ਏਅਰ ਇੰਡੀਆ, ਇੰਡੀਗੋ, ਵਿਸਤਾਰਾ ਵੱਲੋਂ ਢਾਕਾ ਲਈ ਉਡਾਣਾਂ ਰੱਦ

ਨਵੀਂ ਦਿੱਲੀ, 6 ਅਗਸਤ (ਪੰਜਾਬ ਮੇਲ)- ਏਅਰ ਇੰਡੀਆ ਨੇ ਬੰਗਲਾਦੇਸ਼ ਵਿੱਚ ਵੱਡੀ ਪੱਧਰ ‘ਤੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਵਿਚਾਲੇ ਅੱਜ ਦਿੱਲੀ ਤੋਂ ਢਾਕਾ ਲਈ ਆਪਣੀ ਸਵੇਰ ਦੀ ਉਡਾਣ ਰੱਦ ਕਰ ਦਿੱਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇੰਡੀਗੋ ਤੇ ਵਿਸਤਾਰਾ ਨੇ ਬੰਗਲਾਦੇਸ਼ ਦੀ ਰਾਜਧਾਨੀ ਲਈ ਅੱਜ ਆਪਣੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। […]

ਸ਼੍ਰੋਮਣੀ ਕਮੇਟੀ ਵੱਲੋਂ ਖੱਟੜਾ ਨੂੰ ਕਾਨੂੰਨੀ ਕਾਰਵਾਈ ਦੀ ਚਿਤਾਵਨੀ

-ਖੱਟੜਾ ਦੇ ਦੋਸ਼ ਗੁੰਮਰਾਹਕੁਨ ਤੇ ਤੱਥਹੀਣ ਬਿਆਨਬਾਜ਼ੀ ਕਰਾਰ ਅੰਮ੍ਰਿਤਸਰ, 6 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਆਈ.ਜੀ. ਰਣਬੀਰ ਸਿੰਘ ਖੱਟੜਾ ਨੂੰ ਕਰੜੇ ਹੱਥੀਂ ਲਿਆ ਹੈ ਅਤੇ ਉਸ ਵੱਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਗੁੰਮਰਾਹਕੁਨ ਤੇ ਤੱਥਹੀਣ ਬਿਆਨਬਾਜ਼ੀ ਕਰਾਰ ਦਿੱਤਾ ਹੈ। ਸਿੱਖ ਸੰਸਥਾ ਨੇ ਉਸ ਨੂੰ ਚਿਤਾਵਨੀ ਦਿੱਤੀ […]

ਚੋਣ ਕਮਿਸ਼ਨ ਨੇ ਪੰਜਾਬ ਦੇ 6 ਆਗੂ ਅਯੋਗ ਐਲਾਨੇ

-ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ ਚੰਡੀਗੜ੍ਹ, 6 ਅਗਸਤ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, […]

ਬਰਤਾਨੀਆ ‘ਚ ਕੱਟੜ ਸੱਜੇ-ਪੱਖੀਆਂ ਦੇ ਨਿਸ਼ਾਨੇ ‘ਤੇ ਪ੍ਰਵਾਸੀਆਂ ਦੇ ਟਿਕਾਣੇ

ਲੰਡਨ, 6 ਅਗਸਤ (ਪੰਜਾਬ ਮੇਲ)- ਉੱਤਰ-ਪੱਛਮੀ ਇੰਗਲੈਂਡ ਦੇ ਸਾਊਥਪੋਰਟ ‘ਚ ਤਿੰਨ ਸਕੂਲੀ ਵਿਦਿਆਰਥਣਾਂ ਦੀ ਚਾਕੂ ਮਾਰ ਕੇ ਹੱਤਿਆ ਮਗਰੋਂ ਬਰਤਾਨੀਆ ਦੇ ਕਈ ਸ਼ਹਿਰਾਂ ‘ਚ ਦੰਗੇ ਭੜਕ ਗਏ ਹਨ। ਪੁਲਿਸ ਨੇ ਐਤਵਾਰ ਨੂੰ ਰੋਥਰਹੈਮ, ਮਿਡਲਸਬਰੋਅ, ਬੋਲਟਨ ਅਤੇ ਹੋਰ ਕਈ ਹਿੱਸਿਆਂ ‘ਚ ਹਿੰਸਕ ਝੜਪਾਂ ਮਗਰੋਂ ਕਮਰ ਕੱਸ ਲਈ ਹੈ। ਕੱਟੜ ਸੱਜੇ-ਪੱਖੀਆਂ ‘ਤੇ ਦੰਗੇ ਭੜਕਾਉਣ ਦਾ ਦੋਸ਼ ਲੱਗ […]

