ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ‘ਚ 14 ਦਿਨਾਂ ਦਾ ਵਾਧਾ
ਐੱਸ.ਏ.ਐੱਸ. ਨਗਰ (ਮੋਹਾਲੀ), 21 ਜਨਵਰੀ (ਪੰਜਾਬ ਮੇਲ)-ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਭਾ ਦੀ ਨਿਊ ਜੇਲ੍ਹ ਵਿਚ ਬੰਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬੀਤੇ ਦਿਨੀਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ੀ ਭੁਗਤੀ। ਮੋਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ ਕਰਦਿਆਂ […]