ਗੁਰਦੁਆਰਾ ਸਾਹਿਬ ਬਰਾਡਸ਼ਾਅ ਰੋਡ ਵੱਲੋਂ ਦੂਸਰਾ ਹੋਲਾ-ਮਹੱਲਾ ਨਗਰ ਕੀਰਤਨ 24 ਮਾਰਚ ਨੂੰ

ਸੈਕਰਾਮੈਂਟੋ, 31 ਜਨਵਰੀ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਬਰਾਡਸ਼ਾਅ ਰੋਡ ਵੱਲੋਂ ਦੂਸਰਾ ਹੋਲਾ-ਮਹੱਲਾ ਨਗਰ ਕੀਰਤਨ 24 ਮਾਰਚ ਨੂੰ ਸਜਾਇਆ ਜਾ ਰਿਹਾ ਹੈ। ਇਸ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਗੁਰਦੁਆਰਾ ਸਾਹਿਬ ਦੇ ਹਾਲ ਵਿਚ 1 ਮਾਰਚ, ਦਿਨ ਸ਼ੁੱਕਰਵਾਰ ਤੋਂ ਸਮਾਗਮ ਸ਼ੁਰੂ ਹੋਣਗੇ ਅਤੇ ਰੋਜ਼ਾਨਾ ਸ਼ਾਮ ਨੂੰ ਕੀਰਤਨੀ ਜੱਥੇ ਅਤੇ ਕਥਾਵਾਚਕ ਗੁਰਬਾਣੀ ਰਾਹੀਂ ਆਈਆਂ ਸੰਗਤਾਂ ਨੂੰ […]

ਗੁਰਦੁਆਰਾ ਸਾਹਿਬ ਬਰਾਡਸ਼ਾਅ ਰੋਡ ਦੀ ਪੁਰਾਣੀ ਇਮਾਰਤ ਨੂੰ ਲੱਗੀ ਅੱਗ

-ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੈਕਰਾਮੈਂਟੋ, 31 ਜਨਵਰੀ (ਪੰਜਾਬ ਮੇਲ)- ਗੁਰਦੁਆਰਾ ਸੈਕਰਾਮੈਂਟੋ ਸਿੱਖ ਸੁਸਾਇਟੀ, ਬਰਾਡਸ਼ਾਅ ਰੋਡ ਵਿਖੇ ਪੁਰਾਣੀ ਇਮਾਰਤ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਨਾਲ ਜਿੱਥੇ ਪੁਰਾਣੀ ਇਮਾਰਤ ਇਸ ਅੱਗ ਦੀ ਲਪੇਟ ‘ਚ ਆ ਗਈ, ਉਥੇ ਨਜ਼ਦੀਕ ਖੜ੍ਹੀਆਂ ਕੁੱਝ ਕਾਰਾਂ ਵੀ ਸੜ ਕੇ ਸੁਆਹ ਹੋ ਗਈਆਂ। ਫਾਇਰ ਡਿਪਾਰਟਮੈਂਟ ਅਨੁਸਾਰ, ਅੱਗ ਲੱਗਣ […]

Consulate General ਵੱਲੋਂ ਸੈਣੀ ਦੀ ਦੇਹ ਨੂੰ ਭਾਰਤ ਲਿਆਉਣ ਲਈ ਸਹਾਇਤਾ ਪ੍ਰਦਾਨ

ਨਿਊਯਾਰਕ, 31 ਜਨਵਰੀ (ਰਾਜ ਗੋਗਨਾ/ਪੰਜਾਬ ਮੇਲ)- ਅਟਲਾਂਟਾ (ਜੌਰਜੀਆ) ਦੇ ਭਾਰਤ ਦੇ ਕੌਂਸਲੇਟ ਜਨਰਲ ਨੇ ਅਮਰੀਕਾ ਵਿਚ ਭਾਰਤੀ ਵਿਦਿਆਰਥੀ ਵਿਵੇਕ ਸੈਣੀ ਦੇ ਕਤਲ ਦੀ ਸਖਤ ਨਿੰਦਾ ਕੀਤੀ ਹੈ। ਭਾਰਤ ਤੋ ਹਰਿਆਣਾ ਨਾਲ ਪਿਛੋਕੜ ਰੱਖਣ ਵਾਲੇ ਵਿਵੇਕ ਸੈਣੀ, ਜਿੱਥੇ ਉਹ ਲਿਥੋਨੀਆ ਸਿਟੀ, ਜਾਰਜੀਆ ਵਿਚ ਕੰਮ ਕਰਦਾ ਸੀ। ਜੂਲੀਅਨ ਫਾਲਕਨਰ ਨਾਮੀਂ ਇਕ ਬੇਘਰੇ ਵਿਅਕਤੀ ਦੁਆਰਾ ਉਸ ਦੀ ਬੇਰਹਿਮੀ […]

