦੋਸ਼ ਆਇਦ

-ਅਗਲੀ ਪੇਸ਼ੀ 4 ਦਸੰਬਰ ਨੂੰ ਬਠਿੰਡਾ, 25 ਨਵੰਬਰ (ਪੰਜਾਬ ਮੇਲ)- ਹਿਮਾਚਲ ਪ੍ਰਦੇਸ਼ ਦੇ ਲੋਕ ਸਭਾ ਹਲਕਾ ਮੰਡੀ ਤੋਂ ਲੋਕ ਸਭਾ ਮੈਂਬਰ ਅਤੇ ਫ਼ਿਲਮੀ ਅਦਾਕਾਰਾ ਕੰਗਨਾ ਰਣੌਤ ਦੀ ਇੱਥੇ ਅਦਾਲਤ ਵਿਚ ਪੇਸ਼ੀ ਸੀ। ਉਹ ਖੁਦ ਤਾਂ ਪੇਸ਼ ਨਹੀਂ ਹੋਏ ਪਰ ਉਨ੍ਹਾਂ ਦੇ ਵਕੀਲ ਨੇ ਹਾਜ਼ਰੀ ਭਰੀ। ਜਾਣਕਾਰੀ ਅਨੁਸਾਰ ਅਦਾਲਤ ਨੇ ਕੰਗਨਾ ਰਣੌਤ ਖ਼ਿਲਾਫ਼ ਚਾਰਜ ਫਰੇਮ ਕਰ […]

ਮਜੀਠੀਆ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

ਐੱਸ.ਏ.ਐੱਸ. ਨਗਰ, 25 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ। ਹੁਣ ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਦੇ ਨਜ਼ਦੀਕੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਆਪਣੀ ਰਡਾਰ ‘ਤੇ ਲੈ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਹਾਲੀ […]

ਬ੍ਰਿਟਿਸ਼ ਕੋਲੰਬੀਆ ਵੱਲੋਂ 24 ਨਵੰਬਰ ਨੂੰ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦਾ 350ਵਾਂ ਵਰ੍ਹਾ ਸਰਕਾਰੀ ਤੌਰ ’ਤੇ ਮਨਾਉਣ ਦਾ ਐਲਾਨ-ਨਾਮਾ ਜਾਰੀ

ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਇਸ ਐਲਾਨ-ਨਾਮੇ ਦੀ ਕਾਪੀ ਸਿੰਘ ਸਭਾ ਗੁਰਦੁਆਰਾ ਦੇ ਪ੍ਰਬੰਧਕਾਂ ਨੂੰ ਸੌਂਪੀ ਸਰੀ, 24 ਨਵੰਬਰ (ਹਰਦਮ ਮਾਨ/ਪੰਜਾਬ ਮੇਲ)- ਬ੍ਰਿਟਿਸ਼ ਕੋਲੰਬੀਆ ਸਰਕਾਰ ਨੇ 24 ਨਵੰਬਰ 2025 ਨੂੰ ਸਿੱਖ ਧਰਮ ਦੇ ਨੌਵੇਂ ਗੁਰੂ, ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਅਮਰ ਸ਼ਹਾਦਤ ਦੇ 350ਵੇਂ ਪ੍ਰਕਾਸ਼ ਵਰ੍ਹੇ ਵਜੋਂ ਮਨਾਉਣ ਦਾ ਅਧਿਕਾਰਿਕ ਐਲਾਨ-ਨਾਮਾ ਜਾਰੀ ਕੀਤਾ ਹੈ। […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਅਤੇ ਹੋਰ ਸ਼ਹੀਦਾਂ ਦੀ ਸ਼ਹੀਦੀ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਮਾਨ ਸਿੰਘ ਵਾਲਾ ਵਿਚ 26 ਨਵੰਬਰ ਨੂੰ ਲੱਗੇਗਾ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਟਰੱਸਟ ਵੱਲੋਂ ਵੱਡੀ ਗਿਣਤੀ ‘ਚ ਅੱਖਾਂ ਦੇ ਜਾਂਚ ਕੈਂਪ ਲਗਾ ਕੇ ਅੱਖਾਂ ਦੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਐਨਕਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਵੱਡੇ ਪੱਧਰ ‘ਤੇ ਲੋੜਵੰਦਾਂ ਦੀਆਂ […]

ਨਾਗਰਿਕਤਾ ਕਾਨੂੰਨ ‘ਚ ਵੱਡੇ ਬਦਲਾਅ ਕਰਨ ਜਾ ਰਿਹੈ ਕੈਨੇਡਾ!

-ਹਜ਼ਾਰਾਂ ਭਾਰਤੀ ਪਰਿਵਾਰਾਂ ਨੂੰ ਹੋਵੇਗਾ ‘ਫ਼ਾਇਦਾ’ ਵੈਨਕੂਵਰ, 24 ਨਵੰਬਰ (ਪੰਜਾਬ ਮੇਲ)- ਕੈਨੇਡਾ ਆਪਣੇ ਨਾਗਰਿਕਤਾ ਕਾਨੂੰਨ ‘ਚ ਵੱਡੇ ਬਦਲਾਅ ਕਰਨ ਵਾਲਾ ਹੈ। ਕੈਨੇਡਾ ਦੇ ਸੀ-3 ਐਕਟ ਤਹਿਤ ਸਿਟੀਜ਼ਨਸ਼ਿਪ ਐਕਟ ‘ਚ ਇਹ ਬਦਲਾਅ ਕੀਤੇ ਜਾਣਗੇ। ਖਾਸ ਤੌਰ ‘ਤੇ ਇਹ ਵੰਸ਼ ਦੇ ਆਧਾਰ ‘ਤੇ ਨਾਗਰਿਕਤਾ ਦੇਣ ‘ਚ ਨਰਮੀ ਲਈ ਹੈ। ਕੈਨੇਡਾ ਸਰਕਾਰ ਦੇ ਇਸ ਕਦਮ ਨਾਲ ਭਾਰਤੀ ਮੂਲ […]