ਪੈਰਿਸ ਓਲੰਪਿਕ: ਵਿਨੇਸ਼ ਫੋਗਾਟ ਸੈਮੀਫਾਈਨਲ ‘ਚ ਪੁੱਜੀ

ਪੈਰਿਸ, 6 ਅਗਸਤ (ਪੰਜਾਬ ਮੇਲ)- ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ 50 ਕਿਲੋ ਮੁਕਾਬਲੇ ਵਿਚ ਯੂਕਰੇਨ ਦੀ ਓਕਸਾਨਾ ਲਿਵਾਚ ਨੂੰ 7-5 ਨਾਲ ਹਰਾ ਕੇ ਓਲੰਪਿਕ ਖੇਡਾਂ ਦੇ ਸੈਮੀਫਾਈਨਲ ਵਿਚ ਪ੍ਰਵੇਸ਼ ਕਰ ਲਿਆ ਹੈ। ਇਸ ਤੋਂ ਪਹਿਲਾਂ ਫੋਗਾਟ ਚਾਰ ਵਾਰ ਦੀ ਵਿਸ਼ਵ ਚੈਂਪੀਅਨ ਅਤੇ ਮੌਜੂਦਾ ਸੋਨ ਤਗ਼ਮਾ ਜੇਤੂ ਜਾਪਾਨ ਦੀ ਯੂਈ ਸੁਸਾਕੀ ਨੂੰ ਹਰਾ ਕੇ ਓਲੰਪਿਕ ਖੇਡਾਂ […]

ਬੰਗਲਾਦੇਸ਼ ਦੀ ਮੌਜੂਦਾ ਸਥਿਤੀ ‘ਤੇ ਭਾਰਤ ਸਰਕਾਰ ਵੱਲੋਂ ਸਰਬ ਪਾਰਟੀ ਮੀਟਿੰਗ

ਜੈਸ਼ੰਕਰ ਨੇ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਗੁਆਂਢੀ ਮੁਲਕ ਦੀ ਸਥਿਤੀ ਤੇ ਇਸ ਦੇ ਭਾਰਤ ਦੇ ਪ੍ਰਭਾਵ ਬਾਰੇ ਦੱਸਿਆ ਨਵੀਂ ਦਿੱਲੀ, 6 ਅਗਸਤ (ਪੰਜਾਬ ਮੇਲ)- ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਸੰਸਦ ਵਿਚ ਸੱਦੀ ਸਰਬ ਪਾਰਟੀ ਮੀਟਿੰਗ ਦੌਰਾਨ ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੀਆਂ ਪਾਰਟੀਆਂ ਦੇ ਸਬਰਸੰਮਤ ਸਮਰਥਨ ਲਈ ਉਨ੍ਹਾਂ ਦੀ ਸ਼ਲਾਘਾ […]

ਮੈਨੂੰ ਦੇਸ਼ ਨਿਕਾਲਾ ਦੇਣ ਵਾਲੀਆਂ ਇਸਲਾਮੀ ਤਾਕਤਾਂ ਨੇ ਹੀ ਹਸੀਨਾ ਨੂੰ ਦੇਸ਼ ਛੱਡਣ ਲਈ ਮਜਬੂਰ ਕੀਤਾ: ਤਸਲੀਮਾ ਨਸਰੀਨ

ਨਵੀਂ ਦਿੱਲੀ, 6 ਅਗਸਤ (ਪੰਜਾਬ ਮੇਲ)- ਲੇਖਿਕਾ ਤਸਲੀਮਾ ਨਸਰੀਨ ਨੇ ਕਿਹਾ ਹੈ ਕਿ ਜਿਨ੍ਹਾਂ ਇਸਲਾਮੀ ਤਾਕਤਾਂ ਨੇ ਉਨ੍ਹਾਂ ਨੂੰ ਬੰਗਲਾਦੇਸ਼ ਤੋਂ ਬਾਹਰ ਕੱਢਿਆ ਸੀ, ਉਨ੍ਹਾਂ ਨੇ ਹੀ ਸ਼ੇਖ ਹਸੀਨਾ ਨੂੰ ਦੇਸ਼ ਛੱਡਣ ਲਈ ਮਜਬੂਰ ਕੀਤਾ। ਤਸਲੀਮਾ ਨੂੰ ਉਨ੍ਹਾਂ ਦੀ ਪੁਸਤਕ ‘ਲੱਜਾ’ ਨੂੰ ਲੈ ਕੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ 1990 ਦੇ ਦਹਾਕੇ ਵਿਚ ਦੇਸ਼ ਨਿਕਾਲਾ ਦੇ […]