ਅਮਰੀਕਾ ‘ਚ ਭਾਰਤੀ ਨਾਗਰਿਕ ਨੂੰ ਧੋਖਾਧੜੀ ਮਾਮਲੇ ‘ਚ 9 ਸਾਲ ਦੀ Jail

ਵਾਸ਼ਿੰਗਟਨ, 31 ਜਨਵਰੀ (ਪੰਜਾਬ ਮੇਲ)- ਅਮਰੀਕਾ ‘ਚ ਇਕ ਭਾਰਤੀ ਨਾਗਰਿਕ ਨੂੰ 28 ਲੱਖ ਡਾਲਰ ਦੀ ਸਿਹਤ ਸੰਭਾਲ ਧੋਖਾਧੜੀ ਦੇ ਮਾਮਲੇ ਵਿਚ 9 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ। ਨਿਆਂ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਅਦਾਲਤੀ ਦਸਤਾਵੇਜ਼ਾਂ ਮੁਤਾਬਕ ਘਰੇਲੂ ਸਿਹਤ ਕੰਪਨੀ ‘ਸ਼੍ਰਿੰਗ ਹੋਮ ਕੇਅਰ ਇੰਕ’ ਦੇ ਮਾਲਕ ਅਤੇ ਸੰਚਾਲਕ ਮਿਸ਼ੀਗਨ ਨਿਵਾਸੀ 43 ਸਾਲਾ ਯੋਗੇਸ਼ ਕੇ. […]

ਪਾਕਿ ਦੇ ਸਾਬਕਾ PM ਇਮਰਾਨ ਖਾਨ ਤੇ ਪਤਨੀ ਬੁਸ਼ਰਾ ਬੀਬੀ ਨੂੰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ‘ਚ 14 ਸਾਲ ਦੀ ਕੈਦ

ਇਸਲਾਮਾਬਾਦ, 31 ਜਨਵਰੀ (ਪੰਜਾਬ ਮੇਲ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡਾ ਝਟਕਾ ਲੱਗਾ ਹੈ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਬੁੱਧਵਾਰ ਨੂੰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ‘ਚ 14 ਸਾਲ ਦੀ ਸਜ਼ਾ ਸੁਣਾਈ ਗਈ। ਪਾਕਿਸਤਾਨ ਦੀ ਸਥਾਨਕ ਮੀਡੀਆ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਇਸ ਤੋਂ ਇਕ […]

‘ਗਜ਼ਲ ਮੰਚ ਸਰੀ’ ਨੇ ਆਪਣੀ Website ਲਾਂਚ ਕਰਕੇ ਡਿਜੀਟਲ ਦੁਨੀਆਂ ਵਿਚ ਕਦਮ ਧਰਿਆ

ਸਰੀ, 31 ਜਨਵਰੀ (ਹਰਦਮ ਮਾਨ/ਪੰਜਾਬ ਮੇਲ)-ਵੈਨਕੂਵਰ ਦੇ ਪੰਜਾਬੀ ਸਾਹਿਤਿਕ ਖੇਤਰ ਵਿੱਚ ਸਰਗਰਮ ਸੰਸਥਾ ‘ਗਜ਼ਲ ਮੰਚ ਸਰੀ’ ਵੱਲੋਂ ਆਪਣੀ ਸਰਗਰਮੀਆਂ ਨੂੰ ਹੋਰ ਵਿਸ਼ਾਲ ਕਰਦਿਆਂ ਮੰਚ ਦੀ ਆਪਣੀ ਇੱਕ ਵੈਬਸਾਈਟ ਬਣਾਈ ਗਈ ਹੈ ਅਤੇ ਇਸ ਵੈਬਸਾਈਟ ਨੂੰ ਲਾਂਚ ਕਰਨ ਲਈ ਬੀਤੇ ਦਿਨ ਸਿਟੀ ਸੈਂਟਰ ਲਾਇਬਰੇਰੀ ਸਰੀ ਵਿਖੇ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਖੇਤਰ ਦੀਆਂ ਬਹੁਤ ਸਾਰੀਆਂ […]