ਮੁਅੱਤਲ ਡੀ.ਆਈ.ਜੀ. ਭੁੱਲਰ ਵੱਲੋਂ ਗ੍ਰਿਫ਼ਤਾਰੀ ਨੂੰ ਹਾਈਕੋਰਟ ‘ਚ ਚੁਣੌਤੀ

ਚੰਡੀਗੜ੍ਹ, 24 ਨਵੰਬਰ (ਪੰਜਾਬ ਮੇਲ)- ਪੰਜਾਬ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਸੀ.ਬੀ.ਆਈ. ਵੱਲੋਂ ਉਨ੍ਹਾਂ ਖ਼ਿਲਾਫ਼ ਦਰਜ ਕਥਿਤ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਭੁੱਲਰ ਤੇ ਉਸ ਦੇ ਕਥਿਤ ਸਹਿਯੋਗੀ ਕ੍ਰਿਸ਼ਨੂੰ ਸ਼ਾਰਦਾ ਨੂੰ ਇੱਕ ਕਬਾੜੀਏ ਤੋਂ ਰਿਸ਼ਵਤ […]

ਜਸਟਿਸ ਸੂਰਿਆ ਕਾਂਤ ਨੇ 53ਵੇਂ ਸੀ.ਜੇ.ਆਈ. ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ, 24 ਨਵੰਬਰ (ਪੰਜਾਬ ਮੇਲ)- ਜਸਟਿਸ ਸੂਰਿਆ ਕਾਂਤ ਨੇ ਸੋਮਵਾਰ ਨੂੰ ਭਾਰਤ ਦੇ 53ਵੇਂ ਚੀਫ ਜਸਟਿਸ ਵਜੋਂ ਹਲਫ਼ ਲਿਆ। ਜਸਟਿਸ ਸੂਰਿਆ ਕਾਂਤ ਜੰਮੂ ਕਸ਼ਮੀਰ ਨੂੰ ਧਾਰਾ 370 ਤਹਿਤ ਮਿਲਿਆ ਵਿਸ਼ੇਸ਼ ਰੁਤਬਾ ਮਨਸੂਖ ਕਰਨ ਸਣੇ ਕਈ ਮੀਲਪੱਥਰ ਫੈਸਲਿਆਂ ਦਾ ਹਿੱਸਾ ਰਹੇ ਹਨ। ਉਨ੍ਹਾਂ ਜਸਟਿਸ ਬੀ.ਆਰ. ਗਵਈ ਦੀ ਥਾਂ ਲਈ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ […]

ਬੰਗਲਾਦੇਸ਼ ਨੇ ਭਾਰਤ ਤੋਂ ਮੁੜ ਸ਼ੇਖ ਹਸੀਨਾ ਦੀ ਹਵਾਲਗੀ ਮੰਗੀ

ਢਾਕਾ, 24 ਨਵੰਬਰ (ਪੰਜਾਬ ਮੇਲ)- ਬੰਗਲਾਦੇਸ਼ ਦੀ ਕੌਮਾਂਤਰੀ ਅਪਰਾਧ ਟ੍ਰਿਬਿਊਨਲ ਵੱਲੋਂ ਗੱਦੀਓਂ ਲਾਹੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਕੁਝ ਦਿਨ ਬਾਅਦ ਮੁਲਕ ਦੀ ਅੰਤਰਿਮ ਸਰਕਾਰ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਲਿਖੇ ਪੱਤਰ ਵਿਚ ਹਸੀਨਾ ਦੀ ਹਵਾਲਗੀ ਦੀ ਮੰਗ ਕੀਤੀ ਹੈ। ਰਿਪੋਰਟ ਅਨੁਸਾਰ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਰੋਹਿੰਗਿਆ ਮੁੱਦੇ […]

ਪੰਜਾਬ ਦੇ ਤਿੱਖੇ ਰੋਹ ਪਿੱਛੋਂ ਕੇਂਦਰ ਨੇ ਚੰਡੀਗੜ੍ਹ ਨੂੰ ਸਿੱਧੇ ਕੰਟਰੋਲ ਹੇਠ ਲਿਆਉਣ ਦੇ ਪ੍ਰਸਤਾਵ ਤੋਂ ਪੈਰ ਪਿੱਛੇ ਖਿੱਚੇ

-ਸਰਦ ਰੁੱਤ ਸੈਸ਼ਨ ‘ਚ ਬਿੱਲ ਪੇਸ਼ ਕਰਨ ਦਾ ਕੋਈ ਇਰਾਦਾ ਨਹੀਂ: ਗ੍ਰਹਿ ਮੰਤਰਾਲਾ ਚੰਡੀਗੜ੍ਹ, 24 ਨਵੰਬਰ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਪੰਜਾਬ ਦਾ ਰੋਹ ਦੇਖਦਿਆਂ ਚੰਡੀਗੜ੍ਹ ਨੂੰ ਰਾਸ਼ਟਰਪਤੀ ਦੇ ਸਿੱਧੇ ਕੰਟਰੋਲ ਹੇਠ ਲਿਆਉਣ ਦੇ ਪ੍ਰਸਤਾਵ ਤੋਂ ਪੈਰ ਪਿੱਛੇ ਖਿੱਚ ਲਏ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਸਰਕਾਰ ਦਾ ਪਹਿਲੀ ਦਸੰਬਰ ਤੋਂ ਸ਼ੁਰੂ ਹੋ […]