ਬੰਗਲਾਦੇਸ਼ ‘ਚ ਭੀੜ ਨੇ ਭਾਰਤੀ ਸੱਭਿਆਚਾਰਕ ਕੇਂਦਰ ‘ਚ ਕੀਤੀ ਭੰਨਤੋੜ

-‘ਹਿੰਦੂ ਮੰਦਰਾਂ’ ‘ਤੇ ਵੀ ਕੀਤਾ ਹਮਲਾ ਢਾਕਾ, 6 ਅਗਸਤ (ਪੰਜਾਬ ਮੇਲ)- ਬੰਗਲਾਦੇਸ਼ ਦੀ ਰਾਜਧਾਨੀ ਵਿਚ ਇੱਕ ਬੇਕਾਬੂ ਭੀੜ ਨੇ ਸੋਮਵਾਰ ਨੂੰ ਇੱਕ ਭਾਰਤੀ ਸੱਭਿਆਚਾਰਕ ਕੇਂਦਰ ਵਿਚ ਭੰਨਤੋੜ ਕੀਤੀ ਅਤੇ ਦੇਸ਼ ਭਰ ਵਿਚ ਚਾਰ ਹਿੰਦੂ ਮੰਦਰਾਂ ਨੂੰ ਮਾਮੂਲੀ ਨੁਕਸਾਨ ਪਹੁੰਚਾਇਆ। ਚਸ਼ਮਦੀਦਾਂ ਅਤੇ ਭਾਈਚਾਰੇ ਦੇ ਆਗੂਆਂ ਨੇ ਇਹ ਜਾਣਕਾਰੀ ਦਿੱਤੀ। ਹਿੰਦੂ-ਬੌਧ-ਈਸਾਈ ਏਕਤਾ ਕੌਂਸਲ ਦੀ ਆਗੂ ਕਾਜੋਲ ਦੇਬਨਾਥ […]

ਬੰਗਲਾਦੇਸ਼: ਵਿਦਿਆਰਥੀ ਆਗੂਆਂ ਵੱਲੋਂ ਨੋਬੇਲ ਪੁਰਸਕਾਰ ਜੇਤੂ ਯੂਨਸ ਨੂੰ ਅੰਤਰਿਮ ਸਰਕਾਰ ਦੀ ਅਗਵਾਈ ਕਰਨ ਦੀ ਅਪੀਲ

ਬੰਗਲਾਦੇਸ਼, 6 ਅਗਸਤ (ਪੰਜਾਬ ਮੇਲ)- ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੱਲੋਂ ਅਸਤੀਫ਼ਾ ਦਿੱਤੇ ਜਾਣ ਅਤੇ ਦੇਸ਼ ਦੀ ਕਮਾਨ ਫੌਜ ਹੱਥ ਆਉਣ ਤੋਂ ਇਕ ਦਿਨ ਬਾਅਦ ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਕਿਹਾ ਹੈ ਕਿ ਮੰਗਲਵਾਰ ਨੂੰ ਮੌਜੂਦਾ ਸੰਸਦ ਨੂੰ ਭੰਗ ਕਰ ਦਿੱਤਾ ਜਾਵੇਗਾ। ਉੱਧਰ, ਭੇਦਭਾਵ ਵਿਰੋਧੀ ਵਿਦਿਆਰਥੀ ਅੰਦੋਲਨ ਦੇ ਕੋਆਰਡੀਨੇਟਰਾਂ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਨੋਬੇਲ ਪੁਰਸਕਾਰ […]

ਕਮਲਾ ਹੈਰਿਸ ਰਾਸ਼ਟਰਪਤੀ ਚੋਣਾਂ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ-ਅਫਰੀਕੀ ਮਹਿਲਾ

ਵਾਸ਼ਿੰਗਟਨ, 6 ਅਗਸਤ (ਪੰਜਾਬ ਮੇਲ)- ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅੱਜ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਅਧਿਕਾਰਤ ਉਮੀਦਵਾਰੀ ਹਾਸਲ ਕਰ ਲਈ। ਇਸ ਦੇ ਨਾਲ ਹੀ ਉਹ ਪਾਰਟੀ ਵੱਲੋਂ ਰਾਸ਼ਟਰਪਤੀ ਚੋਣਾਂ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ-ਅਫਰੀਕੀ ਮਹਿਲਾ ਬਣ ਗਈ। ਪਿਛਲੇ ਮਹੀਨੇ ਰਾਸ਼ਟਰਪਤੀ ਜੋਅ ਬਾਇਡਨ ਨੇ ਆਗਾਮੀ ਚੋਣਾਂ ਵਿੱਚ ਰਾਸ਼ਟਰਪਤੀ ਅਹੁਦੇ ਦੀ ਦੌੜ ਤੋਂ ਬਾਹਰ ਹੋਣ […]