‘ਆਪ’ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ Election ਲੜਨ ਲਈ ਤਿਆਰ

ਜਲੰਧਰ, 31 ਜਨਵਰੀ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ‘ਚ ਆਪਣੇ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਚੋਣ ਮੂਡ ‘ਚ ਆਉਣ ਦੇ ਨਿਰਦੇਸ਼ ਦਿੱਤੇ ਹਨ। ‘ਆਪ’ ਇਸ ਸਮੇਂ ਪੰਜਾਬ ‘ਚ ਸੱਤਾ ‘ਚ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਪਾਰਟੀ ਸਾਰੀਆਂ 13 ਲੋਕ […]

E.D. ਵੱਲੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਕੋਲੋਂ ਪੁੱਛ-ਪੜਤਾਲ

* ਜਲੰਧਰ ਦਫਤਰ ਵਿਚ 10 ਘੰਟੇ ਕੀਤੇ ਸਵਾਲ-ਜਵਾਬ ਜਲੰਧਰ, 31 ਜਨਵਰੀ (ਪੰਜਾਬ ਮੇਲ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਸਬੰਧੀ ਚੱਲ ਰਹੀ ਜਾਂਚ ਦੇ ਸਬੰਧ ਵਿਚ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਤੋਂ ਜਲੰਧਰ ਦਫ਼ਤਰ ਵਿਚ ਪੁੱਛ-ਪੜਤਾਲ ਕੀਤੀ। ਵਿਧਾਇਕ ਇਥੇ ਪਹਿਲੀ ਵਾਰ ਈ.ਡੀ. ਸਾਹਮਣੇ ਪੇਸ਼ ਹੋਏ। ਜਾਣਕਾਰੀ ਅਨੁਸਾਰ ਕੁਲਵੰਤ ਸਿੰਘ […]

ਅਮਰੀਕਾ ‘ਚ ਮਾਂ ਦੀ ਪੋਸਟ ਤੋਂ ਅਗਲੇ ਦਿਨ ਮਿਲੀ ਭਾਰਤੀ Student ਦੀ ਲਾਸ਼

ਨਿਊਯਾਰਕ, 31 ਜਨਵਰੀ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਵਿਚ ਇੱਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇੰਡੀਆਨਾ ਰਾਜ ਦੀ ਪਰਡਿਊ ਯੂਨੀਵਰਸਿਟੀ ਵਿਚ ਪੜ੍ਹ ਰਹੇ ਇਕ ਭਾਰਤੀ ਵਿਦਿਆਰਥੀ ਨੀਲ ਆਚਾਰੀਆ ਦੀ ਮੌਤ ਹੋ ਗਈ ਹੈ। ਜੋ ਜੌਹਨ ਮਾਰਟਿਨਸਨ ਆਨਰਜ਼ ਕਾਲਜ ਵਿਚ ਕੰਪਿਊਟਰ ਸਾਇੰਸ ਅਤੇ ਡੇਟਾ ਸਾਇੰਸ ਵਿਚ ਮਾਸਟਰਜ਼ […]

ਪੰਜਾਬ ਪੁਲਿਸ ਨੇ ਦੋ ਵੱਡੀਆਂ ਮੱਛੀਆਂ ਸਮੇਤ ਪੰਜ ਨਸ਼ਾ ਤਸਕਰਾਂ ਨੂੰ ਅੰਮ੍ਰਿਤਸਰ ਤੋਂ ਕੀਤਾ Arrest

-3 ਕਿਲੋ ਹੈਰੋਇਨ, 5.25 ਲੱਖ ਰੁਪਏ ਡਰੱਗ ਮਨੀ ਬਰਾਮਦ – ਦੋਵੇਂ ਮੁਲਜ਼ਮਾਂ ਨੇ ਦੇਸ਼ ਤੋਂ ਬਾਹਰ ਭੱਜਣ ਲਈ ਜਾਅਲੀ ਪਾਸਪੋਰਟ ਵੀ ਤਿਆਰ ਕੀਤੇ ਹੋਏ ਸਨ: ਡੀ.ਜੀ.ਪੀ. ਪੰਜਾਬ ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਨਸ਼ੇ ਦੇ ਧੰਦੇ ‘ਚ ਵੱਡੀ ਮੱਛੀ ਮੰਨੇ ਜਾਂਦੇ ਦੋ ਭਗੌੜੇ ਭਰਾਵਾਂ ਤੇ ਉਨ੍ਹਾਂ ਦੇ ਤਿੰਨ ਸਾਥੀਆਂ ਨੂੰ 3 ਕਿਲੋ ਹੈਰੋਇਨ […]